AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਗਰਾਓਂ ‘ਚ 24 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਨਸ਼ੇ ਨੂੰ ਦੱਸਿਆ ਕਾਰਨ; ਪੁਲਿਸ ਜਾਂਚ ‘ਚ ਜੁਟੀ

ਜਗਰਾਓਂ ਦੇ ਨਜ਼ਦੀਕੀ ਪਿੰਡ ਹਠੂਰ ਵਿਖੇ ਨਸ਼ੇ ਦੇ ਦੈਂਤ ਨੇ ਇੱਕ ਹੋਰ ਘਰ ਦਾ ਇਕਲੌਤਾ ਸਹਾਰਾ ਖੋਹ ਲਿਆ ਹੈ, ਜਿੱਥੇ 24 ਵਰ੍ਹਿਆਂ ਦੇ ਨੌਜਵਾਨ ਬਲਕਰਨ ਸਿੰਘ ਦੀ ਅਚਾਨਕ ਹੋਈ ਮੌਤ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਗੰਭੀਰ ਆਰੋਪ ਲਾਏ ਹਨ ਕਿ ਉਸ ਦੀ ਜਾਨ ਘਾਤਕ ਚਿੱਟੇ ਦੇ ਨਸ਼ੇ ਕਾਰਨ ਗਈ ਹੈ।

ਜਗਰਾਓਂ 'ਚ 24 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪਰਿਵਾਰ ਨੇ ਨਸ਼ੇ ਨੂੰ ਦੱਸਿਆ ਕਾਰਨ; ਪੁਲਿਸ ਜਾਂਚ 'ਚ ਜੁਟੀ
rajinder-arora-ludhiana
| Published: 25 Oct 2026 21:32 PM IST
Share

ਜਗਰਾਓਂ ਦੇ ਨਜ਼ਦੀਕੀ ਪਿੰਡ ਹਠੂਰ ਵਿਖੇ ਨਸ਼ੇ ਦੇ ਦੈਂਤ ਨੇ ਇੱਕ ਹੋਰ ਘਰ ਦਾ ਇਕਲੌਤਾ ਸਹਾਰਾ ਖੋਹ ਲਿਆ ਹੈ, ਜਿੱਥੇ 24 ਵਰ੍ਹਿਆਂ ਦੇ ਨੌਜਵਾਨ ਬਲਕਰਨ ਸਿੰਘ ਦੀ ਅਚਾਨਕ ਹੋਈ ਮੌਤ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਗੰਭੀਰ ਆਰੋਪ ਲਾਏ ਹਨ ਕਿ ਉਸ ਦੀ ਜਾਨ ਘਾਤਕ ਚਿੱਟੇ ਦੇ ਨਸ਼ੇ ਕਾਰਨ ਗਈ ਹੈ। ਪਰਿਵਾਰ ਵੱਲੋਂ ਮ੍ਰਿਤਕ ਦੀ ਜੇਬ ਵਿੱਚੋਂ ਮਿਲਿਆ ਕਥਿਤ ਚਿੱਟਾ ਅਤੇ ਪ੍ਰੈਗਾਬਾਲਿਨ (ਪ੍ਰੈਗਾ) ਕੈਪਸੂਲ ਮੀਡੀਆ ਦੇ ਰੂਬਰੂ ਕਰਦਿਆਂ ਪ੍ਰਸ਼ਾਸਨ ਖ਼ਿਲਾਫ਼ ਰੋਸ ਜ਼ਾਹਰ ਕੀਤਾ ਗਿਆ। ਦੂਜੇ ਪਾਸੇ, ਮੌਕੇ ‘ਤੇ ਪਹੁੰਚੀ ਪੁਲਿਸ ਨੇ ਸਮੁੱਚੀ ਘਟਨਾ ਨੂੰ ਜਾਂਚ ਅਧੀਨ ਦੱਸਿਆ ਹੈ।

ਪਰਿਵਾਰ ਮੁਤਾਬਕ ਰਾਏਕੋਟ ਤੋਂ ਲਿਆਂਦਾ ਸੀ ਨਸ਼ਾ

ਵੇਰਵਿਆਂ ਅਨੁਸਾਰ ਪਿੰਡ ਹਠੂਰ ਦਾ ਵਸਨੀਕ ਬਲਕਰਨ ਸਿੰਘ ਪੁੱਤਰ ਬਲਜੀਤ ਸਿੰਘ, ਜੋ ਪੇਂਡੂ ਬੈਲ ਖੇਡਾਂ ਦੇ ਪ੍ਰਚਾਰ-ਪ੍ਰਸਾਰ ਅਤੇ ਪ੍ਰਬੰਧਕੀ ਕੰਮਾਂ ਵਿੱਚ ਸਰਗਰਮ ਰਹਿੰਦਾ ਸੀ, ਅੱਜ ਤੜਕਸਾਰ ਆਪਣੇ ਘਰ ਵਿੱਚ ਮ੍ਰਿਤਕ ਪਾਇਆ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਲਕਰਨ ਬੀਤੀ ਦੇਰ ਰਾਤ ਨੇੜਲੇ ਕਸਬੇ ਰਾਏਕੋਟ ਗਿਆ ਸੀ ਅਤੇ ਉੱਥੋਂ ਕਥਿਤ ਤੌਰ ‘ਤੇ ਚਿੱਟਾ ਖ਼ਰੀਦ ਕੇ ਘਰ ਪਰਤਿਆ ਸੀ। ਅੱਜ ਸਵੇਰੇ ਲਗਭਗ 6 ਵਜੇ ਜਦੋਂ ਉਸ ਦੀ ਬਜ਼ੁਰਗ ਦਾਦੀ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਘਰ ਆਈ, ਤਾਂ ਉਸ ਨੇ ਬਲਕਰਨ ਨੂੰ ਬੇਸੁੱਧ ਹਾਲਤ ਵਿੱਚ ਦੇਖਿਆ, ਜਿਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ।

ਜੇਬ ‘ਚੋਂ ਨਸ਼ੀਲੇ ਪਦਾਰਥ ਮਿਲਣ ਦਾ ਦਾਅਵਾ

ਮ੍ਰਿਤਕ ਦੇ ਪਿਤਾ ਬਲਜੀਤ ਸਿੰਘ, ਚਾਚਾ ਸੁਖਦੇਵ ਸਿੰਘ ਅਤੇ ਇਕੱਤਰ ਹੋਏ ਪਿੰਡ ਵਾਸੀਆਂ ਨੇ ਮੀਡੀਆ ਸਾਹਮਣੇ ਦਾਅਵਾ ਕੀਤਾ ਕਿ ਨੌਜਵਾਨ ਦੇ ਕੱਪੜਿਆਂ ਦੀ ਤਲਾਸ਼ੀ ਦੌਰਾਨ ਉਸ ਦੀ ਜੇਬ ਵਿੱਚੋਂ ਚਿੱਟੇ ਦੀ ਪੁੜੀ ਅਤੇ ਪ੍ਰੈਗਾ ਕੈਪਸੂਲ ਬਰਾਮਦ ਹੋਏ ਹਨ। ਦੁਖੀ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੇ ਬਲਕਰਨ ਨੂੰ ਨਸ਼ੇ ਦੇ ਦਲਦਲ ਵਿੱਚੋਂ ਕੱਢਣ ਲਈ ਕੁਝ ਮਹੀਨੇ ਪਹਿਲਾਂ ਨਸ਼ਾ ਛੁਡਾਊ ਕੇਂਦਰ ਵਿੱਚ ਵੀ ਦਾਖ਼ਲ ਕਰਵਾਇਆ ਸੀ, ਪਰ ਬਾਹਰ ਆਉਣ ਮਗਰੋਂ ਉਹ ਇਸ ਭੈੜੀ ਲਤ ਤੋਂ ਪੂਰੀ ਤਰ੍ਹਾਂ ਮੁਕਤ ਨਹੀਂ ਹੋ ਸਕਿਆ।

ਇਲਾਕੇ ‘ਚ ਸ਼ਰੇਆਮ ਨਸ਼ਾ ਵਿਕਣ ਦੇ ਆਰੋਪ

ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਦੋਸ਼ ਲਾਇਆ ਕਿ ਹਠੂਰ, ਰਾਏਕੋਟ ਅਤੇ ਜਗਰਾਓਂ ਦੇ ਆਸ-ਪਾਸ ਦੇ ਪੇਂਡੂ ਖੇਤਰਾਂ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਤੇਜ਼ੀ ਨਾਲ ਤਬਾਹੀ ਦੇ ਰਾਹ ਪੈ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਪੁਰਜ਼ੋਰ ਮੰਗ ਕੀਤੀ ਕਿ ਨਸ਼ਾ ਤਸਕਰਾਂ ਦੇ ਗਠਜੋੜ ਨੂੰ ਤੋੜਿਆ ਜਾਵੇ ਅਤੇ ਸ਼ਰੇਆਮ ਨਸ਼ਾ ਵੇਚਣ ਵਾਲੇ ਸਮੱਗਲਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਪੁਲਿਸ ਵੱਲੋਂ ਮਾਮਲੇ ਦੀ ਪੜਤਾਲ ਸ਼ੁਰੂ

ਘਟਨਾ ਦੀ ਇਤਲਾਹ ਮਿਲਦਿਆਂ ਹੀ ਥਾਣਾ ਹਠੂਰ ਦੇ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਮਨੋਹਰ ਲਾਲ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਅਤੇ ਵਿਸਥਾਰਤ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ, ਜਿਸ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Follow Us
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ...
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ...
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...