AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਯੂਟਿਊਬਰ ਜਸਬੀਰ ਸਿੰਘ ਨੂੰ ਮਿਲੀ ਜ਼ਮਾਨਤ, ਜੇਲ੍ਹ ਤੋਂ ਬਾਹਰ ਆਉਂਦੀ ਹੀ ਭਾਵਨਾਤਮਕ ਵੀਡੀਓ ਕੀਤੀ ਸਾਂਝੀ

ਰਿਹਾਈ ਤੋਂ ਬਾਅਦ, ਜਸਬੀਰ ਆਪਣੇ ਘਰ ਪਹੁੰਚਿਆ ਤੇ ਇੱਕ ਭਾਵਨਾਤਮਕ ਵੀਡੀਓ ਸਾਂਝਾ ਕੀਤੀ। ਉਸ ਨੇ ਜੇਲ੍ਹ 'ਚ ਆਪਣੇ ਅਨੁਭਵ ਸਾਂਝਾ ਕੀਤਾ। ਉਸ ਨੇ ਦੱਸਿਆ ਕਿ ਇਸ ਅਨੁਭਵ ਨੇ ਉਸ ਨੂੰ ਆਪਣੇ ਪਰਿਵਾਰ ਦੇ ਪਿਆਰ ਦਾ ਅਹਿਸਾਸ ਕਰਵਾਇਆ। ਉਸ ਨੇ ਦੱਸਿਆ ਕਿ ਉਸ ਦਾ ਪਰਿਵਾਰ ਜੇਲ੍ਹ 'ਚ ਉਸ ਨੂੰ ਕਿਵੇਂ ਮਿਲਣ ਜਾਂਦਾ ਸੀ, ਅਕਸਰ ਮੁਲਾਕਾਤ ਦੌਰਾਨ ਅੱਖਾਂ ਹੰਝੂਆਂ ਨਾਲ ਭਰ ਜਾਂਦੀਆਂ ਸਨ।

ਯੂਟਿਊਬਰ ਜਸਬੀਰ ਸਿੰਘ ਨੂੰ ਮਿਲੀ ਜ਼ਮਾਨਤ, ਜੇਲ੍ਹ ਤੋਂ ਬਾਹਰ ਆਉਂਦੀ ਹੀ ਭਾਵਨਾਤਮਕ ਵੀਡੀਓ ਕੀਤੀ ਸਾਂਝੀ
ਯੂਟਿਊਬਰ ਜਸਬੀਰ ਸਿੰਘ ਨੂੰ ਮਿਲੀ ਜ਼ਮਾਨਤ
tv9-punjabi
| Updated On: 29 Apr 2026 10:28 AM IST
Share

ਯੂਟਿਊਬਰ ਜਸਬੀਰ ਸਿੰਘ ਉਰਫ਼ ਜਾਨ ਮਹਲ ਨੂੰ ਲਗਭਗ 10 ਮਹੀਨੇ ਜੇਲ੍ਹ ਵਿੱਚ ਬਿਤਾਉਣ ਤੋਂ ਬਾਅਦ ਜ਼ਮਾਨਤ ਮਿਲ ਗਈ ਹੈ। ਪਾਕਿਸਤਾਨ ਲਈ ਜਾਸੂਸੀ ਕਰਨ ਦੇ ਇਲਜ਼ਾਮਾਂ ‘ਚ ਉਸ ਦੀ ਗ੍ਰਿਫ਼ਤਾਰੀ ਹੋਈ ਸੀ। ਉਸ ਦੀ ਗ੍ਰਿਫ਼ਤਾਰੀ ਨੇ ਕਾਫ਼ੀ ਧਿਆਨ ਖਿੱਚਿਆ ਸੀ। ਯ

ਅਦਾਲਤ ਦੇ ਅਨੁਸਾਰ, ਇਸ ਗੱਲ ਦਾ ਕੋਈ ਠੋਸ ਸਬੂਤ ਨਹੀਂ ਸੀ ਕਿ ਜਸਬੀਰ ਸਿੰਘ ਦਾ ਪਾਕਿਸਤਾਨੀ ਨਾਗਰਿਕਾਂ ਜਾਂ ਖੁਫੀਆ ਅਧਿਕਾਰੀਆਂ ਨਾਲ ਕੋਈ ਸੰਪਰਕ ਸੀ। ਸਬੂਤ ਵਜੋਂ ਦੱਸੇ ਗਏ ਵੀਡੀਓ ਜਨਤਕ ਥਾਵਾਂ ‘ਤੇ ਰਿਕਾਰਡ ਕੀਤੇ ਗਏ ਸਨ, ਜਿੱਥੇ ਕੋਈ ਵੀ ਜਾ ਸਕਦਾ ਸੀ। ਇਸ ਤੋਂ ਇਲਾਵਾ, ਅਧਿਕਾਰੀ ਉਸ ਦੇ ਮੋਬਾਈਲ ਫੋਨ ਤੋਂ ਕੋਈ ਸ਼ੱਕੀ ਸਬੂਤ- ਚੈਟ ਜਾਂ ਗੁਪਤ ਜਾਣਕਾਰੀ ਸਾਂਝੀ ਨਹੀਂ ਕਰ ਪਾਏ। ਇਨ੍ਹਾਂ ਆਧਾਰਾਂ ‘ਤੇ, ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ।

ਰਿਹਾਈ ਤੋਂ ਬਾਅਦ, ਜਸਬੀਰ ਆਪਣੇ ਘਰ ਪਹੁੰਚਿਆ ਤੇ ਇੱਕ ਭਾਵਨਾਤਮਕ ਵੀਡੀਓ ਸਾਂਝਾ ਕੀਤੀ। ਉਸ ਨੇ ਜੇਲ੍ਹ ‘ਚ ਆਪਣੇ ਅਨੁਭਵ ਸਾਂਝਾ ਕੀਤਾ। ਉਸ ਨੇ ਦੱਸਿਆ ਕਿ ਇਸ ਅਨੁਭਵ ਨੇ ਉਸ ਨੂੰ ਆਪਣੇ ਪਰਿਵਾਰ ਦੇ ਪਿਆਰ ਦਾ ਅਹਿਸਾਸ ਕਰਵਾਇਆ। ਉਸ ਨੇ ਦੱਸਿਆ ਕਿ ਉਸ ਦਾ ਪਰਿਵਾਰ ਜੇਲ੍ਹ ‘ਚ ਉਸ ਨੂੰ ਕਿਵੇਂ ਮਿਲਣ ਜਾਂਦਾ ਸੀ, ਅਕਸਰ ਮੁਲਾਕਾਤ ਦੌਰਾਨ ਅੱਖਾਂ ਹੰਝੂਆਂ ਨਾਲ ਭਰ ਜਾਂਦੀਆਂ ਸਨ।

ਵੀਡੀਓ ‘ਚ, ਉਸਨੇ ਮੁਸ਼ਕਲ ਸਮੇਂ ਦੌਰਾਨ ਆਪਣੇ ਭਰਾ ਦੇ ਸਾਥ ਬਾਰੇ ਵੀ ਗੱਲ ਕੀਤੀ। ਉਸ ਨੇ ਕਿਹਾ ਕਿ ਉਸ ਦਾ ਭਰਾ ਕਈ ਮਹੀਨਿਆਂ ਤੱਕ ਅਦਾਲਤੀ ਸੁਣਵਾਈਆਂ ‘ਚ ਹਾਜ਼ਰ ਰਿਹਾ ਤੇ ਹਰ ਚੁਣੌਤੀ ‘ਚ ਉਸ ਦੇ ਨਾਲ ਖੜ੍ਹਾ ਰਿਹਾ। ਜਸਬੀਰ ਨੇ ਕਿਹਾ ਕਿ ਉਹ ਕਦੇ ਵੀ ਆਪਣੇ ਭਰਾ ਦਾ ਦੇਣ ਨਹੀਂ ਦੇ ਸਕਦਾ।

ਉਸ ਨੇ ਆਪਣੇ ਯੂਟਿਊਬ ਕਰਿਅਰ ਯਾਦਾਂ ਵੀ ਸਾਂਝੀਆਂ ਕੀਤੀਆਂ। ਉਸ ਨੇ ਦੱਸਿਆ ਕਿ ਉਸ ਨੇ ਆਪਣੇ ਕਰੀਅਰ ‘ਚ ਭਾਰੀ ਨਿਵੇਸ਼ ਕੀਤਾ ਸੀ, ਜਦੋਂ ਉਸ ਦੇ ਪਿਤਾ ਇੱਕ ਹਾਦਸੇ ਦਾ ਸ਼ਿਕਾਰ ਹੋਏ ਤੇ ਕੋਮਾ ‘ਚ ਚਲੇ ਗਏ, ਜਦੋਂ ਕਿ ਉਸ ਦੀ ਮਾਤਾ ਨੂੰ ਟਿਊਮਰ ਹੋ ਗਿਆ ਸੀ। ਕੁਝ ਮਹੀਨਿਆਂ ਦੇ ਅੰਦਰ, ਉਸ ਦੇ ਦੋਵੇਂ ਮਾਤਾ-ਪਿਤਾ ਦਾ ਦੇਹਾਂਤ ਹੋ ਗਿਆ ਸੀ।

ਜਸਬੀਰ ਸਿੰਘ ਕਿਉਂ ਹੋਇਆ ਸੀ ਗ੍ਰਿਫ਼ਤਾਰ?

ਜਸਬੀਰ ਸਿੰਘ ਨੂੰ 4 ਜੂਨ, 2025 ਨੂੰ ਪੰਜਾਬ ਪੁਲਿਸ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਸੀ। ਉਸ ਨੂੰ ਜਾਸੂਸੀ ਦੇ ਇਲਜ਼ਾਮਾ ਅਤੇ ਕਥਿਤ ਤੌਰ ‘ਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਇੰਟਰ ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਲਈ ਕੰਮ ਕਰਨ ਦੇ ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰਨਾ ਪਿਆ। ਪੁਲਿਸ ਨੇ ਦਾਅਵਾ ਕੀਤਾ ਸੀ ਕਿ ਉਹ ਭਾਰਤੀ ਫੌਜ ਦੀਆਂ ਗਤੀਵਿਧੀਆਂ ਤੇ ਭਾਖੜਾ ਡੈਮ ਤੇ ਮੋਹਾਲੀ ਹਵਾਈ ਅੱਡੇ ਵਰਗੇ ਮੁੱਖ ਸਥਾਨਾਂ ਨਾਲ ਸਬੰਧਤ ਸੰਵੇਦਨਸ਼ੀਲ ਜਾਣਕਾਰੀ ਪਾਕਿਸਤਾਨੀ ਹੈਂਡਲਰਾਂ ਨਾਲ ਸਾਂਝੀ ਕਰ ਰਿਹਾ ਸੀ।

Follow Us
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ...
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ...
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ...
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ...
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ...
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ...
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ...
Petrol-Diesel Price: ਆਮ ਆਦਮੀ 'ਤੇ ਮਹਿੰਗਾਈ ਦੀ ਮਾਰ, ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
Petrol-Diesel Price: ਆਮ ਆਦਮੀ 'ਤੇ ਮਹਿੰਗਾਈ ਦੀ ਮਾਰ, ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ...
Twisha Sharma Death Case: ਮੌਤ ਤੋਂ ਪਹਿਲਾਂ ਦੀ CCTV ਫੁਟੇਜ ਆਈ ਸਾਹਮਣੇ
Twisha Sharma Death Case: ਮੌਤ ਤੋਂ ਪਹਿਲਾਂ ਦੀ CCTV ਫੁਟੇਜ ਆਈ ਸਾਹਮਣੇ...