ਜਾਸੂਸੀ ਦੇ ਆਰੋਪ ‘ਚ ਗ੍ਰਿਫਤਾਰ Youtuber 3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ, CM ਬੋਲੇ – ਕੇਂਦਰੀ ਏਜੰਸੀਆਂ ਕਰ ਰਹੀਆਂ ਕੰਮ

raj-kumar
Updated On: 

04 Jun 2025 13:58 PM

Jasbir Singh Youtuber Arrest: ਜਸਬੀਰ ਸਿੰਘ 3 ਵਾਰ ਪਾਕਿਸਤਾਨ ਜਾ ਚੁੱਕਿਆ ਹੈ। ਪੁਲਿਸ ਦੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਉਹ ਆਈਐਸਆਈ ਏਜੰਟ ਹਸਨ ਅਲੀ ਉਰਫ਼ ਜੱਟ ਰੰਧਾਵਾ ਦੇ ਨਾਲ ਸੰਪਰਕ 'ਚ ਸੀ। ਇਸ ਦੇ ਨਾਲ ਉਹ ਹਰਿਆਣਾ ਤੋਂ ਗ੍ਰਿਫ਼ਤਾਰ ਹੋਈ ਯੂਟਿਊਬਰ ਜੋਤੀ ਮਲਹੋਤਰਾ ਤੇ ਪਾਕਿਸਤਾਨੀ ਹਾਈ ਕਮਿਸ਼ਨ ਤੋਂ ਕੱਢਿਆ ਗਿਆ ਅਧਿਕਾਰੀ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਦੇ ਸੰਪਰਕ 'ਚ ਵੀ ਸੀ।

ਜਾਸੂਸੀ ਦੇ ਆਰੋਪ ਚ ਗ੍ਰਿਫਤਾਰ Youtuber 3 ਦਿਨਾਂ ਦੇ ਪੁਲਿਸ ਰਿਮਾਂਡ ਤੇ, CM ਬੋਲੇ - ਕੇਂਦਰੀ ਏਜੰਸੀਆਂ ਕਰ ਰਹੀਆਂ ਕੰਮ

ਜਸਬੀਰ ਸਿੰਘ

Follow Us On

ਪੰਜਾਬ ਪੁਲਿਸ ਨੇ ਪਾਕਿਸਤਾਨ ਦੇ ਲਈ ਜਾਸੂਸੀ ਕਰਨ ਦੇ ਆਰੋਪਾਂ ‘ਚ ਪੰਜਾਬ ਦੇ ਯੂਟਿਊਬਰ ਜਸਬੀਰ ਸਿੰਘ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਮੋਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਕੋਰਟ ਨੇ ਉਸਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਹਾਲਾਂਕਿ ਪੁਲਿਸ ਨੇ ਮੁਲਜ਼ਮ ਦੀ 7 ਦਿਨਾਂ ਦੀ ਰਿਮਾਂਡ ਮੰਗੀ ਸੀ, ਪਰ ਕੋਰਟ ਨੇ ਫਿਲਹਾਲ ਪੁਲਿਸ ਨੂੰ 3 ਦਿਨਾਂ ਲਈ ਮੁਲਜ਼ਮ ਤੋਂ ਪੁੱਛਗਿੱਛ ਕਰਨ ਦੀ ਇਜਾਜ਼ਤ ਦਿੱਤੀ ਹੈ। ਦੱਸ ਦੇਈਏ ਕਿ ਜਸਬੀਰ ਸਿੰਘ ਰੂਪਨਗਰ ਦੇ ਮਹਲਾਂ ਪਿੰਡ ਦਾ ਰਹਿਣ ਵਾਲਾ ਹੈ। ਉਸ ਦੇ ਯੂਟਿਊਬ ਚੈਨਲ ਦਾ ਨਾਂ ‘ਜਾਨ ਮਹਲ’ ਹੈ, ਜਿਸ ਦੇ 10 ਲੱਖ ਤੋਂ ਵੱਧ ਸਬਸਕ੍ਰਾਈਬਰ ਹਨ।

ਜਸਬੀਰ ਸਿੰਘ 3 ਵਾਰ ਪਾਕਿਸਤਾਨ ਜਾ ਚੁੱਕਿਆ ਹੈ। ਪੁਲਿਸ ਦੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਉਹ ਆਈਐਸਆਈ ਏਜੰਟ ਹਸਨ ਅਲੀ ਉਰਫ਼ ਜੱਟ ਰੰਧਾਵਾ ਦੇ ਨਾਲ ਸੰਪਰਕ ‘ਚ ਸੀ। ਇਸ ਦੇ ਨਾਲ ਉਹ ਹਰਿਆਣਾ ਤੋਂ ਗ੍ਰਿਫ਼ਤਾਰ ਹੋਈ ਯੂਟਿਊਬਰ ਜੋਤੀ ਮਲਹੋਤਰਾ ਅਤੇ ਪਾਕਿਸਤਾਨੀ ਹਾਈ ਕਮਿਸ਼ਨ ਤੋਂ ਕੱਢਿਆ ਗਿਆ ਅਧਿਕਾਰੀ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਦੇ ਸੰਪਰਕ ‘ਚ ਵੀ ਸੀ। ਜਸਬੀਰ ਸਿੰਘ ਦੇ ਖਿਲਾਫ਼ ਮੋਹਾਲੀ ‘ਚ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐਸਐਸਓਸੀ) ਨੇ ਕੇਸ ਦਰਜ਼ ਕੀਤਾ ਹੈ।

ਪੁਲਿਸ ਦੇ ਹੱਥ ਲੱਗੇ ਪੁਖ਼ਤਾ ਸਬੂਤ

ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰਦਿਆਂ ਦੱਸਿਆ ਕਿ ਜਸਬੀਰ ਸਿੰਘ ਦਾਨਿਸ਼ ਦੇ ਸੱਦੇ ‘ਤੇ ਦਿੱਲੀ ‘ਚ ਪਾਕਿਸਤਾਨ ਨੈਸ਼ਨਲ ਡੇਅ ਪ੍ਰੇਗਰਾਮ ‘ਚ ਸ਼ਾਮਲ ਹੋਇਆ ਸੀ, ਜਿੱਥੇ ਉਸ ਦੀ ਮੁਲਾਕਾਤ ਪਾਕਿਸਤਾਨੀ ਸੈਨਾ ਦੇ ਅਧਿਕਾਰੀਆਂ ਅਤੇ ਯੂਟਿਊਬ ਵਲੋਗਰਸ ਨਾਲ ਹੋਈ। ਉਹ 2020, 2021 ਤੇ 2024 ‘ਚ ਪਾਕਿਸਤਾਨ ਜਾ ਚੁੱਕਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਉਸ ਦੇ ਫ਼ੋਨ ਤੇ ਹੋਰ ਇਲੈਕਟ੍ਰਾਨਿਕਸ ਡਿਵਾਇਸਾਂ ‘ਚੋਂ ਪਾਕਿਸਤਾਨੀ ਅਧਾਰਿਤ ਨੰਬਰ ਤੇ ਹੋਰ ਡਾਟਾ ਮਿਲਿਆ ਹੈ। ਉਸਨੇ ਕੁੱਝ ਵੀ ਡਿਲੀਟ ਨਹੀਂ ਕੀਤਾ। ਉਸਦੇ ਫ਼ੋਨ ਤੇ ਲੈਪਟਾਪ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ।

ਸੀਐਮ ਮਾਨ ਬੋਲੇ -ਕੇਂਦਰੀ ਏਜੰਸੀ ਕਰ ਰਹੀ ਜਾਂਚ, ਅਸੀਂ ਵੀ ਅਲਰਟ

ਇਸ ਮਾਮਲੇ ਤੇ ਜਦੋਂ ਟੀਵੀ9 ਪੰਜਾਬੀ ਵੱਲੋਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੇਂਦਰੀ ਏਜੰਸੀਆਂ ਆਪਣਾ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਕਈ ਵਾਰ ਲਾਲਚ ਵਿੱਚ ਆ ਕੇ ਦੇਸ਼ ਵਿਰੋਧੀ ਕਾਰਵਾਈਆਂ ਵਿੱਚ ਸ਼ਾਮਲ ਹੋ ਜਾਂਦੇ ਹਨ ਜਾਂ ਉਨ੍ਹਾਂ ਨੂੰ ਦੁਸ਼ਮਣਾਂ ਵੱਲੋਂ ਪੈਸਾ ਦੇ ਕੇ ਭਰਮਾ ਲਿਆ ਜਾਂਦਾ ਹੈ। ਜੇਕਰ ਕੇਂਦਰ ਵੱਲੋਂ ਅਜਿਹੇ ਲੋਕਾਂ ਦੀ ਕੋਈ ਲਿਸਟ ਸਾਡੇ ਕੋਲ ਆਉਂਦੀ ਹੈ ਤਾਂ ਅਸੀਂ ਉਸਦੀ ਤਸਦੀਕ ਕਰਾਂਗੇ।