AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਜਾਰੀ, ਸ਼ਾਮ ਤੱਕ ਆਵੇਗੀ ਫਾਈਨਲ ਲਿਸਟ

ਐਸਡੀਐਮ ਅਰੋੜਾ ਨੇ ਕਿਹਾ ਕਿ ਜੇਕਰ ਕਿਸੇ ਵੀ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਤੇ ਕਿਸੇ ਵਿਅਕਤੀ ਨੂੰ ਇਤਰਾਜ਼ ਹੈ, ਤਾਂ ਉਹ ਅੱਜ ਆਪਣਾ ਇਤਰਾਜ਼ ਪੇਸ਼ ਕਰ ਸਕਦਾ ਹੈ। ਸਾਰੇ ਇਤਰਾਜ਼ਾਂ ਤੇ ਪੜਤਾਲ ਦੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਅੱਜ ਸ਼ਾਮ ਤੱਕ ਫਾਈਨਲ ਲਿਸਟ ਜਾਰੀ ਕਰ ਦਿੱਤੀ ਜਾਵੇਗੀ।

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਜਾਰੀ, ਸ਼ਾਮ ਤੱਕ ਆਵੇਗੀ ਫਾਈਨਲ ਲਿਸਟ
ramandeep
| Updated On: 05 Dec 2025 15:31 PM IST
Share

ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਅੱਜ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੀ ਪ੍ਰਕਿਰਿਆ ਜਾਰੀ ਹੈ। ਬੀਤੇ ਕੱਲ੍ਹ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਪੂਰੇ ਉਤਸ਼ਾਹ ਨਾਲ ਆਪਣੇ-ਆਪਣੇ ਨਾਮਜ਼ਦਗੀ ਫਾਰਮ ਦਾਖਲ ਕਰਵਾਏ ਗਏ ਸਨ। ਹਾਲਾਂਕਿ, ਇਸ ਦੌਰਾਨ ਕਈ ਇਲਾਕਿਆਂ ‘ਚ ਸਥਿਤੀ ਤਣਾਅਪੂਰਨ ਵੀ ਦੇਖੀ ਗਈ।

ਚੋਣ ਰਿਟਰਨਿੰਗ ਅਫਸਰ ਤੇ ਐਸਡੀਐਮ ਅਜਨਾਲਾ ਰਵਿੰਦਰ ਸਿੰਘ ਅਰੋੜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਜਨਾਲਾ ਤੇ ਰਮਦਾਸ ਬਲਾਕ ‘ਚ ਕੁੱਲ 221 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਸਾਰੇ ਦਾਖਲ ਪੱਤਰਾਂ ਦੀ ਵਿਵਸਥਿਤ ਤਰੀਕੇ ਨਾਲ ਜਾਂਚ ਕੀਤੀ ਜਾ ਰਹੀ ਹੈ।

ਐਸਡੀਐਮ ਅਰੋੜਾ ਨੇ ਕਿਹਾ ਕਿ ਜੇਕਰ ਕਿਸੇ ਵੀ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਤੇ ਕਿਸੇ ਵਿਅਕਤੀ ਨੂੰ ਇਤਰਾਜ਼ ਹੈ, ਤਾਂ ਉਹ ਅੱਜ ਆਪਣਾ ਇਤਰਾਜ਼ ਪੇਸ਼ ਕਰ ਸਕਦਾ ਹੈ। ਸਾਰੇ ਇਤਰਾਜ਼ਾਂ ਤੇ ਪੜਤਾਲ ਦੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਅੱਜ ਸ਼ਾਮ ਤੱਕ ਫਾਈਨਲ ਲਿਸਟ ਜਾਰੀ ਕਰ ਦਿੱਤੀ ਜਾਵੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਕੱਲ੍ਹ ਜਿਹੜੇ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣਾ ਚਾਹੁੰਦੇ ਹਨ, ਉਹ ਆਪਣਾ ਫਾਰਮ ਵਾਪਸ ਲੈ ਸਕਦੇ ਹਨ। ਕਿਸੇ ਵੀ ਤਰ੍ਹਾਂ ਦੀ ਗਲਤੀ ਜਾਂ ਰਣਨੀਤੀ ਤਬਦੀਲੀ ਲਈ ਇਹ ਮੌਕਾ ਉਮੀਦਵਾਰਾਂ ਲਈ ਮਹੱਤਵਪੂਰਨ ਹੋਵੇਗਾ।

ਚੋਣਾਂ ਨੂੰ ਲੈ ਕੇ ਐਸਡੀਐਮ ਨੇ ਵੋਟਰਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ 14 ਦਸੰਬਰ ਨੂੰ ਵੋਟਿੰਗ ਹੋਣੀ ਹੈ ਤੇ ਸਾਰੇ ਵੋਟਰਾਂ ਨੂੰ ਚਾਹੀਦਾ ਹੈ ਕਿ ਉਹ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਲੋਕਤੰਤਰਕ ਹੱਕ ਦਾ ਇਸਤੇਮਾਲ ਕਰਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਤਿਆਰ ਹੈ।

Follow Us
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ...
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ...
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ......
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ...
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...