AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜੀਰਕਪੁਰ ‘ਚ CA ਨੇ ਪਤਨੀ ਨਾਲ ਨਹਿਰ ‘ਚ ਮਾਰੀ ਛਾਲ, ਰਾਜਪੁਰਾ ਤੇ ਕੁਰੂਕਸ਼ੇਤਰ ਤੋਂ ਮਿਲੀਆਂ ਲਾਸ਼ਾਂ

ਜੀਰਕਪੁਰ ਦੇ ਸੀ.ਏ. ਰਾਜੀਵ ਬਾਲੀ ਨੇ ਵਿੱਤੀ ਤੰਗੀ ਤੋਂ ਪਰੇਸ਼ਾਨ ਹੋ ਕੇ ਪਤਨੀ ਨੀਰਜਾ ਨਾਲ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਰਾਜੀਵ ਦੀ ਦੇਹ ਰਾਜਪੁਰਾ ਨੇੜੇ ਭਾਖੜਾ ਨਹਿਰ ਅਤੇ ਪਤਨੀ ਦੀ ਦੇਹ ਕੁਰੂਕਸ਼ੇਤਰ ਤੋਂ ਬਰਾਮਦ ਹੋਈ। 23 ਸਾਲ ਪੁਰਾਣੇ ਇਸ ਰਿਸ਼ਤੇ ਦੇ ਅੰਤ ਨਾਲ ਪਰਿਵਾਰ 'ਚ ਮਾਤਮ ਹੈ।

ਜੀਰਕਪੁਰ 'ਚ CA ਨੇ ਪਤਨੀ ਨਾਲ ਨਹਿਰ 'ਚ ਮਾਰੀ ਛਾਲ, ਰਾਜਪੁਰਾ ਤੇ ਕੁਰੂਕਸ਼ੇਤਰ ਤੋਂ ਮਿਲੀਆਂ ਲਾਸ਼ਾਂ
Ai Genrated Image
tv9-punjabi
| Published: 24 Jul 2026 16:08 PM IST
Share

ਪੰਜਾਬ ਦੇ ਜੀਰਕਪੁਰ ਖੇਤਰ ਦੇ ਰਹਿਣ ਵਾਲੇ ਇੱਕ ਚਾਰਟਰਡ ਅਕਾਊਂਟੈਂਟ (CA) ਵੱਲੋਂ ਆਪਣੀ ਜੀਵਨ ਸਾਥਣ ਸਮੇਤ ਨਹਿਰ ਵਿੱਚ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰਨ ਦਾ ਦੁਖਦ ਮਾਮਲਾ ਸਾਹਮਣੇ ਆਇਆ ਹੈ। ਸੀ.ਏ. ਰਾਜੀਵ ਬਾਲੀ ਦੀ ਮ੍ਰਿਤਕ ਦੇਹ ਪੰਜਾਬ ਦੇ ਰਾਜਪੁਰਾ ਨੇੜਿਓਂ ਭਾਖੜਾ ਨਹਿਰ ਵਿੱਚੋਂ ਬਰਾਮਦ ਹੋਈ ਸੀ, ਜਦਕਿ ਉਨ੍ਹਾਂ ਦੀ ਪਤਨੀ ਨੀਰਜਾ ਬਾਲੀ ਦੀ ਦੇਹ ਘਟਨਾ ਸਥਾਨ ਤੋਂ ਲਗਭਗ 80 ਕਿਲੋਮੀਟਰ ਦੂਰ ਕੁਰੂਕਸ਼ੇਤਰ ਦੇ ਜਯੋਤੀਸਰ ਨੇੜੇ ਲੰਘਦੀ ਸਰਸਵਤੀ ਫੀਡਰ ਨਹਿਰ ਵਿੱਚੋਂ ਮਿਲੀ ਹੈ।

ਘਟਨਾ ਦੀ ਸ਼ੁਰੂਆਤ ਉਦੋਂ ਹੋਈ ਜਦੋਂ ਪੰਜਾਬ ਪੁਲਿਸ ਨੂੰ ਭਾਖੜਾ ਨਹਿਰ ਦੇ ਕੰਢੇ ਇੱਕ ਲਾਵਾਰਿਸ ਗੱਡੀ ਖੜ੍ਹੀ ਮਿਲੀ, ਜਿਸ ਦੀ ਤਲਾਸ਼ੀ ਲੈਣ ‘ਤੇ ਅੰਦਰੋਂ 4 ਮੋਬਾਈਲ ਫੋਨ ਅਤੇ ਇੱਕ ਲੈਪਟਾਪ ਬਰਾਮਦ ਹੋਇਆ। ਮੋਬਾਈਲ ਫੋਨਾਂ ਦੀ ਜਾਂਚ ਤੋਂ ਪਤਾ ਲੱਗਾ ਕਿ ਇਹ ਕਾਰ ਰਾਜੀਵ ਦੀ ਹੈ, ਜੋ 21 ਜੁਲਾਈ ਨੂੰ ਆਪਣੀ ਧਰਮਪਤਨੀ ਨੀਰਜਾ ਨਾਲ ਘਰੋਂ ਨਿਕਲੇ ਸਨ ਪਰ ਵਾਪਸ ਨਹੀਂ ਪਰਤੇ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਭਾਖੜਾ ਨਹਿਰ ‘ਚ ਦੋਵਾਂ ਦੀ ਭਾਲ ਸ਼ੁਰੂ ਕੀਤੀ।

ਖੋਜ ਅਭਿਆਨ ਦੌਰਾਨ ਰਾਜੀਵ ਦੀ ਮ੍ਰਿਤਕ ਦੇਹ ਤਾਂ ਰਾਜਪੁਰਾ ਨੇੜਿਓਂ ਮਿਲ ਗਈ ਸੀ, ਪਰ ਨੀਰਜਾ ਦਾ ਕੋਈ ਪਤਾ ਨਹੀਂ ਲੱਗ ਸਕਿਆ ਸੀ। ਹੁਣ ਨੀਰਜਾ ਦੀ ਦੇਹ ਵੀ ਬਰਾਮਦ ਕਰ ਲਈ ਗਈ ਹੈ। ਪੁਲਿਸ ਅਨੁਸਾਰ ਪ੍ਰਾਰੰਭਿਕ ਪੜਤਾਲ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਜੋੜਾ ਪਿਛਲੇ ਕੁੱਝ ਸਮੇਂ ਤੋਂ ਭਾਰੀ ਵਿੱਤੀ ਬੋਝ ਹੇਠ ਸੀ। ਫਿਲਹਾਲ ਕੁਰੂਕਸ਼ੇਤਰ ਪੁਲਿਸ ਨੇ ਇਸ ਸਬੰਧੀ ਪੰਜਾਬ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।

ਪਰਿਵਾਰ ਅਨੁਸਾਰ- ਵਿੱਤੀ ਦਬਾਅ ਹੇਠ ਸੀ ਜੋੜਾ

ਕੁਰੂਕਸ਼ੇਤਰ ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮ੍ਰਿਤਕਾ ਨੀਰਜਾ ਦੇ ਭਰਾ ਦਿਨੇਸ਼ ਨੇ ਦੱਸਿਆ ਕਿ ਉਨ੍ਹਾਂ ਦੇ ਜੀਜਾ ਰਾਜੀਵ ਬਾਲੀ ਇੱਕ ਚਾਰਟਰਡ ਅਕਾਊਂਟੈਂਟ ਸਨ ਅਤੇ ਉਨ੍ਹਾਂ ਦਾ ਜੀਰਕਪੁਰ ਦੇ ਇੱਕ ਮਾਲ ਵਿੱਚ ਦਫ਼ਤਰ ਸੀ। ਉਹ ਪਿਛਲੇ ਕੁਝ ਸਮੇਂ ਤੋਂ ਆਰਥਿਕ ਮੰਦਹਾਲੀ ਅਤੇ ਵਿੱਤੀ ਦਬਾਅ ਵਿੱਚੋਂ ਲੰਘ ਰਹੇ ਸਨ। ਦਿਨੇਸ਼ ਨੇ ਖ਼ਦਸ਼ਾ ਜਤਾਇਆ ਕਿ ਇਸੇ ਵਿੱਤੀ ਤੰਗੀ ਤੋਂ ਪਰੇਸ਼ਾਨ ਹੋ ਕੇ ਦੋਵਾਂ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ ਹੈ। ਉਨ੍ਹਾਂ ਨੇ ਕਿਸੇ ਵੀ ਵਿਅਕਤੀ ‘ਤੇ ਕੋਈ ਸ਼ੱਕ ਨਹੀਂ ਜ਼ਾਹਰ ਕੀਤਾ ਅਤੇ ਨਾ ਹੀ ਉਹ ਕਿਸੇ ਖ਼ਿਲਾਫ਼ ਕੋਈ ਕਾਨੂੰਨੀ ਕਾਰਵਾਈ ਚਾਹੁੰਦੇ ਹਨ।

23 ਸਾਲ ਪੁਰਾਣਾ ਸੰਬੰਧ, ਪਿੱਛੇ ਛੱਡ ਗਏ ਦੋ ਮਾਸੂਮ ਬੱਚੇ

ਪਰਿਵਾਰਕ ਮੈਂਬਰਾਂ ਅਨੁਸਾਰ ਰਾਜੀਵ ਅਤੇ ਨੀਰਜਾ ਦਾ ਵਿਆਹ ਸਾਲ 2003 ਵਿੱਚ ਹੋਇਆ ਸੀ। ਉਨ੍ਹਾਂ ਦੇ ਪਰਿਵਾਰ ਵਿੱਚ ਇੱਕ 17 ਸਾਲਾਂ ਦਾ ਬੇਟਾ ਅਤੇ 13 ਸਾਲਾਂ ਦੀ ਬੇਟੀ ਹੈ। ਬੇਟਾ ਇਸ ਵੇਲੇ 12ਵੀਂ ਜਮਾਤ ਵਿੱਚ ਅਤੇ ਬੇਟੀ 10ਵੀਂ ਜਮਾਤ ਵਿੱਚ ਪੜ੍ਹਦੀ ਹੈ, ਜੋ ਫਿਲਹਾਲ ਆਪਣੀ ਦਾਦੀ ਨਾਲ ਰਹਿ ਰਹੇ ਹਨ। ਅਚਾਨਕ ਵਾਪਰੇ ਇਸ ਦਰਦਨਾਕ ਹਾਦਸੇ ਨਾਲ ਪਰਿਵਾਰ ਵਿੱਚ ਮਾਤਮ ਦਾ ਮਾਹੌਲ ਹੈ। ਇਸ ਸਮੇਂ ਦੋਵੇਂ ਬੱਚੇ ਗਹਿਰੇ ਸਦਮੇ ਵਿੱਚ ਹਨ ਅਤੇ ਬਿਲਕੁਲ ਖਾਮੋਸ਼ ਹਨ।

ਪੰਜਾਬ ਪੁਲਿਸ ਹੀ ਕਰੇਗੀ ਮਾਮਲੇ ਦੀ ਅਗਲੇਰੀ ਤਫਤੀਸ਼

ਕੁਰੂਕਸ਼ੇਤਰ ਪੁਲਿਸ ਅਨੁਸਾਰ ਕਿਉਂਕਿ ਇਹ ਦੰਪਤੀ ਜੀਰਕਪੁਰ ਤੋਂ ਲਾਪਤਾ ਹੋਇਆ ਸੀ, ਕਾਰ ਰਾਜਪੁਰਾ ਤੋਂ ਬਰਾਮਦ ਹੋਈ ਸੀ ਅਤੇ ਮਾਮਲੇ ਦੀ ਸ਼ੁਰੂਆਤੀ ਜਾਂਚ ਵੀ ਪੰਜਾਬ ਪੁਲਿਸ ਵੱਲੋਂ ਹੀ ਕੀਤੀ ਗਈ ਸੀ, ਇਸ ਲਈ ਹੁਣ ਪੂਰੇ ਕੇਸ ਦੀ ਅਗਲੇਰੀ ਜਾਂਚ ਪੰਜਾਬ ਪੁਲਿਸ ਵੱਲੋਂ ਹੀ ਅਮਲ ਵਿੱਚ ਲਿਆਂਦੀ ਜਾਵੇਗੀ। ਕੁਰੂਕਸ਼ੇਤਰ ਵਿੱਚ ਕੇਵਲ ਨੀਰਜਾ ਦੀ ਦੇਹ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਸਾਰੀ ਕਾਰਵਾਈ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤੀ ਜਾਵੇਗੀ।

Follow Us
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...