AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜ਼ੀਰਕਪੁਰ ‘ਚ 15 ਸਾਲਾ ਨਾਬਾਲਗ ਲੜਕੀ ਨਾਲ ਡਾਕਟਰ ਨੇ ਕੀਤਾ ਰੇਪ, ਕਲੀਨਿਕ ਬੰਦ ਕਰਕੇ ਹੋਇਆ ਫ਼ਰਾਰ

ਮੋਹਾਲੀ ਜ਼ਿਲ੍ਹੇ ਦੇ ਅਧੀਨ ਆਉਂਦੇ ਕਸਬਾ ਜ਼ੀਰਕਪੁਰ ਤੋਂ ਇੱਕ ਬੇਹੱਦ ਸ਼ਰਮਨਾਕ ਅਤੇ ਇਨਸਾਨੀਅਤ ਨੂੰ ਤਾਰ-ਤਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਆਪਣਾ ਇਲਾਜ ਕਰਵਾਉਣ ਗਈ ਇੱਕ 15 ਸਾਲਾ ਨਾਬਾਲਗ ਲੜਕੀ ਨਾਲ ਇੱਕ ਡਾਕਟਰ ਵੱਲੋਂ ਹੀ ਜਬਰ-ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਜ਼ੀਰਕਪੁਰ 'ਚ 15 ਸਾਲਾ ਨਾਬਾਲਗ ਲੜਕੀ ਨਾਲ ਡਾਕਟਰ ਨੇ ਕੀਤਾ ਰੇਪ, ਕਲੀਨਿਕ ਬੰਦ ਕਰਕੇ ਹੋਇਆ ਫ਼ਰਾਰ
Ai Genrated Image
tv9-punjabi
| Published: 18 Jun 2026 18:40 PM IST
Share

ਮੋਹਾਲੀ ਜ਼ਿਲ੍ਹੇ ਦੇ ਅਧੀਨ ਆਉਂਦੇ ਕਸਬਾ ਜ਼ੀਰਕਪੁਰ ਤੋਂ ਇੱਕ ਬੇਹੱਦ ਸ਼ਰਮਨਾਕ ਅਤੇ ਇਨਸਾਨੀਅਤ ਨੂੰ ਤਾਰ-ਤਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਆਪਣਾ ਇਲਾਜ ਕਰਵਾਉਣ ਗਈ ਇੱਕ 15 ਸਾਲਾ ਨਾਬਾਲਗ ਲੜਕੀ ਨਾਲ ਇੱਕ ਡਾਕਟਰ ਵੱਲੋਂ ਹੀ ਜਬਰ-ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਡਾਕਟਰ ਦੀ ਪਛਾਣ ਆਰ. ਕੇ. ਤਿਵਾਰੀ (ਉਮਰ 45 ਸਾਲ) ਵਜੋਂ ਹੋਈ ਹੈ, ਜੋ ਲੰਮੇ ਸਮੇਂ ਤੋਂ ਇਸ ਇਲਾਕੇ ਵਿੱਚ ਕਲੀਨਿਕ ਚਲਾ ਕੇ ਲੋਕਾਂ ਦਾ ਇਲਾਜ ਕਰ ਰਿਹਾ ਸੀ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਡਾਕਟਰ ਮੌਕੇ ਤੋਂ ਫ਼ਰਾਰ ਹੈ। ਸਥਾਨਕ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਹੁਣ ਮੁਲਜ਼ਮ ਡਾਕਟਰ ਦੇ ਮੈਡੀਕਲ ਰਿਕਾਰਡ ਅਤੇ ਦਸਤਾਵੇਜ਼ਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਸ ਕੋਲ ਮਰੀਜ਼ਾਂ ਦਾ ਇਲਾਜ ਕਰਨ ਲਈ ਕੋਈ ਜਾਇਜ਼ ਡਾਕਟਰੀ ਡਿਗਰੀ ਜਾਂ ਲਾਇਸੈਂਸ ਸੀ ਵੀ ਜਾਂ ਉਹ ਕੋਈ ਫਰਜ਼ੀ ਡਾਕਟਰ ਸੀ। ਪੁਲਿਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਸੰਭਾਵਿਤ ਟਿਕਾਣਿਆਂ ‘ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਾਣੋ ਇਸ ਘਿਨਾਉਣੀ ਵਾਰਦਾਤ ਦਾ ਪੂਰਾ ਮਾਮਲਾ

ਇਲਾਜ ਦੇ ਬਹਾਨੇ ਬਣਾਇਆ ਸ਼ਿਕਾਰ: ਪੀੜਤਾ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਕੋਲ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ, 15 ਸਾਲਾ ਨਾਬਾਲਗ ਲੜਕੀ ਆਪਣੀ ਸਿਹਤ ਠੀਕ ਨਾ ਹੋਣ ਕਾਰਨ ਉਕਤ ਡਾਕਟਰ ਦੇ ਕਲੀਨਿਕ ‘ਤੇ ਇਲਾਜ ਕਰਵਾਉਣ ਲਈ ਗਈ ਸੀ। ਮੁਲਜ਼ਮ ਡਾਕਟਰ ਨੇ ਲੜਕੀ ਦੀ ਮਜ਼ਬੂਰੀ ਦਾ ਫ਼ਾਇਦਾ ਉਠਾਉਂਦੇ ਹੋਏ ਕਲੀਨਿਕ ਦੇ ਅੰਦਰ ਹੀ ਉਸ ਨਾਲ ਇਸ ਘਿਨਾਉਣੇ ਅਪਰਾਧ ਨੂੰ ਅੰਜਾਮ ਦਿੱਤਾ।

ਪੋਕਸੋ ਐਕਟ ਤਹਿਤ ਮਾਮਲਾ ਦਰਜ: ਮਿਲੀ ਸ਼ਿਕਾਇਤ ਅਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ (BNS) ਦੀ ਧਾਰਾ 64(2) ਅਤੇ ਪੋਕਸੋ (POCSO) ਐਕਟ ਦੇ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੀੜਤ ਨਾਬਾਲਗ ਲੜਕੀ ਦਾ ਸਰਕਾਰੀ ਹਸਪਤਾਲ ਤੋਂ ਮੈਡੀਕਲ ਕਰਵਾਇਆ ਗਿਆ ਹੈ ਅਤੇ ਫਿਲਹਾਲ ਮੈਡੀਕਲ ਰਿਪੋਰਟ ਆਉਣੀ ਬਾਕੀ ਹੈ।

ਕਲੀਨਿਕ ਬੰਦ ਕਰਕੇ ਫ਼ਰਾਰ ਹੋਇਆ ਮੁਲਜ਼ਮ: ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਮੁਲਜ਼ਮ ਡਾਕਟਰ ਆਪਣਾ ਕਲੀਨਿਕ ਬੰਦ ਕਰਕੇ ਉੱਥੋਂ ਰਫ਼ੂਚੱਕਰ ਹੋ ਗਿਆ। ਉਸ ਨੂੰ ਜਲਦ ਤੋਂ ਜਲਦ ਕਾਨੂੰਨ ਦੇ ਸ਼ਿਕੰਜੇ ਵਿੱਚ ਲਿਆਉਣ ਲਈ ਮੋਹਾਲੀ ਅਤੇ ਜ਼ੀਰਕਪੁਰ ਪੁਲਿਸ ਦੀਆਂ ਕਈ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜੋ ਵੱਖ-ਵੱਖ ਸ਼ੱਕੀ ਥਾਵਾਂ ‘ਤੇ ਲਗਾਤਾਰ ਦਬਿਸ਼ ਦੇ ਰਹੀਆਂ ਹਨ। ਉੱਚ ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਮੁਲਜ਼ਮ ਨੂੰ ਬਹੁਤ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਜਾਂਚ ਅਧਿਕਾਰੀ ਦਾ ਕੀ ਹੈ ਕਹਿਣਾ?

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਮਲੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. (ASI) ਹਰਵਿੰਦਰ ਸਿੰਘ ਨੇ ਦੱਸਿਆ ਕਿ 16 ਜੂਨ ਨੂੰ ਪੀੜਤ ਪੱਖ ਵੱਲੋਂ ਪੁਲਿਸ ਕੋਲ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਨਾਬਾਲਗ ਲੜਕੀ ਜਦੋਂ ਮੁਲਜ਼ਮ ਕੋਲ ਦਵਾਈ ਲੈਣ ਗਈ ਤਾਂ ਉਸ ਦੌਰਾਨ ਡਾਕਟਰ ਨੇ ਉਸ ਨਾਲ ਦੁਸ਼ਕਰਮ ਕੀਤਾ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦਿਆਂ ਭਾਰਤੀ ਨਿਆਏ ਸੰਹਿਤਾ ਦੀ ਧਾਰਾ 64(2) ਅਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਪ੍ਰਦਾਨ ਕਰਨ ਵਾਲੇ ਕਾਨੂੰਨ (ਪੋਕਸੋ ਐਕਟ) ਦੇ ਤਹਿਤ ਪਰਚਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Follow Us
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!...
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ...
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ...
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ...
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ...
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ...
ਛੋਟਾ ਭਰਾ ਹੁਣ ਵੱਡਾ ਹੋ ਗਿਆ....ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ 'ਤੇ ਬੀਜੇਪੀ ਦਾ ਬਿਆਨ
ਛੋਟਾ ਭਰਾ ਹੁਣ ਵੱਡਾ ਹੋ ਗਿਆ....ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ 'ਤੇ ਬੀਜੇਪੀ ਦਾ ਬਿਆਨ...
ਮੇਰੇ ਖਿਲਾਫ ਪ੍ਰੋਪੇਗੰਡਾ, ਬਦਨਾਮ ਕਰਨ ਦੀ ਕੋਝੀ ਕੋਸ਼ਿਸ਼...ਵਿਵਾਦਿਤ Video 'ਤੇ ਸੀਐਮ ਮਾਨ ਦਾ ਜਵਾਬ
ਮੇਰੇ ਖਿਲਾਫ ਪ੍ਰੋਪੇਗੰਡਾ, ਬਦਨਾਮ ਕਰਨ ਦੀ ਕੋਝੀ ਕੋਸ਼ਿਸ਼...ਵਿਵਾਦਿਤ Video 'ਤੇ ਸੀਐਮ ਮਾਨ ਦਾ ਜਵਾਬ...
Ethanol Fuel Replace Petrol : E-100 ਫਿਊਲ ਵਰਦਾਨ ਜਾਂ ਸਰਾਪ?
Ethanol Fuel Replace Petrol : E-100 ਫਿਊਲ ਵਰਦਾਨ ਜਾਂ ਸਰਾਪ?...