ਜ਼ੀਰਕਪੁਰ ਸਪਾ ਸੈਂਟਰ ‘ਤੇ ਪੁਲਿਸ ਦੀ ਰੇਡ, ਕੁੜੀ ਨੇ ਚੌਖੀ ਮੰਜ਼ਿਲ ਤੋਂ ਮਾਰੀ ਛਾਲ – Punjabi News

ਜ਼ੀਰਕਪੁਰ ਸਪਾ ਸੈਂਟਰ ‘ਤੇ ਪੁਲਿਸ ਦੀ ਰੇਡ, ਕੁੜੀ ਨੇ ਚੌਖੀ ਮੰਜ਼ਿਲ ਤੋਂ ਮਾਰੀ ਛਾਲ

Updated On: 

19 Oct 2024 08:30 AM

ਸਪਾ ਸੈਂਟਰ 'ਤੇ ਪੁਲਸ ਤਾਇਨਾਤ ਹੈ ਅਤੇ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ। ਇਸ ਸਬੰਧੀ ਐਸਪੀ ਦਿਹਾਤੀ ਮੁਹਾਲੀ ਮਨਪ੍ਰੀਤ ਸਿੰਘ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਲੜਕੀ ਨੇ ਜ਼ੀਰਕਪੁਰ ਦੇ ਇੱਕ ਸਪਾ ਸੈਂਟਰ ਵਿੱਚ ਛਾਲ ਮਾਰ ਦਿੱਤੀ ਹੈ ਅਤੇ ਇੱਕ ਨਿੱਜੀ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਹੈ।

ਜ਼ੀਰਕਪੁਰ ਸਪਾ ਸੈਂਟਰ ਤੇ ਪੁਲਿਸ ਦੀ ਰੇਡ, ਕੁੜੀ ਨੇ ਚੌਖੀ ਮੰਜ਼ਿਲ ਤੋਂ ਮਾਰੀ ਛਾਲ

ਪੰਜਾਬ ਪੁਲਿਸ ( ਪੁਰਾਣੀ ਤਸਵੀਰ)

Follow Us On

ਪੁਲਿਸ ਨੇ ਜ਼ੀਰਕਪੁਰ ਦੇ ਵੀਆਈਪੀ ਰੋਡ ਤੇ ਸਥਿਤ ਟ੍ਰਿਪਲ ਸੀ ਕਮਰਸ਼ੀਅਲ ਪ੍ਰਾਜੈਕਟ ਵਿੱਚ ਚੱਲ ਰਹੇ ਸਪਾ ਸੈਂਟਰ ਤੇ ਛਾਪਾ ਮਾਰਿਆ। ਇਸ ਤੋਂ ਘਬਰਾ ਕੇ ਇਕ ਲੜਕੀ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਅਤੇ ਉਸ ਦੀ ਮੌਤ ਹੋ ਗਈ। ਪੁਲਿਸ ਇਸ ਮਾਮਲੇ ਦੀ ਪੁਸ਼ਟੀ ਨਹੀਂ ਕਰ ਰਹੀ ਹੈ।

ਫਿਲਹਾਲ ਸਪਾ ਸੈਂਟਰ ‘ਤੇ ਪੁਲਸ ਤਾਇਨਾਤ ਹੈ ਅਤੇ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਹੈ। ਇਸ ਸਬੰਧੀ ਐਸਪੀ ਦਿਹਾਤੀ ਮੁਹਾਲੀ ਮਨਪ੍ਰੀਤ ਸਿੰਘ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਲੜਕੀ ਨੇ ਜ਼ੀਰਕਪੁਰ ਦੇ ਇੱਕ ਸਪਾ ਸੈਂਟਰ ਵਿੱਚ ਛਾਲ ਮਾਰ ਦਿੱਤੀ ਹੈ ਅਤੇ ਇੱਕ ਨਿੱਜੀ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਹੈ। ਫਿਲਹਾਲ ਉਹ ਬਾਹਰ ਹਨ ਅਤੇ ਇਹ ਨਹੀਂ ਪਤਾ ਕਿ ਲੜਕੀ ਦੀ ਮੌਤ ਹੋ ਗਈ ਹੈ।

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਲੜਕੀ ਐਸਪੀ ਸੈਂਟਰ ਵਿੱਚ ਕੰਮ ਕਰਦੀ ਸੀ ਅਤੇ ਜਿਵੇਂ ਹੀ ਉਸ ਨੂੰ ਪੁਲੀਸ ਦੀ ਛਾਪੇਮਾਰੀ ਦੀ ਸੂਚਨਾ ਮਿਲੀ ਤਾਂ ਡਰ ਦੇ ਮਾਰੇ ਲੜਕੀ ਨੇ ਐਸਪੀ ਸੈਂਟਰ ਦੀ ਚੌਥੀ ਮੰਜ਼ਿਲ ਦੀ ਪਿਛਲੀ ਖਿੜਕੀ ਤੋਂ ਛਾਲ ਮਾਰ ਦਿੱਤੀ। ਮੌਕੇ ‘ਤੇ ਪੁੱਜੀ ਪੁਲਸ ਨੇ ਬੱਚੀ ਨੂੰ ਚੁੱਕ ਕੇ ਵੀਆਈਪੀ ਰੋਡ ‘ਤੇ ਸਥਿਤ ਇਕ ਨਿੱਜੀ ਹਸਪਤਾਲ ਪਹੁੰਚਾਇਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।

ਪੁਲਿਸ ਦੀ ਸਖ਼ਤੀ ਤੋਂ ਬਾਅਦ ਸ਼ਹਿਰ ਦੇ ਸਾਰੇ ਸਪਾ ਸੈਂਟਰ ਬੰਦ ਹੋ ਗਏ ਪਰ ਟ੍ਰਿਪਲ ਸੀ ਦੀ ਚੌਥੀ ਮੰਜ਼ਿਲ ‘ਤੇ ਤਿੰਨ ਸਪਾ ਸੈਂਟਰ ਚੋਰੀ-ਛਿਪੇ ਚੱਲ ਰਹੇ ਸਨ | ਇਸ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਸ਼ੁੱਕਰਵਾਰ ਸ਼ਾਮ ਕਰੀਬ 7 ਵਜੇ ਪੁਲਿਸ ਨੇ ਛਾਪਾਮਾਰੀ ਕੀਤੀ ਤਾਂ ਪੁਲਿਸ ਨੂੰ ਦੇਖ ਕੇ ਸਪਾ ਸੈਂਟਰ ‘ਚ ਮੌਜੂਦ ਮਹਿਲਾ ਅਤੇ ਕਰਮਚਾਰੀ ਭੱਜ ਗਏ | ਪਰ ਦੋ-ਤਿੰਨ ਕੁੜੀਆਂ ਕੇਂਦਰ ਵਿੱਚ ਹੀ ਰਹੀਆਂ। ਉਨ੍ਹਾਂ ਸਪਾ ਸੈਂਟਰ ਨੂੰ ਅੰਦਰੋਂ ਤਾਲਾ ਲਾ ਦਿੱਤਾ। ਇਸ ਤੋਂ ਬਾਅਦ ਇਕ ਲੜਕੀ ਨੇ ਸੈਂਟਰ ਦੀ ਪਿਛਲੀ ਖਿੜਕੀ ਤੋਂ ਛਾਲ ਮਾਰ ਦਿੱਤੀ। ਦੇਰ ਰਾਤ ਤੱਕ ਪੁਲਿਸ ਦੀ ਕਾਰਵਾਈ ਜਾਰੀ ਸੀ ਅਤੇ ਦੋ ਹੋਰ ਲੜਕੀਆਂ ਦੇ ਸੈਂਟਰ ਦੇ ਅੰਦਰ ਹੋਣ ਦਾ ਸ਼ੱਕ ਹੈ। ਫਿਲਹਾਲ ਪੁਲਸ ਇਸ ਮਾਮਲੇ ‘ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਸੂਤਰਾਂ ਮੁਤਾਬਕ ਬੱਚੀ ਦੀ ਮੌਤ ਹੋ ਗਈ ਹੈ ਪਰ ਪੁਲਸ ਪ੍ਰਸ਼ਾਸਨ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

Exit mobile version