AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮਕਰ ਸੰਕ੍ਰਾਂਤੀ ਮੌਕੇ ਲੱਖਾਂ ਸ਼ਰਧਾਲੂਆਂ ਨੇ ਗੰਗਾਸਾਗਰ ਵਿੱਚ ਕੀਤਾ ਪਵਿੱਤਰ ਇਸ਼ਨਾਨ

ਸ਼ਨੀਵਾਰ ਸਵੇਰੇ 6:53 ਵਜੇ ਸ਼ੁਰੂ ਹੋਇਆ ਇਹ ਸ਼ੁਭ ਮੁਹੂਰਤ ਐਤਵਾਰ ਸ਼ਾਮ 6:53 ਤੱਕ ਜਾਰੀ ਰਹੇਗਾ. 31 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਇਸ਼ਨਾਨ ਦਾ ਦਾਅਵਾ, ਐਤਵਾਰ ਤੱਕ 50 ਲੱਖ ਹੋ ਸਕਦੀ ਹੈ ਗਿਣਤੀ।

ਮਕਰ ਸੰਕ੍ਰਾਂਤੀ ਮੌਕੇ ਲੱਖਾਂ ਸ਼ਰਧਾਲੂਆਂ ਨੇ ਗੰਗਾਸਾਗਰ ਵਿੱਚ ਕੀਤਾ ਪਵਿੱਤਰ ਇਸ਼ਨਾਨ
tv9-punjabi
| Updated On: 14 Jan 2023 13:28 PM IST
Share
ਤ੍ਰੇਤਾ ਯੁਗ ਵਿਚ ਜਿਸ ਸਾਗਰ ਕੰਡੇ ਤੇ ਸਵਰਗ ਤੋਂ ਉਤਰੀ ਗੰਗਾ ਨੇ ਰਾਜਾ ਸਾਗਰ ਦੇ ਸੱਠ ਹਜ਼ਾਰ ਪੁੱਤਰਾਂ ਨੂੰ ਕੇ ਮਕਰ ਸੰਕ੍ਰਾਂਤੀ ਦੇ ਦਿਨ ਮੁਕਤੀ ਦਿੱਤੀ ਸੀ, ਉਸੇ ਸਮੁੰਦਰ ਤਟ ‘ਤੇ ਮਕਰ ਸੰਕ੍ਰਾਂਤੀ ਦੇ ਸ਼ੁਭ ਸ਼ੁਭ ਮੌਕੇ ‘ਤੇ 31 ਲੱਖ ਸ਼ਰਧਾਲੂਆਂ ਨੇ ਪਵਿੱਤਰ ਇਸ਼ਨਾਨ ਕੀਤ ।

ਇਹ ਹੈ ਪਵਿੱਤਰ ਇਸ਼ਨਾਨ ਦਾ ਸ਼ੁਭ ਸਮਾਂ

ਉੰਝ ਤਾਂ ਪਵਿੱਤਰ ਇਸ਼ਨਾਨ ਦਾ ਸ਼ੁਭ ਸਮਾਂ ਸ਼ਨੀਵਾਰ ਸਵੇਰੇ 6:53 ਵਜੇ ਤੋਂ ਸ਼ੁਰੂ ਹੋਇਆ, ਜੋ ਐਤਵਾਰ ਸ਼ਾਮ 6:53 ਵਜੇ ਤੱਕ ਜਾਰੀ ਰਹੇਗਾ। ਇੱਥੇ ਸ਼ਨੀਵਾਰ ਸਵੇਰੇ 6 ਵਜੇ ਤੋਂ ਹੀ ਸ਼ਰਧਾਲੂਆਂ ਨੇ ਇਸ਼ਨਾਨ ਕਰਨਾ ਸ਼ੁਰੂ ਕਰ ਦਿੱਤਾ। ਕਪਿਲ ਮੁਨੀ ਆਸ਼ਰਮ ਦੇ ਮਹੰਤ ਗਿਆਨਦਾਸ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ 6 ਵਜੇ ਤੋਂ ਹੀ ਵੱਡੀ ਗਿਣਤੀ ‘ਚ ਸ਼ਰਧਾਲੂ ਗੰਗਾਸਾਗਰ ‘ਚ ਇਸ਼ਨਾਨ ਕਰਨ ਲੱਗ ਪਏ। ਦੇਸ਼-ਦੁਨੀਆ ਤੋਂ ਆਏ ਲੱਖਾਂ ਔਰਤਾਂ, ਮਰਦ ਅਤੇ ਨੌਜਵਾਨਾਂ ਸਮੇਤ ਅਣਗਿਣਤ ਨਾਗਾ, ਨਾਥ ਅਤੇ ਹੋਰ ਸੰਪਰਦਾਏ ਦੇ ਸਾਧੂ ਇਸ ਸਮੁੰਦਰ ਦੇ ਕੰਢੇ ‘ਤੇ ਮੁਕਤੀ ਦੀ ਆਸ ਨਾਲ ਇਸ਼ਨਾਨ ਕਰ ਚੁੱਕੇ ਹਨ। ਪਵਿੱਤਰ ਇਸ਼ਨਾਨ ਦੀ ਮਿਆਦ 48 ਘੰਟੇ ਨਿਸ਼ਚਿਤ ਕੀਤੀ ਗਈ ਹੈ।

ਐਤਵਾਰ ਸ਼ਾਮ ਤੱਕ 50 ਲੱਖ ਪਹੁੰਚ ਸਕਦੇ ਹਨ ਸ਼ਰਧਾਲੂ

ਰਾਜ ਦੇ ਬਿਜਲੀ ਮੰਤਰੀ ਅਰੂਪ ਬਿਸਵਾਸ ਨੇ ਕਿਹਾ ਕਿ 31 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਪਵਿੱਤਰ ਇਸ਼ਨਾਨ ਕੀਤਾ ਹੈ। ਅਗਲੇ ਦੋ ਦਿਨਾਂ ਵਿੱਚ ਹੋਰ ਵੀ ਭੀੜ ਹੋਵੇਗੀ। ਨਤੀਜੇ ਵਜੋਂ ਪ੍ਰਸ਼ਾਸਨ ਦਾ ਮੰਨਣਾ ਹੈ ਕਿ ਐਤਵਾਰ ਸ਼ਾਮ ਤੱਕ ਸ਼ਰਧਾਲੂਆਂ ਦੀ ਗਿਣਤੀ ਵਧ ਕੇ 50 ਲੱਖ ਹੋ ਸਕਦੀ ਹੈ। ਇਸ ਵਾਰ ਪਵਿੱਤਰ ਇਸ਼ਨਾਨ ਦਾ ਲਗਨ ਰਾਤ ਨੂੰ ਵੀ ਹੈ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ 33 ਹਾਈ ਮਾਸਟ ਲਾਈਟਾਂ ਅਤੇ 90 ਲੈਂਪ ਪੋਸਟ ਵੀ ਲਗਾਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਗੰਗਾਸਾਗਰ ਵਿੱਚ ਈ-ਦਰਸ਼ਨ ਅਤੇ ਈ-ਇਸ਼ਨਾਨ ਦੀ ਵੀ ਸਹੂਲਤ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਭਾਗ ਲੈ ਰਹੇ ਹਨ।

ਸਮੁੰਦਰ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਵਿਸ਼ੇਸ਼ ਮੁਹਿੰਮ

ਦੂਜੇ ਪਾਸੇ ਗੰਗਾਸਾਗਰ ਬਕਖਾਲੀ ਵਿਕਾਸ ਪ੍ਰੀਸ਼ਦ ਅਤੇ ਸਾਗਰ ਪੰਚਾਇਤ ਸਮਿਤੀ ਨੇ ਸਮੁੰਦਰ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਜ਼ਿਲ੍ਹਾ ਮੈਜਿਸਟਰੇਟ ਸੁਮਿਤ ਗੁਪਤਾ ਨੇ ਦੱਸਿਆ ਕਿ ਸਮੁੱਚੇ ਇਲਾਕੇ ਨੂੰ ਪਲਾਸਟਿਕ ਮੁਕਤ ਰੱਖਣਾ ਪ੍ਰਸ਼ਾਸਨ ਦੀ ਹੀ ਨਹੀਂ ਸਗੋਂ ਆਮ ਲੋਕਾਂ ਦੀ ਵੀ ਜ਼ਿੰਮੇਵਾਰੀ ਹੈ। ਇਸ ਦੇ ਲਈ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮਾਂ ਚਲਾਈਆਂ ਗਈਆਂ ਹਨ। ਲੋਕਾਂ ਨੂੰ ਪਲਾਸਟਿਕ ਦੀ ਥਾਂ ਕੱਪੜੇ ਦੇ ਥੈਲੇ ਦਿੱਤੇ ਗਏ ਹਨ।

ਸੁਰੱਖਿਆ ਚ ਲੱਗੇ 10,000 ਤੋਂ ਵੱਧ ਜਵਾਨ

ਗੰਗਾਸਾਗਰ ਦੀ ਭੀੜ ‘ਚ ਜੇਬਕਤਰੇ ਵੀ ਹੱਥ ਸਾਫ ਕਰ ਰਹੇ ਹਨ। ਹੁਣ ਤੱਕ 12 ਲੋਕਾਂ ਨੇ ਜੇਬ ਕੱਟੇ ਜਾਣ ਦੀ ਸ਼ਿਕਾਇਤ ਕੀਤੀ ਹੈ। ਅਜਿਹੇ 29 ਸ਼ੱਕੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਚੋਰੀ ਹੋਏ 30 ਹਜ਼ਾਰ 750 ਰੁਪਏ ਬਰਾਮਦ ਕੀਤੇ ਹਨ। ਸਵੇਰ ਹੁੰਦੇ ਹੀ ਸ਼ਰਧਾਲੂ ਆਪਣੇ-ਆਪਣੇ ਡੇਰੇ ਛੱਡ ਕੇ ਪਵਿੱਤਰ ਇਸ਼ਨਾਨ ਲਈ ਚਲੇ ਗਏ ਅਤੇ ਗੰਗਾ ਅਤੇ ਸਾਗਰ ਦੇ ਸੰਗਮ ਦੇ ਕੰਢੇ ਇਸ਼ਨਾਨ ਕਰਨ ਲੱਗੇ। ਉਨ੍ਹਾਂ ਦੀ ਸਹੂਲਤ ਲਈ ਪ੍ਰਸ਼ਾਸਨ ਨੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ। ਪੁਲਿਸ, ਸਿਵਲ ਡਿਫੈਂਸ, ਹੋਮ ਗਾਰਡਸ, ਨੇਵੀ ਅਤੇ ਕੋਸਟ ਗਾਰਡ ਦੇ 10,000 ਤੋਂ ਵੱਧ ਜਵਾਨਾਂ ਨੇ ਸ਼ਰਧਾਲੂਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਲਈ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਾਲ 50 ਲੱਖ ਤੋਂ ਵੱਧ ਸ਼ਰਧਾਲੂ ਪਵਿੱਤਰ ਇਸ਼ਨਾਨ ਲਈ ਸਾਗਰ ਤੱਟ ‘ਤੇ ਪਹੁੰਚ ਚੁੱਕੇ ਹਨ। ਪਿਛਲੇ ਸਾਲ 30 ਲੱਖ ਲੋਕਾਂ ਨੇ ਇਸ਼ਨਾਨ ਕੀਤਾ ਸੀ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...