AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

400 ਕੁਆਂਟਿਲ ਫੁੱਲਾਂ ਨਾਲ ਦਰਬਾਰ ਸਾਹਿਬ ਦੀ ਸਜਾਵਟ, ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਇੰਝ ਹੋ ਰਹੀ ਤਿਆਰੀ

ਸਜਾਵਟ ਲਈ ਦਿੱਲੀ, ਮੁੰਬਈ ਅਤੇ ਕੋਲਕਾਤਾ ਤੋਂ 200 ਹੁਨਰਮੰਦ ਕਾਰੀਗਰ ਪਹੁੰਚੇ ਹਨ। ਉਨ੍ਹਾਂ ਦੀ ਮਦਦ ਲਈ ਲਗਭਗ 100 ਸ਼ਰਧਾਲੂ ਵੀ ਇਕੱਠੇ ਹੋਏ ਹਨ। ਕਾਰੀਗਰ ਫੁੱਲਾਂ ਤੋਂ ਗੇਂਦਾਂ, ਝੰਡੇ ਅਤੇ ਚੇਨ ਬਣਾ ਰਹੇ ਹਨ। ਖੰਡਾ ਅਤੇ ਏਕ ਓਂਕਾਰ ਦੇ ਪ੍ਰਤੀਕ ਵੀ ਵਿਸ਼ੇਸ਼ ਝਾਲਰਾਂ ਦੇ ਰੂਪ ਵਿੱਚ ਤਿਆਰ ਕੀਤੇ ਜਾ ਰਹੇ ਹਨ।

400 ਕੁਆਂਟਿਲ ਫੁੱਲਾਂ ਨਾਲ ਦਰਬਾਰ ਸਾਹਿਬ ਦੀ ਸਜਾਵਟ, ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਇੰਝ ਹੋ ਰਹੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ
sajan-kumar-2
| Updated On: 24 Aug 2025 01:43 AM IST
24 ਅਗਸਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਜਿਥੇ ਸੰਗਤਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਦੇ ਅਲੋਕਿਕ ਦ੍ਰਿਸ਼ ਦੇਖ ਨਿਹਾਲ ਹੋ ਨਤਮਸਤਕ ਹੋ ਰਹੀਆ ਹਨ ਉਥੇ ਹੀ ਅਜ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਸ ਮੌਕੇ ਮੀਡੀਆ ਨੂੰ ਸੰਬੋਧਿਤ ਕਰਦਿਆ ਕਿਹਾ ਕਿ ਇਸ ਪਾਵਨ ਪਵਿੱਤਰ ਗੁਰੂ ਪੁਰਬ ਮੌਕੇ ਸੰਗਤ ਵਿਧਾਨ ਨਗਰ ਕੀਰਤਨ ‘ਚ ਹਾਜਰੀਆਂ ਭਰਨ ਤੇ ਧਾਰਮਿਕ ਸਮਾਗਮਾ ‘ਚ ਹਾਜਰਿਆਂ ਭਰਨ।
ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ 24 ਅਗਸਤ ਦੀ ਸਵੇਰੇ ਨੂੰ ਇੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤੀ ਜਾਵੇਗਾ। ਪੰਜ ਪਿਆਰਿਆ ਦੀ ਅਗਵਾਈ ‘ਚ ਗੁਰੂਦੁਆਰਾ ਰਾਮਸਰ ਸਾਹਿਬ ਤੋं ਆਰੰਭ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸੰਪੂਰਨ ਹੋਵੇਗਾ। ਸਾਰਾ ਦਿਨ ਦੀਵਾਨ ਹਾਲ ਮੰਜੀ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਤੇ ਕੀਰਤਨ ਦਰਬਾਰ ਲਗਣਗੇ।
ਫੁੱਲਾਂ ਦੀ ਸਜਾਵਟ ਨਾਲ ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟ ਕੀਤੀ ਗਈ ਹੈ। ਜਿਸ ਨੂੰ ਵੇਖ ਇਕ ਵੱਖਰਾ ਅਲੌਕਿਕ ਨਜਾਰਾ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ‘ਤੇ, ਦਰਬਾਰ ਸਾਹਿਬ ਨੂੰ 400 ਕੁਇੰਟਲ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਫੁੱਲਾਂ ਵਿੱਚ ਆਰਕਿਡ, ਲਿਲੀ, ਗੁਲਾਬ, ਜਰਬੇਰਾ, ਕਮਲ ਅਤੇ ਗੇਂਦੇ ਸ਼ਾਮਲ ਹਨ।ਦੇਸ਼ ਦੇ ਵੱਖ-ਵੱਖ ਹਿੱਸਿਆਂ ਜਿਵੇਂ ਕਿ ਦਿੱਲੀ, ਮੁੰਬਈ, ਕੋਲਕਾਤਾ, ਕੇਰਲ, ਪੁਣੇ, ਉੱਤਰ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਤੋਂ ਫੁੱਲਾਂ ਦੀ ਸਪਲਾਈ ਕੀਤੀ ਗਈ ਹੈ। ਵਿਦੇਸ਼ਾਂ ਤੋਂ ਵੀ ਫੁੱਲ ਲਿਆਂਦੇ ਗਏ ਹਨ। ਇਨ੍ਹਾਂ ਵਿੱਚ ਹਾਲੈਂਡ, ਇੰਡੋਨੇਸ਼ੀਆ, ਨਿਊਜ਼ੀਲੈਂਡ, ਮਲੇਸ਼ੀਆ, ਥਾਈਲੈਂਡ, ਸਿੰਗਾਪੁਰ, ਕੀਨੀਆ ਅਤੇ ਦੱਖਣੀ ਅਫਰੀਕਾ ਸ਼ਾਮਲ ਹਨ। ਸਜਾਵਟ ਲਈ ਦਿੱਲੀ, ਮੁੰਬਈ ਅਤੇ ਕੋਲਕਾਤਾ ਤੋਂ 200 ਹੁਨਰਮੰਦ ਕਾਰੀਗਰ ਪਹੁੰਚੇ ਹਨ। ਉਨ੍ਹਾਂ ਦੀ ਮਦਦ ਲਈ ਲਗਭਗ 100 ਸ਼ਰਧਾਲੂ ਵੀ ਇਕੱਠੇ ਹੋਏ ਹਨ। ਕਾਰੀਗਰ ਫੁੱਲਾਂ ਤੋਂ ਗੇਂਦਾਂ, ਝੰਡੇ ਅਤੇ ਚੇਨ ਬਣਾ ਰਹੇ ਹਨ। ਖੰਡਾ ਅਤੇ ਏਕ ਓਂਕਾਰ ਦੇ ਪ੍ਰਤੀਕ ਵੀ ਵਿਸ਼ੇਸ਼ ਝਾਲਰਾਂ ਦੇ ਰੂਪ ਵਿੱਚ ਤਿਆਰ ਕੀਤੇ ਜਾ ਰਹੇ ਹਨ। ਇਸ ਮੌਕੇ ਰਹਿਰਾਸ ਤੋਂ ਬਾਅਦ ਦੀਪਮਾਲਾ ਅਤੇ ਅਤਿਸ਼ਬਾਜੀ ਵੀ ਕੀਤੀ ਜਾਵੇਗੀ।

Follow Us
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ...
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...