AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ PAU ‘ਚ 5 ਕਿਲੋਮੀਟਰ ਮੈਰਾਥਨ, ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਦਿਖਾਈ ਹਰੀ ਝੰਡੀ

Guru Ravidas 650th Prakash Purab: ਵਿਧਾਨ ਸਭਾ ਖੇਤਰ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਮੈਰਾਥਨ ਪੂਰੀ ਕਰਨ ਵਾਲੇ ਪਹਿਲੇ 30 ਨੌਜਵਾਨਾਂ ਨੂੰ ਵਿਧਾਇਕ ਸਿੱਧੂ ਨੇ ਮੈਡਲ ਦੇ ਕੇ ਸਨਮਾਨਿਤ ਕੀਤਾ।

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ PAU 'ਚ 5 ਕਿਲੋਮੀਟਰ ਮੈਰਾਥਨ, ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਦਿਖਾਈ ਹਰੀ ਝੰਡੀ
ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਮੈਰਾਥਨ, ਸਿੱਧੂ ਨੇ ਦਿਖਾਈ ਹਰੀ ਝੰਡੀ Photo Credit : Social Media
tv9-punjabi
| Published: 04 Sep 2026 15:04 PM IST
Share

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਸਮਾਗਮਾਂ ਦੀ ਲੜੀ ਤਹਿਤ ਸ਼ੁੱਕਰਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿੱਚ 5 ਕਿਲੋਮੀਟਰ ਦੀ ਮੈਰਾਥਨ ਕਰਵਾਈ ਗਈ। ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਅਤੇ ਖੇਡ ਵਿਭਾਗ ਵੱਲੋਂ ਕਰਵਾਈ ਗਈ ਬਰਾਬਰੀ, ਏਕਤਾ ਅਤੇ ਭਾਈਚਾਰੇ ਲਈ 5 ਕਿਲੋਮੀਟਰ ਮੈਰਾਥਨ ਦੌੜ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ, ਖਿਡਾਰੀਆਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਦੌੜ ਵਿੱਚ ਸ਼ਾਮਲ ਨੌਜਵਾਨਾਂ ਦਾ ਉਤਸ਼ਾਹ ਵਧਾਉਂਦੇ ਹੋਏ ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀਂ ਹਨ, ਸਗੋਂ ਨੌਜਵਾਨਾਂ ਨੂੰ ਸਕਾਰਾਤਮਕ ਸੋਚ ਅਤੇ ਅਨੁਸ਼ਾਸਨ ਨਾਲ ਜੋੜਨ ਦਾ ਇੱਕ ਪ੍ਰਭਾਵਸ਼ਾਲੀ ਜ਼ਰੀਆ ਵੀ ਹਨ।

ਮੈਰਾਥਨ ਪੂਰੀ ਕਰਨ ਵਾਲੇ ਪਹਿਲੇ 30 ਨੌਜਵਾਨਾਂ ਨੂੰ ਵਿਧਾਇਕ ਸਿੱਧੂ ਨੇ ਮੈਡਲ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ, ਨਸ਼ਿਆਂ ਤੋਂ ਦੂਰ ਰਹਿਣ ਅਤੇ ਵੱਧ ਤੋਂ ਵੱਧ ਖੇਡ ਗਤੀਵਿਧੀਆਂ ਨਾਲ ਜੁੜਨ ਦੀ ਅਪੀਲ ਕੀਤੀ।

ਖੇਡਾਂ ਨਾਲ ਊਰਜਾ ਨੂੰ ਮਿਲੇਗੀ ਸਕਾਰਾਤਮਕ ਦਿਸ਼ਾ

ਵਿਧਾਇਕ ਸਿੱਧੂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਬਚਾਉਣਾ ਇੱਕ ਵੱਡੀ ਚੁਣੌਤੀ ਹੈ। ਅਜਿਹੇ ਵਿੱਚ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਨਿਯਮਿਤ ਖੇਡ ਗਤੀਵਿਧੀਆਂ ਨਾਲ ਸਰੀਰਕ ਅਤੇ ਮਾਨਸਿਕ ਸਿਹਤ ਬਿਹਤਰ ਹੋਣ ਦੇ ਨਾਲ-ਨਾਲ ਨੌਜਵਾਨਾਂ ਵਿੱਚ ਅਨੁਸ਼ਾਸਨ, ਆਤਮਵਿਸ਼ਵਾਸ ਅਤੇ ਟੀਮ ਭਾਵਨਾ ਵੀ ਵਿਕਸਿਤ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਪੀੜ੍ਹੀ ਖੇਡਾਂ ਨਾਲ ਜੁੜੇਗੀ ਤਾਂ ਉਹ ਆਪਣੀ ਊਰਜਾ ਨੂੰ ਰਚਨਾਤਮਕ ਕੰਮਾਂ ਵਿੱਚ ਲਗਾ ਸਕੇਗੀ ਅਤੇ ਸਮਾਜ ਤੇ ਸੂਬੇ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾ ਸਕੇਗੀ।

ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ

ਸਿੱਧੂ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੀ ਮਹਾਨ ਬਾਣੀ ਅਤੇ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ, ਏਕਤਾ, ਆਪਸੀ ਭਾਈਚਾਰੇ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀਆਂ ਹਨ। ਸਮਾਜਿਕ ਬਰਾਬਰੀ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਮਨੁੱਖਤਾ ਨੂੰ ਕੇਂਦਰ ਵਿੱਚ ਰੱਖਣ ਵਾਲੀ ਗੁਰੂ ਸਾਹਿਬ ਦੀ ਵਿਚਾਰਧਾਰਾ ਅੱਜ ਦੇ ਦੌਰ ਵਿੱਚ ਵੀ ਓਨੀ ਹੀ ਪ੍ਰਸੰਗਿਕ ਹੈ।

ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਬੱਚਿਆਂ ਅਤੇ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਬਿਹਤਰ ਅਤੇ ਸਾਰਥਕ ਜੀਵਨ ਜਿਊਣ ਦੀ ਪ੍ਰੇਰਣਾ ਦਿੰਦੀਆਂ ਹਨ। ਮੈਰਾਥਨ ਵਰਗੇ ਸਮਾਗਮਾਂ ਰਾਹੀਂ ਇਨ੍ਹਾਂ ਸੰਦੇਸ਼ਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ।

ਘਰ-ਘਰ ਪਹੁੰਚਾਇਆ ਜਾ ਰਿਹਾ ਗੁਰੂ ਸਾਹਿਬ ਦਾ ਸੰਦੇਸ਼

ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦਾ ਉਦੇਸ਼ ਗੁਰੂ ਸਾਹਿਬ ਦੀ ਮਹਾਨ ਬਾਣੀ, ਵਿਚਾਰਧਾਰਾ ਅਤੇ ਮਨੁੱਖਤਾ ਨੂੰ ਜੋੜਨ ਵਾਲੇ ਸੰਦੇਸ਼ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਹੈ।

ਇਸ ਮੌਕੇ ਜ਼ਿਲ੍ਹਾ ਖੇਡ ਅਧਿਕਾਰੀ ਕੁਲਦੀਪ ਚੁੱਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਖੇਡ ਕੋਚ, ਖਿਡਾਰੀ, ਵਿਦਿਆਰਥੀ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਮੌਜੂਦ ਰਹੇ।

Follow Us
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...
Nepal Flash Flood Update: ਨੇਪਾਲ 'ਚ ਆਈ ਤ੍ਰਾਸਦੀ ਵਾਲੀਆਂ ਵੀਡੀਓ ਦਾ ਸੱਚ?
Nepal Flash Flood Update: ਨੇਪਾਲ 'ਚ ਆਈ ਤ੍ਰਾਸਦੀ ਵਾਲੀਆਂ ਵੀਡੀਓ ਦਾ ਸੱਚ?...
America Attack On Iran: Hormuz ਤੋਂ ਤਹਿਰਾਨ ਤੱਕ ਬੰਬਾਰੀ, ਈਰਾਨ ਤੇ ਅਗਲੇ 24 ਘੰਟੇ ਭਾਰੀ
America Attack On Iran: Hormuz ਤੋਂ ਤਹਿਰਾਨ ਤੱਕ ਬੰਬਾਰੀ, ਈਰਾਨ ਤੇ ਅਗਲੇ 24 ਘੰਟੇ ਭਾਰੀ...