AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੁਰੂ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ‘ਚ ਸ਼ਾਨਦਾਰ ਡਰੋਨ ਸ਼ੋਅ, 500 ਡਰੋਨਾਂ ਰਾਹੀਂ ਅਸਮਾਨ ਵਿੱਚ ਦਿਖਾਈਆਂ ਗਈਆਂ ਵੱਖ-ਵੱਖ ਆਕ੍ਰਿਤੀਆਂ

Jalandhar Drone show: ਜਲੰਧਰ ਦੇ ਲਾਇਲਪੁਰ ਖਾਲਸਾ ਕਾਲਜ ਵਿੱਚ ਮੰਗਲਵਾਰ ਨੂੰ ਇੱਕ ਸ਼ਾਨਦਾਰ ਡਰੋਨ ਸ਼ੋਅ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਸਿੱਧ ਰਾਗੀ ਭਾਈ ਜਸਬੀਰ ਸਿੰਘ ਜੀ ਜਲੰਧਰ ਵਾਲਿਆਂ ਦੇ ਜਥੇ ਵੱਲੋਂ ਕੀਤੇ ਗਏ ਸ਼ਬਦ ਕੀਰਤਨ ਨਾਲ ਹੋਈ।

ਗੁਰੂ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ ਸ਼ਾਨਦਾਰ ਡਰੋਨ ਸ਼ੋਅ, 500 ਡਰੋਨਾਂ ਰਾਹੀਂ ਅਸਮਾਨ ਵਿੱਚ ਦਿਖਾਈਆਂ ਗਈਆਂ ਵੱਖ-ਵੱਖ ਆਕ੍ਰਿਤੀਆਂ
ਜਲੰਧਰ ‘ਚ 500 ਡਰੋਨਾਂ ਦਾ ਸ਼ਾਨਦਾਰ ਸ਼ੋਅ Photo Credit : Social Media
tv9-punjabi
| Published: 09 Sep 2026 14:00 PM IST
Share

ਜਲੰਧਰ ਦੇ ਲਾਇਲਪੁਰ ਖਾਲਸਾ ਕਾਲਜ ਵਿੱਚ ਮੰਗਲਵਾਰ ਨੂੰ ਇੱਕ ਸ਼ਾਨਦਾਰ ਡਰੋਨ ਸ਼ੋਅ ਦਾ ਆਯੋਜਨ ਕੀਤਾ ਗਿਆ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ 500 ਡਰੋਨਾਂ ਰਾਹੀਂ ਅਸਮਾਨ ਵਿੱਚ ਵੱਖ-ਵੱਖ ਆਕ੍ਰਿਤੀਆਂ ਬਣਾਕੇ ਗੁਰੂ ਜੀ ਦੇ ਜੀਵਨ, ਵਿਚਾਰਾਂ ਅਤੇ ਮਹਾਨ ਉਪਦੇਸ਼ਾਂ ਨੂੰ ਦਰਸਾਇਆ ਗਿਆ। ਇਸ ਅਲੌਕਿਕ ਸ਼ੋਅ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਸੰਗਤ ਪਹੁੰਚੀ। ਆਧੁਨਿਕ ਤਕਨਾਲੋਜੀ ਰਾਹੀਂ ਸੰਗਤ ਨੂੰ ਗੁਰੂ ਜੀ ਦੇ ਸਮਾਜਿਕ ਬਰਾਬਰੀ, ਦਇਆ, ਸਮਾਜਿਕ ਨਿਆਂ ਅਤੇ ਵਿਸ਼ਵ ਭਾਈਚਾਰੇ ਦੇ ਸੰਦੇਸ਼ ਨਾਲ ਜੋੜਿਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਸਿੱਧ ਰਾਗੀ ਭਾਈ ਜਸਬੀਰ ਸਿੰਘ ਜੀ ਜਲੰਧਰ ਵਾਲਿਆਂ ਦੇ ਜਥੇ ਵੱਲੋਂ ਕੀਤੇ ਗਏ ਸ਼ਬਦ ਕੀਰਤਨ ਨਾਲ ਹੋਈ।

ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗੁਰੂ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਨਾਲ ਮਨਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗੁਰੂ ਜੀ ਦੇ ਸਰਬ-ਸਾਂਝੀਵਾਲਤਾ ਦੇ ਸੰਦੇਸ਼ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਪੂਰੇ ਸੂਬੇ ਵਿੱਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ।

ਇਸ ਦੇ ਨਾਲ ਹੀ ਯੂਨੀਵਰਸਿਟੀਆਂ ਵਿੱਚ ਸੈਮੀਨਾਰ, ਪਿੰਡਾਂ ਵਿੱਚ ਵਿਸ਼ੇਸ਼ ਪ੍ਰਚਾਰ ਵੈਨ, ਕੀਰਤਨ ਦਰਬਾਰ ਅਤੇ ਮੈਰਾਥਨ ਵਰਗੇ ਸਮਾਗਮ ਵੀ ਕਰਵਾਏ ਜਾ ਰਹੇ ਹਨ। ਮੰਤਰੀ ਨੇ ਇਹ ਵੀ ਦੱਸਿਆ ਕਿ ਹਾਲ ਹੀ ਵਿੱਚ ਡੇਰਾ ਸੱਚਖੰਡ ਬੱਲਾਂ ਨੇੜੇ 10 ਏਕੜ ਤੋਂ ਵੱਧ ਜ਼ਮੀਨ ‘ਤੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਨੀਂਹ ਰੱਖੀ ਗਈ ਹੈ।

10 ਸਤੰਬਰ ਨੂੰ ਰੰਧਾਵਾ ਮਸੰਦਾ ਅਤੇ 11 ਸਤੰਬਰ ਨੂੰ ਨਵੀਂ ਦਾਣਾ ਮੰਡੀ ਫਿਲੌਰ ਵਿੱਚ ਹੋਵੇਗਾ ਡਰੋਨ ਸ਼ੋਅ

ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੇ ਮਨੁੱਖਤਾ ਅਤੇ ਭਾਈਚਾਰੇ ਦੇ ਸਦੀਵੀ ਸੰਦੇਸ਼ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ 9 ਸਤੰਬਰ ਨੂੰ ਸ਼ਾਹਕੋਟ, 10 ਸਤੰਬਰ ਨੂੰ ਰੰਧਾਵਾ ਮਸੰਦਾ ਅਤੇ 11 ਸਤੰਬਰ ਨੂੰ ਨਵੀਂ ਦਾਣਾ ਮੰਡੀ ਫਿਲੌਰ ਵਿੱਚ ਇਹ ਡਰੋਨ ਸ਼ੋਅ ਕਰਵਾਏ ਜਾਣਗੇ।

ਇਸ ਮੌਕੇ ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਸੰਤ ਪ੍ਰਦੀਪ ਦਾਸ ਕਠਾਰ ਵਾਲੇ, ਆਪ ਆਗੂ ਰਾਜਵਿੰਦਰ ਕੌਰ ਥਿਆੜਾ, ਡਿਪਟੀ ਮੇਅਰ ਮਲਕੀਤ ਸਿੰਘ, ਚੇਅਰਮੈਨ ਅੰਮ੍ਰਿਤਪਾਲ ਸਿੰਘ, ਚੇਅਰਮੈਨ ਮੰਗਲ ਸਿੰਘ ਬਾਸੀ ਅਤੇ ਐਸਡੀਐਮ ਸ਼ੁਭੀ ਆਂਗਰਾ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੀਆਂ।

Follow Us
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?...
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ...
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...