ਸਿੱਖ ਨਸਲਕੁਸ਼ੀ ਦੀ ਯਾਦ ਵਿੱਚ ਘਿਉ ਦੇ ਦੀਵੇ ਜਗਾਓ, ਨਾ ਕਰੋ ਬਿਜਲੀ ਦੀ ਸਜਾਵਟ, ਬੰਦੀ ਛੋੜ ਦਿਵਸ ਲਈ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਇਆ ਹੁਕਮ | akal takht sahib Jathedar gyani Raghbir singh message not to celebrate Diwali 1984 sikh genocide guru hargobind sahib in punjabi Punjabi news - TV9 Punjabi

ਸਿੱਖ ਨਸਲਕੁਸ਼ੀ ਦੀ ਯਾਦ ਵਿੱਚ ਘਿਉ ਦੇ ਦੀਵੇ ਜਗਾਓ, ਨਾ ਕਰੋ ਬਿਜਲੀ ਦੀ ਸਜਾਵਟ, ਬੰਦੀ ਛੋੜ ਦਿਵਸ ਲਈ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਇਆ ਹੁਕਮ

Updated On: 

30 Oct 2024 12:58 PM

Jathedar Message for Diwali: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਸੰਗਤ ਲਈ ਸੰਦੇਸ਼ ਜਾਰੀ ਕੀਤੀ ਹੈ। ਕਿਉਂਕਿ ਇਸ ਵਾਰ ਦੀਵਾਲੀ 31 ਅਕਤੂਬਰ ਨੂੰ ਪੈ ਰਹੀ ਹੈ, ਇਸ ਕਰਕੇ ਇਸ ਦਿਨ 1984 ਵਿੱਚ ਨਸਲਕੁਸ਼ੀ ਦਾ ਸਵਾਲ ਹੋਏ ਸਿੱਖਾਂ ਨੂੰ ਯਾਦ ਕਰਦਿਆਂ ਬਿਜਲੀ ਦੀ ਸਜਾਵਟ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਜੱਥੇਦਾਰ ਨੇ ਸਾਦਗੀ ਨਾਲ ਬੰਦੀ ਛੋੜ ਦਿਵਸ ਮਣਾਉਣ ਦੀ ਅਪੀਲ ਕੀਤੀ ਹੈ।

ਸਿੱਖ ਨਸਲਕੁਸ਼ੀ ਦੀ ਯਾਦ ਵਿੱਚ ਘਿਉ ਦੇ ਦੀਵੇ ਜਗਾਓ, ਨਾ ਕਰੋ ਬਿਜਲੀ ਦੀ ਸਜਾਵਟ, ਬੰਦੀ ਛੋੜ ਦਿਵਸ ਲਈ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਇਆ ਹੁਕਮ

ਜੱਥੇਦਾਰ ਗਿਆਨੀ ਰਘਬੀਰ ਸਿੰਘ

Follow Us On

ਅੰਮ੍ਰਿਤਸਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੰਦੀ ਛੋੜ ਦਿਵਸ ਮੌਕੇ ਸਿੱਖ ਕੌਮ ਲਈ ਅਹਿਮ ਹਦਾਇਤ ਜਾਰੀ ਕੀਤੀ ਹੈ। ਉਨ੍ਹਾਂ ਨੇ 1 ਨਵੰਬਰ 2024 ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਯਾਦ ਵਿੱਚ ਸਿਰਫ਼ ਘਿਓ ਦੇ ਦੀਵੇ ਜਗਾਉਣ ਦੀ ਸਲਾਹ ਦਿੱਤੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਬਿਜਲੀ ਦੀ ਸਜਾਵਟ ਨਾ ਕਰਨ ਦੀ ਅਪੀਲ ਕੀਤੀ ਹੈ। ਇਹ ਹਦਾਇਤ 1 ਨਵੰਬਰ 1984 ਨੂੰ ਹੋਏ ਸਿੱਖ ਕਤਲੇਆਮ ਦੀ 40ਵੀਂ ਵਰ੍ਹੇਗੰਢ ਦੇ ਮੱਦੇਨਜ਼ਰ ਦਿੱਤੀ ਗਈ ਹੈ।

ਗਿਆਨੀ ਰਘਬੀਰ ਸਿੰਘ ਨੇ ਐਲਾਨ ਕੀਤਾ ਹੈ ਕਿ ਇਸ ਸਾਲ ਸਿਰਫ਼ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬਿਜਲੀ ਨਾਲ ਸਜਾਇਆ ਜਾਵੇਗਾ। ਦੁਨੀਆ ਭਰ ਦੀਆਂ ਸਿੱਖ ਸੰਗਤਾਂ ਨੂੰ ਆਪਣੇ ਘਰਾਂ ਅਤੇ ਗੁਰਦੁਆਰਿਆਂ ਵਿੱਚ ਸਿਰਫ਼ ਘਿਓ ਦੇ ਦੀਵੇ ਜਗਾਉਣ ਅਤੇ ਬਿਜਲੀ ਵਾਲੀ ਸਜਾਵਟ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਜਾਰੀ ਲਿਖਤੀ ਬਿਆਨ ਵਿੱਚ ਉਨ੍ਹਾਂ 1984 ਦੇ ਸਿੱਖ ਕਤਲੇਆਮ ਨੂੰ ਯਾਦ ਕੀਤਾ, ਜੋ ਕਿ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਵਾਪਰਿਆ ਸੀ।

110 ਸ਼ਹਿਰਾਂ ਵਿੱਚ ਹੋਇਆ ਸੀ ਸਿੱਖ ਕਤਲੇਆਮ

ਸਾਲ 1984 ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਦਿੱਲੀ ਸਮੇਤ ਦੇਸ਼ ਦੇ 110 ਸ਼ਹਿਰਾਂ ਵਿੱਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਅਤੇ ਇਸ ਨੂੰ ਸਿੱਖ ਨਸਲਕੁਸ਼ੀ ਮੰਨਿਆ ਜਾਣਾ ਚਾਹੀਦਾ ਹੈ। ਗਿਆਨੀ ਰਘਬੀਰ ਸਿੰਘ ਨੇ ਇਸ ਘਟਨਾ ਨੂੰ ਸਿੱਖ ਕੌਮ ਲਈ ਇੱਕ ਡੂੰਘੇ ਜ਼ਖਮ ਵਜੋਂ ਯਾਦ ਕੀਤਾ ਜੋ ਆਉਣ ਵਾਲੀਆਂ ਪੀੜ੍ਹੀਆਂ ਤੱਕ ਉਨ੍ਹਾਂ ਦੇ ਮਨਾਂ ਵਿੱਚ ਰਹੇਗਾ।

ਉਨ੍ਹਾਂ ਕਿਹਾ ਕਿ 1 ਨਵੰਬਰ ਨੂੰ ਬੰਦੀ ਛੋੜ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ, ਜੋ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਅ ਹੋਣ ਅਤੇ ਉਨ੍ਹਾਂ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਆਉਣ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।

ਦਿੱਲੀ ਵਿੱਚ ਵਿਗੜ ਗਏ ਹਨ ਹਾਲਾਤ

1984 ਦੀ ਸਿੱਖ ਨਸਲਕੁਸ਼ੀ ਭਾਰਤ ਦੇ ਇਤਿਹਾਸ ਦਾ ਇੱਕ ਕਾਲਾ ਅਧਿਆਏ ਹੈ ਜੋ ਅੱਜ ਵੀ ਸਿੱਖ ਕੌਮ ਲਈ ਡੂੰਘੇ ਦਰਦ ਅਤੇ ਦੁਖਾਂਤ ਵਜੋਂ ਤਾਜ਼ਾ ਹੈ। ਇਹ ਕਤਲੇਆਮ 31 ਅਕਤੂਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਸ ਦੇ ਦੋ ਸਿੱਖ ਬਾਡੀਗਾਰਡਾਂ ਦੁਆਰਾ ਕਤਲ ਤੋਂ ਬਾਅਦ ਸ਼ੁਰੂ ਹੋਇਆ ਸੀ।

ਜਿਵੇਂ ਹੀ ਇੰਦਰਾ ਗਾਂਧੀ ਦੇ ਕਤਲ ਦੀ ਖ਼ਬਰ ਫੈਲੀ, ਦਿੱਲੀ ਅਤੇ ਹੋਰ ਵੱਡੇ ਸ਼ਹਿਰਾਂ ਵਿੱਚ ਸਿੱਖ ਭਾਈਚਾਰੇ ਵਿਰੁੱਧ ਹਿੰਸਾ ਭੜਕ ਗਈ। ਭੀੜ ਨੇ ਸਿੱਖਾਂ ਦੇ ਘਰਾਂ, ਗੁਰਦੁਆਰਿਆਂ, ਦੁਕਾਨਾਂ ਅਤੇ ਜਾਇਦਾਦਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ, ਸਿੱਖ ਮਰਦਾਂ, ਔਰਤਾਂ ਅਤੇ ਬੱਚਿਆਂ ਨੂੰ ਮਾਰ ਦਿੱਤਾ ਗਿਆ ਅਤੇ ਜਾਇਦਾਦਾਂ ਨੂੰ ਸਾੜ ਦਿੱਤਾ। ਕਈ ਥਾਈਂ ਸਿੱਖਾਂ ਨੂੰ ਰੇਲ ਗੱਡੀਆਂ ਦੇ ਡੱਬਿਆਂ ਵਿੱਚ ਸਾੜ ਦਿੱਤਾ ਗਿਆ ਅਤੇ ਉਨ੍ਹਾਂ ਦੇ ਘਰ ਤਬਾਹ ਕਰ ਦਿੱਤੇ ਗਏ।

ਜਾਨ-ਮਾਲ ਦਾ ਭਾਰੀ ਨੁਕਸਾਨ ਅਤੇ ਡਰ ਦਾ ਸੀ ਮਾਹੌਲ

ਸਰਕਾਰੀ ਅੰਕੜਿਆਂ ਅਨੁਸਾਰ ਦਿੱਲੀ ਵਿੱਚ 3000 ਤੋਂ ਵੱਧ ਸਿੱਖ ਮਾਰੇ ਗਏ ਸਨ, ਜਦੋਂ ਕਿ ਹਿੰਸਾ ਹੋਰ ਸ਼ਹਿਰਾਂ ਵਿੱਚ ਵੀ ਫੈਲ ਗਈ ਸੀ। ਹਾਲਾਂਕਿ, ਅਣਅਧਿਕਾਰਤ ਅੰਕੜੇ ਬਹੁਤ ਜ਼ਿਆਦਾ ਹਨ, ਕਿਉਂਕਿ ਹਿੰਸਾ ਤੋਂ ਬਾਅਦ ਕਈ ਸਾਲਾਂ ਤੱਕ ਸਹੀ ਅੰਕੜਿਆਂ ਦਾ ਪਤਾ ਨਹੀਂ ਲੱਗ ਸਕਿਆ ਸੀ।

Exit mobile version