AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Baisakhi 2023: ਕਦੋਂ ਅਤੇ ਕਿਉਂ ਮਨਾਈ ਜਾਂਦੀ ਹੈ ਵਿਸਾਖੀ, ਇੱਕ ਕਲਿੱਕ ਵਿੱਚ ਜਾਣੋ

Baisakhi Festival: ਵਿਸਾਖੀ ਦਾ ਮਹਾਨ ਤਿਉਹਾਰ ਕਦੋਂ ਮਨਾਇਆ ਜਾਵੇਗਾ? ਇਸ ਦਾ ਕਿਸਾਨਾਂ ਨਾਲ ਕੀ ਸਬੰਧ ਹੈ? ਵਿਸਾਖੀ ਦੇ ਤਿਉਹਾਰ ਦੇ ਧਾਰਮਿਕ ਅਤੇ ਸਮਾਜਿਕ ਮਹੱਤਵ ਬਾਰੇ ਜਾਣਨ ਲਈ ਇਹ ਲੇਖ ਜ਼ਰੂਰ ਪੜ੍ਹਨਾ ਚਾਹੀਦਾ ਹੈ।

Baisakhi 2023: ਕਦੋਂ ਅਤੇ ਕਿਉਂ ਮਨਾਈ ਜਾਂਦੀ ਹੈ ਵਿਸਾਖੀ, ਇੱਕ ਕਲਿੱਕ ਵਿੱਚ ਜਾਣੋ
ਵਿਸਾਖੀ 2023 Image Credit Source: Freepik.Com
tv9-punjabi
| Updated On: 10 Apr 2023 19:13 PM IST
Share
Baisakhi Celebration: ਵਿਸਾਖੀ ਨੂੰ ਕਿਸਾਨਾਂ ਦਾ ਵੱਡਾ ਤਿਉਹਾਰ ਮੰਨਿਆ ਜਾਂਦਾ ਹੈ। ਪੰਚਾਂਗ ਦੇ ਅਨੁਸਾਰ, ਸੰਕ੍ਰਾਂਤੀ ਦੇ ਦਿਨ ਮਨਾਇਆ ਜਾਣ ਵਾਲਾ ਇਹ ਤਿਉਹਾਰ ਇਸ ਸਾਲ 14 ਅਪ੍ਰੈਲ ਨੂੰ ਆਵੇਗਾ। ਇਹ ਤਿਉਹਾਰ ਮੁੱਖ ਤੌਰ ‘ਤੇ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਬਹੁਤ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਵਾਢੀ (Harvesting) ਦੀ ਖੁਸ਼ੀ ‘ਚ ਮਨਾਏ ਜਾਣ ਵਾਲੇ ਇਸ ਸ਼ੁਭ ਤਿਉਹਾਰ ‘ਤੇ ਕਿਸਾਨਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਦਾ ਹੈ ਕਿਉਂਕਿ ਇਸ ਦਿਨ ਤੋਂ ਹੀ ਕਿਸਾਨ ਆਪਣੀ ਨਵੀਂ ਫਸਲ ਦੀ ਤਿਆਰੀ ਵੀ ਸ਼ੁਰੂ ਕਰ ਦਿੰਦੇ ਹਨ। ਪੰਜਾਬ ਵਿੱਚ ਵਿਸਾਖੀ ਦੇ ਦਿਨ ਜਿੱਥੇ ਕਿਸਾਨ ਆਪਣੀ ਨਵੀਂ ਫ਼ਸਲ ਦਾ ਜਸ਼ਨ ਮਨਾਉਂਦੇ ਹਨ, ਉੱਥੇ ਹੀ ਦੇਸੀ ਮਹਿਨੀਆਂ ਮੁਤਾਬਕ ਨਵੇਂ ਸਾਲ ਦੀ ਸ਼ੁਰੂਆਤ ਵੀ ਵੱਡੇ ਧੂਮ-ਧਾਮ ਨਾਲ ਮਨਾਈ ਜਾਂਦੀ ਹੈ। ਆਓ ਵਿਸਾਖੀ ਦੇ ਤਿਉਹਾਰ ਦੇ ਧਾਰਮਿਕ ਮਹੱਤਵ ਨੂੰ ਹੋਰ ਵਿਸਥਾਰ ਵਿੱਚ ਸਮਝੀਏ।

ਕਿਸਾਨਾਂ ਲਈ ਕਿਉਂ ਖਾਸ ਹੈ ਵਿਸਾਖੀ ?

ਪੰਜਾਬ ਅਤੇ ਹਰਿਆਣਾ ਵਿੱਚ ਵਿਸਾਖੀ (Baisakhi) ਨੂੰ ਕਿਸਾਨਾਂ ਦਾ ਮਹਾਨ ਤਿਉਹਾਰ ਮੰਨਿਆ ਜਾਂਦਾ ਹੈ। ਇਹ ਹੀ ਕਾਰਨ ਹੈ ਕਿ ਇਸ ਦਿਨ ਇੱਥੇ ਕਿਸਾਨ ਆਪਣੀ ਫ਼ਸਲ ਦੀ ਕਟਾਈ ਤੋਂ ਬਾਅਦ ਇਕੱਠੇ ਕੀਤੇ ਅਨਾਜ ਦੀ ਵਿਸ਼ੇਸ਼ ਪੂਜਾ ਕਰਦੇ ਹਨ। ਇਹ ਤਿਉਹਾਰ ਕੁਦਰਤ ਅਤੇ ਪ੍ਰਮਾਤਮਾ ਦੀ ਸ਼ੁਕਰਗੁਜ਼ਾਰੀ ਅਤੇ ਆਉਣ ਵਾਲੇ ਸਾਲ ਲਈ ਸ਼ੁਭਕਾਮਨਾਵਾਂ ਨਾਲ ਜੁੜਿਆ ਹੋਇਆ ਹੈ। ਵਿਸਾਖੀ ਦਾ ਤਿਉਹਾਰ ਕਿਸਾਨਾਂ ਦੀ ਖੁਸ਼ਹਾਲੀ ਨਾਲ ਜੁੜਿਆ ਹੋਇਆ ਹੈ।

ਸਿੱਖ ਪਰੰਪਰਾ ‘ਚ ਵਿਸਾਖੀ ਦਾ ਹੈ ਬਹੁਤ ਮਹੱਤਵ

ਵਿਸਾਖੀ ਦੇ ਤਿਉਹਾਰ ਦਾ ਸਬੰਧ ਸਿੱਖਾਂ ਦੇ ਨਵੇਂ ਸਾਲ ਨਾਲ ਵੀ ਹੈ। ਸਿੱਖ ਧਰਮ ਅਨੁਸਾਰ ਨਵੇਂ ਸਾਲ ਦੀ ਸ਼ੁਰੂਆਤ ਵਿਸਾਖੀ ਨਾਲ ਹੁੰਦੀ ਹੈ। ਇਹ ਹੀ ਕਾਰਨ ਹੈ ਕਿ ਇਸ ਦਿਨ ਪੰਜਾਬ ਦੇ ਲੋਕ ਇਸ ਤਿਉਹਾਰ ਨੂੰ ਆਪਣੇ ਪਰਿਵਾਰ ਅਤੇ ਦੋਸਤਾਂ ਨਾਲ ਬਹੁਤ ਧੂਮ-ਧਾਮ ਨਾਲ ਮਨਾਉਂਦੇ ਹਨ। ਇਹ ਵੀ ਮੰਨਿਆ ਜਾਂਦਾ ਹੈ ਕਿ ਵਿਸਾਖੀ ਵਾਲੇ ਦਿਨ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ (Khalsa Panth) ਦੀ ਸਥਾਪਨਾ ਕੀਤੀ ਸੀ। ਇਹ ਹੀ ਕਾਰਨ ਹੈ ਕਿ ਵਿਸਾਖੀ ਵਾਲੇ ਦਿਨ ਪੰਜਾਬ ਸਮੇਤ ਦੇਸ਼ ਭਰ ਦੇ ਸਾਰੇ ਗੁਰਦੁਆਰਿਆਂ ਵਿੱਚ ਵਿਸ਼ੇਸ਼ ਧਾਰਮਿਕ ਪ੍ਰੋਗਰਾਮ ਕਰਵਾਏ ਜਾਂਦੇ ਹਨ।

ਕਿਵੇਂ ਮਨਾਇਆ ਜਾਂਦਾ ਹੈ ਵਿਸਾਖੀ ਦਾ ਮਹਾਨ ਤਿਉਹਾਰ ?

ਸਿੱਖ ਪਰੰਪਰਾ ਮੁਤਾਬਕ ਵਿਸਾਖੀ ਵਾਲੇ ਦਿਨ ਲੋਕ ਸਵੇਰੇ ਉੱਠ ਕੇ ਇਸ਼ਨਾਨ ਅਤੇ ਸਿਮਰਨ ਕਰਨ ਉਪਰੰਤ ਗੁਰਦੁਆਰੇ ਜਾਂਦੇ ਹਨ ਅਤੇ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕ ਕੇ ਗੁਰੂਵਾਣੀ, ਸ਼ਬਦ, ਕੀਰਤਨ ਸੁਣਦੇ ਹਨ। ਇਸ ਦਿਨ ਗੁਰੂ ਦੀ ਕਿਰਪਾ ਪ੍ਰਾਪਤ ਕਰਨ ਲਈ ਗੁਰਦੁਆਰਿਆਂ ਆਦਿ ਵਿੱਚ ਲੰਗਰ ਲਗਾ ਕੇ ਵਿਸ਼ੇਸ਼ ਤੌਰ ‘ਤੇ ਸੰਗਤਾਂ ਨੂੰ ਪ੍ਰਸ਼ਾਦ ਵਰਤਾਇਆ ਜਾਂਦਾ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...