ਸ੍ਰੀ ਦਰਬਾਰ ਸਾਹਿਬ ‘ਚ ਅੱਜ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ, ਜਗਾਏ ਜਾਣਗੇ ਇੱਕ ਲੱਖ ਦੀਪਕ

Updated On: 

01 Nov 2024 10:12 AM

ਬੰਦੀ ਛੋੜ ਦਿਵਸ ਦੇ ਮੌਕੇ 'ਤੇ ਅੱਜ ਸਵੇਰ ਤੋਂ ਹੀ ਸ਼ਰਧਾਲੂ ਹਰਿਮੰਦਰ ਸਾਹਿਬ ਵਿਖੇ ਪੁੱਜਣੇ ਸ਼ੁਰੂ ਹੋ ਗਏ ਹਨ। ਤੜਕੇ ਪਾਲਕੀ ਸਾਹਿਬ ਦੇ ਸਮੇਂ ਤੋਂ ਹੀ ਸ਼ਰਧਾਲੂ ਹਰਿਮੰਦਰ ਸਾਹਿਬ ਦੀ ਪਵਿੱਤਰ ਸਰੋਵਰ 'ਚ ਇਸ਼ਨਾਨ ਕਰ ਰਹੇ ਸਨ। ਅੱਜ ਹਰਿਮੰਦਰ ਸਾਹਿਬ ਅੰਦਰ ਲਾਈਟਾਂ ਜਗਾਈਆਂ ਗਈਆਂ ਹਨ।

ਸ੍ਰੀ ਦਰਬਾਰ ਸਾਹਿਬ ਚ ਅੱਜ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ, ਜਗਾਏ ਜਾਣਗੇ ਇੱਕ ਲੱਖ ਦੀਪਕ
Follow Us On

ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਬੰਦੀ ਛੋੜ ਦਿਵਸ ਮਨਾਇਆ ਜਾ ਰਿਹਾ ਹੈ। ਦਿੱਲੀ ਦੰਗਿਆਂ ਦੀ 40ਵੀਂ ਵਰ੍ਹੇਗੰਢ ‘ਤੇ ਦੀਵਾਲੀ ‘ਤੇ ਪਟਾਕੇ ਨਹੀਂ ਚਲਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਇਤਿਹਾਸਕ ਦਿਹਾੜੇ ਦੀ ਸੰਵੇਦਨਸ਼ੀਲਤਾ ਨੂੰ ਮੁੱਖ ਰੱਖਦਿਆਂ ਇਹ ਫੈਸਲਾ ਲਿਆ ਹੈ।

ਇਸ ਵਾਰ ਸ਼ਾਮ ਨੂੰ 1 ਲੱਖ ਤੋਂ ਵੱਧ ਦੀਵੇ ਜਗਾਏ ਜਾਣਗੇ। ਸ੍ਰੀ ਹਰਿਮੰਦਰ ਸਾਹਿਬ ਵਿਖੇ ਇਹ ਦੀਵੇ ਜਗਾਉਣ ਦਾ ਕੰਮ 1984 ਦੇ ਸਿੱਖ ਕਤਲੇਆਮ ਵਿੱਚ ਸ਼ਹੀਦ ਹੋਏ ਬੇਕਸੂਰ ਲੋਕਾਂ ਦੀ ਯਾਦ ‘ਚ ਕੀਤਾ ਜਾਣਾ ਹੈ। ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਦਾ ਮਕਸਦ ਦੰਗਿਆਂ ਦੌਰਾਨ ਜਾਨਾਂ ਗਵਾਉਣ ਵਾਲੇ ਲੋਕਾਂ ਪ੍ਰਤੀ ਹਮਦਰਦੀ ਪ੍ਰਗਟ ਕਰਨਾ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਇਕਮੁੱਠਤਾ ਪ੍ਰਗਟਾਉਣਾ ਹੈ।

ਬੰਦੀ ਛੋੜ ਦਿਵਸ ਦੇ ਮੌਕੇ ‘ਤੇ ਅੱਜ ਸਵੇਰ ਤੋਂ ਹੀ ਸ਼ਰਧਾਲੂ ਹਰਿਮੰਦਰ ਸਾਹਿਬ ਵਿਖੇ ਪੁੱਜਣੇ ਸ਼ੁਰੂ ਹੋ ਗਏ ਹਨ। ਤੜਕੇ ਪਾਲਕੀ ਸਾਹਿਬ ਦੇ ਸਮੇਂ ਤੋਂ ਹੀ ਸ਼ਰਧਾਲੂ ਹਰਿਮੰਦਰ ਸਾਹਿਬ ਦੀ ਪਵਿੱਤਰ ਸਰੋਵਰ ‘ਚ ਇਸ਼ਨਾਨ ਕਰ ਰਹੇ ਸਨ। ਅੱਜ ਹਰਿਮੰਦਰ ਸਾਹਿਬ ਅੰਦਰ ਲਾਈਟਾਂ ਜਗਾਈਆਂ ਗਈਆਂ ਹਨ।

ਹਰ ਸਾਲ ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਸੁੰਦਰ ਆਤਿਸ਼ਬਾਜੀ ਦਾ ਨਜ਼ਾਰਾ ਦੇਖਣ ਨੂੰ ਵੀ ਮਿਲਦਾ ਹੈ। ਇਸ ਵਾਰ ਬੰਦੀ ਛੋੜ ਦਿਵਸ ਤੇ ਦਿਵਾਲੀ ‘ਤੇ ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸੰਦੇਸ਼ ਦਿੱਤਾ ਗਿਆ ਹੈ ਕਿ 1 ਨਵੰਬਰ ਨੂੰ 1984 ਵਿੱਚ ਦਿੱਲੀ ਵਿਖੇ ਸਿੱਖ ਨਸਲ ਕੁਸ਼ੀ ਹੋਈ ਸੀ। ਇਸ ਦੇ ਰੋਸ ਵਜੋਂ ਇਸ ਵਾਰ ਬੰਦੀ ਛੋੜ ਦਿਵਸ ਮੌਕੇ ਆਤਿਸ਼ਬਾਜ਼ੀ ਨਹੀਂ ਹੋਵੇਗੀ। ਇਸ ਵਾਰ ਸਿਰਫ ਘਿਓ ਦੇ ਦੀਵੇ ਜਗਾ ਕੇ ਹੀ ਬੰਦੀ ਛੋੜ ਦਿਵਸ ਦਾ ਦਿਹਾੜਾ ਮਨਾਇਆ ਜਾਵੇਗਾ।

ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਸਵੇਰ ਤੋਂ ਹੀ ਇੱਥੇ ਤਿਆਰੀਆਂ ਸ਼ੁਰੂ ਹੋ ਗਈਆਂ ਸਨ। ਲੰਗਰ ਵਿੱਚ ਦਾਲ ਅਤੇ ਰੋਟੀ ਤੋਂ ਇਲਾਵਾ ਖੀਰ ਅਤੇ ਜਲੇਬੀ ਵੀ ਵਰਤਾਈ ਜਾਵੇਗੀ। ਇਸ ਤੋਂ ਇਲਾਵਾ ਹਰਿਮੰਦਰ ਸਾਹਿਬ ਦੇ ਅੰਦਰ ਦੀਵੇ ਵੀ ਸਜਾਏ ਜਾਣਗੇ। ਇਹ ਉਹ ਪੁਰਾਤਨ ਇਤਿਹਾਸਕ ਵਿਰਸੇ ਹਨ, ਜਿਨ੍ਹਾਂ ਨੂੰ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਕੁਝ ਖਾਸ ਦਿਨਾਂ ‘ਤੇ ਹੀ ਹਰਿਮੰਦਰ ਸਾਹਿਬ ਦੇ ਅੰਦਰ ਸਜਾਇਆ ਜਾਂਦਾ ਹੈ।

Related Stories
Aaj Da Rashifal: ਤੁਹਾਨੂੰ ਕੋਈ ਨਵੀਂ ਜ਼ਿੰਮੇਵਾਰੀ ਮਿਲ ਸਕਦੀ, ਜੋਤਿਸ਼ਾਚਾਰਿਆ ਅੰਸ਼ੁ ਪਾਰਿਕ ਤੋਂ ਜਾਣੋ ਅੱਜ ਦਾ ਰਾਸ਼ੀਫਲ
New Year 2025: ਸਾਲ ਦੇ ਪਹਿਲੇ ਦਿਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਚ ਸੰਗਤਾਂ ਨੇ ਲਗਵਾਈ ਹਾਜ਼ਰੀ, ਸਰਬਤ ਦੇ ਭਲੇ ਦੀ ਕੀਤੀ ਅਰਦਾਸ
Aaj Da Rashifal: ਨਵਾਂ ਸਾਲ ਤੁਹਾਡੇ ਲਈ ਕਿਸ ਤਰ੍ਹਾਂ ਦਾ ਹੋਵੇਗਾ, ਜੋਤਿਸ਼ਾਚਾਰਿਆ ਅੰਸ਼ੁ ਪਾਰਿਕ ਤੋਂ ਜਾਣੋ ਅੱਜ ਦਾ ਰਾਸ਼ੀਫਲ
Aaj Da Rashifal: ਅੱਜ ਤੁਹਾਨੂੰ ਕਾਰਜ ਖੇਤਰ ‘ਚ ਸਾਰਿਆਂ ਦਾ ਸਹਿਯੋਗ ਮਿਲੇਗਾ, ਜੋਤਿਸ਼ਾਚਾਰਿਆ ਅੰਸ਼ੁ ਪਾਰਿਕ ਤੋਂ ਜਾਣੋ ਅੱਜ ਦਾ ਰਾਸ਼ੀਫਲ
Gurudwara Granthi Role: ਗੁਰਦੁਆਰੇ ਵਿੱਚ ਕੀ-ਕੀ ਕੰਮ ਕਰਦੇ ਹਨ ਗ੍ਰੰਥੀ? ਜਿਨ੍ਹਾਂ ਲਈ ਕੇਜਰੀਵਾਲ ਨੇ 18000 ਰੁਪਏ ਦੀ ਸਨਮਾਨ ਰਾਸ਼ੀ ਦਾ ਕੀਤਾ ਐਲਾਨ
Aaj Da Rashifal: ਅੱਜ ਤੁਹਾਡੇ ਰੁਜ਼ਗਾਰ ਦੀ ਤਲਾਸ਼ ਪੂਰੀ ਹੋਵੇਗੀ, ਜੋਤਿਸ਼ਾਚਾਰਿਆ ਅੰਸ਼ੁ ਪਾਰਿਕ ਤੋਂ ਜਾਣੋ ਅੱਜ ਦਾ ਰਾਸ਼ੀਫਲ