ਸ਼ਰਧਾ ਨਾਲ ਮਨਾਇਆ ਜਾ ਰਿਹਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੂਰਬ
ਸਿਰਫ਼ ਅੰਮ੍ਰਿਤਸਰ ਹੀ ਨਹੀਂ, ਸਗੋਂ ਹੋਰ ਇਤਿਹਾਸਕ ਗੁਰੂ ਘਰਾਂ 'ਚ ਵੀ ਭਾਰੀ ਰੌਣਕਾਂ ਦੇਖਣ ਨੂੰ ਮਿਲੀਆਂ। ਵੱਖ-ਵੱਖ ਥਾਵਾਂ 'ਤੇ ਧਾਰਮਿਕ ਦੀਵਾਨ ਸਜਾਏ ਗਏ, ਜਿੱਥੇ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਗੁਰੂ ਸਾਹਿਬ ਦੇ ਜੀਵਨ, ਉਨ੍ਹਾਂ ਦੀ ਬਲਿਦਾਨੀ ਕੁਰਬਾਨੀ ਤੇ ਸਿੱਖੀ ਦੇ ਸਿਧਾਂਤਾਂ ਬਾਰੇ ਸੰਗਤ ਨੂੰ ਜਾਣਕਾਰੀ ਦਿੱਤੀ। ਸੰਗਤਾਂ ਨੇ ਗੁਰੂ ਸਾਹਿਬ ਅੱਗੇ ਹੱਥ ਜੋੜ ਕੇ ਨਤਮਸਤਕ ਹੁੰਦਿਆਂ ਸਰਬਤ ਦੇ ਭਲੇ, ਦੇਸ਼ ਦੀ ਖੁਸ਼ਹਾਲੀ ਤੇ ਆਪਸੀ ਭਾਈਚਾਰੇ ਲਈ ਅਰਦਾਸ ਕੀਤੀ।
ਸ਼ਰਧਾ ਨਾਲ ਮਨਾਇਆ ਜਾ ਰਿਹਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੂਰਬ
ਨੌਵੇਂ ਪਾਤਸ਼ਾਹ, ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੂਰਬ ਅੱਜ ਦੁਨੀਆ ਭਰ ‘ਚ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਸਵੇਰੇ ਤੋਂ ਹੀ ਸੰਗਤਾਂ ਦੀ ਸ਼ਰਧਾ ਦਾ ਵੱਡਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਦੇਸ਼-ਵਿਦੇਸ਼ ਤੋਂ ਆਏ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕਰਕੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਤੇ ਗੁਰੂ ਚਰਨਾਂ ‘ਚ ਸੀਸ ਨਿਵਾਇਆ।
ਇਸ ਵਿਸ਼ੇਸ਼ ਮੌਕੇ ‘ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ। ਇਨ੍ਹਾਂ ਜਲੌਅ ਸਾਹਿਬ ‘ਚ ਸਿੱਖ ਰਾਜ ਸਮੇਂ ਦੇ ਕੀਮਤੀ ਹੀਰੇ-ਜਵਾਹਰਾਤ, ਸੋਨੇ ਦੇ ਦਰਵਾਜ਼ੇ ਤੇ ਇਤਿਹਾਸਕ ਵਸਤਾਂ ਦੇ ਦਰਸ਼ਨ ਕਰਕੇ ਸੰਗਤਾਂ ਨਿਹਾਲ ਹੋਈਆਂ। ਦਰਬਾਰ ਸਾਹਿਬ ਦੀ ਰੌਸ਼ਨੀ ਤੇ ਫੁੱਲਾਂ ਨਾਲ ਕੀਤੀ ਸਜਾਵਟ ਨੇ ਮਾਹੌਲ ਨੂੰ ਹੋਰ ਵੀ ਆਤਮਕ ਤੇ ਮਨਮੋਹਕ ਬਣਾ ਦਿੱਤਾ।
ਸਿਰਫ਼ ਅੰਮ੍ਰਿਤਸਰ ਹੀ ਨਹੀਂ, ਸਗੋਂ ਹੋਰ ਇਤਿਹਾਸਕ ਗੁਰੂ ਘਰਾਂ ‘ਚ ਵੀ ਭਾਰੀ ਰੌਣਕਾਂ ਦੇਖਣ ਨੂੰ ਮਿਲੀਆਂ। ਵੱਖ-ਵੱਖ ਥਾਵਾਂ ‘ਤੇ ਧਾਰਮਿਕ ਦੀਵਾਨ ਸਜਾਏ ਗਏ, ਜਿੱਥੇ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਗੁਰੂ ਸਾਹਿਬ ਦੇ ਜੀਵਨ, ਉਨ੍ਹਾਂ ਦੀ ਬਲਿਦਾਨੀ ਕੁਰਬਾਨੀ ਤੇ ਸਿੱਖੀ ਦੇ ਸਿਧਾਂਤਾਂ ਬਾਰੇ ਸੰਗਤ ਨੂੰ ਜਾਣਕਾਰੀ ਦਿੱਤੀ। ਸੰਗਤਾਂ ਨੇ ਗੁਰੂ ਸਾਹਿਬ ਅੱਗੇ ਹੱਥ ਜੋੜ ਕੇ ਨਤਮਸਤਕ ਹੁੰਦਿਆਂ ਸਰਬਤ ਦੇ ਭਲੇ, ਦੇਸ਼ ਦੀ ਖੁਸ਼ਹਾਲੀ ਤੇ ਆਪਸੀ ਭਾਈਚਾਰੇ ਲਈ ਅਰਦਾਸ ਕੀਤੀ।
ਇਸ ਮੌਕੇ ਥਾਂ-ਥਾਂ ‘ਤੇ ਗੁਰੂ ਕੇ ਲੰਗਰ ਤੇ ਛਬੀਲਾਂ ਦਾ ਵੀ ਪ੍ਰਬੰਧ ਕੀਤਾ ਗਿਆ, ਜੋ ਸਿੱਖ ਧਰਮ ਦੀ ਸੇਵਾ ਤੇ ਸਾਂਝੇਦਾਰੀ ਦੀ ਪਰੰਪਰਾ ਨੂੰ ਦਰਸਾਉਂਦਾ ਹੈ। ਗੁਰੂ ਘਰ ਆਈਆਂ ਸੰਗਤਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੱਥੇ ਆ ਕੇ ਮਨ ਨੂੰ ਅਪਾਰ ਸ਼ਾਂਤੀ ਮਿਲਦੀ ਹੈ ਤੇ ਵਾਹਿਗੁਰੂ ਦੇ ਚਰਨਾਂ ‘ਚ ਸਾਰੇ ਦੁੱਖ ਦਰਦ ਦੂਰ ਹੋ ਜਾਂਦੇ ਹਨ। ਉਨ੍ਹਾਂ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਅਰਦਾਸ ਕੀਤੀ ਕਿ ਵਾਹਿਗੁਰੂ ਸਦਾ ਆਪਣੀ ਕਿਰਪਾ ਬਣਾਈ ਰੱਖਣ ਤੇ ਦੁਬਾਰਾ ਦਰਸ਼ਨ ਕਰਨ ਦਾ ਸੁਭਾਗ ਬਖ਼ਸ਼ਣ।
ਕਇਹ ਪਵਿੱਤਰ ਦਿਹਾੜਾ ਸਿੱਖ ਕੌਮ ਲਈ ਅਦਭੁੱਤ ਆਤਮਿਕ ਉਤਸ਼ਾਹ ਤੇ ਭਗਤੀ ਦਾ ਪ੍ਰਤੀਕ ਬਣਿਆ, ਜਿਸ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਿਖਾਏ ਰਾਹ ‘ਤੇ ਚਲਣ ਲਈ ਪ੍ਰੇਰਿਤ ਕੀਤਾ।
