ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮੇਂ ਦੌਰਾਨ ਵਜਾਇਆ ਜਾਵੇਗਾ ਮਾਤਮੀ ਬਿਗਲ, CM ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ਪ੍ਰਸ਼ਾਸਨ ਨਾਲ ਕੀਤੀ ਮੀਟਿੰਗ
ਮੁੱਖ ਮੰਤਰੀ ਮਾਨ ਨੇ ਇਸ ਮੌਕੇ ਸੰਗਤ ਨੂੰ ਅਪੀਲ ਕਰਦੇ ਹੋਇਆ ਕਿਹਾ ਕਿ ਇਸ ਵਾਰ ਪਹਿਲੀ ਵਾਰ ਹੋਵੇਗਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮੇਂ ਦੌਰਾਨ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਮਿੰਟ ਤੱਕ ਇੱਕ ਮਾਤਮੀ ਬਿਗਲ ਵਜਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਉਸ ਵੇਲੇ ਜਿੱਥੇ ਵੀ ਹੋਵੋਗੇ ਖੜ੍ਹੇ ਹੋਕੇ ਅਦੁੱਤੀ ਸ਼ਹਾਦਤ ਨੂੰ ਨਮਨ ਕਰੋ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸ੍ਰੀ ਫ਼ਤਿਹਗੜ੍ਹ ਸਾਹਿਬ ਪ੍ਰਸ਼ਾਸਨ ਨਾਲ ਬੈਠਕ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦੀ ਸਭਾ ਦੀਆਂ ਤਿਆਰੀਆਂ ਨੂੰ ਲੈ ਕੇ ਵਿਸਥਾਰ ਸਹਿਤ ਚਰਚਾ ਕੀਤੀ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਪ੍ਰਸ਼ਾਸਨ ਨੂੰ ਪੁਖਤਾ ਪ੍ਰਬੰਧ ਕਰਨ ਲਈ ਕਿਹਾ। ਮੁੱਖ ਮੰਤਰੀ ਮਾਨ ਨੇ ਇਸ ਮੌਕੇ ਸੰਗਤ ਨੂੰ ਅਪੀਲ ਕਰਦੇ ਹੋਇਆ ਕਿਹਾ ਕਿ ਇਸ ਵਾਰ ਪਹਿਲੀ ਵਾਰ ਹੋਵੇਗਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮੇਂ ਦੌਰਾਨ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਮਿੰਟ ਤੱਕ ਇੱਕ ਮਾਤਮੀ ਬਿਗਲ ਵਜਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਉਸ ਵੇਲੇ ਜਿੱਥੇ ਵੀ ਹੋਵੋਗੇ ਖੜ੍ਹੇ ਹੋਕੇ ਅਦੁੱਤੀ ਸ਼ਹਾਦਤ ਨੂੰ ਨਮਨ ਕਰੋ।
ਅੱਜ ਸ੍ਰੀ ਫ਼ਤਿਹਗੜ੍ਹ ਸਾਹਿਬ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਤੇ ਸ਼ਹੀਦੀ ਸਭਾ ਦੀਆਂ ਤਿਆਰੀਆਂ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ ਤੇ ਪ੍ਰਸ਼ਾਸਨ ਨੂੰ ਪੁਖਤਾ ਪ੍ਰਬੰਧ ਕਰਨ ਲਈ ਕਿਹਾ..
ਮੈਂ ਸੰਗਤਾਂ ਨੂੰ ਅਪੀਲ ਕਰਦਾ ਹਾਂ ਕਿ ਇਸ ਵਾਰ ਪਹਿਲੀ ਵਾਰ ਹੋਵੇਗਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮੇਂ ਦੌਰਾਨ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ pic.twitter.com/JYx9yKRGiZ
— Bhagwant Mann (@BhagwantMann) December 22, 2023
ਇਹ ਵੀ ਪੜ੍ਹੋ
ਸੰਗਤ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਵੇਗੀ- ਮੁੱਖ ਮੰਤਰੀ
ਸ੍ਰੀ ਫਤਿਹਗੜ੍ਹ ਸਾਹਿਬ ਦੇ ਐਸਪੀ ਰਵਜੋਤ ਗਰੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਬੈਠਕ ਤੋਂ ਬਾਅਦ ਦੱਸਿਆ ਕਿ ਪ੍ਰਬੰਧਾਂ ਨੂੰ ਲੈ ਕੇ ਵਿਚਾਰ ਚਰਚਾ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਸਾਫ ਕਹਿ ਦਿੱਤਾ ਹੈ ਕਿ ਜੋ ਵੀ ਸ਼ਰਧਾਲੂ ਆਉਣਗੇ, ਉਨ੍ਹਾਂ ਨੂੰ ਕੋਈ ਵੀ ਦਿੱਕਤ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ।
21 ਪਾਰਕਿੰਗ ਸਥਾਨ ਬਣਾਏ ਗਏ
ਐਸਪੀ ਰਵਜੋਤ ਗਰੇਵਾਲ ਨੇ ਦੱਸਿਆ ਕਿ ਪ੍ਰੋਗਰਾਮ ਲਈ 10 ਹੱਲ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ ਡਰੋਨ ਰਾਹੀਂ ਪੂਰੀ ਨਿਗਰਾਨੀ ਰੱਖੀ ਜਾਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਰਦੇਸ਼ ਦਿੱਤੇ ਹਨ ਕਿ ਜੇਕਰ ਕੋਈ ਸ਼ਰਾਰਤੀ ਸ਼ਖ਼ਸ ਮਿਲਿਆ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਹੱਲ ਕੇਂਦਰ ਉਨ੍ਹਾਂ ਲੋਕਾਂ ਦੀ ਸਹੂਲਤ ਲਈ ਬਣਾਏ ਗਏ ਹਨ। ਜਿਨ੍ਹਾਂ ਨੂੰ ਕਈ ਵਾਰ ਟ੍ਰੈਫਿਕ ਜਾਮ ਕਾਰਨ ਫੋਨ ਨਹੀਂ ਆਉਂਦਾ ਜਾਂ ਕੁਨੈਕਟ ਹੋ ਜਾਂਦਾ ਹੈ, ਅਜਿਹੇ ‘ਚ ਉਨ੍ਹਾਂ ਨੂੰ ਪੂਰੀ ਸਹੂਲਤ ਮਿਲੇਗੀ।
ਉਨ੍ਹਾਂ ਨੇ ਦੱਸਿਆ ਕਿ ਟਰੈਫਿਕ ਕਾਰਨ ਪੂਰੇ ਇਲਾਕੇ ਨੂੰ ਵਨ ਵੇਅ ਕਰ ਦਿੱਤਾ ਗਿਆ ਹੈ। ਸਭ ਤੋਂ ਵੱਡਾ ਟੀਚਾ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਦਾ ਰੱਖਣਾ ਹੈ। ਐਸਐਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੋਗ ਦਾ ਮਾਹੌਲ ਹੈ। ਇਸ ਲਈ ਹਰ ਕੋਈ ਅਜਿਹਾ ਮਾਹੌਲ ਬਣਾਈ ਰੱਖੇ।
ਗੁਰਦੁਆਰਾ ਸਾਹਿਬ ਵਿਖੇ ਜ਼ਰੂਰ ਜਾਓ- ਵਿਧਾਇਕ ਰੁਪਿੰਦਰ ਹੈਪੀ
ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਹੈਪੀ ਨੇ CM ਭਗਵੰਤ ਸਿੰਘ ਮਾਨ ਦੀ ਮੁਲਾਕਾਤ ਤੋਂ ਬਾਅਦ ਕਿਹਾ ਕਿ ਸ਼ਹੀਦੀ ਜੋੜ ਮੇਲ ਫਤਹਿਗੜ੍ਹ ਸਹਿਬ ਨੂੰ ਲੈ ਮੁੱਖ ਮੰਤਰੀ ਨੇ ਸਾਨੂੰ ਸਾਰਿਆਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਸੰਗਤ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਨੇ ਕਿਹਾ ਕਿ ਅਸੀਂ ਸਿੱਖ ਸੰਗਤ ਨੂੰ ਅਪੀਲ ਕਰਦੇ ਹਾਂ ਕਿ ਘੱਟੋ-ਘੱਟ ਇਨ੍ਹਾਂ ਦਿਨਾਂ ਦੌਰਾਨ ਰੌਲਾ ਨਾ ਪਾਓ ਅਤੇ ਗੁਰਦੁਆਰਾ ਸਾਹਿਬ ਵਿਖੇ ਜ਼ਰੂਰ ਜਾਓ।
ਮੰਤਰੀ ਲਾਲ ਚੰਦ ਕਟਾਰੂਚੱਕ ਪਰਿਵਾਰ ਨਾਲ ਨਤਮਸਤਕ ਹੋਏ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਜੀ ਨੇ 07 ਤੇ 09 ਸਾਲ ਦੀ ਛੋਟੀ ਉਮਰ ਵਿੱਚ ਦਿੱਤੀ ਵੱਡੀ ਕੁਰਬਾਨੀ ਨੇ ਸਮੁੱਚੀ ਕੌਮ ਵਿੱਚ ਇੱਕ ਨਵੀਂ ਰੂਹ ਫੂਕੀ ਹੈ ਅਤੇ ਇਹ ਉਹ ਇਤਿਹਾਸਕ ਸ਼ਹਾਦਤ ਹੈ ਜਿਸ ਦੀ ਮਿਸਾਲ ਦੁਨੀਆਂ ਦੇ ਕਿਸੇ ਵੀ ਧਰਮ ਵਿੱਚ ਨਹੀਂ ਮਿਲਦੀ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਕੀਤਾ। ਉਹ ਅੱਜ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਵੱਲੋਂ ਜੁਲਮ ਖਿਲਾਫ ਦਿੱਤੀ ਬੇਮਿਸਾਲ ਸ਼ਹਾਦਤ ਤੋਂ ਨੌਜਵਾਨਾਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਇਸ ਮਹਾਨ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਸਮਾਜਿਕ ਕੁਰੀਤੀਆਂ ਦਾ ਖਾਤਮੇਂ ਅਤੇ ਸਮਾਜ ਦੀ ਭਲਾਈ ਲਈ ਅੱਗੇ ਆਉਣਾ ਚਾਹੀਦਾ ਹੈ।