AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੁਧਿਆਣਾ ‘ਚ ਧੀਰੇਂਦਰ ਸ਼ਾਸਤਰੀ ਦੀ ਕਥਾ ਦਾ ਅੱਜ ਆਖਰੀ ਦਿਨ, ਟਿੱਪਣੀਆਂ ‘ਤੇ ਸ਼ਾਹੀ ਇਮਾਮ ਨੇ ਬੁਲਾਈ ਮੁਸਲਿਮ ਆਗੂਆਂ ਦੀ ਐਮਰਜੈਂਸੀ ਮੀਟਿੰਗ

Dhirendra Krishna Shastri: ਲੁਧਿਆਣਾ ਵਿੱਚ ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦੀ ਕਥਾ ਦਾ ਅੱਜ ਆਖਰੀ ਦਿਨ ਹੈ। ਕਥਾ GLADA ਮੈਦਾਨ ਵਿੱਚ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਹੋਵੇਗੀ।

ਲੁਧਿਆਣਾ 'ਚ ਧੀਰੇਂਦਰ ਸ਼ਾਸਤਰੀ ਦੀ ਕਥਾ ਦਾ ਅੱਜ ਆਖਰੀ ਦਿਨ, ਟਿੱਪਣੀਆਂ 'ਤੇ ਸ਼ਾਹੀ ਇਮਾਮ ਨੇ ਬੁਲਾਈ ਮੁਸਲਿਮ ਆਗੂਆਂ ਦੀ ਐਮਰਜੈਂਸੀ ਮੀਟਿੰਗ
ਧੀਰੇਂਦਰ ਸ਼ਾਸਤਰੀ ਦੀਆਂ ਟਿੱਪਣੀਆਂ ’ਤੇ ਵਧਿਆ ਵਿਵਾਦ Photo Credit : Social Media
tv9-punjabi
| Updated On: 30 Sep 2026 12:00 PM IST
Share

ਲੁਧਿਆਣਾ ਵਿੱਚ ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦੀ ਕਥਾ ਦਾ ਅੱਜ ਆਖਰੀ ਦਿਨ ਹੈ। ਕਥਾ GLADA ਮੈਦਾਨ ਵਿੱਚ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਹੋਵੇਗੀ। ਇਸ ਤੋਂ ਬਾਅਦ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵਾਪਸ ਬਾਗੇਸ਼ਵਰ ਧਾਮ ਪਰਤ ਜਾਣਗੇ। ਦੋ ਦਿਨ ਪਹਿਲਾਂ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨੇ ਕਿਹਾ ਸੀ ਕਿ ਜਦੋਂ ਤੁਸੀਂ ਸਨਾਤਨ ਧਰਮ ਵਿੱਚ ਪੈਦਾ ਹੋਏ ਹੋ ਤਾਂ ਹਲੀ-ਉੱਲਾਹ ਵਾਲਿਆਂ ਕੋਲ ਜਾਣ ਦੀ ਲੋੜ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਜੋ ਆਪਣੇ ਗੁਆਂਢੀ ਨੂੰ ਬਾਪ ਕਹਿੰਦੇ ਹਨ ਅਤੇ ਭਰਾ ਨੂੰ ਸੈਂਯਾ ਬਣਾ ਲੈਂਦੇ ਹਨ, ਉਹ ਕਿਸੇ ਕੰਮ ਦੇ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਧਰਮ ਪਰਿਵਰਤਨ ਨੂੰ ਲੈ ਕੇ ਉਨ੍ਹਾਂ ਦਾ ਖੂਨ ਖੌਲਦਾ ਹੈ।

ਇਨ੍ਹਾਂ ਟਿੱਪਣੀਆਂ ਨੂੰ ਲੈ ਕੇ ਪੰਜਾਬ ਦੇ ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਮਾਨੀ ਲੁਧਿਆਣਵੀ ਅਤੇ ਪੰਜਾਬ ਕ੍ਰਿਸਚੀਅਨ ਯੂਨਾਈਟਿਡ ਫੈਡਰੇਸ਼ਨ ਦੇ ਪ੍ਰਧਾਨ ਅਲਬਰਟ ਦੁਆ ਨੇ ਇਤਰਾਜ਼ ਜਤਾਇਆ ਹੈ। ਅੱਜ ਸ਼ਾਹੀ ਇਮਾਮ ਨੇ ਜਾਮਾ ਮਸਜਿਦ ਵਿੱਚ ਸਮੂਹ ਮੁਸਲਿਮ ਭਾਈਚਾਰਿਆਂ ਦੇ ਆਗੂਆਂ ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਰਾਤ ਨੂੰ ਹੋਵੇਗੀ।

ਸ਼ਾਹੀ ਇਮਾਮ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਧੀਰੇਂਦਰ ਸ਼ਾਸਤਰੀ ਮੁਆਫੀ ਮੰਗਣ, ਨਹੀਂ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉੱਥੇ ਹੀ, ਕ੍ਰਿਸਚੀਅਨ ਫੈਡਰੇਸ਼ਨ ਦੇ ਪ੍ਰਧਾਨ ਨੇ ਕਿਹਾ ਸੀ ਕਿ ਸ਼ਾਸਤਰੀ ਆਪਣੇ ਜਜ਼ਬਾਤਾਂ ‘ਤੇ ਥੋੜ੍ਹਾ ਕਾਬੂ ਰੱਖਣ। ਉਨ੍ਹਾਂ ਨੇ ਪੂਰੀ ਕ੍ਰਿਸਚੀਅਨ ਕਮਿਊਨਿਟੀ ਨੂੰ ਲੁਧਿਆਣਾ ਵਿੱਚ ਇਕੱਠਾ ਹੋਣ ਲਈ ਕਿਹਾ ਸੀ।

ਵਿਰੋਧ ਤੋਂ ਬਾਅਦ ਕੀ ਬੋਲੇ ਧੀਰੇਂਦਰ ਸ਼ਾਸਤਰੀ

ਸਿਰਫ਼ ਸਨਾਤਨ ਧਰਮ ਦਾ ਪ੍ਰਚਾਰ ਕਰ ਰਹੇ ਹਾਂ: ਮਾਮਲੇ ‘ਤੇ ਮੰਗਲਵਾਰ ਨੂੰ ਪ੍ਰਤੀਕਿਰਿਆ ਦਿੰਦੇ ਹੋਏ ਧੀਰੇਂਦਰ ਸ਼ਾਸਤਰੀ ਨੇ ਕਿਹਾ ਕਿ ਉਹ ਨਾ ਤਾਂ ਮੁਸਲਮਾਨਾਂ ਦੇ ਖਿਲਾਫ ਹਨ ਅਤੇ ਨਾ ਹੀ ਈਸਾਈਆਂ ਦੇ। ਉਹ ਸਿਰਫ਼ ਸਨਾਤਨ ਧਰਮ ਦਾ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਲੱਖਾਂ ਸਨਾਤਨੀਆਂ ‘ਤੇ ਭਰੋਸਾ ਹੈ ਕਿ ਜੇਕਰ ਕੋਈ ਸਨਾਤਨ ‘ਤੇ ਉਂਗਲ ਚੁੱਕੇਗਾ ਤਾਂ ਇੱਕ-ਇੱਕ ਸਨਾਤਨੀ ਆਪਣੇ ਘਰ ਤੋਂ ਬਾਹਰ ਆਵੇਗਾ।

ਅਸੀਂ ਕਿਸੇ ਧਰਮ ਦੇ ਖਿਲਾਫ ਨਾ ਸੀ ਅਤੇ ਨਾ ਹਾਂ: ਬਾਬਾ ਨੇ ਕਿਹਾ ਕਿ ਅਸੀਂ ਆਪਣਾ ਕੰਮ ਕਰ ਰਹੇ ਹਾਂ ਅਤੇ ਇੱਥੇ ਸਾਰਿਆਂ ਦੀਆਂ ਅਰਜ਼ੀਆਂ ਲਗਾਉਣ ਆਏ ਹਾਂ। ਅਸੀਂ ਕਿਸੇ ਧਰਮ ਦੇ ਖਿਲਾਫ ਨਾ ਸੀ ਅਤੇ ਨਾ ਹਾਂ। ਅਸੀਂ ਸਿਰਫ਼ ਧਰਮ ਪਰਿਵਰਤਨ ਦੇ ਖਿਲਾਫ ਸੀ, ਹਾਂ ਅਤੇ ਜਦੋਂ ਤੱਕ ਜ਼ਿੰਦਾ ਹਾਂ, ਰਹਾਂਗੇ। ਉਨ੍ਹਾਂ ਕਿਹਾ ਕਿ ਜਦੋਂ ਸਾਡੇ ਸਿੱਖ ਭਰਾਵਾਂ ਨੂੰ ਕਿਸੇ ਹੋਰ ਧਰਮ ਵਿੱਚ ਜਾਂਦੇ ਦੇਖਦੇ ਹਾਂ ਤਾਂ ਸਾਡਾ ਖੂਨ ਖੌਲਦਾ ਹੈ ਕਿ ਸਾਡੇ ਆਪਣੇ ਪਰਿਵਾਰਾਂ ਵਿੱਚ ਕੀ ਕਮੀ ਹੈ।

ਅਸੀਂ ਤਾਂ ਖੁਦ ਈਸਾਈਆਂ ਦੇ ਦੇਸ਼ ਵਿੱਚ ਜਾ ਕੇ ਕਥਾ ਕਰਦੇ ਹਾਂ: ਉਨ੍ਹਾਂ ਕਿਹਾ ਕਿ ਅਸੀਂ ਕਿਸੇ ਮਜ਼ਹਬ ਦੇ ਖਿਲਾਫ ਨਹੀਂ ਹਾਂ ਅਤੇ ਨਾ ਹੀ ਹੋਵਾਂਗੇ। ਅਸੀਂ ਤਾਂ ਖੁਦ ਈਸਾਈਆਂ ਦੇ ਦੇਸ਼ਾਂ ਵਿੱਚ ਜਾ ਕੇ ਕਥਾ ਕਰਦੇ ਹਾਂ। ਅਸੀਂ ਇੰਗਲੈਂਡ ਜਾਂਦੇ ਹਾਂ, ਹੁਣ ਯੂਰਪ ਜਾ ਰਹੇ ਹਾਂ ਅਤੇ ਆਸਟ੍ਰੇਲੀਆ ‘ਤੇ ਨਿਊਜ਼ੀਲੈਂਡ ਵੀ ਜਾਂਦੇ ਹਾਂ। ਉੱਥੋਂ ਦੀਆਂ ਸੰਸਦਾਂ ਵਿੱਚ ਪ੍ਰਵਚਨ ਕਰਦੇ ਹਾਂ।

ਸ਼ਾਹੀ ਇਮਾਮ ਬੋਲੇ- ਅਜਿਹੀ ਟਿੱਪਣੀ ਬਰਦਾਸ਼ਤ ਨਹੀਂ

ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਮਾਨੀ ਲੁਧਿਆਣਵੀ ਨੇ ਕਿਹਾ ਕਿ ਪੰਡਿਤ ਧੀਰੇਂਦਰ ਸ਼ਾਸਤਰੀ ਨੇ ਜਿਸ ਅੰਦਾਜ਼ ਵਿੱਚ ਨਫ਼ਰਤ ਭਰੀਆਂ ਕੁਝ ਗੱਲਾਂ ਕੀਤੀਆਂ ਹਨ, ਉਹ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ। ਕੋਈ ਵੀ ਧਰਮ ਦਾ ਪ੍ਰਚਾਰਕ, ਭਾਵੇਂ ਉਹ ਮੈਂ ਹੋਵਾਂ ਜਾਂ ਕੋਈ ਹੋਰ, ਉਸ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਲੋਕਾਂ ਵਿੱਚ ਆਪਸੀ ਭਾਈਚਾਰੇ, ਪਿਆਰ ਅਤੇ ਮੁਹੱਬਤ ਦਾ ਸੰਦੇਸ਼ ਦੇਵੇ।

ਉਨ੍ਹਾਂ ਕਿਹਾ ਕਿ ਇਹ ਇਸਲਾਮ ਧਰਮ ਬਾਰੇ ਨਾਪਾਕ ਇਸ਼ਾਰੇ ਕਰਦੇ ਹਨ। ਸਟੇਜ ਤੋਂ ਇੱਥੋਂ ਤੱਕ ਕਿਹਾ ਗਿਆ ਕਿ ਭੈਯਾ ਨੂੰ ਸੈਂਯਾ ਬਣਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਅਜਿਹੀ ਨਾਪਾਕ ਟਿੱਪਣੀ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਇਸਲਾਮ ਵਿੱਚ ਇਸ ਦੀ ਕੋਈ ਗੁੰਜਾਇਸ਼ ਨਹੀਂ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...