AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੁਧਿਆਣਾ ‘ਚ ਪਹਿਲੀ ਵਾਰ ਹੋਵੇਗੀ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦੀ ਹਨੁਮੰਤ ਕਥਾ, 70 ਹਜ਼ਾਰ ਸ਼ਰਧਾਲੂਆਂ ਲਈ ਕੀਤੇ ਗਏ ਖਾਸ ਪ੍ਰਬੰਧ

Ludhiana: ਲੁਧਿਆਣਾ ਵਿੱਚ ਬਾਗੇਸ਼ਵਰ ਧਾਮ ਸਰਕਾਰ ਦੇ ਪੀਠਾਧੀਸ਼ਵਰ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਪਹਿਲੀ ਵਾਰ ਹਨੁਮੰਤ ਕਥਾ ਸੁਣਾਉਣਗੇ। ਮੰਗਲਮ ਵੈਲਫੇਅਰ ਐਂਡ ਚੈਰੀਟੇਬਲ ਸੋਸਾਇਟੀ ਵੱਲੋਂ ਪੰਜ ਦਿਨਾਂ ਦਾ ਧਾਰਮਿਕ ਅਤੇ ਅਧਿਆਤਮਿਕ ਸਮਾਗਮ 26 ਤੋਂ 30 ਸਤੰਬਰ ਤੱਕ ਕਰਵਾਇਆ ਜਾਵੇਗਾ।

ਲੁਧਿਆਣਾ 'ਚ ਪਹਿਲੀ ਵਾਰ ਹੋਵੇਗੀ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦੀ ਹਨੁਮੰਤ ਕਥਾ, 70 ਹਜ਼ਾਰ ਸ਼ਰਧਾਲੂਆਂ ਲਈ ਕੀਤੇ ਗਏ ਖਾਸ ਪ੍ਰਬੰਧ
ਲੁਧਿਆਣਾ ਵਿੱਚ 26 ਸਤੰਬਰ ਤੋਂ ਪਹਿਲੀ ਵਾਰ ਹੋਵੇਗੀ ਧੀਰੇਂਦਰ ਸ਼ਾਸਤਰੀ ਦੀ ਹਨੁਮੰਤ ਕਥਾ Photo Credit AI
tv9-punjabi
| Updated On: 25 Sep 2026 10:44 AM IST
Share

ਲੁਧਿਆਣਾ ਵਿੱਚ ਬਾਗੇਸ਼ਵਰ ਧਾਮ ਸਰਕਾਰ ਦੇ ਪੀਠਾਧੀਸ਼ਵਰ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਪਹਿਲੀ ਵਾਰ ਹਨੁਮੰਤ ਕਥਾ ਸੁਣਾਉਣਗੇ। ਮੰਗਲਮ ਵੈਲਫੇਅਰ ਐਂਡ ਚੈਰੀਟੇਬਲ ਸੋਸਾਇਟੀ ਵੱਲੋਂ ਪੰਜ ਦਿਨਾਂ ਦਾ ਧਾਰਮਿਕ ਅਤੇ ਅਧਿਆਤਮਿਕ ਸਮਾਗਮ 26 ਤੋਂ 30 ਸਤੰਬਰ ਤੱਕ ਕਰਵਾਇਆ ਜਾਵੇਗਾ। ਕਥਾ ਦਾ ਆਯੋਜਨ ਚੰਡੀਗੜ੍ਹ ਰੋਡ ਸਥਿਤ ਵਰਧਮਾਨ ਮਿਲਜ਼ ਦੇ ਸਾਹਮਣੇ GLADA ਗਰਾਊਂਡ ਵਿੱਚ ਹੋਵੇਗਾ।ਇਸ ਦੇ ਲਈ ਇੱਕ ਲੱਖ ਵਰਗ ਫੁੱਟ ਵਿੱਚ ਪੰਡਾਲ ਸਜਾਇਆ ਜਾ ਰਿਹਾ ਹੈ। ਇੱਥੇ ਕਰੀਬ 70 ਹਜ਼ਾਰ ਲੋਕਾਂ ਦੇ ਬੈਠਣ ਦੀ ਵਿਵਸਥਾ ਕੀਤੀ ਗਈ ਹੈ। ਅੱਜ ਕਰੀਬ 2,500 ਮਹਿਲਾਵਾਂ ਵੱਲੋਂ ਕਲਸ਼ ਯਾਤਰਾ ਵੀ ਕੱਢੀ ਜਾਵੇਗੀ। ਸ਼ੁੱਕਰਵਾਰ ਸ਼ਾਮ ਨੂੰ ਧੀਰੇਂਦਰ ਸ਼ਾਸਤਰੀ ਹੈਲੀਕਾਪਟਰ ਰਾਹੀਂ ਹਲਵਾਰਾ ਏਅਰਪੋਰਟ ਪਹੁੰਚਣਗੇ। ਇਸ ਤੋਂ ਬਾਅਦ ਉਹ ਕੈਲਾਸ਼ ਨਗਰ ਵਿੱਚ ਠਹਿਰਣਗੇ। ਉਨ੍ਹਾਂ ਦਾ ਠਹਿਰਾਅ ਕਥਾ ਸਥਲ ਤੋਂ ਕਰੀਬ ਸਾਢੇ ਤਿੰਨ ਕਿਲੋਮੀਟਰ ਦੂਰ ਰੱਖਿਆ ਗਿਆ ਹੈ।

ਕਮੇਟੀ ਦੇ ਪ੍ਰਧਾਨ ਵਰਿੰਦਰ ਸਹਿਗਲ ਨੇ ਦੱਸਿਆ ਕਿ ਲੁਧਿਆਣਾ ਵਿੱਚ ਪਹਿਲੀ ਵਾਰ ਪੰਡਿਤ ਧੀਰੇਂਦਰ ਸ਼ਾਸਤਰੀ ਦੀ ਹਨੁਮੰਤ ਕਥਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦੌਰਾਨ ਸ਼ਰਧਾਲੂਆਂ ਨੂੰ ਹਨੁਮਾਨ ਭਗਤੀ ਦੇ ਨਾਲ ਭਗਵਾਨ ਸ਼੍ਰੀ ਰਾਮ ਨਾਲ ਜੁੜੇ ਪ੍ਰਸੰਗ ਸੁਣਨ ਦਾ ਮੌਕਾ ਮਿਲੇਗਾ।

ਹਨੁਮਾਨ ਭਗਤੀ ਅਤੇ ਸ਼੍ਰੀ ਰਾਮ ਕਥਾ ਦੇ ਪ੍ਰਸੰਗ ਹੋਣਗੇ

ਆਯੋਜਕਾਂ ਦੇ ਅਨੁਸਾਰ, ਪੰਜ ਦਿਨਾਂ ਤੱਕ ਚੱਲਣ ਵਾਲੀ ਕਥਾ ਵਿੱਚ ਭਗਵਾਨ ਹਨੁਮਾਨ ਦੀ ਵਿਸ਼ੇਸ਼ ਪੂਜਾ-ਅਰਚਨਾ, ਸ਼੍ਰੀ ਰਾਮ ਕਥਾ ਦੇ ਪ੍ਰਸੰਗ, ਧਾਰਮਿਕ ਅਨੁਸ਼ਠਾਨ ਅਤੇ ਭਵਿਆ ਦਰਬਾਰ ਕਰਵਾਏ ਜਾਣਗੇ। ਇਸ ਸਮਾਗਮ ਦਾ ਉਦੇਸ਼ ਸ਼ਰਧਾਲੂਆਂ ਨੂੰ ਧਾਰਮਿਕ ਅਤੇ ਅਧਿਆਤਮਿਕ ਮਾਹੌਲ ਪ੍ਰਦਾਨ ਕਰਨ ਦੇ ਨਾਲ-ਨਾਲ ਸਨਾਤਨ ਸੰਸਕ੍ਰਿਤੀ ਨਾਲ ਜੋੜਨਾ ਦੱਸਿਆ ਗਿਆ ਹੈ।

ਅਧਿਆਤਮਿਕ ਜੀਵਨ ਨਾਲ ਜੁੜੇ ਸੰਦੇਸ਼ ਵੀ ਦਿੱਤੇ ਜਾਣਗੇ

ਆਯੋਜਨ ਕਮੇਟੀ ਮੁਤਾਬਕ, ਕਥਾ ਦੌਰਾਨ ਭਗਤੀ, ਸੰਸਕਾਰ, ਸੇਵਾ ਅਤੇ ਅਧਿਆਤਮਿਕ ਜੀਵਨ ਨਾਲ ਜੁੜੇ ਸੰਦੇਸ਼ ਵੀ ਦਿੱਤੇ ਜਾਣਗੇ। ਸ਼ਰਧਾਲੂਆਂ ਨੂੰ ਪਾਦੁਕਾ ਪੂਜਨ ਰਾਹੀਂ ਪੰਡਿਤ ਧੀਰੇਂਦਰ ਸ਼ਾਸਤਰੀ ਦਾ ਆਸ਼ੀਰਵਾਦ ਲੈਣ ਦਾ ਮੌਕਾ ਮਿਲਣ ਦੀ ਜਾਣਕਾਰੀ ਵੀ ਦਿੱਤੀ ਗਈ ਹੈ।

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚਣਗੇ ਸ਼ਰਧਾਲੂ

ਆਯੋਜਕਾਂ ਦਾ ਕਹਿਣਾ ਹੈ ਕਿ ਕਥਾ ਵਿੱਚ ਸਿਰਫ਼ ਲੁਧਿਆਣਾ ਹੀ ਨਹੀਂ, ਸਗੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਆਸ-ਪਾਸ ਦੇ ਸੂਬਿਆਂ ਤੋਂ ਵੀ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਵੱਡੀ ਗਿਣਤੀ ਵਿੱਚ ਲੋਕਾਂ ਦੇ ਆਉਣ ਨੂੰ ਦੇਖਦੇ ਹੋਏ ਆਯੋਜਨ ਸਥਲ ‘ਤੇ ਬੈਠਣ, ਪੀਣ ਵਾਲੇ ਪਾਣੀ, ਮੈਡੀਕਲ ਸਹਾਇਤਾ, ਪਾਰਕਿੰਗ, ਸੁਰੱਖਿਆ ਅਤੇ ਐਂਟਰੀ ਦੀ ਵਿਵਸਥਾ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ। ਵਲੰਟੀਅਰਾਂ ਨੂੰ ਵੀ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ, ਤਾਂ ਜੋ ਕਥਾ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ।

ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਇੰਨੀ ਵੱਡੀ ਗਿਣਤੀ ਵਿੱਚ ਲੋਕ ਇੱਥੇ ਇਕੱਠੇ ਹੋਣਗੇ, ਇਸ ਲਈ ਜ਼ਿਲ੍ਹਾ ਪੁਲਿਸ ‘ਤੇ ਵੀ ਸੁਰੱਖਿਆ ਦੀ ਵੱਡੀ ਜ਼ਿੰਮੇਵਾਰੀ ਹੈ। ਸ਼ਹਿਰ ਵਿੱਚ ਖ਼ਾਸ ਤੌਰ ‘ਤੇ ਚੰਡੀਗੜ੍ਹ ਰੋਡ ‘ਤੇ ਟ੍ਰੈਫਿਕ ਪ੍ਰਭਾਵਿਤ ਨਾ ਹੋਵੇ, ਇਸ ਲਈ ਅੱਜ ਟ੍ਰੈਫਿਕ ਪੁਲਿਸ ਵੱਲੋਂ ਪੰਜ ਦਿਨਾਂ ਲਈ ਵਿਸ਼ੇਸ਼ ਰੂਟ ਮੈਪ ਤਿਆਰ ਕੀਤਾ ਜਾਵੇਗਾ। ਤਿੰਨ ਪੱਧਰੀ (ਥ੍ਰੀ-ਟੀਅਰ) ਸੁਰੱਖਿਆ ਘੇਰਾ ਤਾਇਨਾਤ ਕੀਤਾ ਗਿਆ ਹੈ। ਲੋੜ ਪੈਣ ‘ਤੇ ਵਾਧੂ ਪੁਲਿਸ ਬਲ ਵੀ ਇੱਥੇ ਤਾਇਨਾਤ ਕੀਤਾ ਜਾਵੇਗਾ। ਇੰਟੈਲੀਜੈਂਸ ਦੀਆਂ ਟੀਮਾਂ ਵੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸੀਨੀਅਰ ਅਧਿਕਾਰੀਆਂ ਨੂੰ ਲਗਾਤਾਰ ਪਲ-ਪਲ ਦੀ ਰਿਪੋਰਟ ਭੇਜ ਰਹੀਆਂ ਹਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...