ਬੰਦੀ ਛੋੜ ਦਿਵਸ ਦੇ ਮੌਕੇ ‘ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ‘ਚ ਕੀਤੀ ਗਈ ਅਲੌਕਿਕ ਦੀਪਮਾਲਾ ਅਤੇ ਆਤਿਸ਼ਬਾਜ਼ੀ

Updated On: 

13 Nov 2023 06:42 AM

ਇੱਕ ਪਾਸੇ ਪੂਰੇ ਦੇਸ਼ ਚ ਦੀਵਾਲੀ ਮਨਾਈ ਜਾਂਦੀ ਹੈ ਤਾਂ ਉੱਥੇ ਹੀ ਸਿੱਖ ਧਰਮ ਚ ਬੰਦੀ ਛੋੜ ਦਿਵਸ ਦਾ ਵਿਸ਼ੇਸ ਮਹੱਤਵ ਹੈ। ਦੀਵਾਲੀ ਮੌਕੇ ਬੰਦੀ ਛੋੜ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੌਮ ਦੇ ਨਾਂਅ ਸੰਦੇਸ਼ ਵੀ ਦਿੱਤਾ। ਇਸ ਪਵਿੱਦਰ ਅਵਸਰ ਦਾ ਗਵਾਹ ਬਣਨ ਲਈ ਵੱਡੀ ਗਿਣਤੀ ਚ ਸੰਗਤਾਂ ਦਰਬਾਰ ਸਾਹਿਬ ਨਤਮਸਤਕ ਹੋਈਆਂ।

ਬੰਦੀ ਛੋੜ ਦਿਵਸ ਦੇ ਮੌਕੇ ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਚ ਕੀਤੀ ਗਈ ਅਲੌਕਿਕ ਦੀਪਮਾਲਾ ਅਤੇ ਆਤਿਸ਼ਬਾਜ਼ੀ
Follow Us On

ਬੰਦੀ ਛੋੜ ਦਿਵਸ ਅਤੇ ਦਿਵਾਲੀ ਦਾ ਤਿਉਹਾਰ ਸੁਲਤਾਨਪੁਰ ਲੋਧੀ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵੀ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਪਵਿੱਤਰ ਉੱਤਸਵ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਜਿਨ੍ਹਾਂ ਨੂੰ ਵੇਖ ਕੇ ਸੰਗਤਾਂ ਨਿਹਾਲ ਹੋ ਰਹੀਆਂ ਹਨ।

ਅਤੇ ਇਸ ਮੌਕੇ ਸ਼ਾਮ ਸਮੇਂ ਵੱਡੀ ਸੰਖਿਆ ਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੀਆਂ। ਅਤੇ ਗੁਰੂ ਘਰ ਨਤਮਸਤਕ ਹੋ ਕੇ ਵਾਹਿਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।।

ਅਤੇ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਰੰਗ ਭਰੰਗੀ ਲਾਈਟਾਂ ਨਾਲ ਸਜਾਇਆ ਗਿਆ ਸੀ ।

ਸੰਗਤਾਂ ਵੱਲੋਂ ਵੀ ਘਿਓ ਦੇ ਦੀਵੇ ਬਾਲ ਅਤੇ ਮੋਮ ਬਤੀਆ ਜਗਾ ਕੇ ਅਲੌਕਿਕ ਦੀਪ ਮਾਲਾ ਕੀਤੀ ਗਈ । ਅਤੇ ਸੰਗਤਾਂ ਚ ਕਾਫੀ ਉਤਸ਼ਾਹ ਨਜ਼ਰ ਆ ਰਿਹਾ ਸੀ।

ਗੁਰੂ ਸਾਹਿਬ ਦੇ ਚਰਨਾਂ ਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਐਤਵਾਰ ਸਵੇਰ ਤੋਂ ਹੀ ਸੰਗਤਾਂ ਦਾ ਗੁਰਦੁਆਰਾ ਸਾਹਿਬ ਚ ਤਾਂਤਾ ਲੱਗਿਆ ਰਿਹਾ।