Gurpurab: ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ, ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੀ ਸੰਗਤ
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ। ਜਥੇਦਾਰ ਜਥੇਦਾਰ ਗਿਆਨੀ ਰਘੁਵੀਰ ਸਿੰਘ ਨੇ ਸੰਗਤ ਨੂੰ ਗੁਰੂ ਪੁਰਬ ਦੀ ਮੁਬਾਰਕਬਾਦ ਦਿੱਤੀ ਹੈ।
ਅੰਮ੍ਰਿਤਸਰ ਨਿਊਜ਼। ਅੱਜ ਅਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ ਹਨ। ਸੰਗਤ ਸਰਧਾ ਅਤੇ ਉਤਸ਼ਾਹ ਨਾਲ ਗੁਰੂ ਘਰ ਵਿਖੇ ਮੱਥਾ ਟੇਕ ਰਹੀ ਹੈ ਅਤੇ ਸੰਗਤ ਨੇ ਰਸ ਬੀਣੀ ਬਾਣੀ ਦਾ ਆਨੰਦ ਮਾਣਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਵੀ ਇਸ ਪਾਵਨ ਪਵਿਤਰ ਦਿਹਾੜੇ ਮੌਕੇ ਜਿਥੇ ਸੰਗਤਾ ਨੂੰ ਵਧਾਈ ਦਿੱਤੀ ਗਈ ਉਥੇ ਹੀ ਸੰਗਤ ਦੇ ਪਹੁੰਚਣ ‘ਤੇ ਪੁਖਤਾ ਪ੍ਰਬੰਧ ਵੀ ਕੀਤੇ ਗਏ ਹਨ।
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਲੱਖ ਲੱਖ ਵਧਾਈ#ਸਿੱਖ #ਸ੍ਰੀਗੁਰੂਹਰਿਕ੍ਰਿਸ਼ਨਜੀ #ਸਿੱਖਇਤਿਹਾਸ #ਸ਼੍ਰੋਮਣੀਗੁਰਦੁਆਰਾਪ੍ਰਬੰਧਕਕਮੇਟੀ #SGPC #Sikhs #SriGuruHarkrishanJi #sikhhistory pic.twitter.com/hA5ufI7twP
— Shiromani Gurdwara Parbandhak Committee (@SGPCAmritsar) July 10, 2023
ਸੰਗਤਾਂ ਉਤਸ਼ਾਹ ਨਾਲ ਮਨਾ ਰਹੀ ਪ੍ਰਕਾਸ਼ ਦਿਹਾੜਾ
ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਵੀਰ ਸਿੰਘ (Jathedar Giani Raghubir Singh) ਹੋਰਾਂ ਨੇ ਦੱਸਿਆ ਕਿ ਅੱਜ ਸਤਿਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ। ਸੰਗਤ ਦੇ ਮਨ ਵਿੱਚ ਕਾਫੀ ਖੁਸ਼ੀ ਅਤੇ ਉਤਸ਼ਾਹ ਹੈ। ਸੰਗਤ ਵੱਡੀ ਗਿਣਤੀ ਵਿੱਚ ਹਾਜਰੀਆਂ ਭਰ ਰਹੀ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਤੰਗੀ ਨਾ ਆਵੇ।
ਇਹ ਵੀ ਪੜ੍ਹੋ
ਜਥੇਦਾਰ ਨੇ ਸੰਗਤ ਨੂੰ ਪਵਿੱਤਰ ਦਿਹਾੜੇ ਦੀ ਮੁਬਾਰਕਬਾਦ ਦਿੱਤੀ
ਦੱਸਦੀਏ ਕਿ ਸੰਗਤਾਂ ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਗੁਰੂ ਘਰ ਵਿੱਚ ਪਹੁੰਚ ਰਹੀ ਹੈ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀ ਹੈ। ਇਸ ਮੌਕੇ ਜਥੇਦਾਰ ਗਿਆਨੀ ਰਘੁਵੀਰ ਸਿੰਘ ਹੋਰਾਂ ਨੇ ਕਿਹਾ ਕਿ ਅਸੀਂ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੀਆਂ ਸੰਗਤਾਂ ਨੂੰ ਇਸ ਪਾਵਨ ਪਵਿਤਰ ਦਿਹਾੜੇ ਦੀ ਵਧਾਈ ਦਿੰਦੇ ਹਾਂ।
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਲੱਖ ਲੱਖ ਵਧਾਈ: ਗਿਆਨੀ ਰਘਬੀਰ ਸਿੰਘ ਜੀ#ਸਿੱਖ #ਸ੍ਰੀਗੁਰੂਹਰਿਕ੍ਰਿਸ਼ਨਜੀ #ਸਿੱਖਇਤਿਹਾਸ #ਸ਼੍ਰੋਮਣੀਗੁਰਦੁਆਰਾਪ੍ਰਬੰਧਕਕਮੇਟੀ #SGPC #Sikhs #SriGuruHarkrishanJi #sikhhistory #GianiRaghbirSinghJi pic.twitter.com/MMYDSrxe46
— Shiromani Gurdwara Parbandhak Committee (@SGPCAmritsar) July 11, 2023
ਸਾਨੂੰ ਗੁਰੂਆਂ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਲੋੜ- ਜਥੇਦਾਰ
ਜਥੇਦਾਰ ਗਿਆਨੀ ਰਘੁਵੀਰ ਸਿੰਘ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਜੀਵਨੀ ‘ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਗੁਰੂ ਜੀ ਪੰਜ ਸਾਲ ਦੀ ਉਮਰ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਪਾਵਨ ਪਵਿੱਤਰ ਗੱਦੀ ਦੇ ਮਾਲਿਕ ਬਣੇ ਅਤੇ ਤਿੰਨ ਸਾਲ ਤੱਕ ਉਹ ਉਸ ਗਦੀ ਦੇ ਵਿਰਾਜਮਾਨ ਰਹੇ, ਇਸ ਅਰਸੇ ਵਿੱਚ ਬਹੁਤ ਮਹਾਨ ਕਾਰਜ ਕੀਤੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਮਨੁੱਖਤਾ ਦੀ ਭਲਾਈ ਵਾਸਤੇ ਕਈ ਕਾਰਜ ਕੀਤੇ ਸਨ। ਉਨਾਂ ਕਿਹਾ ਕਿ ਰਹਿਤ ਮਰਿਆਦਾ ਅਨੁਸਾਰ ਜੀਵਨ ਬਤੀਤ ਕਰਨ ਦਾ ਫਲਸਫਾ ਸੀ ਉਹ ਸਿਖਾਇਆ।
ਉਨ੍ਹਾਂ ਕਿਹਾ ਕਿ ਸਤਿਗੁਰੂ ਜੀ ਦਾ ਪ੍ਰਕਾਸ਼ ਪੁਰਬ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਬੜੀ ਸ਼ਰਧਾ ਭਾਵਨਾ ਨਾਲ ਮਨਾ ਰਹੀ ਹੈ। ਅੱਜ ਦੇ ਇਸ ਪਵਿੱਤਰ ਦਿਹਾੜੇ ਦੀ ਸਮੁੱਚੀ ਸਿੱਖ ਨਾਨਕ ਨਾਮ ਲੇਵਾ ਸੰਗਤਾਂ ਨੂੰ ਮੁਬਾਰਕਬਾਦ ਦਿੰਦੇ ਹਾਂ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ