ਸ਼੍ਰੀ ਹਰਿਮੰਦਰ ਸਾਹਿਬ ‘ਚ ਦੀਪਮਾਲਾ ਤੇ ਆਤਿਸ਼ਬਾਜੀ, ਧੂਮਧਾਮ ਨਾਲ ਮਨਾਇਆ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ
ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨੂੰ ਸਜਾਇਆ ਗਿਆ ਹੈ। ਸ਼ਾਮ ਨੂੰ ਰਹਿਰਾਸ ਦੇ ਬਾਅਦ ਐਸਜੀਪੀਸੀ ਵੱਲੋਂ ਅਲੌਕਿਕ ਦੀਪਮਾਲਾ ਤੇ ਆਤਸ਼ਬਾਜ਼ੀ ਕਰਵਾਈ ਗਈ। ਇਸ ਤਰ੍ਹਾਂ ਦਾ ਅਲੌਕਿਕ ਨਜ਼ਾਰਾ ਕਿਤੇ ਹੋਰ ਵੇਖਣ ਨੂੰ ਨਹੀਂ ਮਿਲਦਾ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਉਪਲੱਖ ਵਿੱਚ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਅਲੌਕਿਕ ਦੀਪਮਾਲਾ ਤੇ ਆਤਸ਼ਬਾਜ਼ੀ ਕੀਤੀ ਗਈ। ਇਸ ਤੋਂ ਪਹਿਲਾਂ ਸ਼ਾਮ ਨੂੰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨੂੰ ਸਜਾਇਆ ਗਿਆ ਸੀ। ਇੱਥੇ ਪਹੁੰਚੀ ਸੰਗਤ ਦੇ ਮੁਤਾਬਕ ਮਨਮੋਹਕ ਆਤਸ਼ਬਾਜ਼ੀ ਦੇ ਨਜ਼ਾਰੇ ਵੇਖ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋਈ ਹੈ।
ਅੱਜ ਸਵੇਰੇ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਵੀ ਕੱਢਿਆ ਗਿਆ ਤੇ ਹਰਿਮੰਦਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ। ਸੰਗਤ ਦੇ ਦਰਸ਼ਨਾਂ ਲਈ ਜਲੌ ਸਾਹਿਬ ਨੂੰ ਵੀ ਸਜਾਇਆ ਗਿਆ ਸੀ। ਇਸ ਮੌਕੇ ਗੁਰੂ ਘਰ ਦਰਸ਼ਨਾਂ ਲਈ ਪਹੁੰਚੀ ਸੰਗਤ ਨੇ ਕਿਹਾ ਕਿ ਅੱਜ ਪਹਿਲਾ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਹੈ। ਉਨ੍ਹਾਂ ਦੱਸਿਆ ਕਿ 1604 ਵਿੱਚ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪਾਦਨ ਕਰਵਾਇਆ ਤੇ ਬਾਬਾ ਬੁੱਢਾ ਜੀ ਨੇ ਇਸ ਪਾਵਨ ਸਰੂਪ ਦਾ ਪਹਿਲਾ ਪ੍ਰਕਾਸ਼ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਕੀਤਾ।
ਦੀਪਮਾਲਾ ਤੇ ਆਤਿਸ਼ਬਾਜੀ ਦਾ ਨਜ਼ਾਰਾ
ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨੂੰ ਸਜਾਇਆ ਗਿਆ ਹੈ। ਸ਼ਾਮ ਨੂੰ ਰਹਿਰਾਸ ਦੇ ਬਾਅਦ ਐਸਜੀਪੀਸੀ ਵੱਲੋਂ ਅਲੌਕਿਕ ਦੀਪਮਾਲਾ ਤੇ ਆਤਸ਼ਬਾਜ਼ੀ ਕਰਵਾਈ ਗਈ। ਇਸ ਤਰ੍ਹਾਂ ਦਾ ਅਲੌਕਿਕ ਨਜ਼ਾਰਾ ਕਿਤੇ ਹੋਰ ਵੇਖਣ ਨੂੰ ਨਹੀਂ ਮਿਲਦਾ ਹੈ।
ਇਸ ਅਲੌਕਿਕ ਨਜ਼ਾਰੇ ਨੂੰ ਵੇਖ ਕੇ ਅਜਿਹਾ ਲੱਗ ਰਿਹਾ ਸੀ, ਜਿਵੇਂ ਅਕਾਸ਼ ਵਿੱਚ ਪਟਾਖਿਆਂ ਦੀ ਵਰਖਾ ਹੋ ਰਹੀ ਹੋਵੇ। ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਉੱਪਰ ਪਟਾਕਿਆਂ ਦੀਆਂ ਚਮਕਦਾਰ ਰੌਸ਼ਨੀਆਂ ਇੱਕ ਅਦਭੁਤ ਦ੍ਰਿਸ਼ ਪੇਸ਼ ਕਰ ਰਹੀਆਂ ਸਨ। ਅਲੌਕਿਕ ਆਤਸ਼ਬਾਜ਼ੀ ਵੇਖ ਕੇ ਇੱਥੇ ਪਹੁੰਚੇ ਸੰਗਤ ਨੇ ਕਿਹਾ ਕਿ ਮਨਮੋਹਕ ਆਤਸ਼ਬਾਜ਼ੀ ਦਾ ਨਜ਼ਾਰਾ ਵੇਖ ਕੇ ਉਹ ਬਹੁਤ ਆਨੰਦਿਤ ਹੋਏ।