AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਿੱਥੋਂ ਲਾਲ ਕਿਲ੍ਹੇ ਤੱਕ ਪਹੁੰਚਿਆ ਗੁਰੂ ਗੋਬਿੰਦ ਸਿੰਘ ਜੀ ਦਾ ਤੀਰ, ਜਾਣੋ ਮੋਤੀ ਬਾਗ ਸਾਹਿਬ ਦਾ ਇਤਿਹਾਸ

ਦਿੱਲੀ ਦੇ ਰਿੰਗ ਰੋਡ ਅਤੇ ਧੌਲਾ ਕੁਆਂ ਦੇ ਨੇੜੇ ਸਥਿਤ ਇਤਿਹਾਸਕ ਗੁਰਦੁਆਰਾ ਮੋਤੀ ਬਾਗ ਸਾਹਿਬ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਦੇ ਦਿੱਲੀ ਆਉਣ ਨਾਲ ਜੁੜਿਆ ਹੋਇਆ ਹੈ। ਇੱਥੇ ਇੱਕ ਛੋਟੀ ਜਿਹੀ ਇਮਾਰਤ ਸੀ, ਜਿੱਥੇ ਗੁਰੂ ਗੋਬਿੰਦ ਸਿੰਘ ਜੀ ਇੱਕ ਕਮਰੇ ਵਿੱਚ ਠਹਿਰੇ ਸਨ। ਜਾਣੋ ਇਤਿਹਾਸ...

ਜਿੱਥੋਂ ਲਾਲ ਕਿਲ੍ਹੇ ਤੱਕ ਪਹੁੰਚਿਆ ਗੁਰੂ ਗੋਬਿੰਦ ਸਿੰਘ ਜੀ ਦਾ ਤੀਰ, ਜਾਣੋ ਮੋਤੀ ਬਾਗ ਸਾਹਿਬ ਦਾ ਇਤਿਹਾਸ
(Photo Credit: Social Media)
tv9-punjabi
| Updated On: 22 Nov 2026 12:28 PM IST
Share

ਦਿੱਲੀ ਵਿੱਚ ਸਥਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਚਰਨ ਛੋਹ ਅਸਥਾਨ ਹੈ। ਪਹਿਲਾਂ ਇੱਥੇ ਮੋਚੀ ਬਾਗ ਬਸਤੀ ਸੀ ਜਿਸ ਦਾ ਨਾਂ ਬਦਲ ਕੇ ਮੋਤੀ ਬਾਗ ਰੱਖਿਆ ਗਿਆ। ਗੁਰੂ ਗੋਬਿੰਦ ਸਿੰਘ ਜੀ 1707 ਈ. ਚ ਜਦੋਂ ਦਿੱਲੀ ਪਹੁੰਚੇ ਤਾਂ ਆਪਣੀਆਂ ਫ਼ੌਜਾਂ ਸਮੇਤ ਇਸ ਪਵਿੱਤਰ ਅਸਥਾਨ ‘ਤੇ ਠਹਿਰੇ ਸਨ।

ਕਿਹਾ ਜਾਂਦਾ ਹੈ ਕਿ ਜਦੋਂ ਗੁਰੂ ਗੋਬਿੰਦ ਸਿੰਘ ਜੀ ਇਸ ਅਸਥਾਨ ‘ਤੇ ਆਏ ਸਨ ਤਾਂ ਆਪ ਨੇ ਆਪਣੇ ਆਉਣ ਦੀ ਸੂਚਨਾ ਦੇਣ ਲਈ ਇੱਥੋਂ ਅੱਠ ਮੀਲ ਦੀ ਦੂਰੀ ‘ਤੇ ਲਾਲ ਕਿਲ੍ਹੇ ਵਿੱਚ ਬੈਠੇ ਬਾਦਸ਼ਾਹ ਬਹਾਦਰ ਸ਼ਾਹ ਦੇ ਪਲੰਘ ਦੇ ਪਾਵੇ ਵਿੱਚ ਤੀਰ ਮਾਰਿਆ ਸੀ। ਤੀਰ ਦੇ ਸਿਰੇ ‘ਤੇ ਸੋਨਾ ਲੱਗਾ ਵੇਖ ਕੇ ਬਹਾਦਰ ਸ਼ਾਹ ਪਛਾਣ ਗਿਆ ਸੀ ਕਿ ਇਹ ਤੀਰ ਗੁਰੂ ਗੋਬਿੰਦ ਸਿੰਘ ਦਾ ਹੈ।

ਕਰਾਮਾਤ ਨਹੀਂ ਸੂਰਬੀਰਾਂ ਦਾ ਕਰਤੱਬ

ਬਹਾਦਰ ਸ਼ਾਹ ਸੋਚ ਹੀ ਰਿਹਾ ਸੀ ਕਿ ਇੰਨੀ ਦੂਰੀ ਤੋਂ ਤੀਰ ਦਾ ਨਿਸ਼ਾਨੇ ‘ਤੇ ਮਾਰਨਾ ਕਰਾਮਾਤੀ ਤਾਕਤ ਹੈ ਇੰਨੇਂ ਨੂੰ ਗੁਰੂ ਗੋਬਿੰਦ ਸਿੰਘ ਜੀ ਨੇ ਦੂਜੇ ਪਾਵੇ ਤੇ ਇੱਕ ਹੋਰ ਤੀਰ ਮਾਰ ਦਿੱਤਾ ਤੇ ਤੀਰ ਨਾਲ ਭੇਜੀ ਚਿੱਠੀ ‘ਤੇ ਲਿਖਿਆ ਸੀ ਕਿ ਇਹ ਕਰਾਮਾਤ ਨਹੀਂ ਸੂਰਬੀਰਾਂ ਦਾ ਕਰਤੱਬ ਹੈ। ਗੁਰੂ ਗੋਬਿੰਦ ਸਿੰਘ ਜੀ ਦੇ ਇੱਥੇ ਠਹਿਰਨ ਦੀ ਯਾਦ ਵਜੋਂ ਇਹ ਗੁਰ ਅਸਥਾਨ ਮੋਤੀ ਬਾਗ ਸਾਹਿਬ ਸਥਾਪਿਤ ਕੀਤਾ ਗਿਆ। ਇੱਥੇ ਪਹਿਲਾਂ ਗੁਰਦੁਆਰਾ ਸਾਹਿਬ ਸਰਦਾਰ ਬਘੇਲ ਸਿਘ ਕਰੋੜ ਸਿੰਘੀਆ ਨੇ ਬਣਾਇਆ ਸੀ। ਇਸ ਦੀ ਪੁਰਾਣੀ ਦੋ ਮੰਜ਼ਿਲੀ ਇਮਾਰਤ ਅਜੇ ਵੀ ਮੌਜੂਦ ਹੈ ਤੇ ਜਿੱਥੋਂ ਗੁਰੂ ਗੋਬਿੰਦ ਸਿੰਘ ਜੀ ਨੇ ਤੀਰ ਮਾਰਿਆ ਸੀ ਉਸ ਥਾਂ ‘ਤੇ ਯਾਦਗਾਰ ਵਜੋਂ ਤੀਰ ਅਸਥਾਨ ਬਣਾਇਆ ਹੋਇਆ ਹੈ।

ਗੁਰਦੁਆਰਾ ਸਾਹਿਬ ਬਾਰੇ ਜਾਣੋ

ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ 1980 ਵਿੱਚ ਬਣਾਈ ਗਈ ਸੀ। ਗੁਰਦੁਆਰਾ ਸਾਹਿਬ ਦੀ ਨਵੀਂ ਤੇ ਸੁੰਦਰ ਇਮਾਰਤ ‘ਚ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹੁੰਦਾ ਹੈ ਤੇ ਰੋਜ਼ਾਨਾ ਗੁਰਬਾਣੀ ਕੀਰਤਨ ਹੁੰਦਾ ਹੈ, ਸੰਗਤ ਜਿੱਥੇ ਪਿਆਰ ਨਾਲ ਮੱਥਾ ਟੇਕਣ ਪੁੱਜਦੀ ਹੈ ਉੱਥੇ ਗੁਰਬਾਣੀ ਕੀਰਤਨ ਸੁਣ ਕੇ ਆਤਮਿਕ ਆਨੰਦ ਵੀ ਮਾਣਦੀ ਹੈ। ਇਸ ਗੁਰਅਸਥਾਨ ‘ਤੇ ਸੰਗਤ ਦੀ ਟਹਿਲ ਸੇਵਾ ਲਈ ਲੰਗਰ ਪਾਣੀ ਦਾ ਖ਼ਾਸ ਪ੍ਰਬੰਧ ਹੈ। ਸ਼ਰਧਾਲੂ ਬੜੀ ਭਾਵਨਾ ਨਾਲ ਜੋੜੇ ਘਰ ਤੇ ਲੰਗਰ ਹਾਲ ‘ਚ ਸੇਵਾ ਨਿਭਾਉਂਦੇ ਹਨ। ਦੂਰ ਦੁਰਾਡੇ ਤੋਂ ਆਈ ਸੰਗਤ ਦੇ ਰਾਤ ਦੇ ਠਹਿਰਾਉ ਲਈ ਇੱਥੇ ਸਰਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਗੁਰਦੁਆਰਾ ਮੋਤੀ ਬਾਗ ਸਾਹਿਬ ਦੇ ਅਸਥਾਨ ਦੀ ਸੇਵਾ ਸੰਭਾਲ ਦਿੱਲੀ ਸਿੱਖ ਗੁਰਦੁਆਰਾ ਮਨੈਜਮੈਂਟ ਕਮੇਟੀ ਵੱਲੋਂ ਕੀਤੀ ਜਾਂਦੀ ਹੈ।

Follow Us
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ...
ਪੰਜਾਬ ਚੋਣਾਂ 2027: ਕੀ 50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ
ਪੰਜਾਬ ਚੋਣਾਂ 2027: ਕੀ  50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ...
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ...