ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿੱਖੇ ਭਾਰੀ ਸ਼ਰਧਾ ਤੇ ਉਤਸ਼ਾਹ

Updated On: 

30 Apr 2026 10:47 AM IST

ਅੰਮ੍ਰਿਤਸਰ ਦੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸਿੱਖਾਂ ਦੇ ਤੀਜੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰੀ ਸ਼ਰਧਾ ਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਗੁਰੂ ਅਮਰਦਾਸ ਜੀ ਨੇ ਗੁਰੂ ਅੰਗਦ ਦੇਵ ਜੀ ਦੀ ਚਰਨ ਸ਼ਰਨ 'ਚ ਰਹਿ ਕੇ ਲਗਭਗ 12 ਸਾਲ ਤੱਕ ਨਿਸ਼ਕਾਮ ਸੇਵਾ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗੁਰਗੱਦੀ ਦੀ ਬਖ਼ਸ਼ਿਸ਼ ਪ੍ਰਾਪਤ ਹੋਈ।

ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿੱਖੇ ਭਾਰੀ ਸ਼ਰਧਾ ਤੇ ਉਤਸ਼ਾਹ

ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ ਦੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸਿੱਖਾਂ ਦੇ ਤੀਜੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰੀ ਸ਼ਰਧਾ ਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਪਾਵਨ ਮੌਕੇ ਤੇ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਵੱਲੋਂ ਦੇਸ਼-ਵਿਦੇਸ਼ ‘ਚ ਵੱਸਦੀਆਂ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ ਤੇ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਸੰਦੇਸ਼ ਦਿੱਤਾ ਗਿਆ।

ਮੀਡੀਆ ਨਾਲ ਗੱਲਬਾਤ ਕਰਦਿਆਂ ਗਿਆਨੀ ਰਾਜਦੀਪ ਸਿੰਘ ਨੇ ਕਿਹਾ ਕਿ ਗੁਰੂ ਅਮਰਦਾਸ ਜੀ ਦਾ ਜੀਵਨ ਮਨੁੱਖਤਾ ਲਈ ਇੱਕ ਵੱਡੀ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖ ਨੂੰ ਇਹ ਸਿੱਖਿਆ ਦਿੱਤੀ ਕਿ ਸੱਚੇ ਗੁਰੂ ਤੋਂ ਬਿਨਾਂ ਜੀਵਨ ਸਫਲ ਨਹੀਂ ਹੋ ਸਕਦਾ। ਗੁਰੂ ਅਮਰਦਾਸ ਜੀ ਨੇ ਗੁਰੂ ਅੰਗਦ ਦੇਵ ਜੀ ਦੀ ਚਰਨ ਸ਼ਰਨ ‘ਚ ਰਹਿ ਕੇ ਲਗਭਗ 12 ਸਾਲ ਤੱਕ ਨਿਸ਼ਕਾਮ ਸੇਵਾ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗੁਰਗੱਦੀ ਦੀ ਬਖ਼ਸ਼ਿਸ਼ ਪ੍ਰਾਪਤ ਹੋਈ।

ਗੁਰੂ ਜੀ ਨੇ ਇਸਤਰੀ-ਪੁਰਸ਼ ਸਮਾਨਤਾ ਦਾ ਦਿੱਤਾ ਸੰਦੇਸ਼

ਉਨ੍ਹਾਂ ਅੱਗੇ ਦੱਸਿਆ ਕਿ ਗੁਰੂ ਅਮਰਦਾਸ ਜੀ ਨੇ ਸਮਾਜਿਕ ਸੁਧਾਰਾਂ ‘ਚ ਵੀ ਅਹਿਮ ਭੂਮਿਕਾ ਨਿਭਾਈ। ਉਸ ਸਮੇਂ ਚੱਲ ਰਹੀ ਸਤੀ ਪ੍ਰਥਾ ਦਾ ਉਨ੍ਹਾਂ ਵੱਲੋਂ ਡਟ ਕੇ ਵਿਰੋਧ ਕੀਤਾ ਗਿਆ ਤੇ ਇਸ ਨੂੰ ਖਤਮ ਕਰਵਾਇਆ ਗਿਆ। ਗੁਰੂ ਸਾਹਿਬ ਨੇ ਇਹ ਸੰਦੇਸ਼ ਦਿੱਤਾ ਕਿ ਹਰ ਮਨੁੱਖ ਨੂੰ ਜੀਉਣ ਦਾ ਅਧਿਕਾਰ ਹੈ, ਚਾਹੇ ਉਹ ਪੁਰਸ਼ ਹੋਵੇ ਜਾਂ ਇਸਤਰੀ। ਇਸ ਤਰ੍ਹਾਂ ਉਨ੍ਹਾਂ ਨੇ ਇਸਤ੍ਰੀਆਂ ਨੂੰ ਸਮਾਨ ਅਧਿਕਾਰ ਦਿਵਾਉਣ ‘ਚ ਵੀ ਮਹੱਤਵਪੂਰਨ ਯੋਗਦਾਨ ਪਾਇਆ।

ਧਰਮ ਦਾ ਸੰਦੇਸ਼ ਦੂਰ-ਦੂਰ ਤੱਕ ਪਹੁੰਚਾਇਆ

ਗਿਆਨੀ ਰਾਜਦੀਪ ਸਿੰਘ ਨੇ ਦੱਸਿਆ ਕਿ ਗੁਰੂ ਅਮਰਦਾਸ ਜੀ ਨੇ ਗੁਰਮਤ ਦੇ ਪ੍ਰਚਾਰ ਲਈ ਮੰਜੀ ਤੇ ਪੀੜੀ ਪ੍ਰਣਾਲੀ ਦੀ ਸਥਾਪਨਾ ਕੀਤੀ, ਜਿਸ ਨਾਲ ਧਰਮ ਦਾ ਸੰਦੇਸ਼ ਦੂਰ-ਦੂਰ ਤੱਕ ਪਹੁੰਚਾਇਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਗੋਇੰਦਵਾਲ ਸਾਹਿਬ ‘ਚ 84 ਪੌੜੀਆਂ ਵਾਲੀ ਬਾਉਲੀ ਸਾਹਿਬ ਦਾ ਨਿਰਮਾਣ ਕਰਵਾਇਆ ਗਿਆ, ਜਿੱਥੇ ਸ਼ਰਧਾ ਨਾਲ ਇਸ਼ਨਾਨ ਕਰਨ ਤੇ ਜਪੁਜੀ ਸਾਹਿਬ ਦਾ ਪਾਠ ਕਰਨ ਨਾਲ ਜਨਮ-ਮਰਨ ਦੇ ਚੱਕਰ ਤੋਂ ਮੁਕਤੀ ਦੀ ਮਾਨਤਾ ਹੈ।

ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਹਰਿਮੰਦਰ ਸਾਹਿਬ ਵਿਚ ਵੱਡੀ ਗਿਣਤੀ ‘ਚ ਸੰਗਤ ਪਹੁੰਚ ਰਹੀ ਹੈ ਅਤੇ ਬਹੁਤ ਸ਼ਰਧਾ ਨਾਲ ਗੁਰਪੁਰਬ ਮਨਾਇਆ ਜਾ ਰਿਹਾ ਹੈ। ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੇ ਮੌਕੇ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੇ ਦੂਜੇ ਦਿਨ ਦੇ ਦੀਵਾਨ ਅੱਜ ਆਰੰਭ ਹੋਏ ਹਨ।

ਅਖੀਰ ਵਿੱਚ ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਪਾਵਨ ਮੌਕਿਆਂ ਤੇ ਗੁਰਦੁਆਰਿਆਂ ‘ਚ ਪਹੁੰਚ ਕੇ ਹਾਜ਼ਰੀ ਭਰਨ, ਗੁਰਬਾਣੀ ਨਾਲ ਜੁੜਨ ਅਤੇ ਆਪਣੇ ਜੀਵਨ ਨੂੰ ਸਫਲ ਬਣਾਉਣ। ਨਾਲ ਹੀ ਉਨ੍ਹਾਂ ਵੱਲੋਂ ਇੱਕ ਵਾਰ ਫਿਰ ਸਮੂਹ ਸੰਗਤ ਨੂੰ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਗਈਆਂ।

Loading...
Unable to load recommendations.
Follow Us