AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਅਦੁੱਤੀ ਅਧਿਆਇ: ਗਿਆਨੀ ਕੁਲਦੀਪ ਸਿੰਘ ਗੜਗੱਜ

ਜਥੇਦਾਰ ਨੇ ਕਿਹਾ ਕਿ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੇ ਸਿੱਖ ਕੌਮ ਨੂੰ ਹੱਕ, ਸੱਚਅਤੇ ਧਰਮ ਦੀ ਰੱਖਿਆ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਦਾ ਸੰਦੇਸ਼ ਦਿੱਤਾ। ਅੱਜ ਸੰਸਾਰ ਭਰ 'ਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸ਼ਰਧਾ ਨਾਲ ਯਾਦ ਕਰ ਰਹੀਆਂ ਹਨ ਤੇ ਥਾਂ-ਥਾਂ ਲੱਗ ਰਹੀਆਂ ਠੰਢੇ ਤੇ ਮਿੱਠੇ ਜਲ ਦੀਆਂ ਛਬੀਲਾਂ ਮਨੁੱਖਤਾ ਦੀ ਸੇਵਾ ਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਦਾ ਪ੍ਰਤੀਕ ਹਨ।

ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਅਦੁੱਤੀ ਅਧਿਆਇ: ਗਿਆਨੀ ਕੁਲਦੀਪ ਸਿੰਘ ਗੜਗੱਜ
lalit-sharma
| Updated On: 18 Jun 2026 10:28 AM IST
Share

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਡ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਪਾਵਨ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਪੰਜਵੇਂ ਪਾਤਸ਼ਾਹ ਦੀ ਕੁਰਬਾਨੀ ਸਿੱਖ ਇਤਿਹਾਸ ਦਾ ਇੱਕ ਅਜਿਹਾ ਅਧਿਆਇ ਹੈ, ਜਿਸ ਨੇ ਧਰਮ, ਸੱਚ ਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਸ਼ਹਾਦਤਾਂ ਦੀ ਪਰੰਪਰਾ ਨੂੰ ਜਨਮ ਦਿੱਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਬਚਪਨ ਤੋਂ ਹੀ ਗੁਰੂ ਅਮਰਦਾਸ ਜੀ ਤੇ ਗੁਰੂ ਰਾਮਦਾਸ ਜੀ ਦੀ ਰਹਿਨੁਮਾਈ ਹੇਠ ਸਿੱਖੀ ਦੇ ਉੱਚ ਆਦਰਸ਼ਾਂ ਨੂੰ ਅਪਣਾਇਆ ਤੇ ਸਾਰੀ ਉਮਰ ਮਨੁੱਖਤਾ ਦੀ ਭਲਾਈ ਲਈ ਕੰਮ ਕੀਤਾ।

ਉਨ੍ਹਾਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਸਰੂਪ ਸੰਪਾਦਿਤ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ਿਤ ਕੀਤਾ। ਉਸ ਸਮੇਂ ਸਿੱਖੀ ਦੇ ਵਧਦੇ ਪ੍ਰਭਾਵ ਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਕਾਰਨ ਕੁੱਝ ਵਿਰੋਧੀ ਤਾਕਤਾਂ ਤੇ ਮੁਗਲ ਹਕੂਮਤ ਸਿੱਖ ਧਰਮ ਤੋਂ ਘਬਰਾਉਣ ਲੱਗ ਪਈਆਂ। ਜਥੇਦਾਰ ਗੜਗੱਡ ਨੇ ਦੱਸਿਆ ਕਿ 1606 ‘ਚ ਗੁਰੂ ਸਾਹਿਬ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਗ੍ਰਿਫ਼ਤਾਰ ਕਰਕੇ ਲਾਹੌਰ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਅਮਾਨਵੀ ਤਸੀਹੇ ਦਿੱਤੇ ਗਏ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੂੰ ਤੱਤੀ ਤਵੀ ਉੱਤੇ ਬਿਠਾਇਆ ਗਿਆ, ਸਿਰ ਉੱਤੇ ਤੱਤੀ ਰੇਤ ਪਾਈ ਗਈ ਤੇ ਕਈ ਦਿਨ ਤੱਕ ਕਠੋਰ ਤਸੀਹੇ ਦਿੱਤੇ ਗਏ, ਪਰ ਇਸ ਸਭ ਦੇ ਬਾਵਜੂਦ ਗੁਰੂ ਸਾਹਿਬ ਨੇ ਅਡੋਲ ਰਹਿੰਦਿਆਂ ਪਰਮਾਤਮਾ ਦੀ ਰਜ਼ਾ ਨੂੰ ਮਿੱਠਾ ਮੰਨਿਆ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਦੇ ਬਚਨ ਤੇਰਾ ਕੀਆ ਮੀਠਾ ਲਾਗੈ, ਹਰਿ ਨਾਮੁ ਪਦਾਰਥ ਨਾਨਕ ਮਾਂਗੈ ਦਾ ਵੀ ਜ਼ਿਕਰ ਕੀਤਾ।

ਜਥੇਦਾਰ ਨੇ ਕਿਹਾ ਕਿ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੇ ਸਿੱਖ ਕੌਮ ਨੂੰ ਹੱਕ, ਸੱਚਅਤੇ ਧਰਮ ਦੀ ਰੱਖਿਆ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਦਾ ਸੰਦੇਸ਼ ਦਿੱਤਾ। ਅੱਜ ਸੰਸਾਰ ਭਰ ‘ਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸ਼ਰਧਾ ਨਾਲ ਯਾਦ ਕਰ ਰਹੀਆਂ ਹਨ ਤੇ ਥਾਂ-ਥਾਂ ਲੱਗ ਰਹੀਆਂ ਠੰਢੇ ਤੇ ਮਿੱਠੇ ਜਲ ਦੀਆਂ ਛਬੀਲਾਂ ਮਨੁੱਖਤਾ ਦੀ ਸੇਵਾ ਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਦਾ ਪ੍ਰਤੀਕ ਹਨ।

ਉਨ੍ਹਾਂ ਅੱਗੇ ਕਿਹਾ ਕਿ ਗੁਰੂ ਅਰਜਨ ਦੇਵ ਜੀ ਨੇ ਗੁਰੂ ਹਰਿਗੋਬਿੰਦ ਸਾਹਿਬ ਨੂੰ ਗੁਰਗੱਦੀ ਸੌਂਪਦੇ ਹੋਏ ਸਿੱਖ ਕੌਮ ਨੂੰ ਸ਼ਸਤਰਧਾਰੀ ਤੇ ਸਵੈ-ਸੁਰੱਖਿਆ ਲਈ ਤਿਆਰ ਰਹਿਣ ਦਾ ਸੰਦੇਸ਼ ਦਿੱਤਾ, ਜਿਸ ਤੋਂ ਬਾਅਦ ਮੀਰੀ-ਪੀਰੀ ਦੀ ਪਰੰਪਰਾ ਨੂੰ ਮਜ਼ਬੂਤੀ ਮਿਲੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਉਸਾਰੀ ਹੋਈ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਸੇਧ ਲੈਂਦੇ ਹੋਏ ਸਿੱਖੀ ਦੇ ਮਾਰਗ ਤੇ ਚੱਲਣ, ਆਪਸੀ ਭਾਈਚਾਰਾ ਕਾਇਮ ਰੱਖਣ ਤੇ ਹੱਕ ਤੇ ਸੱਚ ਲਈ ਡਟ ਕੇ ਖੜ੍ਹੇ ਰਹਿਣ।

Follow Us
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ...
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ...
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?...
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ...
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT...
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...