ਪੰਜਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ, ਸੰਗਤਾਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋ ਰਹੀਆਂ ਨਤਮਸਤਕ

lalit-sharma
Updated On: 

20 Apr 2025 09:57 AM

Guru Arjan Dev Ji's Prakash Purb:ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸੰਗਤਾਂ ਵੱਡੀ ਗਿਣਤੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਸੰਗਤਾਂ ਨੇ ਮੱਥਾ ਟੇਕਿਆ, ਗੁਰਬਾਣੀ ਕੀਰਤਨ ਸੁਣਿਆ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਸੰਗਤਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰੂ ਜੀ ਦੇ ਦਿਖਾਏ ਮਾਰਗ 'ਤੇ ਚੱਲਣ ਦੀ ਪ੍ਰੇਰਣਾ ਮੰਗੀ।

ਪੰਜਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ, ਸੰਗਤਾਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋ ਰਹੀਆਂ ਨਤਮਸਤਕ
Follow Us On

ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਬੜੇ ਸ਼ਰਧਾ ਅਤੇ ਸਤਿਕਾਰ ਨਾਲ ਮਨਾ ਰਹੀਆਂ ਹਨ। ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਵੱਡੀ ਗਿਣਤੀ ਵਿੱਚ ਗੁਰੂ ਅਰਜਨ ਦੇਵ ਜੀ ਦੀ ਚਰਨ-ਛੋਹ ਪ੍ਰਾਪਤ ਪਵਿੱਤਰ ਧਰਤੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਸੰਗਤਾਂ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ ਜਾ ਰਿਹਾ ਅਤੇ ਸੰਗਤਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਦੇ ਵਿੱਚ ਇਸ਼ਨਾਨ ਵੀ ਕਰ ਰਹੀਆਂ ਹਨ।

ਇਸ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈਆਂ ਸੰਗਤਾਂ ਦੇ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਨੇ ਦੱਸਿਆ ਕਿ ਅੱਜ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਗੁਰਪੁਰਬ ਹੈ ਤੇ ਅੱਜ ਦੇ ਦਿਨ ਨੂੰ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਆਪਣੇ ਆਪ ਨੂੰ ਸੁਭਾਗਿਆਸ਼ਾਲੀ ਸਮਝ ਰਹੇ ਹਨ। ਸੰਗਤਾਂ ਨੇ ਕਿਹਾ ਕਿ ਉਹਨਾਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ ਕਿ ਪਾਤਸ਼ਾਹ ਸਿੱਖਾਂ ਨੂੰ ਆਪਣੇ ਦਿਖਾਏ ਮਾਰਗ ਉੱਪਰ ਚੱਲਣ ਦਾ ਬਲ- ਬੁੱਧੀ ਬਖਸਣ।