ਗੁਰੂ ਪਰਵ ਮੌਕੇ ਦਰਬਾਰ ਸਾਹਿਬ ‘ਚ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾਂ, ਵੱਡੀ ਗਿਣਤੀ ‘ਚ ਪਹੁੰਚੀ ਸੰਗਤ

Updated On: 

07 Jan 2025 10:59 AM

Guru Gobind Singh Birthday: ਬੀਤੇ ਦਿਨ ਤੋਂ ਪੈ ਰਹੀ ਕੜਾਕੇ ਦੀ ਠੰਢ ਅਤੇ ਧੁੰਦ ਤੋਂ ਬਾਅਦ ਕੱਲ੍ਹ ਰਾਤ ਨੂੰ ਹੋਈ ਬਾਰਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਸ਼ਰਧਾਲੂਆਂ ਦੀ ਆਮਦ ਪਹਿਲਾਂ ਨਾਲੋਂ ਜ਼ਿਆਦਾ ਸੀ, ਜਿਵੇਂ ਹੀ ਆਤਿਸ਼ਬਾਜ਼ੀ ਸ਼ੁਰੂ ਹੋਈ ਤਾਂ ਸ਼ਰਧਾਲੂਆਂ ਨੇ ਇਨ੍ਹਾਂ ਅਨੰਤ ਪਲਾਂ ਨੂੰ ਆਪਣੇ ਮੋਬਾਈਲਾਂ ਵਿੱਚ ਕੈਦ ਕਰ ਲਿਆ। ਇਸ ਮੌਕੇ ਸ਼ਰਧਾਲੂਆਂ ਨੇ ਕਿਹਾ ਕਿ ਅਜਿਹਾ ਅਲੌਕਿਕ ਨਜ਼ਾਰਾ ਹੋਰ ਕਿਤੇ ਨਹੀਂ ਦੇਖਣ ਨੂੰ ਮਿਲਦਾ।

ਗੁਰੂ ਪਰਵ ਮੌਕੇ ਦਰਬਾਰ ਸਾਹਿਬ ਚ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾਂ, ਵੱਡੀ ਗਿਣਤੀ ਚ ਪਹੁੰਚੀ ਸੰਗਤ
Follow Us On

Guru Gobind Singh Birthday: ਅੱਜ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨੂੰ ਸੁੰਦਰ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ। ਸੋਮਵਾਰ ਦੀ ਸ਼ਾਮ ਨੂੰ ਰਹਿਰਾਸ ਦੇ ਪਾਠ ਉਪਰੰਤ ਸ਼੍ਰੌਮਣੀ ਕਮੇਟੀ ਵੱਲੋਂ ਅਲੌਕਿਕ ਦੀਪਮਾਲਾ ਅਤੇ ਆਤਿਸ਼ਬਾਜੀ ਕੀਤੀ ਗਈ। ਇਸ ਮੌਕੇ ਪਵਿੱਤਰ ਸਰੋਵਰ ਦੇ ਕਿਨਾਰੇ ਬੈਠ ਕੇ ਦੀਵੇ ਜਗਾਏ।

ਬੀਤੇ ਦਿਨ ਤੋਂ ਪੈ ਰਹੀ ਕੜਾਕੇ ਦੀ ਠੰਢ ਅਤੇ ਧੁੰਦ ਤੋਂ ਬਾਅਦ ਕੱਲ੍ਹ ਰਾਤ ਨੂੰ ਹੋਈ ਬਾਰਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਸ਼ਰਧਾਲੂਆਂ ਦੀ ਆਮਦ ਪਹਿਲਾਂ ਨਾਲੋਂ ਜ਼ਿਆਦਾ ਸੀ, ਜਿਵੇਂ ਹੀ ਆਤਿਸ਼ਬਾਜ਼ੀ ਸ਼ੁਰੂ ਹੋਈ ਤਾਂ ਸ਼ਰਧਾਲੂਆਂ ਨੇ ਇਨ੍ਹਾਂ ਅਨੰਤ ਪਲਾਂ ਨੂੰ ਆਪਣੇ ਮੋਬਾਈਲਾਂ ਵਿੱਚ ਕੈਦ ਕਰ ਲਿਆ। ਇਸ ਮੌਕੇ ਸ਼ਰਧਾਲੂਆਂ ਨੇ ਕਿਹਾ ਕਿ ਅਜਿਹਾ ਅਲੌਕਿਕ ਨਜ਼ਾਰਾ ਹੋਰ ਕਿਤੇ ਨਹੀਂ ਦੇਖਣ ਨੂੰ ਮਿਲਦਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇੜੇ ਪਟਾਕਿਆਂ ਦੀ ਆਵਾਜ਼ ਅਦਭੁਤ ਨਜ਼ਾਰਾ ਪੇਸ਼ ਕਰ ਰਹੀ ਸੀ। ਇਸ ਅਲੌਕਿਕ ਆਤਿਸ਼ਬਾਜ਼ੀ ਦੇਖਣ ਪਹੁੰਚੇ ਸ਼ਰਧਾਲੂਆਂ ਨੇ ਕਿਹਾ ਕਿ ਇਹ ਖੂਬਸੂਰਤ ਆਤਿਸ਼ਬਾਜ਼ੀ ਉਹ ਨਜ਼ਾਰਾ ਦੇਖ ਕੇ ਬਹੁਤ ਖੁਸ਼ ਹੋਏ।

ਦੇਸ਼ ਭਰ ਵਿੱਚ ਅੱਜ 6 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਜੈਅੰਤੀ ਮਨਾਈ ਗਈ ਹੈ। ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਿੱਖ ਕੌਮ ਦੇ ਲਈ ਮਹੱਤਵਪੂਰਨ ਦਿਨ ਮੰਨਿਆ ਜਾਂਦਾ ਹੈ। ਇਹ ਬਹੁਤ ਹੀ ਖਾਸ ਦਿਨ ਹੈ। ਗੁਰੂ ਜੀ ਦਾ ਜਨਮ 22 ਦਸੰਬਰ 1666 ਨੂੰ ਪਟਨਾ, ਬਿਹਾਰ ਵਿੱਚ ਨੌਵੇਂ ਗੁਰੂ ਤੇਗ ਬਹਾਦਰ ਜੀ ਅਤੇ ਮਾਤਾ ਗੁਜਰੀ ਜੀ ਦੇ ਘਰ ਹੋਇਆ ਸੀ। ਦੱਸ ਦੇਈਏ ਕਿ ਗੁਰੂ ਗੋਬਿੰਦ ਸਿੰਘ ਜਯੰਤੀ ਚੰਦਰ ਕੈਲੰਡਰ ਦੇ ਹਿਸਾਬ ਨਾਲ ਮਨਾਈ ਜਾਂਦੀ ਹੈ। ਇਸ ਸਾਲ ਉਨ੍ਹਾਂ ਦੀ 356ਵੀਂ ਜਯੰਤੀ 6 ਜਨਵਰੀ ਨੂੰ ਮਨਾਈ ਗਈ ਹੈ।