Guru Gobind Singh: ਕੱਲ੍ਹ ਮਨਾਇਆ ਜਾਵੇਗਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ , ਸੰਗਤਾਂ ਵਿੱਚ ਭਾਰੀ ਉਤਸ਼ਾਹ

Updated On: 

26 Dec 2025 16:10 PM IST

Guru Gobind Singh Prakash Purab: ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਪੋਹ ਮਹੀਨੇ ਦੇ ਸ਼ੁਕਲ ਪੱਖ ਦੀ ਸਤਵੀਂ ਤਿਥੀ ਵਾਲੇ ਦਿਨ ਮਨਾਇਆ ਜਾਂਦਾ ਹੈ। ਕੱਲ੍ਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ, ਗੁਰਦੁਆਰਿਆਂ ਵਿੱਚ ਰੱਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਸ਼ਬਦ ਕੀਰਤਨ ਦਾ ਵੀ ਵਿਸ਼ੇਸ਼ ਆਯੋਜਨ ਕੀਤਾ ਗਿਆ ਹੈ।

Guru Gobind Singh: ਕੱਲ੍ਹ ਮਨਾਇਆ ਜਾਵੇਗਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ , ਸੰਗਤਾਂ ਵਿੱਚ ਭਾਰੀ ਉਤਸ਼ਾਹ

ਕੱਲ੍ਹ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ

Follow Us On

Guru Gobind Singh Birth Aniversary: ਗੁਰੂ ਪਾਤਸ਼ਾਹ ਦਾ ਜਨਮ 22 ਦਸੰਬਰ 1666 ਨੂੰ ਪਟਨਾ ਸਾਹਿਬ ਵਿਖੇ ਮਾਤਾ ਗੁਜਰੀ ਜੀ ਦੀ ਕੁੱਖੋ ਹੋਇਆ ਸੀ। ਸਿੱਖਾਂ ਦੇ 10ਵੇਂ ਗੁਰੂ ਗੁਰੂ ਗੋਬਿੰਦ ਸਿੰਘ ਨੇ 1699 ਵਿੱਚ ਵਿਸਾਖੀ ਨੂੰ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਆਪਣੇ ਜੀਵਨ ਕਾਲ ਦੌਰਾਨ, ਗੁਰੂ ਗੋਬਿੰਦ ਸਿੰਘ ਨੇ ਧਰਮ ਅਤੇ ਸੱਚ ਦੇ ਰਾਹ ਤੇ ਚੱਲ ਕੇ ਲੋਕਾਂ ਦੀ ਸੇਵਾ ਕੀਤੀ। ਗੁਰੂ ਗੋਬਿੰਦ ਸਿੰਘ ਦੇ ਪਿਤਾ ਦਾ ਨਾਮ ਗੁਰੂ ਤੇਗ ਬਹਾਦਰ ਸੀ ਅਤੇ ਉਨ੍ਹਾਂ ਦੀ ਮਾਤਾ ਦਾ ਨਾਮ ਮਾਤਾ ਗੁਜਰੀ ਸੀ। ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਪੋਹ ਮਹੀਨੇ ਦੇ ਸ਼ੁਕਲ ਪੱਖ ਦੇ ਸੱਤਵੇਂ ਦਿਨ ਮਨਾਇਆ ਜਾਂਦਾ ਹੈ। ਇਸ ਸਾਲ, ਇਹ ਤਾਰੀਖ ਦੋ ਵਾਰ ਪਈ ਹੈ।

ਇਹ ਤਿਉਹਾਰ ਪਹਿਲਾਂ 6 ਜਨਵਰੀ 2025 ਨੂੰ ਮਨਾਇਆ ਜਾ ਚੁੱਕਾ ਹੈ, ਪਰ ਇਹ ਕੱਲ੍ਹ, 27 ਦਸੰਬਰ ਨੂੰ ਦੁਬਾਰਾ ਮਨਾਇਆ ਜਾਵੇਗਾ। ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਦੇਸ਼ ਭਰ ਦੇ ਗੁਰਦੁਆਰਿਆਂ ਦੀ ਸੋਭਾ ਦੇਖਦਿਆਂ ਹੀ ਬਣਦੀ ਹੈ। ਇਸ ਦਿਨ, ਗੁਰਦੁਆਰਿਆਂ ਵਿੱਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ ਅਤੇ ਕੀਰਤਨ ਕੀਤਾ ਜਾਂਦਾ ਹੈ। ਨਾਲ ਹੀ ਪੰਜ ਪਿਆਰਿਆਂ ਦੀ ਅਗੁਵਾਈ ਹੇਠ ਵਿਸ਼ਾਲ ਨਗਰ ਕੀਰਤਨ ਵੀ ਸਜਾਏ ਜਾਂਦੇ ਹਨ, ਇਸ ਦੌਰਾਨ ਥਾਂ-ਥਾਂ ਲੰਗਰਾਂ ਦਾ ਵੀ ਆਯੋਜਨ ਕੀਤਾ ਜਾਂਦਾ ਹੈ। ਇਸ ਦਿਨ, ਸ਼ਰਧਾਲੂ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦੇ ਹਨ।

ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਵ (Guru Gobind Singh Jayanti 2025 Date)

ਹਿੰਦੂ ਕੈਲੰਡਰ ਦੇ ਅਨੁਸਾਰ, ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਪੌਹ ਮਹੀਨੇ ਦੇ ਸ਼ੁਕਲ ਪੱਖ ਦੀ ਸਪਤਮੀ ਤਿਥੀ ਨੂੰ ਬਿਹਾਰ ਦੇ ਪਟਨਾ ਵਿੱਚ ਹੋਇਆ ਸੀ। 2025 ਵਿੱਚ, ਪੌਹ ਮਹੀਨੇ ਦੀ ਸਪਤਮੀ ਤਿਥੀ ਅੱਜ, 26 ਦਸੰਬਰ, 2025 ਨੂੰ ਦੁਪਹਿਰ 1:43 ਵਜੇ ਸ਼ੁਰੂ ਹੋ ਗਈ ਹੈ। ਇਹ ਤਾਰੀਖ 27 ਦਸੰਬਰ, 2025 ਨੂੰ ਦੁਪਹਿਰ 1:09 ਵਜੇ ਖਤਮ ਹੋਵੇਗੀ। ਇਸ ਲਈ, ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ ਕੱਲ੍ਹ ਉਦੈ ਤਿਥੀ ਤੇ ਮਨਾਇਆ ਜਾਵੇਗਾ।

ਸੰਗਤਾਂ ਵਿੱਚ ਭਾਰੀ ਉਤਸ਼ਾਹ

ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ‘ਤੇ, ਗੁਰਦੁਆਰਿਆਂ ਵਿੱਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ ਅਤੇ ਲੰਗਰ ਦਾ ਖਾਸ ਆਯੋਜਨ ਕੀਤਾ ਜਾਂਦਾ ਹੈ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਕੀਰਤਨ ਰਾਹੀਂ ਯਾਦ ਕੀਤਾ ਜਾਂਦਾ ਹੈ। ਇਸ ਦਿਨ, ਕਈ ਥਾਵਾਂ ‘ਤੇ ਵਿਸ਼ਾਲ ਨਗਰ ਕੀਰਤਨਾਂ ਦਾ ਵੀ ਪ੍ਰਬੰਧ ਕੀਤਾ ਜਾਂਦਾ ਹੈ, ਜਿਸ ਦੌਰਾਨ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੇ ਦਿਖਾਏ ਮਾਰਗ ਤੇ ਚੱਲਣ ਦਾ ਪ੍ਰਣ ਲਿਆ ਜਾਂਦਾ ਹੈ। ਇਸ ਦਿਨ ਗੁਰਦੁਆਰਿਆਂ ਵਿੱਚ ਲੰਗਰ ਵਰਤਾਏ ਜਾਂਦੇ ਹਨ। ਲੋੜਵੰਦਾਂ ਨੂੰ ਭੋਜਨ, ਕੱਪੜੇ ਅਤੇ ਦਵਾਈਆਂ ਵੰਡੀਆਂ ਜਾਂਦੀਆਂ ਹਨ। ਜਿਹੜੀਆਂ ਸੰਗਤਾਂ ਗੁਰਦੁਆਰਿਆਂ ਵਿੱਚ ਨਹੀਂ ਜਾ ਸਕਦੀਆਂ, ਉਹ ਘਰਾਂ ਵਿੱਚ ਹੀ ਗੁਰਬਾਣੀ ਦਾ ਪਾਠ ਕਰਦੀਆਂ ਹਨ ਅਤੇ ਸੱਚੇ ਪਾਤਸ਼ਾਹ ਸਾਹਿਬ-ਏ-ਕਮਾਲ ਨੂੰ ਪ੍ਰਣਾਮ ਕਰਦੀਆਂ ਹਨ।

Related Stories
Sri Guru Gobind Singh Birth Anniversary: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ
ਨਹੀਂ ਕੀਤਾ ਧਰਮ ਪਰਿਵਰਤਨ, ਸ਼ਹਾਦਤ ਪ੍ਰਵਾਨ, ਬਹਾਦਰ ਸਾਹਿਬਜ਼ਾਦਿਆਂ ਨੇ ਮੁਗਲਾਂ ਦੀਆਂ ਸਾਜ਼ਿਸ਼ਾਂ ਦਾ ਕਿਵੇਂ ਜਵਾਬ ਦਿੱਤਾ?
Aaj Da Rashifal: ਅੱਜ ਤੁਹਾਡੇ ਲਈ ਸਹੀ ਦਿਸ਼ਾ ‘ਚ ਅੱਗੇ ਵਧਣ ਦਾ ਦਿਨ, ਜੋਤਿਸ਼ ਚਾਰਿਆ ਆਨੰਦ ਸਾਗਰ ਪਾਠਕ ਤੋਂ ਜਾਣੋ ਅੱਜ ਦਾ ਰਾਸ਼ੀਫਲ
ਪੂਰੀ ਦੁਨੀਆ ਮਨਾ ਰਹੀ ਕ੍ਰਿਸਮਸ, ਇਸ ਦੇਸ਼ ‘ਚ ਹੈ ਸਭ ਤੋਂ ਵੱਧ ਈਸਾਈ ਆਬਾਦੀ, ਜਾਣੋ ਭਾਰਤ ‘ਚ ਕਿੰਨੀ ਹੈ ਜਨਸੰਖਿਆ?
Aaj Da Rashifal: ਕੰਮ ਦੀ ਰੁਟੀਨ ਤੇ ਸਿਹਤ ‘ਤੇ ਧਿਆਨ ਦਿਓ, ਜੋਤਿਸ਼ ਚਾਰਿਆ ਆਨੰਦ ਸਾਗਰ ਪਾਠਕ ਤੋਂ ਜਾਣੋ ਅੱਜ ਦਾ ਰਾਸ਼ੀਫਲ
ਕ੍ਰਿਸਮਸ ਦੀ ਸ਼ਾਮ ਨੂੰ ਚਰਚਾਂ ਵਿੱਚ ਘੰਟੀਆਂ ਕਿਉਂ ਵਜਾਈਆਂ ਜਾਂਦੀਆਂ ਹਨ? ਜਾਣੋ ਇਸ ਦੇ ਪਿੱਛੇ ਦਾ ਅਧਿਆਤਮਿਕ ਕਾਰਨ