ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ, ਸੱਚਖੰਡ ਸ੍ਰੀ ਦਰਬਾਰ ਸਾਹਿਬ ‘ਚ ਨਤਮਸਤਕ ਹੋ ਰਹੀਆਂ ਸੰਗਤਾਂ

Guru Gobind Singh Ji Birth anniversary: ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਕਾਰਨ ਵੈਰਾਗੀ ਮਾਹੌਲ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਵਾਰ ਆਤਿਸ਼ਬਾਜ਼ੀ ਨਹੀਂ ਕੀਤੀ ਜਾਏਗੀ ਅਤੇ ਸਿਰਫ਼ ਦੀਪ ਮਾਲਾ ਰਾਹੀਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਸੰਗਤਾਂ ਨੇ ਇਸ ਫੈਸਲੇ ਦੀ ਪ੍ਰਸ਼ੰਸਾ ਕੀਤੀ। ਉੱਥੇ ਹੀ ਸੰਗਤਾਂ ਦੇ ਦਰਸ਼ਨ ਦੀਦਾਰੇ ਦੇ ਲਈ ਜਲੋਹ ਸਾਹਿਬ ਵੀ ਸਜਾਏ ਗਏ।

ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ, ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਨਤਮਸਤਕ ਹੋ ਰਹੀਆਂ ਸੰਗਤਾਂ
Follow Us
lalit-sharma
| Updated On: 27 Dec 2025 12:46 PM IST

ਅੰਮ੍ਰਿਤਸਰ: ਅੱਜ ਸਰਬੰਸ ਦਾਨੀ, ਖ਼ਾਲਸਾ ਪੰਥ ਦੇ ਸਾਜਣਹਾਰ ਤੇ ਅੰਮ੍ਰਿਤ ਦੇ ਦਾਤੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ। ਇਸ ਪਾਵਨ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਦੇਸ਼ਾਂ ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ ਅਤੇ ਸਰੱਬਤ ਦੇ ਭਲੇ ਲਈ ਅਰਦਾਸਾਂ ਕੀਤੀਆਂ।

ਇਹ ਦਿਨ ਖ਼ਾਸ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਇਨ੍ਹਾਂ ਦਿਨਾਂ ਵਿੱਚ ਹੀ ਸਤਿਗੁਰੂ ਦੇ ਪਿਆਰੇ ਚਾਰ ਸਾਹਿਬਜ਼ਾਦੇ—ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ—ਦੀ ਸ਼ਹਾਦਤ ਦੇ ਦਿਹਾੜੇ ਵੀ ਮਨਾਏ ਜਾਂਦੇ ਹਨ। ਛੋਟੀ ਉਮਰ ਵਿੱਚ ਜ਼ੁਲਮ ਦੇ ਸਾਹਮਣੇ ਡਟ ਕੇ ਖੜ੍ਹ ਜਾਣ ਵਾਲੇ ਸਾਹਿਬਜ਼ਾਦਿਆਂ ਨੇ ਸਮੇਂ ਦੇ ਹੁਕਮਰਾਨਾਂ ਨੂੰ ਇਹ ਸਾਬਤ ਕਰ ਦਿੱਤਾ ਕਿ ਸਭ ਤੋਂ ਵੱਡਾ ਧਰਮ ਇਨਸਾਨੀਅਤ ਹੈ।

ਮਨੁੱਖਤਾ ਦੀ ਭਲਾਈ ਲਈ ਕੁਰਬਾਨ ਕਰ ਦਿੱਤਾ ਪੂਰਾ ਪਰਿਵਾਰ

ਜਾਣਕਾਰੀ ਦਿੰਦਿਆਂ ਹਜ਼ੂਰੀ ਰਾਗੀ ਭਾਈ ਜੁਝਾਰ ਸਿੰਘ ਜੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਵਿਰੋਧ ਕਿਸੇ ਧਰਮ ਜਾਂ ਕੌਮ ਨਾਲ ਨਹੀਂ, ਸਗੋਂ ਕੇਵਲ ਜ਼ੁਲਮ ਨਾਲ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਾਰਾ ਪਰਿਵਾਰ ਮਨੁੱਖਤਾ ਦੀ ਭਲਾਈ ਲਈ ਕੁਰਬਾਨ ਕਰ ਦਿੱਤਾ ਅਤੇ ਅੱਜ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੀ ਬਖ਼ਸ਼ੀ ਗੁਰਬਾਣੀ ਅਤੇ ਸਿੱਖਿਆ ਨੂੰ ਆਪਣੇ ਜੀਵਨ ਵਿੱਚ ਢਾਲੀਏ।

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਕਾਰਨ ਵੈਰਾਗੀ ਮਾਹੌਲ

ਉਨ੍ਹਾਂ ਨੇ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਕਾਰਨ ਵੈਰਾਗੀ ਮਾਹੌਲ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਵਾਰ ਆਤਿਸ਼ਬਾਜ਼ੀ ਨਹੀਂ ਕੀਤੀ ਜਾਏਗੀ ਅਤੇ ਸਿਰਫ਼ ਦੀਪ ਮਾਲਾ ਰਾਹੀਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਸੰਗਤਾਂ ਨੇ ਇਸ ਫੈਸਲੇ ਦੀ ਪ੍ਰਸ਼ੰਸਾ ਕੀਤੀ। ਉੱਥੇ ਹੀ ਸੰਗਤਾਂ ਦੇ ਦਰਸ਼ਨ ਦੀਦਾਰੇ ਦੇ ਲਈ ਜਲੋਹ ਸਾਹਿਬ ਵੀ ਸਜਾਏ ਗਏ।

ਸਰੱਬਤ ਦੇ ਭਲੇ ਲਈ ਅਰਦਾਸ

ਇਸ ਮੌਕੇ ਗੁਰੂ ਘਰ ਮੱਥਾ ਟੇਕਣ ਪਹੁੰਚੇ ਭੁਪਿੰਦਰ ਸਿੰਘ ਅਤੇ ਹੋਰ ਸ਼ਰਧਾਲੂਆਂ ਨੇ ਕਿਹਾ ਕਿ ਅੱਜ ਦੋ ਮਹਾਨ ਦਿਹਾੜੇ ਇਕੱਠੇ ਆਉਣ ਕਾਰਨ ਸ਼ਰਧਾ ਹੋਰ ਵਧ ਗਈ ਹੈ। ਉਨ੍ਹਾਂ ਦੱਸਿਆ ਕਿ ਸੰਗਤਾਂ ਵਾਹਿਗੁਰੂ ਦੀ ਚੜ੍ਹਦੀ ਕਲਾ ਅਤੇ ਸਰੱਬਤ ਦੇ ਭਲੇ ਦੀ ਅਰਦਾਸ ਕਰ ਰਹੀਆਂ ਹਨ।

ਅਖੀਰ ਵਿੱਚ ਸਿੱਖ ਸੰਗਤ ਨੂੰ ਅਪੀਲ ਕੀਤੀ ਗਈ ਕਿ ਹਰ ਮਨੁੱਖ ਸਿੱਖੀ ਨਾਲ ਜੁੜੇ, ਇਤਿਹਾਸ ਨੂੰ ਜਾਣੇ, ਅੰਮ੍ਰਿਤ ਛਕੇ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ ਤੇ ਚਲ ਕੇ ਆਪਣੇ ਜੀਵਨ ਨੂੰ ਸੁਹੇਲਾ ਬਣਾਏ।

The Great Khali: ਖਲੀ ਨੇ ਜੱਦੀ ਜ਼ਮੀਨ ਵਿਵਾਦ 'ਤੇ CM ਸੁੱਖੂ ਨੂੰ ਕੀਤੀ ਅਪੀਲ
The Great Khali: ਖਲੀ ਨੇ ਜੱਦੀ ਜ਼ਮੀਨ ਵਿਵਾਦ 'ਤੇ CM ਸੁੱਖੂ ਨੂੰ ਕੀਤੀ ਅਪੀਲ...
Auto9 Awards 2026: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਹੋਇਆ ਸ਼ਾਨਦਾਰ ਸਵਾਗਤ
Auto9 Awards 2026: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਹੋਇਆ ਸ਼ਾਨਦਾਰ ਸਵਾਗਤ...
Republic Day Parade: ਭੈਰਵ ਬਟਾਲੀਅਨ, ਅਤਿ-ਆਧੁਨਿਕ ਹਥਿਆਰ, ਅਤੇ ਵਿਸ਼ੇਸ਼ ਟੁਕੜੀਆਂ ਦੀ ਬਹਾਦਰੀ ਦਾ ਪ੍ਰਦਰਸ਼ਨ
Republic Day Parade: ਭੈਰਵ ਬਟਾਲੀਅਨ, ਅਤਿ-ਆਧੁਨਿਕ ਹਥਿਆਰ, ਅਤੇ ਵਿਸ਼ੇਸ਼ ਟੁਕੜੀਆਂ ਦੀ ਬਹਾਦਰੀ ਦਾ ਪ੍ਰਦਰਸ਼ਨ...
26 ਜਨਵਰੀ ਦੀ ਪਰੇਡ ਵਿੱਚ Animal Soldiers: RVC ਟੁਕੜੀ ਦੀ ਜਾਂਬਾ ਤਿਆਰੀ
26 ਜਨਵਰੀ ਦੀ ਪਰੇਡ ਵਿੱਚ Animal Soldiers: RVC ਟੁਕੜੀ ਦੀ ਜਾਂਬਾ ਤਿਆਰੀ...
Channi Video: ਚੰਨੀ ਦਾ ਆਪਣੀ ਹੀ ਪਾਰਟੀ ਖਿਲਾਫ ਨਿਕਲਿਆ ਗੁੱਸਾ ਤਾਂ BJP ਨੇ ਆਫਰ ਕੀਤਾ "ਕਮਲ"
Channi Video: ਚੰਨੀ ਦਾ ਆਪਣੀ ਹੀ ਪਾਰਟੀ ਖਿਲਾਫ ਨਿਕਲਿਆ ਗੁੱਸਾ ਤਾਂ BJP ਨੇ ਆਫਰ ਕੀਤਾ
Vande Bharat ਸਲੀਪਰ ਵਿੱਚ ਅਣੋਖੇ ਸਿਰਹਾਣੇ ਅਤੇ ਡੇਟੇਡ ਬੈਡਸ਼ੀਟ, ਜਾਣੋ ਕੀ ਹੈ ਖਾਸੀਅਤ?
Vande Bharat ਸਲੀਪਰ ਵਿੱਚ ਅਣੋਖੇ ਸਿਰਹਾਣੇ ਅਤੇ ਡੇਟੇਡ ਬੈਡਸ਼ੀਟ, ਜਾਣੋ ਕੀ ਹੈ ਖਾਸੀਅਤ?...
ਕਾਂਗਰਸ ਦੇ ਪੋਸਟਰ ਖਿਲਾਫ ਮਨਪ੍ਰੀਤ ਬਾਦਲ ਨੇ ਆਪਣੇ ਅੰਦਾਜ 'ਚ ਲਾਏ ਤਿੱਖੇ ਨਿਸ਼ਾਨੇ, ਭਖੀ ਸਿਆਸਤ
ਕਾਂਗਰਸ ਦੇ ਪੋਸਟਰ ਖਿਲਾਫ ਮਨਪ੍ਰੀਤ ਬਾਦਲ ਨੇ ਆਪਣੇ ਅੰਦਾਜ 'ਚ ਲਾਏ ਤਿੱਖੇ ਨਿਸ਼ਾਨੇ, ਭਖੀ ਸਿਆਸਤ...
ਇੰਡੀਗੋ ਫਲਾਈਟ 'ਚ ਬੰਬ ਦੀ ਖ਼ਬਰ ਨਾਲ ਪਈਆਂ ਭਾਜੜਾਂ, ਲਖਨਊ ਵਿੱਚ ਐਮਰਜੈਂਸੀ ਲੈਂਡਿੰਗ
ਇੰਡੀਗੋ ਫਲਾਈਟ 'ਚ ਬੰਬ ਦੀ ਖ਼ਬਰ ਨਾਲ ਪਈਆਂ ਭਾਜੜਾਂ, ਲਖਨਊ ਵਿੱਚ ਐਮਰਜੈਂਸੀ ਲੈਂਡਿੰਗ...
ਦਿਲ ਦੇ ਦੌਰੇ ਤੋਂ ਪਹਿਲਾਂ ਸਰੀਰ ਦਿੰਦਾ ਹੈ ਚੇਤਾਵਨੀ, ਜਾਣੋ ਇਹ ਸੰਕੇਤ
ਦਿਲ ਦੇ ਦੌਰੇ ਤੋਂ ਪਹਿਲਾਂ ਸਰੀਰ ਦਿੰਦਾ ਹੈ ਚੇਤਾਵਨੀ, ਜਾਣੋ ਇਹ ਸੰਕੇਤ...