ਸ੍ਰੀ ਗੁਰੂ ਹਰਰਾਏ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਸੰਗਤਾਂ ਹੋਈਆਂ ਨਤਮਸਤਕ
ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਪੂਰੀ ਸਿੱਖ ਕੌਮ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਅੱਜ ਦੇਸ਼ਾਂ ਅਤੇ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਗੁਰੂਧਾਮਾਂ ਵਿਖੇ ਪਹੁੰਚਕੇ ਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਗਏ ਸੱਚ ਦੇ ਰਾਹ ਅਤੇ ਕਿਰਤ ਦੇ ਸਿਧਾਂਤ ਤੇ ਚੱਲਣਾ ਚਾਹੀਦਾ ਹੈ। ਕਿਉਂਕਿ ਸੱਚ ਦੇ ਮਾਰਗ ਤੇ ਚੱਲਣ ਤੋਂ ਬਾਅਦ ਹੀ ਸੱਚੀ ਉਸਤਤ ਮਿਲਦੀ ਹੈ।

ਅੱਜ ਦੇਸ਼ ਵਿਦੇਸ਼ ਵਿੱਚ ਬੈਠੀਆਂ ਸਿੱਖ ਸੰਗਤਾਂ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੇ ਸ਼ਰਧਾ ਨਾਲ ਮਨਾ ਰਹੀਆਂ ਹਨ। ਜਿੱਥੇ ਦੁਨੀਆਂ ਭਰ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਉੱਥੇ ਹੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਵੀ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ।
ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਇਸ ਮੌਕੇ ਕਿਹਾ ਕਿ ਧੰਨ ਧੰਨ ਸ੍ਰੀ ਗੁਰੂ ਹਰਰਾਏ ਸਾਹਿਬ ਜੀ ਦਾ ਪ੍ਰਕਾਸ਼ ਬਾਬਾ ਗੁਰਦਿੱਤਾ ਜੀ ਦੇ ਗ੍ਰਹਿ ਵਿਖੇ ਮਾਤਾ ਨਿਹਾਲ ਕੌਰ ਜੀ ਦੀ ਕੁੱਖੋ 1630 ਈਸਵੀ ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ ਅਤੇ ਕੀਰਤਪੁਰ ਸਾਹਿਬ ਦੀ ਧਰਤੀ ਤੇ ਅੱਜ ਦੇ ਦਿਨ ਮਹਾਨ ਗੁਰਮਤ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਸ੍ਰੀ ਦਰਬਾਰ ਸਾਹਿਬ ਵੀ ਸੰਗਤਾਂ ਅੱਜ ਦੇ ਦਿਨ ਵੱਡੀ ਗਿਣਤੀ ਚ ਨਤਮਸਤਕ ਹੋ ਰਹੀਆਂ ਹਨ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਪੂਰੀ ਸਿੱਖ ਕੌਮ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਅੱਜ ਦੇਸ਼ਾਂ ਅਤੇ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਗੁਰੂਧਾਮਾਂ ਵਿਖੇ ਪਹੁੰਚਕੇ ਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਗਏ ਸੱਚ ਦੇ ਰਾਹ ਅਤੇ ਕਿਰਤ ਦੇ ਸਿਧਾਂਤ ਤੇ ਚੱਲਣਾ ਚਾਹੀਦਾ ਹੈ। ਕਿਉਂਕਿ ਸੱਚ ਦੇ ਮਾਰਗ ਤੇ ਚੱਲਣ ਤੋਂ ਬਾਅਦ ਹੀ ਸੱਚੀ ਉਸਤਤ ਮਿਲਦੀ ਹੈ।
ਗੁਰੂ ਹਰਗੋਬਿੰਦ ਸਾਹਿਬ ਤੋਂ ਬਾਅਦ ਮਿਲੀ ਸੀ ਗੁਰੂ-ਗੱਦੀ
ਛੇਵੇਂ ਪਾਤਸ਼ਾਹ ਮੀਰੀ ਪੀਰੀ ਦੇ ਮਾਲਕ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਜੀ ਦੇ ਜੋਤੀ-ਜੋਤਿ ਸਮਾਉਣ ਤੋਂ ਬਾਅਦ ਸ੍ਰੀ ਗੁਰੂ ਹਰਰਾਏ ਜੀ ਨੂੰ ਗੁਰਿਆਈ ਮਿਲੀ। ਆਪ ਜੀ ਰਿਸ਼ਤੇ ਵਜੋਂ ਸ਼੍ਰੀ ਗੁਰੂ ਹਰਗੋਬਿੰਦ ਜੀ ਦੇ ਪੌਤਰੇ ਲੱਗਦੇ ਸਨ। ਛੇਵੇਂ ਪਾਤਸ਼ਾਹ ਜੀ ਦੀ ਦੇਖ ਰੇਖ ਅਧੀਨ ਹੀ ਆਪ ਜੀ ਨੂੰ ਗੁਰਮਤਿ ਵਿਦਿਆ, ਸਸਤਾਰ ਵਿੱਦਿਆ ਅਤੇ ਘੋੜ- ਸਵਾਰੀ ਦੀ ਸਿੱਖਿਆ ਮਿਲੀ ਸੀ। ਛੇਵੇਂ ਪਾਤਸ਼ਾਹ ਤੋਂ ਮਿਲੀਆਂ ਸਿੱਖਿਆਵਾਂ ਤੋਂ ਬਾਅਦ ਸੱਤਵੇਂ ਪਾਤਸ਼ਾਹ ਨੇ ਵੀ ਗੁਰਮਤਿ ਸਿਧਾਂਤ ਅਤੇ ਮਰਿਆਦਾ ਵਿੱਚ ਕੋਈ ਢਿੱਲ ਨਹੀਂ ਵਰਤੀ ਅਤੇ ਨਾ ਹੀ ਆਪਣੇ ਸਿੱਖਾਂ ਨੂੰ ਕੋਈ ਢਿੱਲ ਵਰਤਣ ਦਿੰਦੇ ਸਨ। ਇਸ ਦਾ ਸਬੂਤ ਸਾਨੂੰ ਰਾਮ ਰਾਇ ਜੀ ਖਿਲਾਫ਼ ਕੀਤੀ ਕਾਰਵਾਈ ਤੋਂ ਮਿਲਦਾ ਹੈ।