Guru Nanak Devs Birth Anniversary: ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਪਣੇ ਦੋਸਤਾਂ ਨੂੰ ਭੇਜੋ ਇਹ ਸ਼ੁਭਕਾਮਨਾਵਾਂ

Updated On: 

15 Nov 2024 14:17 PM

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ਪੁਰਬ ਅੱਜ ਦੇਸ਼ ਦੁਨੀਆ ਵਿੱਚ ਮਨਾਇਆ ਜਾ ਰਿਹਾ ਹੈ। ਇਸ ਮੌਕੇ ਧਾਰਮਿਕ ਪ੍ਰੋਗਰਾਮ ਅਤੇ ਲੰਗਰ ਲਗਾਏ ਜਾ ਰਹੇ ਹਨ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ, ਤੁਸੀਂ ਆਪਣੇ ਦੋਸਤਾਂ ਮਿੱਤਰਾਂ ਨੂੰ ਕੋਈ ਸ਼ਰਧਾ ਭਰਿਆ ਸੁਨੇਹਾ ਭੇਜਣਾ ਚਾਹੁੰਦੇ ਹੋ ਤਾਂ ਇਹ ਤੁਹਾਡੇ ਲਈ ਮਦਦਗਾਰ ਹੋ ਸਕਦਾ ਹੈ।

Guru Nanak Devs Birth Anniversary: ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਪਣੇ ਦੋਸਤਾਂ ਨੂੰ ਭੇਜੋ ਇਹ ਸ਼ੁਭਕਾਮਨਾਵਾਂ

ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ

Follow Us On

ਇਸ ਸਾਲ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 15 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਗੁਰੂ ਨਾਨਕ ਦੇਵ ਜੀ ਦਾ ਜਨਮ ਕਾਰਤਿਕ ਮਹੀਨੇ ਦੇ ਸ਼ੁਕਲ ਪੱਖ ਦੀ ਪੂਰਨਮਾਸ਼ੀ ਨੂੰ ਰਾਏ ਭੋਈ ਦੀ ਤਲਵੰਡੀ ਵਿਖੇ ਹੋਇਆ ਸੀ। ਵਰਤਮਾਨ ਵਿੱਚ ਇਹ ਪਵਿੱਤਰ ਸਥਾਨ ਪਾਕਿਸਤਾਨ ਦੇ ਪੰਜਾਬ ਦੇ ਨਨਕਾਣਾ ਸਾਹਿਬ ਦੇ ਜ਼ਿਲ੍ਹੇ ਵਿੱਚ ਜਨਮ ਅਸਥਾਨ ਦੇ ਨਾਮ ਨਾਲ ਮਸ਼ਹੂਰ ਹੈ। ਇਸ ਲਈ ਹਰ ਸਾਲ ਕਾਰਤਿਕ ਪੂਰਨਿਮਾ ਦੇ ਦਿਨ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਸੰਦੇਸ਼ ਦਿੱਤਾ ਸੀ ਕਿ ਸਾਰੇ ਮਨੁੱਖ ਬਰਾਬਰ ਹਨ ਅਤੇ ਪ੍ਰਮਾਤਮਾ ਦੀ ਭਗਤੀ ਅਤੇ ਸੇਵਾ ਦਾ ਮਾਰਗ ਅਪਣਾਉਣਾ ਚਾਹੀਦਾ ਹੈ।

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਵੱਖ-ਵੱਖ ਧਾਰਮਿਕ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇਸ ਦਿਨ ਵਿਸ਼ੇਸ਼ ਤੌਰ ‘ਤੇ ਗੁਰਦੁਆਰਿਆਂ ਵਿਚ ਵਿਸ਼ੇਸ਼ ਕੀਰਤਨ ਅਤੇ ਪਾਠ ਹੁੰਦੇ ਹਨ। ਕਈ ਥਾਵਾਂ ‘ਤੇ ਨਗਰ ਕੀਰਤਨ ਅਤੇ ਲੰਗਰ ਲਗਾਏ ਜਾਂਦੇ ਹਨ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਆਪਣੇ ਚਾਹੁਣ ਵਾਲਿਆਂ ਨੂੰ ਤੁਸੀਂ ਸ਼ਰਧਾਪੂਰਵਕ ਇਹ ਸ਼ੁਭਕਾਮਨਾਵਾਂ ਦੇ ਸੁਨੇਹੇ ਭੇਜ ਸਕਦੇ ਹੋ।

  1. ਸਤਿਗੁਰੁ ਨਾਨਕੁ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ॥ ਜਿਉਂ ਕਰ ਸੂਰਜ ਨਿਕਲਿਆ ਤਾਰੇ ਛਪੇ ਅੰਧੇਰ ਪਲੋਆ॥ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ।
  2. ਸਾਡਾ ਜੀਵਨ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੁਆਰਾ ਪ੍ਰਕਾਸ਼ਮਾਨ ਹੋਵੇ ਅਤੇ ਅਸੀਂ ਸਾਰੇ ਸਦਾ ਸੱਚਾਈ, ਸੇਵਾ ਅਤੇ ਭਲਾਈ ਦੇ ਮਾਰਗ ‘ਤੇ ਚੱਲੀਏ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ।
  3. ਸ਼੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਦਰਸਾਏ ਮਾਰਗ ‘ਤੇ ਚੱਲ ਕੇ ਸਭ ਦੇ ਜੀਵਨ ਵਿੱਚ ਸ਼ਾਂਤੀ, ਪਿਆਰ ਅਤੇ ਖੁਸ਼ਹਾਲੀ ਆਵੇ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ।
  4. ਗੁਰੂ ਜੀ ਦਾ ਖਾਲਸਾ ਹੈ, ਗੁਰੂ ਜੀ ਦੀ ਫਤਹਿ ਹੈ। ਆਪ ਸਭ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ।
  5. ਵਾਹਿਗੁਰੂ ਜੀ ਦੀ ਮੇਹਰ ਹਮੇਸ਼ਾ ਤੁਹਾਡੇ ਤੇ ਬਣੀ ਰਹੇ। ਗੁਰੂ ਨਾਨਕ ਦੇਵ ਜੀ ਦੀ ਬਖਸ਼ਿਸ਼ ਤੁਹਾਡੇ ਜੀਵਨ ਵਿੱਚ ਪਿਆਰ, ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ। ਗੁਰੂ ਨਾਨਕ ਦੇਵ ਜੀ ਦੇ ਜਯੰਤੀ ਦੀਆਂ ਲੱਖ ਲੱਖ ਵਧਾਈਆਂ।
  6. ਨਾਨਕ ਨਾਮ ਚੜ੍ਹਦੀ ਕਲਾ,। ਸਰਬੱਤ ਦਾ ਭਲਾ। ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ।
  7. ਅਵਲ ਅੱਲ੍ਹਾ ਨੂਰ ਉਪਾਇਆ, ਕੁਦਰਤ ਦੇ ਸਭ ਬੰਦੇ। ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ ॥ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ।
  8. ਕੱਲ੍ਹ ਤਾਰਨ ਗੁਰੂ ਨਾਨਕ ਆਇਆ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਬਹੁਤ ਬਹੁਤ ਵਧਾਈਆਂ।