ਦਰਬਾਰ ਸਾਹਿਬ ਵਿਖੇ ਸ਼ਾਨਦਾਰ ਆਤਿਸ਼ਬਾਜ਼ੀ, 1 ਲੱਖ ਦੀਵੇ ਜਗਾਏ; ਪ੍ਰਕਾਸ਼ ਪੁਰਬ ਦੀਆਂ ਰੌਣਕਾਂ
Guru Nanak Dev Parkash Purab 2025: ਹਰਿਮੰਦਰ ਸਾਹਿਬ ਵਿਖੇ ਇੱਕ ਲੱਖ ਘਿਓ ਦੇ ਦੀਵੇ ਜਗਾਏ ਗਏ ਅਤੇ ਲਗਭਗ 15 ਮਿੰਟਾਂ ਲਈ ਆਤਿਸ਼ਬਾਜ਼ੀ ਕੀਤੀ ਗਈ। ਲਗਭਗ 300,000 ਸ਼ਰਧਾਲੂਆਂ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਹਰ ਕੋਈ ਇਸ ਸ਼ਾਨਦਾਰ ਨਜ਼ਾਰਾ ਨੂੰ ਆਪਣੇ ਮੋਬਾਈਲ ਫੋਨਾਂ 'ਤੇ ਕੈਦ ਕਰਦਾ ਦੇਖਿਆ ਗਿਆ। ਇੱਕ ਦਿਨ ਪਹਿਲਾਂ, ਅੰਮ੍ਰਿਤਸਰ ਵਿੱਚ ਇੱਕ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ ਸੀ।
Guru Nanak Dev Parkash Purab 2025: ਅੰਮ੍ਰਿਤਸਰ ਵਿੱਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਅੱਜ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚ ਰਹੇ ਹਨ। ਇਸ ਸ਼ੁਭ ਮੌਕੇ ‘ਤੇ ਦੇਸ਼-ਵਿਦੇਸ਼ ਤੋਂ ਆਏ ਸ਼ਰਧਾਲੂਆਂ ਵੱਲੋਂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਜਾ ਰਿਹਾ ਹੈ। ਸੰਗਤ ਗੁਰੂ ਸਾਹਿਬ ਅੱਗ ਨਤਮਸਤਕ ਹੋ ਰਹੀ ਹੈ। ਦਰਬਾਰ ਸਾਹਿਬ ਵਿੱਚ ਸਮੁੱਚੀ ਮਨੁੱਖਤਾ ਦੇ ਭਲੇ ਲਈ ਅਰਦਾਸ ਕੀਤੀ ਗਈ।
ਇੱਕ ਲੱਖ ਘਿਓ ਦੇ ਦੀਵੇ ਜਗਾਏ
ਹਰਿਮੰਦਰ ਸਾਹਿਬ ਵਿਖੇ ਇੱਕ ਲੱਖ ਘਿਓ ਦੇ ਦੀਵੇ ਜਗਾਏ ਗਏ ਅਤੇ ਲਗਭਗ 15 ਮਿੰਟਾਂ ਲਈ ਆਤਿਸ਼ਬਾਜ਼ੀ ਕੀਤੀ ਗਈ। ਲਗਭਗ 300,000 ਸ਼ਰਧਾਲੂਆਂ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਹਰ ਕੋਈ ਇਸ ਸ਼ਾਨਦਾਰ ਨਜ਼ਾਰਾ ਨੂੰ ਆਪਣੇ ਮੋਬਾਈਲ ਫੋਨਾਂ ‘ਤੇ ਕੈਦ ਕਰਦਾ ਦੇਖਿਆ ਗਿਆ। ਇੱਕ ਦਿਨ ਪਹਿਲਾਂ, ਅੰਮ੍ਰਿਤਸਰ ਵਿੱਚ ਇੱਕ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ ਸੀ।
ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੁਨੇਹਾ
ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘੁਬੀਰ ਸਿੰਘ ਨੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ। ਗੁਰਬਾਣੀ ਨਾਲ ਜੁੜਨਾ ਚਾਹੀਦਾ ਹੈ ਅਤੇ ਗੁਰੂ ਦੀਆਂ ਸਿੱਖਿਆਵਾਂ ਅਨੁਸਾਰ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ
ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ‘ਚ ਕੀਤਾ ਇਸ਼ਨਾਨ
ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧਗੇੜਾ ਨੇ ਵੀ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਅਤੇ ਸਮਾਨਤਾ ਦਾ ਪ੍ਰਤੀਕ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਸ਼ਰਧਾਲੂਆਂ ਨੇ ਕਿਹਾ ਕਿ ਉਹ ਅੱਜ ਗੁਰੂ ਘਰ ਪਹੁੰਚੇ। ਜਿੱਥੇ ਉਨ੍ਹਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਦੇਸ਼ ਅਤੇ ਆਪਣੇ ਪਰਿਵਾਰਾਂ ਲਈ ਸ਼ਾਂਤੀ ਅਤੇ ਖੁਸ਼ਹਾਲੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।
ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਸ਼ਾਲੀ ਮੰਨਦੇ ਹਨ ਕਿ ਇਸ ਪਵਿੱਤਰ ਦਿਹਾੜੇ ‘ਤੇ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਇਸ਼ਨਾਨ ਕਰਨ ਦਾ ਮੌਕਾ ਮਿਲਿਆ।


