ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸਜਾਇਆ ਗਿਆ ਨਗਰ ਕੀਰਤਨ

Updated On: 

12 Nov 2024 18:56 PM

Prakash Purab: ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਸਾਲ ਕਾਰਤਿਕ ਮਹੀਨੇ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਗੁਰੂ ਨਾਨਕ ਪ੍ਰਕਾਸ਼ ਪੁਰਬ ਵੀ ਕਿਹਾ ਜਾਂਦਾ ਹੈ। ਇਹ ਤਿਉਹਾਰ ਸਿੱਖ ਭਾਈਚਾਰੇ ਦੇ ਲੋਕਾਂ ਲਈ ਸਭ ਤੋਂ ਵੱਡਾ ਤਿਉਹਾਰ ਹੈ। ਸ਼ਰਧਾਲੂ ਇਸ ਦਿਨ ਨੂੰ ਬੜੀ ਧੂਮਧਾਮ ਨਾਲ ਮਨਾਉਂਦੇ ਹਨ। ਗੁਰੂ ਨਾਨਕ ਦੇਵ ਜੀ ਨੂੰ ਸਿੱਖ ਭਾਈਚਾਰੇ ਦਾ ਪਹਿਲਾ ਗੁਰੂ ਮੰਨਿਆ ਜਾਂਦਾ ਹੈ।

ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸਜਾਇਆ ਗਿਆ ਨਗਰ ਕੀਰਤਨ

GNDU 'ਚ ਸਜਾਇਆ ਗਿਆ ਨਗਰ ਕੀਰਤਨ

Follow Us On

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਹਰ ਪਾਸੇ ਰੌਣਕਾਂ ਨਜ਼ਰ ਆ ਰਹੀਆਂ ਹਨ। ਖਾਸ ਕਰਕੇ ਸਿੱਖ ਭਾਈਚਾਰੇ ਵਿੱਚ ਇਸਨੂੰ ਲੈ ਕੇ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ। ਇਸ ਲੜੀ ਵਿੱਚ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਵੀ ਵਿਸ਼ੇਸ਼ ਧਾਰਮਿਕ ਪ੍ਰੋਗਰਾਮਾਂ ਦਾ ਪ੍ਰਬੰਧ ਕੀਤਾ ਗਿਆ। ਯੁਨੀਵਰਸਿਟੀ ਵਿੱਚ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਯੁਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਤਿਆਰ ਕੀਤਾ ਲੰਗਰ ਵੀ ਵਰਤਾਇਆ ਗਿਆ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਪੰਜ ਪਿਆਰਿਆਂ ਦੀ ਅਗੁਵਾਈ ਹੇਠ ਪਾਲਕੀ ਸਾਹਿਬ ਨੂੰ ਸੁਸ਼ੋਭਿਤ ਕੀਤਾ ਗਿਆ। ਜਿਸ ਦੇ ਅੱਗੇ ਵਿਦਿਆਰਥਣਾਂ ਝਾੜੂ ਲਗਾਉਂਦੇ ਅਤੇ ਪਾਣੀ ਛਿੜਕਦੇ ਹੋਂਏ ਚੱਲ ਰਹੀਆਂ ਸਨ। ਇਸਤੋਂ ਬਾਅਦ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ। ਜਿਸ ਵਿੱਚ ਕਈ ਤਰ੍ਹਾਂ ਦੇ ਪਕਵਾਨ ਸ਼ਾਮਲ ਸਨ।

ਯੁਨੀਵਰਸਿਟੀ ਵਿੱਚ ਸਜਾਇਆ ਗਿਆ ਨਗਰ ਕੀਰਤਨ

ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਯੁਨੀਵਰਸਿਟੀ ਵਿੱਚ ਹਰ ਸਾਲ ਪ੍ਰਕਾਸ਼ ਪੁਰਬ ਦਾ ਇਹ ਦਿਹਾੜਾ ਬੜੀ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਸਾਰੇ ਵਿਦਿਆਰਥੀ ਅਤੇ ਸਮੂਹ ਮੁਲਾਜ਼ਮ ਸੰਗਤਾਂ ਦਾ ਸਵਾਗਤ ਕਰਦੇ ਹਨ ਤੇ ਫੇਰ ਨਗਰ ਕੀਰਤਨ ਸਜਾਇਆ ਜਾਂਦਾ ਹੈ। ਇਹ ਸਾਰੇ ਆਪ ਹੀ ਰਾਤ ਭਰ ਜਾਗ ਕੇ ਲੰਗਰ ਤਿਆਰ ਕਰਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਾਲ ਇਸ ਯੁਨੀਵਰਸਿਟੀ ਵਿੱਚ ਪ੍ਰਕਾਸ਼ ਪੁਰਬ ਮਨਾਇਆ ਜਾਂਦਾ ਹੈ ਉਸ ਤਰ੍ਹਾਂ ਨਾਲ ਕਿਤੇ ਹੋਰ ਨਹੀਂ ਮਨਾਇਆ ਜਾਂਦਾ। ਨਾਲ ਹੀ ਉਨ੍ਹਾਂ ਨੇ ਉੱਥੇ ਪਹੁੰਚੀਆਂ ਸਾਰੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ।

ਇੱਕ ਹੋਰ ਪ੍ਰਬੰਧਕ ਅਧਿਕਾਰੀ ਨੇ ਦੱਸਿਆ ਕਿ ਸੱਚੇ ਪਾਤਸ਼ਾਹ ਦਾ ਓਟ-ਆਸਰਾ ਲੈ ਕੇ ਯੂਨੀਵਰਸਿਟੀ ਵਿੱਚ ਨਗਰ ਕੀਰਤਨ ਸਜਾਇਆ ਗਿਆ, ਜਿਸ ਦਾ ਪ੍ਰਬੰਧ ਖੁਦ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਗਰਾਮ ਨੂੰ ਜਦੋਂ ਯੁਨੀਵਰਸਿਟੀ ਵਿੱਚ ਮਣਾਉਣਾ ਸ਼ੁਰੂ ਕੀਤਾ ਗਿਆ ਸੀ ਉਦੋਂ ਇਸ ਦਾ ਰੂਪ ਬਹੁਤ ਹੀ ਛੋਟਾ ਸੀ, ਪਰ ਅੱਜ ਪਰਮਾਤਮਾ ਦੀ ਮੇਹਰ ਨਾਲ ਜਿਸ ਤਰ੍ਹਾਂ ਨਾਲ ਇਹ ਪ੍ਰੋਗਰਾਮ ਵਿਸ਼ਾਲ ਪੱਧਰ ਤੇ ਆਯੋਜਿਤ ਕੀਤਾ ਹੁੰਦਾ ਹੈ ਉਨ੍ਹਾਂ ਨੂੰ ਵੀ ਨਹੀਂ ਪਤਾ। ਇਹ ਸਭ ਉਸ ਸੱਚੇ ਪਾਤਸ਼ਾਹ ਦੀ ਮੇਹਨ ਭਰੀ ਨਜ਼ਰ ਕਰਕੇ ਹੀ ਹੋ ਰਿਹਾ ਹੈ।

ਇਸ ਦਿਹਾੜੇ ਨੂੰ ਕਿਉਂ ਕਿਹਾ ਜਾਂਦਾ ਹੈ ਪ੍ਰਕਾਸ਼ ਪੁਰਬ?

ਗੁਰੂ ਨਾਨਕ ਜਯੰਤੀ ਨੂੰ ਪ੍ਰਕਾਸ਼ ਪੁਰਬ ਵੀ ਕਿਹਾ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ੴ ਦਾ ਨਾਅਰਾ ਦਿੱਤਾ ਸੀ। ਉਨ੍ਹਾਂ ਦਾ ਮੰਨਣਾ ਸੀ ਕਿ ਰੱਬ ਇੱਕ ਹੀ ਹੈ। ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਨੂੰ ਪ੍ਰਕਾਸ਼ ਦਾ ਤਿਉਹਾਰ ਕਿਹਾ ਜਾਂਦਾ ਹੈ ਕਿਉਂਕਿ ਗੁਰੂ ਨਾਨਕ ਦੇਵ ਜੀ ਸਮਾਜ ਵਿੱਚ ਗਿਆਨ ਦਾ ਪ੍ਰਕਾਸ਼ ਫੈਲਾਉਂਦੇ ਹਨ। ਉਨ੍ਹਾਂ ਨੇ ਸਾਰਿਆਂ ਨੂੰ ਗਿਆਨ ਅਤੇ ਏਕਤਾ ਦੇ ਮਾਰਗ ‘ਤੇ ਚੱਲਣ ਦਾ ਉਪਦੇਸ਼ ਦਿੱਤਾ।

ਪ੍ਰਕਾਸ਼ ਪੁਰਬ ਦਾ ਤਿਉਹਾਰ ਹਰ ਸਾਲ ਕਾਰਤਿਕ ਮਹੀਨੇ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਇਸ ਸਾਲ ਪ੍ਰਕਾਸ਼ ਪੁਰਬ 15 ਨਵੰਬਰ 2024 ਨੂੰ ਮਨਾਇਆ ਜਾਵੇਗਾ। ਇਸ ਸਾਲ ਗੁਰੂ ਨਾਨਕ ਦੇਵ ਜੀ ਦਾ ਇਹ 555ਵਾਂ ਪ੍ਰਕਾਸ਼ ਪੁਰਬ ਹੈ।

ਗੁਰੂ ਨਾਨਕ ਦੇਵ ਜੀ ਨੂੰ ਸਿੱਖ ਭਾਈਚਾਰੇ ਦਾ ਪਹਿਲਾ ਗੁਰੂ ਮੰਨਿਆ ਜਾਂਦਾ ਹੈ। ਉਨ੍ਹਾਂ ਦਾ ਜਨਮ 1469 ਵਿੱਚ ਕਾਰਤਿਕ ਪੂਰਨਿਮਾ ਨੂੰ ਹੋਇਆ ਸੀ। ਉਨ੍ਹਾਂ ਦਾ ਅਸਲੀ ਨਾਮ ਨਾਨਕ ਸੀ ਅਤੇ ਸਤਕਾਰ ਵਜੋਂ ਉਨ੍ਹਾਂ ਗੁਰੂ ਨਾਨਕ ਦੇਵ ਜੀ ਵਜੋਂ ਜਾਣੇ ਜਾਣ ਲੱਗੇ।