Guru Nanak Jayanti 2024 : ਕੱਤਕ ਦੀ ਪੂਰਨਮਾਸ਼ੀ ਨੂੰ ਕਿਉਂ ਮਨਾਇਆ ਜਾਂਦਾ ਹੈ ਗੁਰਪੁਰਬ? ਜਾਣੋ ਮਹੱਤਵ

Published: 

13 Nov 2024 06:15 AM

Guru Nanak Jayanti kdo hai: ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਸਿੱਖਾਂ ਦੇ ਸਭ ਤੋਂ ਪਵਿੱਤਰ ਤਿਉਹਾਰਾਂ ਵਿੱਚੋਂ ਇੱਕ ਹੈ, ਜੋ ਸਿੱਖ ਧਰਮ ਵਿੱਚ ਸਮਾਨਤਾ, ਪਿਆਰ ਅਤੇ ਸੇਵਾ ਦਾ ਪ੍ਰਤੀਕ ਹੈ। ਇਸ ਦਿਨ ਸੰਗਤਾਂ ਕੀਰਤਨ, ਅਖੰਡ ਪਾਠ ਦੇ ਭੋਗ ਪਾਕੇ ਅਤੇ ਲੰਗਰ ਲਗਾ ਕੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਯਾਦ ਕਰਦੀਆਂ ਹਨ ਅਤੇ ਸੇਵਾ, ਦਾਨ ਅਤੇ ਪ੍ਰਮਾਤਮਾ ਦੀ ਭਗਤੀ ਦੀ ਪਾਲਣਾ ਕਰਨ ਦਾ ਪ੍ਰਣ ਲੈਂਦੀਆਂ ਹਨ।

Guru Nanak Jayanti 2024 : ਕੱਤਕ ਦੀ ਪੂਰਨਮਾਸ਼ੀ ਨੂੰ ਕਿਉਂ ਮਨਾਇਆ ਜਾਂਦਾ ਹੈ ਗੁਰਪੁਰਬ? ਜਾਣੋ ਮਹੱਤਵ

Guru Nanak Jayanti 2024 : ਕੱਤਕ ਦੀ ਪੂਰਨਮਾਸ਼ੀ ਨੂੰ ਕਿਉਂ ਮਨਾਇਆ ਜਾਂਦਾ ਹੈ ਗੁਰਪੁਰਬ? ਜਾਣੋ ਮਹੱਤਵ

Follow Us On

Gurpurab Date 2024: ਗੁਰੂ ਨਾਨਕ ਜੀ ਦਾ ਪ੍ਰਕਾਸ਼ਪੁਰਬ ਸਿੱਖ ਭਾਈਚਾਰੇ ਦੇ ਸਭ ਤੋਂ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਤਿਉਹਾਰ ਹਰ ਸਾਲ ਕੱਤਕ ਮਹੀਨੇ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਇਸ ਨੂੰ “ਗੁਰੂ ਪੁਰਬ” ਜਾਂ “ਪ੍ਰਕਾਸ਼ ਪੁਰਬ” ਵੀ ਕਿਹਾ ਜਾਂਦਾ ਹੈ। ਇਹ ਤਿਉਹਾਰ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੂੰ ਸਿੱਖ ਕੌਮ ਦੇ ਪਹਿਲੇ ਗੁਰੂ ਸਨ।

ਇਹ ਆਮ ਤੌਰ ‘ਤੇ ਅਕਤੂਬਰ-ਨਵੰਬਰ ਵਿੱਚ ਪੈਂਦਾ ਹੈ। ਇਹ ਤਿਉਹਾਰ ਸਿੱਖ ਭਾਈਚਾਰੇ ਦੇ ਲੋਕਾਂ ਲਈ ਬਹੁਤ ਖਾਸ ਹੈ। ਇਸ ਲਈ ਹਰ ਕੋਈ ਸਿੱਖ ਇਸ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਸਾਰੇ ਗੁਰਦੁਆਰਿਆਂ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਂਦੇ ਹਨ। ਆਓ ਜਾਣਦੇ ਹਾਂ ਇਸ ਸਾਲ ਗੁਰੂ ਨਾਨਕ ਜਯੰਤੀ ਕਿਸ ਦਿਨ ਮਨਾਈ ਜਾਵੇਗੀ।

ਗੁਰੂ ਨਾਨਕ ਜੀ ਦੇ ਪ੍ਰਕਾਸ਼ ਪੁਰਬ ਦੀ ਮਿਤੀ (Gurpurab Date)

ਹਰ ਸਾਲ ਕੱਤਕ ਮਹੀਨੇ ਦੀ ਪੂਰਨਮਾਸ਼ੀ ਨੂੰ ਗੁਰੂ ਨਾਨਕ ਜੀ ਦੇ ਪ੍ਰਕਾਸ਼ਪੁਰਬ ਦਾ ਤਿਉਹਾਰ ਮਨਾਇਆ ਜਾਂਦਾ ਹੈ। ਇਸ ਸਾਲ ਕੱਤਕ ਮਹੀਨੇ ਦੀ ਪੂਰਨਮਾਸ਼ੀ 15 ਨਵੰਬਰ 2024 ਨੂੰ ਪੈ ਰਹੀ ਹੈ। ਇਸ ਲਈ ਇਸ ਸਾਲ ਗੁਰੂ ਨਾਨਕ ਜਯੰਤੀ ਦਾ ਤਿਉਹਾਰ 15 ਨਵੰਬਰ 2024 ਨੂੰ ਮਨਾਇਆ ਜਾਵੇਗਾ। ਖਾਸ ਗੱਲ ਇਹ ਹੈ ਕਿ ਇਸ ਸਾਲ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ।

ਕੱਤਕ ਦੀ ਪੂਰਨਮਾਸ਼ੀ ਨੂੰ ਕਿਉਂ ਮਨਾਇਆ ਜਾਂਦਾ ਹੈ ਪ੍ਰਕਾਸ਼ ਪੁਰਬ

ਕਿਹਾ ਜਾਂਦਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਸੰਨ 1469 ਵਿੱਚ ਕਾਰਤਿਕ ਪੂਰਨਿਮਾ ਵਾਲੇ ਦਿਨ ਹੋਇਆ ਸੀ, ਉਦੋਂ ਤੋਂ ਲੈ ਕੇ ਅੱਜ ਤੱਕ ਉਨ੍ਹਾਂ ਦਾ ਪ੍ਰਕਾਸ਼ ਪੁਰਬ ਹਰ ਸਾਲ ਕਾਰਤਿਕ ਪੂਰਨਿਮਾ ਵਾਲੇ ਦਿਨ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਹਾਲਾਂਕਿ ਕਈ ਤਾਂ ਗੁਰੂ ਪਾਤਸ਼ਾਹ ਦਾ ਜਨਮ ਅਪਰੈਲ ਮਹੀਨੇ ਵਿੱਚ ਹੋਇਆ ਮੰਨਿਆ ਜਾਂਦਾ ਹੈ। ਪਰ ਸਿੱਖ ਸੰਸਥਾਵਾਂ ਪ੍ਰਕਾਸ਼ ਪੁਰਬ ਨੂੰ ਕੱਤਕ ਦੇ ਮਹੀਨੇ ਵਿੱਚ ਮਨਾਉਂਦੀਆਂ ਹਨ। ਗੁਰੂ ਨਾਨਕ ਜੀ ਦੇ ਪ੍ਰਕਾਸ਼ ਪੁਰਬ ਤੋਂ ਦੋ ਦਿਨ ਪਹਿਲਾਂ “ਅਖੰਡ ਪਾਠ ਸਾਹਿਬ” ਪ੍ਰਕਾਸ਼ ਕਰਵਾਏ ਜਾਂਦੇ ਹਨ, ਜਿਸ ਵਿੱਚ ਲਗਾਤਾਰ 48 ਘੰਟੇ ਗੁਰੂ ਗ੍ਰੰਥ ਸਾਹਿਬ ਦਾ ਪਾਠ ਕੀਤਾ ਜਾਂਦਾ ਹੈ। ਇਹ ਪਾਠ ਗੁਰੂ ਨਾਨਕ ਜੀ ਦੇ ਪ੍ਰਕਾਸ਼ਪੁਰਬ ਵਾਲੇ ਦਿਨ ਸਮਾਪਤ ਹੁੰਦਾ ਹੈ। ਗੁਰੂ ਨਾਨਕ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਨਗਰ ਕੀਰਤਨ ਸਜਾਇਆ ਜਾਂਦਾ ਹੈ।

ਨਗਰ ਕੀਰਤਨ ਵਿੱਚ ਸਿੱਖ ਭਾਈਚਾਰੇ ਦੇ ਲੋਕ ਸ਼ਬਦ ਕੀਰਤਨ ਦਾ ਗਾਇਨ ਕਰਦੇ ਹਨ ਅਤੇ ਨਗਰ ਕੀਰਤਨ ਵੀ ਸਜਾਇਆ ਜਾਂਦਾ ਹੈ ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਨੂੰ ਪਾਲਕੀ ਵਿੱਚ ਲੈ ਕੇ ਜਾਇਆ ਜਾਂਦਾ ਹੈ, ਇਸ ਦਿਨ ਗੁਰਦੁਆਰਿਆਂ ਵਿੱਚ ਕੀਰਤਨ ਅਤੇ ਉਪਦੇਸ਼ ਹੁੰਦੇ ਹਨ, ਜਿੱਥੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਉਪਦੇਸ਼ਾਂ ਦਾ ਵਰਣਨ ਕੀਤਾ ਜਾਂਦਾ ਹੈ। ਜਿਸ ਕਾਰਨ ਸਿੱਖ ਕੌਮ ਦੇ ਲੋਕ ਉਨ੍ਹਾਂ ਦੇ ਸੰਦੇਸ਼ਾਂ ਨੂੰ ਯਾਦ ਕਰਦੇ ਹਨ ਅਤੇ ਉਨ੍ਹਾਂ ਤੋਂ ਪ੍ਰੇਰਨਾ ਲੈਂਦੇ ਹਨ। ਇਸ ਦਿਨ ਗੁਰਦੁਆਰਿਆਂ ਵਿੱਚ ਵਿਸ਼ੇਸ਼ ਲੰਗਰ ਲਗਾਇਆ ਜਾਂਦਾ ਹੈ, ਜਿਸ ਵਿੱਚ ਸਾਰੇ ਧਰਮਾਂ ਅਤੇ ਜਾਤਾਂ ਦੇ ਲੋਕ ਇਕੱਠੇ ਬੈਠ ਕੇ ਭੋਜਨ ਛਕਦੇ ਹਨ।

ਲੰਗਰ ਦਾ ਮਕਸਦ ਬਰਾਬਰੀ ਅਤੇ ਭਾਈਚਾਰੇ ਦਾ ਸੰਦੇਸ਼ ਦੇਣਾ ਹੈ। ਇਸ ਮੌਕੇ ਘਰਾਂ ਵਿੱਚ ਦੀਵੇ ਜਗਾਏ ਜਾਂਦੇ ਹਨ ਅਤੇ ਗੁਰਦੁਆਰਿਆਂ ਨੂੰ ਸਜਾਇਆ ਜਾਂਦਾ ਹੈ। ਇਸ ਦਿਨ ਲੋਕ ਸੇਵਾ ਅਤੇ ਦਾਨ ਵੀ ਕਰਦੇ ਹਨ, ਜਿਵੇਂ ਕਿ ਗਰੀਬਾਂ ਨੂੰ ਭੋਜਨ ਦੇਣਾ ਅਤੇ ਸਮਾਜ ਸੇਵਾ ਨਾਲ ਸਬੰਧਤ ਕੰਮ ਕਰਨੇ।

ਗੁਰਪੁਰਬ ਦੀ ਮਹੱਤਤਾ

ਗੁਰੂ ਨਾਨਕ ਜੀ ਦੇ ਗੁਰਪੁਰਬ ਦਾ ਮਹੱਤਵ ਸਿੱਖ ਧਰਮ ਦੇ ਪਹਿਲੇ ਗੁਰੂ ਮੰਨੇ ਜਾਂਦੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਯਾਦ ਕਰਨਾ ਹੈ। ਗੁਰੂ ਨਾਨਕ ਦੇਵ ਜੀ ਨੇ ਹਮੇਸ਼ਾ ਬਰਾਬਰੀ, ਪਿਆਰ, ਸੇਵਾ ਅਤੇ ਇਮਾਨਦਾਰੀ ਦੇ ਸਿਧਾਂਤਾਂ ‘ਤੇ ਜ਼ੋਰ ਦਿੱਤਾ। ਇਸ ਦਿਨ ਲੋਕ ਜਾਤ-ਪਾਤ ਅਤੇ ਧਰਮ ਦੀ ਪਰਵਾਹ ਕੀਤੇ ਬਿਨਾਂ ਸਾਰਿਆਂ ਪ੍ਰਤੀ ਭਾਈਚਾਰੇ ਅਤੇ ਸਹਿਣਸ਼ੀਲਤਾ ਦੀ ਭਾਵਨਾ ਅਪਣਾਉਣ ਦਾ ਸੰਕਲਪ ਲੈਂਦੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਾਮ ਜਪੋ, ਕਿਰਤ ਕਰੋ, ਵੰਡ ਛਕੋ ਦਾ ਸੰਦੇਸ਼ ਦਿੱਤਾ ਸੀ, ਭਾਵ ਪ੍ਰਮਾਤਮਾ ਦਾ ਨਾਮ ਜਪ, ਇਮਾਨਦਾਰੀ ਨਾਲ ਕੰਮ ਕਰੋ ਅਤੇ ਲੋੜਵੰਦਾਂ ਵਿੱਚ ਵੰਡ ਕੇ ਖਾਓ। ਇਹ ਤਿਉਹਾਰ ਸਾਡੇ ਜੀਵਨ ਵਿੱਚ ਨਿਰਸਵਾਰਥ ਸੇਵਾ ਅਤੇ ਮਨੁੱਖਤਾ ਪ੍ਰਤੀ ਪਿਆਰ ਦੀ ਭਾਵਨਾ ਨੂੰ ਮਨਾਉਣ ਅਤੇ ਲਾਗੂ ਕਰਨ ਦਾ ਇੱਕ ਪਵਿੱਤਰ ਮੌਕਾ ਹੈ।