ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਮੌਕੇ ਫੁੱਲਾਂ ਨਾਲ ਸਜ਼ਿਆ ਦਰਬਾਰ ਸਾਹਿਬ, ਸੰਗਤ ਨਤਮਸਤਕ – Punjabi News

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਮੌਕੇ ਫੁੱਲਾਂ ਨਾਲ ਸਜ਼ਿਆ ਦਰਬਾਰ ਸਾਹਿਬ, ਸੰਗਤ ਨਤਮਸਤਕ

Updated On: 

19 Oct 2024 10:13 AM

Guru Ramdas Ji Prakash Purab: ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ 490ਵਾਂ ਪ੍ਰਕਾਸ਼ ਪੁਰਬ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਦੇਸ਼ ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਚ ਪਹੁੰਚੀਆਂ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਸਰੋਵਰ ਚ ਇਸ਼ਨਾਨ ਕੀਤਾ ਹੈ।

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਮੌਕੇ ਫੁੱਲਾਂ ਨਾਲ ਸਜ਼ਿਆ ਦਰਬਾਰ ਸਾਹਿਬ, ਸੰਗਤ ਨਤਮਸਤਕ
Follow Us On

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ ਕਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਹਨ। ਅਤੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਦੇਸ਼ੀ ਤੇ ਵਿਦੇਸ਼ੀ ਫੁੱਲਾਂ ਦੇ ਨਾਲ ਸਜਾਵਟ ਕੀਤੀ ਹੋਈ ਹੈ।

ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ 490ਵਾਂ ਪ੍ਰਕਾਸ਼ ਪੁਰਬ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਦੇਸ਼ ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਚ ਪਹੁੰਚੀਆਂ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਸਰੋਵਰ ਚ ਇਸ਼ਨਾਨ ਕੀਤਾ ਹੈ। ਲੱਗਭਗ 4-5 ਘੰਟੇ ਕਤਾਰਾਂ ‘ਚ ਲੱਗ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ।

ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸਬੰਧ ਚ ਅੱਜ ਸਵੇਰੇ ਗੁਰੂਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਚ ਪਰਸੋਂ ਤੋਂ ਆਰੰਭੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਦੇਰ ਸ਼ਾਮ ਤਕ ਧਾਰਮਿਕ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ ਪੰਥ ਦੇ ਪ੍ਰਸਿੱਧ ਰਾਗੀ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਬਾਅਦ ਵਿੱਚ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰੂਦੁਆਰਾ ਬਾਬਾ ਅੱਟਲ ਰਾਏ ਸਾਹਿਬ ਵਿਖੇ ਗੁਰੂ ਸਾਹਿਬਾਨ ਨਾਲ ਸਬੰਧਿਤ ਇਤਿਹਾਸਕ ਤੇ ਬੇਸ਼ਕੀਮਤੀ ਵਸਤਾਂ ਜਿਵੇਂ ਸੋਨੇ ਦੇ ਦਰਵਾਜੇ, ਚਾਂਦੀ ਦੇ ਕਹੀ ਤੇ ਬਾਟੇ, ਸੋਨੇ ਤੇ ਹੀਰੇ ਜੜੇ ਜਵਾਹਰਾਤ ਦੇ ਜਲੌਅ ਸਵੇਰੇ 9 ਵਜੇ ਤੋਂ 12 ਵਜੇ ਤਕ ਸੰਗਤਾਂ ਦੇ ਦਰਸ਼ਨਾਂ ਲਈ ਸਜਾਏ ਗਏ।

ਦੇਸ਼ ਵਿਦੇਸ਼ਾਂ ਤੋਂ ਵੱਡੀ ਗਿਣਤੀ ਚ ਆਈਆਂ ਸੰਗਤਾਂ ਫੁੱਲਾਂ ਨਾਲ ਸਜਾਏ ਹੋਏ ਸ੍ਰੀ ਦਰਬਾਰ ਸਾਹਿਬ ਦਾ ਅਲੌਕਿਕ ਨਜ਼ਾਰਾ ਦੇਖ ਡਾਢੀਆਂ ਖੁਸ਼ ਨਜ਼ਰ ਆਈਆਂ ਤੇ ਆਪਣੇ ਆਪ ਨੂੰ ਵੱਡੇ ਭਾਗਾਂ ਵਾਲਾ ਮੰਨ ਰਹੀਆਂ ਸਨ ਕਿ ਉਹਨਾਂ ਨੂੰ ਇਸ ਪਾਵਨ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਸ਼ਾਮ ਵੇਲੇ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ। ਉੱਥੇ ਹੀ ਸੰਗਤ ਨਾਲ ਗੱਲਬਾਤ ਕੀਤੀ ਸੰਗਤ ਨੇ ਕਿਹਾ ਕਿ ਅੱਜ ਚੌਥੇ ਪਾਤਸ਼ਾਹੀ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਹੈ ਤੇ ਅੱਜ ਦੇ ਦਿਨ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੇ ਆਪ ਨੂੰ ਸੁਭਾਗਿਆਸ਼ਾਲੀ ਸਮਝ ਰਹੇ ਹਾਂ ਸੰਗਤ ਵੱਲੋਂ ਪਵਿੱਤਰ ਸਰੋਵਰ ਦੇ ਵਿੱਚ ਇਸ਼ਨਾਨ ਵੀ ਕੀਤਾ ਜਾ ਰਿਹਾ

Exit mobile version