ਗੁਰੂ ਰਵੀਦਾਸ ਜਯੰਤੀ ਮੌਕੇ ਸਪੈਸ਼ਲ ਟਰੇਨ ਜਲੰਧਰ ਤੋਂ ਵਾਰਾਣਸੀ ਰਵਾਨਾ, ਹਰਪਾਲ ਚੀਮਾ ਬੋਲੇ – ਧੂੰਮਧਾਮ ਨਾਲ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ
Guru Ravidass Jayanti Special Train: ਜਲੰਧਰ ਵਿੱਚ ਗੁਰੂ ਰਵੀਦਾਸ ਜਯੰਤੀ ਨੂੰ ਲੈ ਕੇ ਸਪੈਸ਼ਲ ਟਰੇਨ ਰਵਾਨਾ ਹੋਈ। ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਚੀਮਾ ਸਮੇਤ ਹੋਰ ਵੀ ਕਈ ਆਗੂ ਮੌਜੂਦ ਸਨ। ਇਸ ਟਰੇਨ ਰਾਹੀਂ ਦਰਸ਼ਨਾਂ ਨੂੰ ਜਾ ਰਹੇ ਸ਼ਰਧਾਲੂ ਕਾਫੀ ਉਤਸ਼ਾਹਿਤ ਨਜਰ ਆਏ। ਉਨ੍ਹਾਂ ਕਿਹਾ ਕਿ ਡੇਰੇ ਅਤੇ ਸਰਕਾਰ ਵੱਲੋਂ ਬਹੁਤ ਹੀ ਵਧੀਆਂ ਪ੍ਰਬੰਧ ਕੀਤੇ ਜਾਂਦੇ ਹਨ।
ਸ਼੍ਰੀ ਗੁਰੂ ਰਵਿਦਾਸ ਦੇ 649ਵੇਂ ਜਨਮ ਦਿਵਸ ਦੇ ਮੌਕੇ ‘ਤੇ ਜੰਲਧਰ ਤੋਂ ਵਾਰਾਣਸੀ ਦੇ ਬੇਗਮਪੁਰਾ ਲਈ ਰਵਾਨਾ ਹੋਈ ਸਪੈਸ਼ਲ ਟਰੇਨ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰੀ ਝੰਡੀ ਦਿਖਾਈ। ਇਸ ਮੌਕੇ ਚੀਮਾ ਅਤੇ ਮੰਤਰੀ ਲਾਲਚੰਦ ਕਟਾਰੂ ਚੱਕ ਨੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਮੰਤਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਜਨਮ ਦਿਵਸ ਨੂੰ ਮਨਾਉਣ ਲਈ ਵਿਸ਼ੇਸ਼ ਪ੍ਰਬੰਧ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰੂ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਬਹੁਤ ਦੀ ਧੂੰਮਧਾਮ ਨਾਲ ਮਨਾਇਆ ਜਾਵੇਗਾ।
ਚੀਮਾ ਨੇ ਦੱਸਿਆ ਕਿ ਅੱਜ ਹੀ ਪੰਜਾਬ ਕੈਬਨਿਟ ਦੀ ਸਬ ਕਮੇਟੀ ਦੀ ਬੈਠਕ ਵਿੱਚ ਪਹੁੰਚੇ ਬੁੱਧੀਜੀਵੀਆਂ ਨਾਲ ਚਰਚਾ ਕੀਤੀ ਗਈ ਹੈ। ਗੁਰੂ ਰਵੀਦਾਸ ਜੀ ਦੇ ਨਾਂ ਤੇ ਬਣਨ ਵਾਲੇ ਅਧਿਐਨ ਸੈਂਟਰ ਦੀ ਰਜਿਸਟਰੀ ਵੀ ਅੱਜ ਹੋ ਰਹੀ ਹੈ। ਉਨ੍ਹਾਂ ਨੇ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਮੂਹ ਸੰਗਤ ਨੂੰ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ।
ਮੁੱਖ ਮੰਤਰੀ ਕੱਲ੍ਹ ਵੰਡਣਗੇ ਵਜੀਫੇ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਅਤੇ ਪ੍ਰਸ਼ੰਸਾ ਪੱਤਰ ਦੇਣ ਲਈ ਆਉਣਗੇ। ਵਿਰੋਧੀਆਂ ਤੇ ਤਿੱਖੇ ਨਿਸ਼ਾਨੇ ਲਗਾਉਂਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਉਹ ਸਾਰੇ ਕੰਮ ਜਮੀਨੀ ਪੱਧਰ ਤੇ ਕਰ ਰਹੀ ਹੈ ਜਿਨ੍ਹਾਂ ਨੂੰ ਕਰਨ ਵਿੱਚ ਅਸਫਲ ਰਹੀ ਸੀ।
ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ
ਗੁਰੂ ਰਵੀਦਾਸ ਜੀ ਦੀ ਜਨਮਭੂਮੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਵੀ ਇਸ ਮੌਕੇ ਕਾਫੀ ਉਤਸ਼ਾਹਿਤ ਨਜਰ ਆਏ। ਉਨ੍ਹਾਂ ਕਿਹਾ ਕਿ ਉਹ ਹਰ ਸਾਲ ਇਸ ਟਰੇਨ ਰਾਹੀ ਗੁਰੂ ਮਹਾਰਾਜ ਦੀ ਜਯੰਤੀ ਮੌਕੇ ਵਾਰਾਣਸੀ ਜਾਉਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਡੇਰੇ ਅਤੇ ਸਰਕਾਰ ਵੱਲੋਂ ਬਹੁਤ ਹੀ ਵਧੀਆਂ ਪ੍ਰਬੰਧ ਕੀਤੇ ਜਾਂਦੇ ਹਨ। ਵਾਰਾਣਸੀ ਵਿੱਚ ਵੀ ਸ਼ਰਧਾਲੂਆਂ ਦੀ ਸਹੂਲਤ ਤਾ ਪੂਰਾ ਧਿਆਨ ਰੱਖਿਆ ਜਾਂਦਾ ਹੈ।
ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਬਾਰੇ ਉਨ੍ਹਾਂ ਕਿਹਾ ਕਿ ਇਹ ਧਾਰਮਿਕ ਸਥਾਨ ਸਾਰਿਆਂ ਲਈ ਖੁੱਲ੍ਹਾ ਹੈ ਅਤੇ ਕੋਈ ਵੀ ਇੱਥੇ ਆ ਸਕਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਦੌਰਾ ਰਾਜਨੀਤਿਕ ਹੈ ਜਾਂ ਨਹੀਂ, ਇਹ ਸਿਰਫ਼ ਉਹੀ ਤੈਅ ਕਰ ਸਕਦੇ ਹਨ।ਪ੍ਰਧਾਨ ਮੰਤਰੀ ਨੂੰ ਮਿਲੀ ਧਮਕੀ ਅਤੇ ਅੱਜ ਪੰਜਾਬ-ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਬਾਰੇ ਉਨ੍ਹਾਂ ਕਿਹਾ ਕਿ ਅਜਿਹੀਆਂ ਝੂਠੀਆਂ ਧਮਕੀਆਂ ਮਿਲਦੀਆਂ ਰਹਿੰਦੀਆਂ ਹਨ, ਪਰ ਪੰਜਾਬ ਦੀ ਸੁਰੱਖਿਆ ਸੁਰੱਖਿਅਤ ਹੱਥਾਂ ਵਿੱਚ ਹੈ।


