ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਲੱਗੀਆਂ ਰੌਣਕਾਂ, ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਜਲੌ
ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 403 ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਜੀ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਗਤਾਂ ਦੀਆਂ ਖ਼ਾਸ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਜਿਥੇ ਗੁਰੂ ਜੀ ਦੇ ਜਨਮ ਅਸਥਾਨ ਤੇ ਹਰ ਸਾਲ ਵਾਂਗ ਸੰਗਤ ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ […]
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਸਜਾਏ ਗਏ ਸੁੰਦਰ ਜਲੌ ਦੀ ਤਸਵੀਰ
ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 403 ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਜੀ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਗਤਾਂ ਦੀਆਂ ਖ਼ਾਸ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਜਿਥੇ ਗੁਰੂ ਜੀ ਦੇ ਜਨਮ ਅਸਥਾਨ ਤੇ ਹਰ ਸਾਲ ਵਾਂਗ ਸੰਗਤ ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ ਤਾਂ ਇਸ ਤੋਂ ਇਲਾਵਾ ਸੰਗਤਾਂ ਵੱਲੋਂ ਪ੍ਰਕਾਸ਼ ਪੁਰਬ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਲਈ ਖਾਸ ਪ੍ਰਬੰਧ ਵੀ ਕੀਤੇ ਗਏ।
ਇਸ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਨਤਮਸਤਕ ਹੋਣ ਆਈਆਂ ਸੰਗਤਾਂ ਨੇ ਕਿਹਾ ਕਿ ਅੱਜ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਹ ਗੁਰੂ ਸਾਹਿਬ ਦਰਸ਼ਨ ਕਰਨ ਲਈ ਪਵਿੱਤਰ ਅਸਥਾਨ ਤੇ ਹਨ। ਸੰਗਤਾਂ ਨੇ ਕਿਹਾ ਕਿ ਉਹ ਗੁਰੂ ਪਾਤਸ਼ਾਹ ਅੱਗੇ ਅਰਦਾਸ ਕਰਦੇ ਹਨ ਕਿ ਪਰਮਾਤਮਾ ਸਮੁੱਚੇ ਪੰਜਾਬ ਨੂੰ ਚੜ੍ਹਦੀ ਕਲਾ ਚ ਰੱਖੇ।
ਸੰਗਤਾਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸਮੁੱਚਾ ਜੀਵਨ ਹੱਕ ਸੱਚ ਲਈ ਆਵਾਜ ਉਠਾਉਣ ਦੀ ਪ੍ਰੇਰਨਾ ਦਿੰਦਾ ਹੈ। ਗੁਰੂ ਸਾਹਿਬ ਨੇ ਧਰਮ ਦੀਆਂ ਕਦਰਾਂ ਕੀਮਤਾਂ ਨੂੰ ਦਬਾਉਣ ਵਾਲਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਧਰਮ ਦੀ ਰੱਖਿਆ ਲਈ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਮਾਜਿਕ ਬੁਰਾਈਆਂ ਵਿਰੁੱਧ ਅਵਾਜ਼ ਬੁਲੰਦ ਕਰਨ ਦਾ ਪ੍ਰਣ ਕਰਨ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਉਪਦੇਸ਼ਾਂ ਉੱਤੇ ਚੱਲ ਕੇ ਆਪਣਾ ਜੀਵਨ ਬਤੀਤ ਕਰਨ।
ਸਜਾਏ ਗਏ ਪਵਿੱਤਰ ਜਲੌਅ
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਪਵਿੱਤਰ ਜਲੌ ਸਜਾਏ। ਇਸ ਤੋਂ ਇਲਾਵਾ ਸ਼ਾਮ ਦੇ ਸਮੇਂ ਆਤਸ਼ਬਾਜ਼ੀ ਵੀ ਕੀਤੀ ਜਾਵੇਗੀ।ਅੱਜ ਦੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ ।#Amritsar #GoldenTemple pic.twitter.com/l0w9ARrNsp
— TV9 Punjab-Himachal Pradesh-J&K (@TV9Punjab) April 29, 2024ਇਹ ਵੀ ਪੜ੍ਹੋ
Follow Us


