ਸ਼ਰਧਾ ਭਾਵ ਨਾਲ ਮਨਾਇਆ ਗਿਆ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪਰਵ, ਵੱਡੀ ਗਿਣਤੀ ‘ਚ ਪਹੁੰਚੀ ਸੰਗਤ

lalit-sharma
Updated On: 

17 Apr 2025 16:12 PM

ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਹਜ਼ਾਰਾਂ ਸੰਗਤਾਂ ਨੇ ਸਵਾਗਤ ਕੀਤਾ ਤੇ ਫੁੱਲਾਂ ਦੀ ਵਰਖਾ ਕੀਤੀ। ਸੜਕਾਂ ਤੇ ਸਿੱਖ ਸੰਗਤ ਵੱਲੋਂ ਚਾਹ ਤੇ ਹੋਰ ਖਾਣ-ਪੀਣ ਦੀਆਂ ਵਸਤਾਂ ਦੇ ਲੰਗਰ ਲਗਾਏ ਗਏ। ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੀ ਹਰਿਮੰਦਰ ਸਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸਮੁੱਚੀ ਸਿੱਖ ਕੌਮ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।

ਸ਼ਰਧਾ ਭਾਵ ਨਾਲ ਮਨਾਇਆ ਗਿਆ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪਰਵ, ਵੱਡੀ ਗਿਣਤੀ ਚ ਪਹੁੰਚੀ ਸੰਗਤ
Follow Us On

Guru Tegh Bahadur: ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਇਲਾਹੀ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਹੂੰਦਾ ਹੋਇਆ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਜਾ ਕੇ ਸਮਾਪਤ ਹੋਇਆ। ਰਸਤੇ ਵਿੱਚ ਨਗਰ ਕੀਰਤਨ ਦਾ ਸਮੂਹ ਸੰਗਤ ਵੱਲੋਂ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ।

ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਏ ਇਸ ਅਦਭੁੱਤ ਨਗਰ ਕੀਰਤਨ ਦੌਰਾਨ ਸੰਗਤਾਂ ਨੇ ਹਿੰਦ ਦੀ ਚਾਦਰ ਤੇ ਧਰਮ ਦੀ ਰਾਖੀ ਲਈ ਸ਼ਹਾਦਤ ਪ੍ਰਾਪਤ ਕਰਨ ਵਾਲੇ ਗੁਰੂ ਤੇਗਬਹਾਦਰ ਨੂੰ ਯਾਦ ਕੀਤਾ।ਇਸ ਨਗਰ ਕੀਰਤਨ ‘ਚ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਧਾਰਮਿਕ ਜਥੇਬੰਦੀਆਂ ਅਤੇ ਗਤਕਾ ਪਾਰਟੀਆਂ ਨੇ ਸ਼ਮੂਲੀਅਤ ਕਰਕੇ ਇਸ ਦੀ ਸੁੰਦਰਤਾ ਵਿੱਚ ਵਾਧਾ ਕੀਤਾ।

ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ‘ਤੇ ਹਜ਼ਾਰਾਂ ਸੰਗਤਾਂ ਨੇ ਸਵਾਗਤ ਕੀਤਾ ਤੇ ਫੁੱਲਾਂ ਦੀ ਵਰਖਾ ਕੀਤੀ। ਸੜਕਾਂ ਤੇ ਸਿੱਖ ਸੰਗਤ ਵੱਲੋਂ ਚਾਹ ਤੇ ਹੋਰ ਖਾਣ-ਪੀਣ ਦੀਆਂ ਵਸਤਾਂ ਦੇ ਲੰਗਰ ਲਗਾਏ ਗਏ। ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੀ ਹਰਿਮੰਦਰ ਸਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸਮੁੱਚੀ ਸਿੱਖ ਕੌਮ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਜੀ ਦੇ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ।

5 ਪਿਆਰੀਆਂ ਦੀ ਅਗਵਾਈ ਹੇਠ ਨਗਰ ਕੀਰਤਨ

ਇਸ ਸਬੰਧ ‘ਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਇਹ ਨਗਰ ਕੀਰਤਨ ਦੀ ਆਰੰਭਤਾ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ 5 ਪਿਆਰਿਆਂ ਦੀ ਅਗਵਾਈ ਹੇਠ ਹੋਇਆ ਸੀ, ਜੋ ਗੁਰੂ ਕਾ ਮਹਿਲ ਵਿਖੇ ਜਾ ਕੇ ਸੰਪਨ ਹੋਇਆ। ਦੇਸ਼-ਵਿਦੇਸ਼ ਦੀਆਂ ਗੁਰੂ ਨਾਨਕ ਨਾਲ ਲੇਵਾ ਸੰਗਤਾਂ ਨੂੰ ਅੱਜ ਦੇ ਇਸ ਦਿਹਾੜੇ ਦੀਆਂ ਲੱਖ ਲੱਖ ਮੁਬਾਰਕਾਂ ਹੋਣ। ਇਸ ਮੌਕੇ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਨੇ ਵੀ ਹਾਜ਼ਰੀ ਭਰੀ ਤੇ ਕਿਹਾ ਕਿ ਵਧ ਰਹੀ ਗਰਮੀ ਵਿਚ ਵੱਡੀ ਤਾਦਾਦ ‘ਚ ਸ਼ਰਧਾਲੂ ਇਸ ਨਗਰ ਕੀਰਤਨ ਵਿੱਚ ਸ਼ਾਮਿਲ ਹੋ ਰਹੇ ਹਨ। ਇਹ ਆਪਣੇ ਆਪ ਨੂੰ ਭਾਗਾਂ ਵਾਲੇ ਸਮਝ ਰਹੇ ਹਨ।