AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਿੱਥੇ ਹਰ ਮਨੋਕਾਮਨਾ ਹੁੰਦੀ ਹੈ ਪੂਰੀ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ, ਜਾਣੋ ਗੁਰਦੁਆਰਾ ਅੜੀਸਰ ਸਾਹਿਬ ਦਾ ਇਤਿਹਾਸ

ਜਾਣਾਕਰੀ ਦਿੰਦਿਆ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਬਾਬਾ ਜਗਤ ਸਿੰਘ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਿੰਘ ਜੀ ਮਹਾਰਾਜ ਮਾਲਵੇ ਦੀ ਆਪਣੀ ਯਾਤਰਾ ਦੌਰਾਨ ਹੰਡਿਆਇਆ ਕਸਬੇ ਵਿੱਚ ਪਹੁੰਚੇ ਸਨ। ਜਿੱਥੇ ਉਹ ਲਗਭਗ ਇੱਕ ਮਹੀਨਾ ਰਹੇ। ਇਸ ਤੋਂ ਬਾਅਦ, ਗੁਰੂ ਜੀ ਅੱਗੇ ਵਧਦੇ ਰਹੇ ਅਤੇ ਗੁਰਦੁਆਰਾ ਅੜੀਸਰ ਸਾਹਿਬ ਦੇ ਸਥਾਨ 'ਤੇ ਪਹੁੰਚੇ। ਜਾਣੋ ਇਤਿਹਾਸ

ਜਿੱਥੇ ਹਰ ਮਨੋਕਾਮਨਾ ਹੁੰਦੀ ਹੈ ਪੂਰੀ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ, ਜਾਣੋ ਗੁਰਦੁਆਰਾ ਅੜੀਸਰ ਸਾਹਿਬ ਦਾ ਇਤਿਹਾਸ
ਗੁਰਦੁਆਰਾ ਅੜੀਸਰ ਸਾਹਿਬ ਦਾ ਇਤਿਹਾਸ
pradeepkumar
| Updated On: 22 Nov 2025 09:06 AM IST
Share

ਬਰਨਾਲਾ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨਾਲ ਸਬੰਧਤ ਕਈ ਗੁਰਦੁਆਰੇ ਹਨ। ਜਿਨ੍ਹਾਂ ਵਿੱਚ ਇਤਿਹਾਸਕ ਗੁਰਦੁਆਰਾ ਅੜੀਸਰ ਸਾਹਿਬ ਵੀ ਸ਼ਾਮਲ ਹੈ। ਜਿੱਥੇ ਭਾਰਤ ਅਤੇ ਵਿਦੇਸ਼ਾਂ ਤੋਂ ਸ਼ਰਧਾਲੂ ਰੋਜ਼ਾਨਾ ਨਤਮਸਕਤ ਹੋਣ ਲਈ ਆਉਂਦੇ ਹਨ । ਸ੍ਰੀ ਗੁਰੂ ਤੇਗ਼ ਬਹਾਦਰ ਜੀ 1722 ਵਿੱਚ ਆਪਣੀ ਮਾਲਵਾ ਯਾਤਰਾ ਦੌਰਾਨ ਇਸ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਏ ਸਨ। ਇਸ ਸਥਾਨ ‘ਤੇ ਗੁਰੂ ਸਾਹਿਬ ਦੇ ਘੋੜੇ ਨੇ ਤੰਬਾਕੂ ਦੇ ਖੇਤਾਂ ਕਾਰਨ ਅੱਗੇ ਵਧਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ, ਗੁਰੂ ਸਾਹਿਬ ਨੇ ਵਾਅਦਾ ਕੀਤਾ ਕਿ ਜੋ ਵੀ ਇਸ ਸਥਾਨ ‘ਤੇ ਆਪਣਾ ਸਿਰ ਝੁਕਾਏਗਾ, ਉਸ ਦੀਆਂ ਇੱਛਾਵਾਂ ਪੂਰੀਆਂ ਹੋਣਗੀਆਂ।

ਗੁਰਦੁਆਰਾ ਅੜੀਸਰ ਸਾਹਿਬ ਬਾਰੇ ਜਾਣੋ

ਗੁਰੂ ਤੇਗ ਬਹਾਦਰ ਜੀ ਦੀ ਯਾਦ ਵਿੱਚ ਇਸੇ ਸਥਾਨ ‘ਤੇ ਗੁਰਦੁਆਰਾ ਅੜੀਸਰ ਸਾਹਿਬ ਬਣਾਇਆ ਗਿਆ ਹੈ। ਲੋਕ ਦੂਰ-ਦੂਰ ਤੋਂ ਇਸ ਸਥਾਨ ‘ਤੇ ਸ਼ਰਧਾ ਭੇਟ ਕਰਨ ਲਈ ਆਉਂਦੇ ਹਨ। ਲੋਕਾਂ ਦਾ ਮੰਨਣਾ ਹੈ ਕਿ ਇੱਥੇ ਆਉਣ ਨਾਲ ਉਨ੍ਹਾਂ ਦੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ। ਇੱਥੇ ਸਿਰਫ਼ ਪੰਜਾਬ ਤੋਂ ਹੀ ਨਹੀਂ, ਸਗੋਂ ਕਈ ਹੋਰ ਸੂਬਿਆਂ ਅਤੇ ਵਿਦੇਸ਼ਾਂ ਤੋਂ ਵੀ ਸ਼ਰਧਾਲੂ ਆਉਂਦੇ ਹਨ।

ਵਿਦੇਸ਼ ਯਾਤਰਾ ਕਰਨ ਦੇ ਚਾਹਵਾਨ ਲੋਕ ਇੱਥੇ ਖਿਡੌਣੇ ਦੇ ਜਹਾਜ਼ ਚੜ੍ਹਉਂਦੇ ਹਨ ਅਤੇ ਸ਼ਰਧਾਲੂ ਰੋਜ਼ਾਨਾ ਸੈਂਕੜੇ ਡੱਬੇ ਮਠਿਆਈਆਂ ਦੇ ਚੜ੍ਹਾਵੇ ਚੜ੍ਹਾਉਣ ਲਈ ਆਉਂਦੇ ਹਨ। ਪ੍ਰਬੰਧਕਾਂ ਨੇ ਐਲਾਨ ਕੀਤਾ ਹੈ ਕਿ ਗੁਰੂ ਸਾਹਿਬ ਦਾ ਸ਼ਹੀਦੀ ਦਿਵਸ ਵੀ ਇੱਥੇ ਮਨਾਇਆ ਜਾਵੇਗਾ।

ਗੁਰੂ ਤੇਗ ਬਹਾਦਰ ਸਿੰਘ ਦਾ ਘੋੜਾ ਇੱਥੇ ਕਿਉਂ ਰੁਕਿਆ?

ਜਾਣਾਕਰੀ ਦਿੰਦਿਆ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਬਾਬਾ ਜਗਤ ਸਿੰਘ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਿੰਘ ਜੀ ਮਹਾਰਾਜ ਮਾਲਵੇ ਦੀ ਆਪਣੀ ਯਾਤਰਾ ਦੌਰਾਨ ਹੰਡਿਆਇਆ ਕਸਬੇ ਵਿੱਚ ਪਹੁੰਚੇ ਸਨ। ਜਿੱਥੇ ਉਹ ਲਗਭਗ ਇੱਕ ਮਹੀਨਾ ਰਹੇ। ਇਸ ਤੋਂ ਬਾਅਦ, ਗੁਰੂ ਜੀ ਅੱਗੇ ਵਧਦੇ ਰਹੇ ਅਤੇ ਗੁਰਦੁਆਰਾ ਅੜੀਸਰ ਸਾਹਿਬ ਦੇ ਸਥਾਨ ‘ਤੇ ਪਹੁੰਚੇ। ਗੁਰੂ ਤੇਗ ਬਹਾਦਰ ਜੀ ਘੋੜੇ ‘ਤੇ ਸਵਾਰ ਹੋ ਕੇ ਇਸ ਸਥਾਨ ‘ਤੇ ਪਹੁੰਚੇ, ਜੋ ਧੌਲਾ ਪਿੰਡ ਅਤੇ ਹੰਡਿਆਇਆ ਕਸਬੇ ਦੀ ਸਰਹੱਦ ‘ਤੇ ਸਥਿਤ ਸੀ। ਇਸ ਸਥਾਨ ‘ਤੇ, ਗੁਰੂ ਜੀ ਦਾ ਘੋੜਾ ਤੰਬਾਕੂ ਦੇ ਖੇਤ ਕਾਰਨ ਅੱਗੇ ਨਹੀਂ ਵਧਿਆ। ਗੁਰੂ ਜੀ ਨੇ ਵਾਅਦਾ ਕੀਤਾ ਕਿ ਇੱਥੇ ਗੁਰਦੁਆਰੇ ਬਣਾਇਆ ਜਾਵੇਗੀ ਅਤੇ ਇਸ ਦਾ ਨਾਮ ਅੜੀਸਰ ਸਾਹਿਬ ਰੱਖਿਆ ਜਾਵੇਗਾ। ਇੱਥੇ ਮੱਥਾ ਟੇਕਣ ਵਾਲੇ ਸ਼ਰਧਾਲੂਆਂ ਦੇ ਰੁਕੇ ਹੋਏ ਕੰਮ ਪੂਰੇ ਹੋਣਗੇ ਅਤੇ ਉਨ੍ਹਾਂ ਦੀਆਂ ਸਾਰੀਆਂ ਇੱਛਾਵਾਂ ਪੂਰੀਆਂ ਹੋਣਗੀਆਂ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਇਸ ਸਥਾਨ ‘ਤੇ ਗੁਰਦੁਆਰਾ ਅੜੀਸਰ ਸਾਹਿਬ ਬਣਾਇਆ ਗਿਆ ਹੈ। ਜਿੱਥੇ ਲੱਖਾਂ ਸ਼ਰਧਾਲੂ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਲਈ ਆਉਂਦੇ ਹਨ। ਇੱਥੇ ਆਉਣ ਵਾਲੇ ਸ਼ਰਧਾਲੂਆਂ ਦੀਆਂ ਇੱਛਾਵਾਂ ਪੂਰੀਆਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਬਾਬਾ ਬਾਬੂ ਸਿੰਘ ਜੀ ਇਸ ਸਥਾਨ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਐਤਵਾਰ ਇਸ ਸਥਾਨ ‘ਤੇ ਸਭ ਤੋਂ ਵੱਧ ਸ਼ਰਧਾਲੂ ਆਉਂਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਆ ਰਿਹਾ ਹੈ, ਜੋ ਕਿ ਦੁਨੀਆ ਭਰ ਵਿੱਚ ਮਨਾਇਆ ਜਾ ਰਿਹਾ ਹੈ। ਇਹ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਦਕ ਕਮੇਟੀ (ਐਸਜੀਪੀਸੀ) ਦੇ ਸਹਿਯੋਗ ਨਾਲ ਇੱਥੇ ਸ਼ਰਧਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਰਧਾਲੂ ਇਸ ਸਥਾਨ ‘ਤੇ ਨਾ ਸਿਰਫ਼ ਬਰਨਾਲਾ ਜ਼ਿਲ੍ਹੇ ਤੋਂ ਸਗੋਂ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਵਿਦੇਸ਼ਾਂ ਤੋਂ ਵੀ ਸ਼ਰਧਾ ਭੇਟ ਕਰਨ ਲਈ ਆਉਂਦੇ ਹਨ।

ਸ਼ਰਧਾਲੂਆਂ ਦੀ ਹਰ ਇੱਛਾ ਇੱਥੇ ਹੁੰਦੀ ਹੈ ਪੂਰੀ

ਇਸ ਮੌਕੇ ਸ਼ਰਧਾਲੂ ਹਰਦੇਵ ਸਿੰਘ ਨੇ ਕਿਹਾ ਕਿ ਉਹ ਬਹੁਤ ਸਮੇਂ ਤੋਂ ਇਸ ਗੁਰਦੁਆਰਾ ਸਾਹਿਬ ਆ ਰਹੇ ਹਨ। ਗੁਰੂ ਤੇਗ ਬਹਾਦਰ ਜੀ ਇਸ ਸਥਾਨ ‘ਤੇ ਆਏ ਅਤੇ ਗੁਰੂ ਦੇ ਬਚਨਾਂ ਨਾਲ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਹੋਈਆਂ। ਇੱਥੇ ਦੂਰ-ਦੂਰ ਤੋਂ ਵੱਡੀ ਗਿਣਤੀ ਵਿੱਚ ਲੋਕ ਆਉਂਦੇ ਹਨ। ਉਨ੍ਹਾਂ ਕਿਹਾ ਕਿ ਹਜ਼ਾਰਾਂ ਲੋਕ ਰੋਜ਼ਾਨਾ ਇੱਥੇ ਲੱਡੂਆਂ ਜਾਂ ਮਠਿਆਈਆਂ ਦੇ ਡੱਬੇ ਲੈ ਕੇ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਵੀ ਇੱਕ ਸਮੱਸਿਆ ਸੀ ਅਤੇ ਗੁਰੂ ਸਾਹਿਬ ਨੇ ਉਨ੍ਹਾਂ ਦੀ ਇੱਛਾ ਪੂਰੀ ਕੀਤੀ। ਉਨ੍ਹਾਂ ਕਿਹਾ ਕਿ ਇਸ ਸਥਾਨ ‘ਤੇ ਲੋਕ ਅਰਦਾਸ ਕਰਦੇ ਹਨ ਅਤੇ ਹਰ ਕਿਸੇ ਦੀਆਂ ਇੱਛਾਵਾਂ ਪੂਰੀਆਂ ਹੁੰਦੀਆਂ ਹਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...