ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗੁਰੂ ਜੀ ਦੀ ਬਖਸ਼ੀਸ਼ ਸਦਕਾ ਅੱਜ ਵੀ ਖੜ੍ਹੀ ਹੈ ਕੰਧ, ਜਾਣੋ ਗੁਰਦੁਆਰਾ ਕੰਧ ਸਾਹਿਬ ਦਾ ਇਤਿਹਾਸ

ਸ੍ਰੀ ਗੁਰੂ ਨਾਨਕ ਦੇਵ ਜੀ ਉਸ ਸਮੇਂ ਮਿੱਟੀ ਦੀ ਕੰਧ ਦਾ ਆਸਰਾ ਲੈ ਕੇ ਬੈਠੇ ਸਨ। ਲਾੜੀ ਵਾਲੇ ਪਾਸੇ ਦੀ ਬਜ਼ੁਰਗ ਔਰਤ ਨੇ ਮਹਿਸੂਸ ਕੀਤਾ ਕਿ ਹੋ ਸਕਦਾ ਹੈ ਕਿ ਕੁੜੀਆਂ ਸ਼ਰਾਰਤ ਨਾਲ ਮਿੱਟੀ ਦੀ ਕੰਧ ਢਾਹ ਦੇਣ ਅਤੇ ਲਾੜੇ ਨੂੰ ਸੱਟ ਲੱਗ ਜਾਵੇ ਜਾਂ ਬੁਰਾ ਮਹਿਸੂਸ ਹੋਵੇ। ਜਦੋਂ ਉਸ ਨੇ ਗੁਰੂ ਜੀ ਨੂੰ ਇਹ ਗੱਲ ਦੱਸੀ ਤਾਂ ਉਹ ਮੁਸਕਰਾ ਕੇ ਬੋਲੇ ​​- ਮਾਤਾ ਜੀ ਇਹ ਕੰਧ ਯੁਗਾਂ ਤੱਕ ਨਹੀਂ ਡਿੱਗੇਗੀ।

ਗੁਰੂ ਜੀ ਦੀ ਬਖਸ਼ੀਸ਼ ਸਦਕਾ ਅੱਜ ਵੀ ਖੜ੍ਹੀ ਹੈ ਕੰਧ, ਜਾਣੋ ਗੁਰਦੁਆਰਾ ਕੰਧ ਸਾਹਿਬ ਦਾ ਇਤਿਹਾਸ
ਗੁਰਦੁਆਰਾ ਕੰਧ ਸਾਹਿਬ
Follow Us
abhishek-thakur
| Published: 17 May 2024 05:00 AM

ਗੁਰਦੁਆਰਾ ਕੰਧ ਸਾਹਿਬ ਪੰਜਾਬ ਦੇ ਸਰੱਹਦੀ ਜ਼ਿਲ੍ਹੇ ਗੁਰਦਾਸਪੁਰ ਦੇ ਬਟਾਲਾ ਵਿੱਚ ਸਥਿਤ ਹੈ। ਇਹ ਗੁਰਦੁਆਰਾ ਲੋਕਾਂ ਦੀ ਆਸਥਾ ਦਾ ਕੇਂਦਰ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਮੱਥਾ ਟੇਕਣ ਲਈ ਦੇਸ਼ ਵਿਦੇਸ਼ ਤੋਂ ਸੰਗਤ ਆਉਂਦੀ ਹੈ। ਦਰਅਸਲ, ਇਹ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਦੇ ਵਿਆਹ ਪ੍ਰੋਗਰਾਮ ਨਾਲ ਜੁੜਿਆ ਹੋਇਆ ਹੈ। ਕਿਹਾ ਜਾਂਦਾ ਹੈ ਕਿ ਇਸ ਅਸਥਾਨ ‘ਤੇ ਸੰਨ 1487 ਵਿੱਚ ਗੁਰੂ ਨਾਨਕ ਦੇਵ ਜੀ ਦਾ ਵਿਆਹ ਮੂਲ ਰਾਜ ਖੱਤਰੀ ਦੀ ਪੁੱਤਰੀ ਸੁਲੱਖਣੀ ਦੇਵੀ ਨਾਲ ਹੋਇਆ ਸੀ। ਲੜਕੀ ਦੇ ਘਰ ਵਾਲੀਆਂ ਦੀ ਥਾਂ ‘ਤੇ ਗੁਰਦੁਆਰਾ ਡੇਰਾ ਸਾਹਿਬ ਬਣਾਇਆ ਗਿਆ ਹੈ।

ਗ੍ਰੰਥਾਂ ਮੁਤਾਬਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਹੁਰਿਆਂ ਨੇ ਉਸ ਸਮੇਂ ਇੱਕ ਕੱਚੇ ਘਰ ਵਿੱਚ ਵਿਆਹ ਦਾ ਸਮਾਗਮ ਕਰਵਾਇਆ ਸੀ। ਇਸ ਦੀ ਕੰਧ ਅਜੇ ਵੀ ਉਸੇ ਤਰ੍ਹਾਂ ਖੜ੍ਹੀ ਹੈ, ਸਿਰਫ ਇਸ ਨੂੰ ਸ਼ੀਸ਼ੇ ਦੇ ਫਰੇਮ ਵਿੱਚ ਰੱਖਿਆ ਗਿਆ ਹੈ। ਇਹ ਘਰ ਹੀ ਗੁਰਦੁਆਰਾ ਕੰਧ ਸਾਹਿਬ ਵਿੱਚ ਤਬਦੀਲ ਹੋ ਗਿਆ।

ਗੁਰਦੁਆਰਾ ਕੰਧ ਸਾਹਿਬ ਦਾ ਨਾਂ ਕਿਵੇਂ ਪਿਆ ?

ਸ੍ਰੀ ਗੁਰੂ ਨਾਨਕ ਦੇਵ ਜੀ ਉਸ ਸਮੇਂ ਮਿੱਟੀ ਦੀ ਕੰਧ ਦਾ ਆਸਰਾ ਲੈ ਕੇ ਬੈਠੇ ਸਨ। ਲਾੜੀ ਵਾਲੇ ਪਾਸੇ ਦੀ ਬਜ਼ੁਰਗ ਔਰਤ ਨੇ ਮਹਿਸੂਸ ਕੀਤਾ ਕਿ ਹੋ ਸਕਦਾ ਹੈ ਕਿ ਕੁੜੀਆਂ ਸ਼ਰਾਰਤ ਨਾਲ ਮਿੱਟੀ ਦੀ ਕੰਧ ਢਾਹ ਦੇਣ ਅਤੇ ਲਾੜੇ ਨੂੰ ਸੱਟ ਲੱਗ ਜਾਵੇ ਜਾਂ ਬੁਰਾ ਮਹਿਸੂਸ ਹੋਵੇ। ਜਦੋਂ ਉਸ ਨੇ ਗੁਰੂ ਜੀ ਨੂੰ ਇਹ ਗੱਲ ਦੱਸੀ ਤਾਂ ਉਹ ਮੁਸਕਰਾ ਕੇ ਬੋਲੇ ​​- ਮਾਤਾ ਜੀ ਇਹ ਕੰਧ ਯੁਗਾਂ ਤੱਕ ਨਹੀਂ ਡਿੱਗੇਗੀ। ਇਤਿਹਾਸ ਗਵਾਹ ਹੈ ਕਿ ਪੰਜ ਸੌ ਸਾਲ ਬੀਤ ਜਾਣ ਦੇ ਬਾਵਜੂਦ ਉਹ ਮਿੱਟੀ ਦੀ ਕੰਧ ਅੱਜ ਵੀ ਗਰੁਦੁਆਰਾ ਸ੍ਰੀ ਕੰਧ ਸਾਹਿਬ ਵਿੱਚ ਮੌਜੂਦ ਹੈ।

ਮੌਜੂਦਾ ਸਮੇਂ ਵਿੱਚ ਇਸ ਕੰਧ ਨੂੰ ਸ਼ੀਸ਼ੇ ਦੇ ਕੇਸ ਵਿੱਚ ਸੁਰੱਖਿਅਤ ਰੱਖਿਆ ਗਿਆ ਹੈ ਕਿਉਂਕਿ ਇੱਥੇ ਮੱਥਾ ਟੇਕਣ ਲਈ ਆਉਣ ਵਾਲੇ ਲੋਕ ਕੰਧ ਤੋਂ ਮਿੱਟੀ ਪੁੱਟ ਕੇ ਆਪਣੇ ਨਾਲ ਲੈ ਜਾਂਦੇ ਸਨ। ਅਸਲ ਵਿੱਚ ਲੋਕਾਂ ਵਿੱਚ ਇਹ ਵਿਸ਼ਵਾਸ ਸੀ ਕਿ ਇੱਥੋਂ ਦੀ ਮਿੱਟੀ ਨੂੰ ਗੁਰੂ ਜੀ ਦੇ ਪਾਵਨ ਹੱਥਾਂ ਨੇ ਛੂਹਿਆ ਸੀ ਅਤੇ ਇਸ ਨੂੰ ਖਾਣ ਨਾਲ ਬਿਮਾਰੀਆਂ ਦੂਰ ਹੋ ਸਕਦੀਆਂ ਹਨ।

OP Chautala: ਕਦੇ 5, ਕਦੇ 15 ਦਿਨ... ਫਿਰ ਪੂਰਾ ਕੀਤਾ ਕਾਰਜਕਾਲ, 5 ਵਾਰ ਮੁੱਖ ਮੰਤਰੀ ਰਹੇ ਓਪੀ ਚੌਟਾਲਾ ਦੇ ਨਹੀਂ ਸੁਣੇ ਹੋਣਗੇ ਇਹ ਕਿੱਸੇ!
OP Chautala: ਕਦੇ 5, ਕਦੇ 15 ਦਿਨ... ਫਿਰ ਪੂਰਾ ਕੀਤਾ ਕਾਰਜਕਾਲ, 5 ਵਾਰ ਮੁੱਖ ਮੰਤਰੀ ਰਹੇ ਓਪੀ ਚੌਟਾਲਾ ਦੇ ਨਹੀਂ ਸੁਣੇ ਹੋਣਗੇ ਇਹ ਕਿੱਸੇ!...
ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ
ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ...
ਖੜਗੇ, ਸਾਰੰਗੀ, ਰਾਹੁਲ ਤੇ ਰਾਜਪੂਤ ਸੰਸਦ ਵਿੱਚ ਧੱਕਾ-ਮੁੱਕੀ ਦੇ ਕਿੰਨੇ ਕਿਰਦਾਰ? ਵੇਖੋ
ਖੜਗੇ, ਸਾਰੰਗੀ, ਰਾਹੁਲ ਤੇ ਰਾਜਪੂਤ ਸੰਸਦ ਵਿੱਚ ਧੱਕਾ-ਮੁੱਕੀ ਦੇ ਕਿੰਨੇ ਕਿਰਦਾਰ? ਵੇਖੋ...
ਕਟੜਾ : ਬੰਦ ਕਾਰਨ ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ, ਹੁਣ ਕਿਵੇਂ ਕਰ ਪਾਉਣਗੇ ਦਰਸ਼ਨ?
ਕਟੜਾ : ਬੰਦ ਕਾਰਨ ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ, ਹੁਣ ਕਿਵੇਂ ਕਰ ਪਾਉਣਗੇ ਦਰਸ਼ਨ?...
ਪੰਜਾਬ ਦੇ 48 ਰੇਲ ਪਟੜੀਆਂ 'ਤੇ ਬੈਠੇ ਕਿਸਾਨ...3 ਘੰਟੇ ਚੱਲਿਆ ਅੰਦੋਲਨ
ਪੰਜਾਬ ਦੇ 48 ਰੇਲ ਪਟੜੀਆਂ 'ਤੇ ਬੈਠੇ ਕਿਸਾਨ...3 ਘੰਟੇ ਚੱਲਿਆ ਅੰਦੋਲਨ...
ਕਰੋੜਾਂ ਚ ਖੇਡਦੇ ਹਨ ਅੰਨਾ,ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ
ਕਰੋੜਾਂ ਚ ਖੇਡਦੇ ਹਨ ਅੰਨਾ,ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ...
'ਉਮੀਦ ਛੱਡ ਦਿੱਤੀ ਸੀ... ਧੋਖੇ ਨਾਲ ਪਾਕਿਸਤਾਨ ਲਿਜਾਇਆ ਗਿਆ', 23 ਸਾਲਾਂ ਬਾਅਦ ਭਾਰਤ ਪਰਤੀ ਹਮੀਦਾ ਦੀ ਦਰਦਨਾਕ ਕਹਾਣੀ !
'ਉਮੀਦ ਛੱਡ ਦਿੱਤੀ ਸੀ... ਧੋਖੇ ਨਾਲ ਪਾਕਿਸਤਾਨ ਲਿਜਾਇਆ ਗਿਆ', 23 ਸਾਲਾਂ ਬਾਅਦ ਭਾਰਤ ਪਰਤੀ ਹਮੀਦਾ ਦੀ ਦਰਦਨਾਕ ਕਹਾਣੀ !...
ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਬੈਠੇ ਕਿਸਾਨ, ਕਿਵੇਂ ਕੱਢਿਆ ਜਾਵੇਗਾ ਹੱਲ ਪੰਧੇਰ ਨੇ ਦੱਸਿਆ
ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਬੈਠੇ ਕਿਸਾਨ, ਕਿਵੇਂ  ਕੱਢਿਆ ਜਾਵੇਗਾ ਹੱਲ ਪੰਧੇਰ ਨੇ ਦੱਸਿਆ...
ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ ਦੇ ਬੈਗ ਨੂੰ ਲੈ ਕੇ ਕਿਉਂ ਹੋ ਰਹੀ ਹੈ ਚਰਚਾ?
ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ ਦੇ ਬੈਗ ਨੂੰ ਲੈ ਕੇ ਕਿਉਂ ਹੋ ਰਹੀ ਹੈ ਚਰਚਾ?...