AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਾਂ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਵਾਹਿਗੁਰੂ ਅੱਗੇ ਇਹੋ ਅਰਜ ਕੀਤੀ ਕਿ ਦੇਸ਼ ਵਿਦੇਸ਼ਾਂ 'ਚ ਵੱਸਦੀ ਸੰਗਤ 'ਚ ਪਿਆਰ ਤੇ ਭਾਈਚਾਰਾ ਬਣਿਆ ਰਹੇ।

ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ
ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਛੇਵੇਂ ਪਾਤਸ਼ਾਹ ਜੀ ਦਾ ਗੁਰਤਾਗੱਦੀ ਦਿਵਸ
lalit-sharma
| Published: 08 Jun 2026 10:59 AM IST
Share

ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਅੱਜ ਵੱਡੀ ਗਿਣਤੀ ‘ਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ। ਗੁਰੂ ਘਰ ਦੇ ਦਰਸ਼ਣ ਦੀਦਾਰ ਕਰਨ ਉਪਰੰਤ ਸੰਗਤਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਗੁਰੂ ਘਰ ‘ਚ ਆਈਆਂ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੱਤੀ ਗਈ ਤੇ ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਤੇ ਸਕੱਤਰ ਧਰਮ ਪ੍ਰਚਾਰ ਗੁਰਿੰਦਰ ਸਿੰਘ ਮੱਥੇਵਾਲ ਨੇ ਕਿਹਾ ਕਿ ਅੱਜ ਗੁਰੂ ਘਰ ‘ਚ ਜਲੋ ਸਾਹਿਬ ਵੀ ਸਜਾਏ ਗਏ ਤੇ ਰਾਤ ਨੂੰ ਦੀਪਮਾਲਾ ਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ।

ਉਨ੍ਹਾਂ ਨੇ ਦੱਸਿਆ ਕਿ ਗੁਰੂ ਘਰ ‘ਚ ਆਉਣ ਵਾਲੀਆਂ ਸੰਗਤਾਂ ਦੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਪੁੱਖਤਾ ਪ੍ਰਬੰਧ ਕੀਤੇ ਗਏ ਹਨ ਤੇ ਇਸ ਮੌਕੇ ਗੁਰੂ ਘਰ ਆਈਆਂ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾ ਗੱਦੀ ਦਿਵਸ ਦੀ ਵਧਾਈ ਦਿੱਤੀ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਾਂ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਵਾਹਿਗੁਰੂ ਅੱਗੇ ਇਹੋ ਅਰਜ ਕੀਤੀ ਕਿ ਦੇਸ਼ ਵਿਦੇਸ਼ਾਂ ‘ਚ ਵੱਸਦੀ ਸੰਗਤ ‘ਚ ਪਿਆਰ ਤੇ ਭਾਈਚਾਰਾ ਬਣਿਆ ਰਹੇ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਦਿਨ ਮੀਰੀ ਪੀਰੀ ਦੇ ਮਾਲਕ ਨੇ ਸਾਰੇ ਸਿੱਖਾਂ ਨੂੰ ਸ਼ਸ਼ਤਰ ਧਾਰੀ ਹੋਣ ਲਈ ਕਿਹਾ ਸੀ। ਢਾਡੀ ਪ੍ਰਥਾ ਦੀ ਅਰੰਭਤਾ ਇਸ ਪਵਿੱਤਰ ਦਿਹਾੜੇ ‘ਤੇ ਹੋਈ, ਉਨ੍ਹਾਂ ਕਿਹਾ ਕਿ ਇਹ ਯੁੱਗ ਕ੍ਰਾਂਤੀ ਦਾ ਯੁੱਗ ਹੈ ਤੇ ਅੱਜ ਦੇ ਦਿਨ ਗੁਰਾਂ ਨੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਨੇ ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਕਿਹਾ।

ਉਨ੍ਹਾਂ ਨੇ ਕਿਹਾ ਕਿ ਗੁਰੂ ਜੀ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਰਚਨਾ ਕੀਤੀ। ਬਾਬਾ ਬੁੱਢਾ ਜੀ ਨੇ ਗੂਰੂ ਹਰਗੋਬਿੰਦ ਸਿੰਘ ਜੀ ਨੂੰ ਦੋ ਤਲਵਾਰਾਂ ਮਿਰੀ ਤੇ ਪੀਰੀ ਦੀਆਂ ਪਹਿਨਾਈਆਂ। ਗੁਰੂ ਜੀ ਨੇ ਜਿੰਨੇ ਵੀ ਯੁੱਧ ਲੜੇ, ਗੁਰੂ ਪਾਤਸ਼ਾਹ ਨੇ ਫਤਿਹ ਬਖਸ਼ ਕੀਤੀ।

Follow Us
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ...
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ...
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?...
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ...
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT...
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...