ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Hemkund Sahib Yatra: ਅੱਜ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਸੰਗਤ ਨੂੰ ਸਾਵਧਾਨੀ ਵਰਤਣ ਦੇ ਹੁਕਮ

ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਅੱਜ 10:30 ਵਜੇ ਪੁਰੀਆਂ ਰਸਮਾਂ ਤੇ ਖਾਲਸਾਈ ਜਾਹੋ ਜਲਾਲ ਨਾਲ ਖੁਲਣਗੇ। ਅੱਜ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪ੍ਰਕਾਸ਼ ਕੀਤੇ ਜਾਣਗੇ ਤੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪੈਣ ਉਪਰੰਤ ਪਹਿਲੀ ਅਰਦਾਸ ਹੋਵੇਗੀ।

Hemkund Sahib Yatra: ਅੱਜ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਸੰਗਤ ਨੂੰ ਸਾਵਧਾਨੀ ਵਰਤਣ ਦੇ ਹੁਕਮ
Follow Us
tv9-punjabi
| Updated On: 20 May 2023 11:42 AM

Hemkund Sahib Yatra: ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਅੱਜ ਸਾਢੇ 10 ਵਜੇ ਪੁਰੀਆਂ ਰਸਮਾਂ ਤੇ ਖਾਲਸਾਈ ਜਾਹੋ ਜਲਾਲ ਨਾਲ ਖੁੱਲ੍ਹਣਗੇ। ਜਿਸ ਤੋਂ ਬਾਅਦ ਸਾਲ 2023 ਲਈ ਯਾਤਰਾ ਦੀ ਸ਼ੁਰੂਆਤ ਹੋ ਜਾਵੇਗੀ। ਅੱਜ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪ੍ਰਕਾਸ਼ ਕੀਤੇ ਜਾਣਗੇ ਤੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪੈਣ ਉਪਰੰਤ ਪਹਿਲੀ ਅਰਦਾਸ ਹੋਵੇਗੀ ਤੇ ਕੀਰਤਨ ਅਰੰਭ ਹੋਵੇਗਾ। ਪ੍ਰਸ਼ਾਸਨ (Administration) ਵੱਲੋਂ ਵੀ ਸੰਗਤ ਦੀ ਆਮਦ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਸੰਗਤ ਨੂੰ ਸਾਵਧਾਨੀ ਵਰਤਣ ਦੀ ਹਦਾਇਤ

ਪ੍ਰਸ਼ਾਸਨ ਵੱਲੋਂ ਵੀ ਸੰਗਤ ਨੂੰ ਸਾਵਧਾਨੀ ਵਰਤਣ ਦੀ ਹਦਾਇਤ ਦਿੱਤੀ ਗਈ ਹੈ। ਗੌਰਤਲਬ ਐ ਕਿ ਮੌਸਮ ਦੀ ਖ਼ਰਾਬੀ ਤੇ ਠੰਡ ਜ਼ਿਆਦਾ ਹੋਣ ਕਾਰਨ ਸਾਹ ਦੀ ਕਮੀ ਤੇ ਚਲਦਿਆਂ ਯਾਤਰੀਆਂ ਨੂੰ ਉੱਪਰ ਰੁਕਣ ਦੀ ਸਖ਼ਤ ਮਨਾਹੀ ਹੈ ਤੇ ਦਰਸ਼ਨ ਕਰਕੇ ਸੰਗਤ ਨੂੰ ਵਾਪਸ ਪਰਤਣਾ ਹੋਵੇਗਾ।

ਕਿਹੜੇ ਯਾਤਰੀ ਹੇਮਕੁੰਟ ਸਾਹਿਬ ਨਹੀਂ ਜਾ ਸਕਣਗੇ

ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਮੁਤਾਬਕ 60 ਸਾਲ ਤੋਂ ਵੱਧ ਉਮਰ ਦੇ ਬਿਮਾਰ ਲੋਕ ਹੁਣ ਹੇਮਕੁੰਟ ਸਾਹਿਬ ਦੇ ਦਰਸ਼ਨ ਨਹੀਂ ਕਰ ਸਕਣਗੇ। ਚਮੋਲੀ ਜ਼ਿਲ੍ਹਾ ਪ੍ਰਸ਼ਾਸਨ ਦੀ ਅਪੀਲ ‘ਤੇ ਅਜਿਹੇ ਯਾਤਰੀਆਂ ਨੂੰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਰਿਸ਼ੀਕੇਸ਼ ਵਿਖੇ ਰੋਕਿਆ ਜਾਵੇਗਾ। ਹਾਲਾਂਕਿ ਹੇਮਕੁੰਟ ਸਾਹਿਬ (Hemkund Sahib) ਵਿਖੇ ਬਰਫ ਪਿਘਲਣ ਤੋਂ ਬਾਅਦ ਅਜਿਹੇ ਯਾਤਰੀਆਂ ਨੂੰ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੈਨੇਜਰ ਸਰਦਾਰ ਦਰਸ਼ਨ ਸਿੰਘ ਨੇ ਬੀਤੇ ਦਿਨੀਂ ਦੱਸਿਆ ਸੀ ਕਿ ਇਸ ਸਮੇਂ ਸ੍ਰੀ ਹੇਮਕੁੰਟ ਸਾਹਿਬ ਨੂੰ ਜਾਣ ਵਾਲੇ ਰਸਤੇ ਵਿੱਚ ਅੱਠ ਫੁੱਟ ਬਰਫ਼ ਪਈ ਹੈ। ਅਜਿਹੇ ‘ਚ ਇਸ ਸਮੇਂ ਉੱਥੇ ਆਕਸੀਜਨ (Oxygen) ਦੀ ਮਾਤਰਾ ਬਹੁਤ ਘੱਟ ਹੁੰਦੀ ਹੈ। ਇਸ ਕਾਰਨ 60 ਸਾਲ ਤੋਂ ਵੱਧ ਉਮਰ ਦੇ ਲੋਕ ਜੋ ਬਲੱਡ ਪ੍ਰੈਸ਼ਰ, ਦਮਾ ਅਤੇ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਹਨ, ਨੂੰ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਬੱਚਿਆਂ ਨੂੰ ਫਿਲਹਾਲ ਯਾਤਰਾ ‘ਤੇ ਜਾਣ ‘ਤੇ ਵੀ ਪਾਬੰਦੀ ਹੋਵੇਗੀ। ਹਾਲਾਂਕਿ, ਬਰਫ ਪਿਘਲਣ ਤੋਂ ਬਾਅਦ, ਇਹ ਲੋਕ ਯਾਤਰਾ ‘ਤੇ ਜਾ ਸਕਦੇ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!...
Himachal Landslide: ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!
Himachal Landslide:  ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!...