Hemkund Sahib Yatra: ਅੱਜ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਸੰਗਤ ਨੂੰ ਸਾਵਧਾਨੀ ਵਰਤਣ ਦੇ ਹੁਕਮ
ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਅੱਜ 10:30 ਵਜੇ ਪੁਰੀਆਂ ਰਸਮਾਂ ਤੇ ਖਾਲਸਾਈ ਜਾਹੋ ਜਲਾਲ ਨਾਲ ਖੁਲਣਗੇ। ਅੱਜ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪ੍ਰਕਾਸ਼ ਕੀਤੇ ਜਾਣਗੇ ਤੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪੈਣ ਉਪਰੰਤ ਪਹਿਲੀ ਅਰਦਾਸ ਹੋਵੇਗੀ।
ਸੰਗਤ ਨੂੰ ਸਾਵਧਾਨੀ ਵਰਤਣ ਦੀ ਹਦਾਇਤ
ਪ੍ਰਸ਼ਾਸਨ ਵੱਲੋਂ ਵੀ ਸੰਗਤ ਨੂੰ ਸਾਵਧਾਨੀ ਵਰਤਣ ਦੀ ਹਦਾਇਤ ਦਿੱਤੀ ਗਈ ਹੈ। ਗੌਰਤਲਬ ਐ ਕਿ ਮੌਸਮ ਦੀ ਖ਼ਰਾਬੀ ਤੇ ਠੰਡ ਜ਼ਿਆਦਾ ਹੋਣ ਕਾਰਨ ਸਾਹ ਦੀ ਕਮੀ ਤੇ ਚਲਦਿਆਂ ਯਾਤਰੀਆਂ ਨੂੰ ਉੱਪਰ ਰੁਕਣ ਦੀ ਸਖ਼ਤ ਮਨਾਹੀ ਹੈ ਤੇ ਦਰਸ਼ਨ ਕਰਕੇ ਸੰਗਤ ਨੂੰ ਵਾਪਸ ਪਰਤਣਾ ਹੋਵੇਗਾ।ਕਿਹੜੇ ਯਾਤਰੀ ਹੇਮਕੁੰਟ ਸਾਹਿਬ ਨਹੀਂ ਜਾ ਸਕਣਗੇ
ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਮੁਤਾਬਕ 60 ਸਾਲ ਤੋਂ ਵੱਧ ਉਮਰ ਦੇ ਬਿਮਾਰ ਲੋਕ ਹੁਣ ਹੇਮਕੁੰਟ ਸਾਹਿਬ ਦੇ ਦਰਸ਼ਨ ਨਹੀਂ ਕਰ ਸਕਣਗੇ। ਚਮੋਲੀ ਜ਼ਿਲ੍ਹਾ ਪ੍ਰਸ਼ਾਸਨ ਦੀ ਅਪੀਲ ‘ਤੇ ਅਜਿਹੇ ਯਾਤਰੀਆਂ ਨੂੰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਰਿਸ਼ੀਕੇਸ਼ ਵਿਖੇ ਰੋਕਿਆ ਜਾਵੇਗਾ। ਹਾਲਾਂਕਿ ਹੇਮਕੁੰਟ ਸਾਹਿਬ (Hemkund Sahib) ਵਿਖੇ ਬਰਫ ਪਿਘਲਣ ਤੋਂ ਬਾਅਦ ਅਜਿਹੇ ਯਾਤਰੀਆਂ ਨੂੰ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੈਨੇਜਰ ਸਰਦਾਰ ਦਰਸ਼ਨ ਸਿੰਘ ਨੇ ਬੀਤੇ ਦਿਨੀਂ ਦੱਸਿਆ ਸੀ ਕਿ ਇਸ ਸਮੇਂ ਸ੍ਰੀ ਹੇਮਕੁੰਟ ਸਾਹਿਬ ਨੂੰ ਜਾਣ ਵਾਲੇ ਰਸਤੇ ਵਿੱਚ ਅੱਠ ਫੁੱਟ ਬਰਫ਼ ਪਈ ਹੈ। ਅਜਿਹੇ ‘ਚ ਇਸ ਸਮੇਂ ਉੱਥੇ ਆਕਸੀਜਨ (Oxygen) ਦੀ ਮਾਤਰਾ ਬਹੁਤ ਘੱਟ ਹੁੰਦੀ ਹੈ। ਇਸ ਕਾਰਨ 60 ਸਾਲ ਤੋਂ ਵੱਧ ਉਮਰ ਦੇ ਲੋਕ ਜੋ ਬਲੱਡ ਪ੍ਰੈਸ਼ਰ, ਦਮਾ ਅਤੇ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਹਨ, ਨੂੰ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਬੱਚਿਆਂ ਨੂੰ ਫਿਲਹਾਲ ਯਾਤਰਾ ‘ਤੇ ਜਾਣ ‘ਤੇ ਵੀ ਪਾਬੰਦੀ ਹੋਵੇਗੀ। ਹਾਲਾਂਕਿ, ਬਰਫ ਪਿਘਲਣ ਤੋਂ ਬਾਅਦ, ਇਹ ਲੋਕ ਯਾਤਰਾ ‘ਤੇ ਜਾ ਸਕਦੇ ਹਨ।
Follow Us
