AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hemkund Sahib Yatra 2023: ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ, ਪਹਿਲਾ ਜਥਾ ਰਵਾਨਾ

ਉਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਅੱਜ ਸ਼ਰਧਾਲੂਆਂ ਦਾ ਪਹਿਲਾ ਜਥਾ ਗੁਰਦੁਆਰਾ ਰਿਸ਼ੀਕੇਸ਼ ਤੋਂ ਰਵਾਨਾ ਹੋ ਰਿਹਾ ਹੈ।

Hemkund Sahib Yatra 2023: ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ, ਪਹਿਲਾ ਜਥਾ ਰਵਾਨਾ
tv9-punjabi
| Updated On: 17 May 2023 11:04 AM IST
Share
Hemkund Sahib Yatra 2023: ਅੱਜ ਉਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ (Hemkund Sahib) ਦੀ ਸਾਲਾਨਾ ਯਾਤਰਾ ਲਈ ਸ਼ਰਧਾਲੂਆਂ ਦਾ ਪਹਿਲਾ ਜਥਾ ਗੁਰਦੁਆਰਾ ਰਿਸ਼ੀਕੇਸ਼ ਤੋਂ ਰਵਾਨਾ ਹੋ ਰਿਹਾ ਹੈ। ਜਥੇ ਨੂੰ ਉਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਵੱਲੋਂ ਗੁਰਮਤਿ ਮਰਿਆਦਾ ਅਨੁਸਾਰ ਰਵਾਨਾ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ (Gates) ਸੰਗਤ ਲਈ 20 ਮਈ ਨੂੰ ਖੋਲ੍ਹੇ ਜਾਣਗੇ, ਜਿਸ ਤਹਿਤ ਸ਼ਰਧਾਲੂਆਂ ਦਾ ਪਹਿਲਾ ਅੱਜ ਰਿਸ਼ੀਕੇਸ਼ ਸਥਿਤ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ ਹੈ। ਇਸ ਬਾਰੇ ਜਿਆਜਾ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਟਰੱਸਟ ਨੇ ਸਾਲਾਨਾ ਯਾਤਰਾ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਰਾਜਪਾਲ ਵੱਲੋਂ ਰਵਾਨਾ ਕੀਤਾ ਗਿਆ ਹੈ। ਇਸ ਮੌਕੇ ਉਤਰਾਖੰਡ ਦੇ ਮੁੱਖ ਮੰਤਰੀ (Chief Minister) ਤੇ ਹੋਰ ਮੰਤਰੀਆਂ ਤੋਂ ਇਲਾਵਾ ਕਈ ਧਾਰਮਿਕ ਸ਼ਖ਼ਸੀਅਤਾਂ ਵੀ ਸ਼ਾਮਲ ਰਹੀਆਂ ਹਨ। ਇਥੇ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪਹਿਲਾ ਜਥਾ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਵਾਰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਆਉਣ ਵਾਲੇ ਸ਼ਰਧਾਲੂਆਂ ਨੂੰ 15 ਕਿਲੋਮੀਟਰ ਦੀ ਪੈਦਲ ਯਾਤਰਾ ‘ਤੇ ਵੱਖ-ਵੱਖ ਥਾਵਾਂ ‘ਤੇ ਗਰਮ ਜਲ ਛਕਾਇਆ ਜਾਵੇਗਾ। ਇਸ ਲਈ ਭੂੰਦੜ ਤੇ ਘੰਗੜੀਆ ਵਿਖੇ ਦੋ ਵਾਟਰ ਏਟੀਐਮ ਲਗਾਏ ਜਾਣਗੇ। ਇਸ ਦੇ ਨਾਲ ਹੀ ਯਾਤਰਾ ਦੇ ਰਸਤੇ ‘ਤੇ ਚੱਲਣ ਵਾਲੇ ਘੋੜਿਆਂ ਤੇ ਖੱਚਰਾਂ ਲਈ ਤਿੰਨ ਥਾਵਾਂ ‘ਤੇ ਗਰਮ ਪਾਣੀ ਦਾ ਪ੍ਰਬੰਧ ਕੀਤਾ ਜਾਵੇਗਾ। ਹੇਮਕੁੰਟ ਸਾਹਿਬ ਇਲਾਕੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਜਲ ਸੰਸਥਾ ਵੱਲੋਂ ਇਹ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਯਾਤਰਾ ਦੇ ਰੂਟ ‘ਤੇ ਘੋੜਿਆਂ ਤੇ ਖੱਚਰਾਂ ਲਈ ਤਿੰਨ ਥਾਵਾਂ ‘ਤੇ ਗਰਮ ਪਾਣੀ ਦੇ ਕੁੰਡ ਬਣਾਏ ਜਾਣਗੇ। ਇਹ ਪ੍ਰਬੰਧ ਪੁਲਾਨਾ, ਭੂੰਦੜ ਤੇ ਘੰਗੜੀਆ ਵਿੱਚ ਕੀਤਾ ਜਾ ਰਿਹਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...