Hemkund Sahib Yatra 2023: ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ, ਪਹਿਲਾ ਜਥਾ ਰਵਾਨਾ
ਉਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਅੱਜ ਸ਼ਰਧਾਲੂਆਂ ਦਾ ਪਹਿਲਾ ਜਥਾ ਗੁਰਦੁਆਰਾ ਰਿਸ਼ੀਕੇਸ਼ ਤੋਂ ਰਵਾਨਾ ਹੋ ਰਿਹਾ ਹੈ।
Hemkund Sahib Yatra 2023: ਅੱਜ ਉਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ (Hemkund Sahib) ਦੀ ਸਾਲਾਨਾ ਯਾਤਰਾ ਲਈ ਸ਼ਰਧਾਲੂਆਂ ਦਾ ਪਹਿਲਾ ਜਥਾ ਗੁਰਦੁਆਰਾ ਰਿਸ਼ੀਕੇਸ਼ ਤੋਂ ਰਵਾਨਾ ਹੋ ਰਿਹਾ ਹੈ। ਜਥੇ ਨੂੰ ਉਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਵੱਲੋਂ ਗੁਰਮਤਿ ਮਰਿਆਦਾ ਅਨੁਸਾਰ ਰਵਾਨਾ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ (Gates) ਸੰਗਤ ਲਈ 20 ਮਈ ਨੂੰ ਖੋਲ੍ਹੇ ਜਾਣਗੇ, ਜਿਸ ਤਹਿਤ ਸ਼ਰਧਾਲੂਆਂ ਦਾ ਪਹਿਲਾ ਅੱਜ ਰਿਸ਼ੀਕੇਸ਼ ਸਥਿਤ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ ਹੈ।
ਇਸ ਬਾਰੇ ਜਿਆਜਾ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਟਰੱਸਟ ਨੇ ਸਾਲਾਨਾ ਯਾਤਰਾ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਰਾਜਪਾਲ ਵੱਲੋਂ ਰਵਾਨਾ ਕੀਤਾ ਗਿਆ ਹੈ।
ਇਸ ਮੌਕੇ ਉਤਰਾਖੰਡ ਦੇ ਮੁੱਖ ਮੰਤਰੀ (Chief Minister) ਤੇ ਹੋਰ ਮੰਤਰੀਆਂ ਤੋਂ ਇਲਾਵਾ ਕਈ ਧਾਰਮਿਕ ਸ਼ਖ਼ਸੀਅਤਾਂ ਵੀ ਸ਼ਾਮਲ ਰਹੀਆਂ ਹਨ। ਇਥੇ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪਹਿਲਾ ਜਥਾ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋਇਆ ਹੈ।
ਮਿਲੀ ਜਾਣਕਾਰੀ ਮੁਤਾਬਕ ਇਸ ਵਾਰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਆਉਣ ਵਾਲੇ ਸ਼ਰਧਾਲੂਆਂ ਨੂੰ 15 ਕਿਲੋਮੀਟਰ ਦੀ ਪੈਦਲ ਯਾਤਰਾ ‘ਤੇ ਵੱਖ-ਵੱਖ ਥਾਵਾਂ ‘ਤੇ ਗਰਮ ਜਲ ਛਕਾਇਆ ਜਾਵੇਗਾ। ਇਸ ਲਈ ਭੂੰਦੜ ਤੇ ਘੰਗੜੀਆ ਵਿਖੇ ਦੋ ਵਾਟਰ ਏਟੀਐਮ ਲਗਾਏ ਜਾਣਗੇ।
ਇਹ ਵੀ ਪੜ੍ਹੋ
ਇਸ ਦੇ ਨਾਲ ਹੀ ਯਾਤਰਾ ਦੇ ਰਸਤੇ ‘ਤੇ ਚੱਲਣ ਵਾਲੇ ਘੋੜਿਆਂ ਤੇ ਖੱਚਰਾਂ ਲਈ ਤਿੰਨ ਥਾਵਾਂ ‘ਤੇ ਗਰਮ ਪਾਣੀ ਦਾ ਪ੍ਰਬੰਧ ਕੀਤਾ ਜਾਵੇਗਾ। ਹੇਮਕੁੰਟ ਸਾਹਿਬ ਇਲਾਕੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਜਲ ਸੰਸਥਾ ਵੱਲੋਂ ਇਹ ਪ੍ਰਬੰਧ ਕੀਤੇ ਜਾ ਰਹੇ ਹਨ।
ਇਸ ਦੇ ਨਾਲ ਹੀ ਯਾਤਰਾ ਦੇ ਰੂਟ ‘ਤੇ ਘੋੜਿਆਂ ਤੇ ਖੱਚਰਾਂ ਲਈ ਤਿੰਨ ਥਾਵਾਂ ‘ਤੇ ਗਰਮ ਪਾਣੀ ਦੇ ਕੁੰਡ ਬਣਾਏ ਜਾਣਗੇ। ਇਹ ਪ੍ਰਬੰਧ ਪੁਲਾਨਾ, ਭੂੰਦੜ ਤੇ ਘੰਗੜੀਆ ਵਿੱਚ ਕੀਤਾ ਜਾ ਰਿਹਾ ਹੈ।