ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Hola Mohalla History: ਸਿੱਖ ਧਰਮ ਅਤੇ ਸਿੱਖ ਇਤਿਹਾਸ ਵਿੱਚ ਖਾਸ ਮਹੱਤਵ ਰੱਖਦਾ ਹੈ ਹੋਲਾ ਮਹੱਲਾ

Religious News: ਨਿਹੰਗ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਹੋਲਾ ਮਹੱਲਾ ਸ਼ੁਰੂ ਕਰਦੇ ਹਨ। ਨਗਾਰਿਆਂ ਦੀ ਗੂੰਜ ਵਿਚ ਨਿਸ਼ਾਨ ਸਾਹਿਬ ਚੜ੍ਹਾਏ ਜਾਂਦੇ ਹਨ।

Hola Mohalla History: ਸਿੱਖ ਧਰਮ ਅਤੇ ਸਿੱਖ ਇਤਿਹਾਸ ਵਿੱਚ ਖਾਸ ਮਹੱਤਵ ਰੱਖਦਾ ਹੈ ਹੋਲਾ ਮਹੱਲਾ
ਸੰਕੇਤਕ ਤਸਵੀਰ
Follow Us
tv9-punjabi
| Published: 27 Feb 2023 15:36 PM

ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੋਲਾ ਮਹੱਲਾ ਹਰ ਸਾਲ ਗੁਰੂਦਵਾਰਾ ਸ਼੍ਰੀ ਕੇਸਗੜ੍ਹ ਸਾਹਿਬ ਵਿੱਖੇ ਮਨਾਇਆ ਜਾਂਦਾ ਹੈ । ਹੋਲਾ ਮਹੱਲਾ ਦੀ ਸ਼ੁਰੂਆਤ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਮਤ 1757 (1701 ਈ.) ਨੂੰ ਚੇਤ ਦੀ ਇੱਕ ਤਾਰੀਖ ਨੂੰ ਕੀਤੀ ਸੀ। ਉਸ ਦਿਨ ਤੋਂ ਬਾਅਦ ਹਰ ਸਾਲ ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ ‘ਚ ਰੰਗਿਆ ਜਾਂਦਾ ਹੈ।

ਇਸ ਤਰਾਂ ਹੋਈ ਹੋਲਾ ਮਹੱਲਾ ਦੀ ਸ਼ੁਰੂਆਤ

1699 ਈ. ਨੂੰ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਦੇ ਦਿਹਾੜੇ ਸ਼੍ਰੀ ਕੇਸਗੜ੍ਹ ਸਾਹਿਬ ਵਿੱਖੇ ਅੰਮ੍ਰਿਤ ਸੰਚਾਰ ਕਰਕੇ ਖਾਲਸਾ ਪੰਥ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਕਈਂ ਹਿੰਦੁਸਤਾਨੀ ਅਤੇ ਬਾਹਰੀ ਰਾਜੇ ਖਾਲਸਾ ਪੰਥ ਅਤੇ ਗੁਰੂ ਸਾਹਿਬ ਦੇ ਖਿਲਾਫ ਹੋ ਗਏ । ਗੁਰੂ ਸਾਹਿਬ ਜੀ ਨੂੰ ਵਿਸ਼ਵਾਸ਼ ਹੋ ਗਿਆ ਕਿ ਹੁਣ ਅਗੇ ਦਾ ਸਫ਼ਰ ਖਾਲਸਾ ਪੰਥ ਲਈ ਸੰਘਰਸ਼ ਦਾ ਦੌਰ ਹੋਵੇਗਾ। ਇਸ ਲਈ ਗੁਰੂ ਸਾਹਿਬ ਜੀ ਨੇ ਖਾਲਸੇ ਨੂੰ ਯੁੱਧ ਦੇ ਲਈ ਤਿਆਰ ਕਰਨ ਦਾ ਫੈਸਲਾ ਲਿਆ। ਇਸ ਲਈ ਗੁਰੂ ਜੀ ਨੇ ਚੇਤ ਮਹੀਨੇ ਦੇ ਉਨ੍ਹਾਂ ਦਿਨਾਂ ਨੂੰ ਚੁਣਿਆ ਜਦੋ ਭਾਰਤ ਵਿਚ ਲੋਕੀ ਹੋਲੀ ਦਾ ਤਿਉਹਾਰ ਮਨਾਉਣ ਵਿੱਚ ਰੁੱਝੇ ਹੋਏ ਸੀ। ਗੁਰੂ ਜੀ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿਚ ਹੋਲਾ ਮਹੱਲਾ ਮਨਾਇਆ ਜਾਣ ਲੱਗਾ।

ਇਹ ਵੀ ਪੜ੍ਹੋ – ਇਸ ਦਿਨ ਤੋਂ ਸ਼ੁਰੂ ਹੋਵੇਗਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੋਲਾ ਮਹੱਲਾ

ਇਹ ਹਨ ਹੋਲਾ ਮਹੱਲਾ ਦੇ ਸ਼ਬਦੀ ਅਰਥ

‘ਹੋਲਾ’ ਅਰਬੀ ਭਾਸ਼ਾ ਦੇ ਸ਼ਬਦ ਹੂਲ ਤੋਂ ਬਣਿਆ ਹੈ ਜਿਸਦੇ ਅਰਥ ਭਲੇ ਕੰਮਾਂ ਲਈ ਜੂਝਣਾ ਹੈ। ਅਤੇ ਮਹੱਲਾ ਦਾ ਅਰਥ ਹੈ ਵੱਡਾ ਜਲੂਸ। ਇਸ ਤਰਾਂ ਗੁਰੂ ਜੀ ਨੇ ਆਪਣੇ ਖਾਲਸੇ ਨੂੰ ਇਹ ਆਦੇਸ਼ ਦਿੱਤਾ ਕਿ ਉਹ ਕੌਮ ਦੀ ਰੱਖਿਆ ਲਈ ਆਪਣੀ ਕੁਰਬਾਣੀ ਦੇਣ ਤੋਂ ਪਿੱਛੇ ਨਹੀਂ ਹਟੇਗਾ ਸਗੋਂ ਹੋਲਾ ਮਹੱਲਾ ਕਢਦਾ ਹੋਏ ਜੁਰਮ ਦਾ ਖ਼ਤਮ ਕਰੇਗਾ । ਗੁਰੂ ਜੀ ਦੀ ਇਸ ਸਿੱਖਿਆ ਤੇ ਚਲਦੇ ਹੋਏ ਗੁਰੂ ਦੇ ਖਾਲਸੇ ਨੇ ਕਈਂ ਵਾਰੀ ਮੈਦਾਨ ਫਤਹਿ ਕੀਤਾ । ਉਨ੍ਹਾਂ ਜੰਗੀ ਜੀਤ ਨੂੰ ਯਾਦ ਕਰਦੇ ਹੋਏ ਹਰ ਸਾਲ ਆਨੰਦਪੁਰ ਸਾਹਿਬ ਵਿੱਖੇ ਹੋਲਾ ਮਹੱਲਾ ਮਨਾਇਆ ਜਾਂਦਾ ਹੈ। ਇਸ ਵਿੱਚ ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਗੁਰੂ ਦੀ ਫੋਜ ਇਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਹੋਲਾ ਮਹੱਲਾ ਕਢਦੀ ਹੈ। ਇਸ ਵਿੱਚ ਨਿਹੰਗ, ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਉਂਦੇ ਹਨ।

ਗੁਰੂ ਗੋਬਿੰਦ ਸਿੰਘ ਜੀ ਆਪ ਮਸਨੂਈ ਲੜਾਈ ਨੂੰ ਵੇਖਦੇ ਸਨ

ਸਿੱਖ ਇਤਿਹਾਸ ਵਿੱਚ ਇਸ ਗੱਲ ਦਾ ਜਿਕਰ ਹੈ ਕਿ ਹੋਲਾ ਮਹੱਲਾ ਦੌਰਾਨ ਗੁਰੂ ਗੋਬਿੰਦ ਸਿੰਘ ਜੀ ਆਪ ਇਸ ਮਸਨੂਈ ਲੜਾਈ ਨੂੰ ਵੇਖਦੇ ਅਤੇ ਦੋਵਾਂ ਦਲਾਂ ਨੂੰ ਲੋੜੀਂਦੀ ਸਿੱਖਿਆ ਪ੍ਰਦਾਨ ਕਰਦੇ ਸਨ। ਜਿਹੜਾ ਦਲ ਜੇਤੂ ਹੁੰਦਾ, ਉਸ ਨੂੰ ਦੀਵਾਨ ਵਿਚ ਸਿਰੋਪਾਓ ਬਖਸ਼ਿਸ਼ ਕਰਦੇ ਸਨ। ਘੋੜਸਵਾਰੀ ਤੇ ਗਤਕੇਬਾਜ਼ੀ ਦੇ ਜੰਗਜ਼ੂ ਕਰਤੱਬ ਦੇਖਣਯੋਗ ਹੁੰਦੇ ਹਨ। ਇਸ ਮੌਕੇ ਦੀਵਾਨ ਸਜਦੇ, ਕਥਾ ਕੀਰਤਨ ਹੁੰਦਾ, ਬੀਰਰਸੀ ਵਾਰਾਂ ਗਾਈਆਂ ਜਾਂਦੀਆਂ ਅਤੇ ਅਨੇਕ ਤਰ੍ਹਾਂ ਦੀਆਂ ਫੌਜੀ ਕਵਾਇਦਾਂ ਹੁੰਦੀਆਂ। ਹਰ ਪਾਸੇ ਚੜ੍ਹਦੀ ਕਲਾ ਦਾ ਮਾਹੌਲ ਬਣਿਆ ਰਹਿੰਦਾ। ਗੁਰੂ ਸਾਹਿਬ ਇਨ੍ਹਾਂ ਸਾਰੀਆਂ ਕਾਰਵਾਈਆਂ ਵਿਚ ਖੁਦ ਸ਼ਾਮਿਲ ਹੁੰਦੇ ਅਤੇ ਸਿੱਖਾਂ ਦਾ ਉਤਸ਼ਾਹ ਵਧਾਉਂਦੇ। ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ‘ਤੇ ਹੋਲਾ ਮਹੱਲਾ ਦੇ ਰੂਪ ਵਿਚ ਮਨਾਏ ਜਾਂਦੇ ਜੰਗਜ਼ੂ ਤਿਉਹਾਰ ‘ਤੇ ਸਿੰਘਾਂ ਦੀਆਂ ਆਪਸ ਵਿਚ ਲੜੀਆਂ ਜਾਂਦੀਆਂ ਅਭਿਆਸ ਰੂਪੀ ਮਸਨੂਈ ਲੜਾਈਆਂ ਨੇ ਭਾਰਤੀ ਲੋਕਾਂ ਦੇ ਮਨੋਬਲ ਨੂੰ ਉੱਚਾ ਕੀਤਾ।

ਇਨ੍ਹਾਂ ਪਵਿੱਤਰ ਅਸਥਾਨਾਂ ਤੇ ਮਨਾਇਆ ਜਾਂਦਾ ਹੈ ਹੋਲਾ ਮਹੱਲਾ

ਗੁਰੂ ਗੋਬਿੰਦ ਸਿੰਘ ਦੁਆਰਾ ਆਨੰਦਪੁਰ ਸਾਹਿਬ ਵਿਚ ਸ਼ੁਰੂ ਕੀਤੀ ਹੋਲਾ ਮੁਹੱਲਾ ਕੱਢਣ ਦੀ ਰੀਤ ਵਰਤਮਾਨ ਸਮੇਂ ਜਾਰੀ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਵਿਖੇ ਲੱਗਣ ਵਾਲੇ ਇਸ ਮੇਲੇ ਵਿੱਚ ਦੂਰ-ਦੂਰ ਤੋਂ ਲੋਕ ਸ਼ਾਮਲ ਹੋਣ ਲਈ ਆਉਂਦੇ ਹਨ। ਆਨੰਦਪੁਰ ਸਾਹਿਬ ਦੇ ਨਾਲ ਗੁਰੂਦਵਾਰਾ ਸ਼੍ਰੀ ਹਜ਼ੂਰ ਸਾਹਿਬ (ਨਾਦੇੜ) ਵਿਚ ਵੀ ਹੋਲੇ ਮਹੱਲੇ ਦਾ ਆਯੋਜਨ ਕੀਤਾ ਜਾਂਦਾ ਹੈ। ਇੱਥੇ ਹੋਲਾ ਮਹੱਲਾ ਰੇ ਕਢੇ ਜਾਂਦੇ ਜਲੂਸ ਦੇ ਅੱਗੇ ਇੱਕ ਸ਼ਿੰਗਾਰਿਆਂ ਹੋਇਆ ਘੋੜਾ ਚੱਲਦਾ ਹੈ ਅਤੇ ਪਿੱਛੇ ਸੰਗਤਾਂ। ਫਿਰ ਕੁਝ ਸੂਰਮੇ ਹਵਾ ਵਿਚ ਫਾਇਰ ਕਰਦੇ ਹਨ, ਜਿਵੇਂ ਕਿਸੇ ਦੁਸ਼ਮਣ ਉੱਪਰ ਹਮਲਾ ਕੀਤਾ ਗਿਆ ਹੋਵੇ। ਘੋੜਾ ਬੜੀ ਤੇਜ਼ੀ ਨਾਲ ਦੌੜਦਾ ਹੈ ਤੇ ਉਸ ਪਿੱਤੇ ਸੰਗਤਾਂ ਦੌੜਦੀਆਂ ਹਨ। ਇਸ ਨੂੰ ਮਹੱਲਾ` ਕਿਹਾ ਜਾਂਦਾ ਹੈ। ਹੋਲੇ ਮਹੱਲੇ ਦਾ ਜਲੂਸ ਆਨੰਦਪੁਰ ਸਾਹਿਬ ਅਤੇ ਹਜ਼ੂਰ ਸਾਹਿਬ ਤੋਂ ਇਲਾਵਾਂ ਹੋਰ ਕਿਧਰੇ ਨਹੀਂ ਨਿਕਲਦਾ।

ਗੁਰੂਦਵਾਰਾ ਸ਼੍ਰੀ ਪਾਉਂਟਾ ਸਾਹਿਬ ਨਾਲ ਵੀ ਜੁੜਿਆ ਹੈ ਇਤਿਹਾਸ

ਹੋਲਾ ਮਹੱਲਾ ਦਾ ਇਤਿਹਾਸ ਗੁਰੂਦਵਾਰਾ ਸ਼੍ਰੀ ਪਾਉਂਟਾ ਸਾਹਿਬ ਨਾਲ ਵੀ ਜੁੜਿਆ ਹੋਇਆ ਹੈ। ਇੱਥੇ ਵੀ ਹੋਲਾ ਮਹੱਲਾ ਤੇ ਇੱਕ ਮੇਲਾ ਲੱਗਦਾ ਹੈ। ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੈ। ਇਹ ਮੇਲਾ ਹਰ ਸਾਲ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿੱਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ ‘ਚ ਰੰਗਿਆ ਜਾਂਦਾ ਹੈ। ਇਸ ਸਾਲ ਹੋਲਾ ਮਹੱਲਾ 3 ਮਾਰਚ ਤੋਂ ਸ੍ਰੀ ਕੀਰਤਪੁਰ ਸਾਹਿਬ ਅਤੇ 6 ਮਾਰਚ ਤੋਂ ਸ੍ਰੀ ਆਨੰਦਪੁਰ ਸਾਹਿਬ ਮਨਾਇਆ ਜਾਵੇਗਾ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?...
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...