AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜੈਕਾਰਿਆਂ ਦੀ ਗੂੰਜ ਨਾਲ ਹੋਲੇ-ਮਹੱਲੇ ਦੀ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਮਾਪਤੀ, ਜਥੇਦਾਰ ਦਾ ਕੌਮ ਦੇ ਨਾਂ ‘ਤੇ ਸੰਦੇਸ਼

ਗੁਰੂ ਸਾਹਿਬ ਦੀਆਂ ਲਾਡਲੀਆਂ ਫੌਜਾਂ, ਨਿਹੰਗ ਸਿੰਘ ਜੱਥੇਬੰਦਿਆ ਨੇ ਵੀ ਵੱਖ-ਵੱਖ ਮੁਹੱਲੇ ਕੱਢੇ। ਜੋ ਵੱਖ-ਵੱਖ ਪੜਾਵਾਂ ਵਿੱਚੋਂ ਲੰਘਦੇ ਹੋਏ ਚਰਨ ਗੰਗਾ ਸਟੇਡੀਅਮ ਵਿੱਚ ਸਮਾਪਤ ਹੋਏ। ਨਿਹੰਗ ਸਿੰਘ ਜਥਿਆਂ ਦੇ ਮੈਂਬਰ ਆਪਣੇ ਸਜਾਏ ਹੋਏ ਘੋੜਿਆਂ 'ਤੇ ਸਵਾਰ ਹੋ ਕੇ ਉੱਥੇ ਪਹੁੰਚੇ ਅਤੇ ਇੱਕ ਦੂਜੇ 'ਤੇ ਗੁਲਾਲ (ਰੰਗੀਨ ਪਾਊਡਰ) ਦੀ ਵਰਖਾ ਕੀਤੀ ਅਤੇ ਮੁਹੱਲੇ ਦਾ ਸਵਾਗਤ ਕੀਤਾ।

ਜੈਕਾਰਿਆਂ ਦੀ ਗੂੰਜ ਨਾਲ ਹੋਲੇ-ਮਹੱਲੇ ਦੀ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਮਾਪਤੀ, ਜਥੇਦਾਰ ਦਾ ਕੌਮ ਦੇ ਨਾਂ 'ਤੇ ਸੰਦੇਸ਼
raj-kumar
| Updated On: 05 Mar 2026 10:42 AM IST
Share

ਖਾਲਸਾ ਪੰਥ ਦਾ ਛੇ ਦਿਨਾਂ ਦਾ ਕੌਮੀ ਤਿਉਹਾਰ, ਹੋਲਾ ਮੁਹੱਲਾ ਅੱਜ ਆਪਣੇ ਆਖਰੀ ਦਿਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਮਾਪਤ ਹੋਇਆ। ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੌਮ ਦੇ ਨਾਮ ਸੰਦੇਸ਼ ਪੜ੍ਹਿਆ।

ਇਸ ਤੋਂ ਬਾਅਦ, ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜ ਨਿਸ਼ਾਨੀਆਂ ਦੀ ਅਗਵਾਈ ਪੰਜ ਪਿਆਰਿਆਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕੀਤੀ। ਤਖ਼ਤ ਸਾਹਿਬ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ, ਜੋ ਢੋਲ-ਨਗਾੜੀਆਂ ਦੀ ਆਵਾਜ਼ ਅਤੇ “ਬੋਲੇ ਸੋ ਨਿਹਾਲ” ਦੇ ਜੈਕਾਰਿਆਂ ਵਿਚਕਾਰ ਚੱਲਿਆ।

ਹੋਲੇ-ਮਹੱਲੇ ਦੀਆਂ ਰੌਣਕਾਂ

ਗੁਰੂ ਸਾਹਿਬ ਦੀਆਂ ਲਾਡਲੀਆਂ ਫੌਜਾਂ, ਨਿਹੰਗ ਸਿੰਘ ਜੱਥੇਬੰਦਿਆ ਨੇ ਵੀ ਵੱਖ-ਵੱਖ ਮੁਹੱਲੇ ਕੱਢੇ। ਜੋ ਵੱਖ-ਵੱਖ ਪੜਾਵਾਂ ਵਿੱਚੋਂ ਲੰਘਦੇ ਹੋਏ ਚਰਨ ਗੰਗਾ ਸਟੇਡੀਅਮ ਵਿੱਚ ਸਮਾਪਤ ਹੋਏ। ਨਿਹੰਗ ਸਿੰਘ ਜਥਿਆਂ ਦੇ ਮੈਂਬਰ ਆਪਣੇ ਸਜਾਏ ਹੋਏ ਘੋੜਿਆਂ ‘ਤੇ ਸਵਾਰ ਹੋ ਕੇ ਉੱਥੇ ਪਹੁੰਚੇ ਅਤੇ ਇੱਕ ਦੂਜੇ ‘ਤੇ ਗੁਲਾਲ (ਰੰਗੀਨ ਪਾਊਡਰ) ਦੀ ਵਰਖਾ ਕੀਤੀ ਅਤੇ ਮੁਹੱਲੇ ਦਾ ਸਵਾਗਤ ਕੀਤਾ। ਘੋੜ ਦੌੜ ਮੁਕਾਬਲੇ ਕਰਵਾਏ ਗਏ। ਬਹੁਤ ਸਾਰੇ ਨਿਹੰਗ ਸਿੰਘ ਇੱਕ, ਦੋ, ਤਿੰਨ, ਚਾਰ, ਪੰਜ ਅਤੇ ਇੱਥੋਂ ਤੱਕ ਕਿ ਛੇ ਘੋੜਿਆਂ ‘ਤੇ ਸਵਾਰ ਹੋ ਕੇ ਚਰਨ ਗੰਗਾ ਦੇ ਮੈਦਾਨ ਵਿੱਚ “ਬੋਲੇ ਸੋ ਨਿਹਾਲ” ਦੇ ਨਾਅਰੇ ਲਗਾਉਂਦੇ ਹੋਏ ਦੌੜਦੇ ਦੇਖੇ ਗਏ।

ਹੋਲੇ-ਮਹੱਲੇ ਦਾ ਸ਼ਾਂਤੀਪੂਰਵਕ ਢੰਗ ਦੇ ਨਾਲ ਸਮਾਪਨ

ਹਾਲਾਂਕਿ, ਹਰ ਸਾਲ ਵਾਂਗ ਘੋੜ ਦੌੜ ਚਰਨ ਗੰਗਾ ਸਟੇਡੀਅਮ ਵਿੱਚ ਆਯੋਜਿਤ ਕੀਤੀ ਗਈ। ਜਿੱਥੇ ਸ਼ਰਧਾਲੂਆਂ ਦੀ ਵੱਡੀ ਭੀੜ ਮੌਜੂਦ ਸੀ। ਪ੍ਰਸ਼ਾਸਨ ਅਤੇ ਨਿਹੰਗ ਸਿੰਘ ਸਮੂਹਾਂ ਦੇ ਆਗੂਆਂ ਵੱਲੋਂ ਵਾਰ-ਵਾਰ ਅਪੀਲਾਂ ਕਰਨ ਦੇ ਬਾਵਜੂਦ, ਲੋਕ ਮੈਦਾਨ ਤੋਂ ਬਾਹਰ ਨਹੀਂ ਗਏ। ਜਿਸ ਕਾਰਨ ਘੋੜ ਦੌੜ ਦੇ ਆਯੋਜਨ ਵਿੱਚ ਕਾਫ਼ੀ ਮੁਸ਼ਕਲਾਂ ਆਈਆਂ।

ਇਸ ਦੇ ਬਾਵਜੂਦ, ਖਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ਹੋਲੇ-ਮਹੱਲੇ ਦਾ ਸ੍ਰੀ ਅਨੰਦਪੁਰ ਵਿੱਚ ਸ਼ਾਂਤੀਪੂਰਵਕ ਢੰਗ ਦੇ ਨਾਲ ਸਮਾਪਨ ਹੋਇਆ।

ਹੋਲਾ ਮਹੱਲਾ ਬਾਰੇ ਜਾਣੋ

1699 ਈ. ਨੂੰ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਦੇ ਦਿਹਾੜੇ ਸ਼੍ਰੀ ਕੇਸਗੜ੍ਹ ਸਾਹਿਬ ਵਿੱਖੇ ਅੰਮ੍ਰਿਤ ਸੰਚਾਰ ਕਰਕੇ ਖਾਲਸਾ ਪੰਥ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਕਈਂ ਹਿੰਦੁਸਤਾਨੀ ਅਤੇ ਬਾਹਰੀ ਰਾਜੇ ਖਾਲਸਾ ਪੰਥ ਅਤੇ ਗੁਰੂ ਸਾਹਿਬ ਦੇ ਖਿਲਾਫ ਹੋ ਗਏ । ਗੁਰੂ ਸਾਹਿਬ ਜੀ ਨੂੰ ਵਿਸ਼ਵਾਸ਼ ਹੋ ਗਿਆ ਕਿ ਹੁਣ ਅਗੇ ਦਾ ਸਫ਼ਰ ਖਾਲਸਾ ਪੰਥ ਲਈ ਸੰਘਰਸ਼ ਦਾ ਦੌਰ ਹੋਵੇਗਾ। ਇਸ ਲਈ ਗੁਰੂ ਸਾਹਿਬ ਜੀ ਨੇ ਖਾਲਸੇ ਨੂੰ ਯੁੱਧ ਦੇ ਲਈ ਤਿਆਰ ਕਰਨ ਦਾ ਫੈਸਲਾ ਲਿਆ।

ਇਸ ਲਈ ਗੁਰੂ ਜੀ ਨੇ ਚੇਤ ਮਹੀਨੇ ਦੇ ਉਨ੍ਹਾਂ ਦਿਨਾਂ ਨੂੰ ਚੁਣਿਆ ਜਦੋ ਭਾਰਤ ਵਿਚ ਲੋਕੀ ਹੋਲੀ ਦਾ ਤਿਉਹਾਰ ਮਨਾਉਣ ਵਿੱਚ ਰੁੱਝੇ ਹੋਏ ਸੀ। ਗੁਰੂ ਜੀ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿਚ ਹੋਲਾ ਮਹੱਲਾ ਮਨਾਇਆ ਜਾਣ ਲੱਗਾ।

Follow Us
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ...
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ...
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ...
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ...
Aviation Safety Alert: ਏਅਰ ਇੰਡੀਆ ਦੇ ਪਾਇਲਟ ਨੇ ਪੀਤਾ ਹੋਇਆ ਸੀ ਗਾਂਜਾ , ਟਰਬੂਲੈਂਸ ਘਟਨਾ ਵਿੱਚ ਹੋਇਆ ਖੁਲਾਸਾ
Aviation Safety Alert: ਏਅਰ ਇੰਡੀਆ ਦੇ ਪਾਇਲਟ ਨੇ ਪੀਤਾ ਹੋਇਆ ਸੀ ਗਾਂਜਾ , ਟਰਬੂਲੈਂਸ ਘਟਨਾ ਵਿੱਚ ਹੋਇਆ ਖੁਲਾਸਾ...
ਪੈਟਰੋਲ ਦਾ ਲੰਗਰ...500 ਦੇ ਨੋਟਾਂ ਦਾ ਲੰਗਰ... McDonald ਬਰਗਰ ਦਾ ਲੰਗਰ.... ਕੌਣ ਹੈ ਇਹ ਸ਼ਖਸ... ਕਿਉਂ ਕਰਦਾ ਹੈ ਇਹ ਕੰਮ? ਵੇਖੋ VIDEO
ਪੈਟਰੋਲ ਦਾ ਲੰਗਰ...500 ਦੇ ਨੋਟਾਂ ਦਾ ਲੰਗਰ... McDonald ਬਰਗਰ ਦਾ ਲੰਗਰ.... ਕੌਣ ਹੈ ਇਹ ਸ਼ਖਸ... ਕਿਉਂ ਕਰਦਾ ਹੈ ਇਹ ਕੰਮ? ਵੇਖੋ VIDEO...
ਜਗਤਾਰ ਹਵਾਰਾ ਨੂੰ ਪੈਰੋਲ ਦੀ ਸਿਫ਼ਾਰਿਸ਼, CM ਮਾਨ ਦੀ ਗਵਰਨਰ ਨਾਲ ਮੁਲਾਕਾਤ
ਜਗਤਾਰ ਹਵਾਰਾ ਨੂੰ ਪੈਰੋਲ ਦੀ ਸਿਫ਼ਾਰਿਸ਼, CM ਮਾਨ ਦੀ ਗਵਰਨਰ ਨਾਲ ਮੁਲਾਕਾਤ...
ਹਰ ਸਵਾਲ ਦਾ ਜਵਾਬ ਦੇਵਾਂਗਾ, ਵਿਰੋਧੀ ਧਿਰ ਕਰੇ ਚਰਚਾ... ਅਮਿਤ ਸ਼ਾਹ ਦਾ ਪਹਿਲਾ ਬਿਆਨ
ਹਰ ਸਵਾਲ ਦਾ ਜਵਾਬ ਦੇਵਾਂਗਾ, ਵਿਰੋਧੀ ਧਿਰ ਕਰੇ ਚਰਚਾ... ਅਮਿਤ ਸ਼ਾਹ ਦਾ ਪਹਿਲਾ ਬਿਆਨ...