AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਹੋਲਾ ਮਹੱਲਾ ਦੀ ਸਮਾਪਤੀ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਸਫਾਈ ਸੇਵਾ ਸ਼ੁਰੂ, ਯੂਕੇ ਤੋਂ ਆਇਆ ਜੱਥਾ

ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧਗੇੜਾ ਨੇ ਦੱਸਿਆ ਕਿ ਹਰ ਸਾਲ ਹੋਲੇ ਮਹੱਲੇ ਤੋਂ ਅਗਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਲੱਗੇ ਸੋਨੇ ਦੀ ਧੁਆਈ ਤੇ ਸਫਾਈ ਦੀ ਸੇਵਾ ਸ਼ੁਰੂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਭਾਈ ਮਹਿੰਦਰ ਸਿੰਘ ਦੀ ਅਗਵਾਈ ਹੇਠ ਯੂਕੇ ਤੋਂ ਆਇਆ ਨਿਸ਼ਕਾਮ ਸੇਵਕ ਜਥਾ ਪਿਛਲੇ ਕਈ ਸਾਲਾਂ ਤੋਂ ਨਿਰੰਤਰ ਇਹ ਸੇਵਾ ਕਰਦਾ ਆ ਰਿਹਾ ਹੈ ਤੇ ਇਸ ਵਾਰ ਵੀ 6 ਮਾਰਚ ਨੂੰ ਅਰਦਾਸ ਉਪਰੰਤ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ।

ਹੋਲਾ ਮਹੱਲਾ ਦੀ ਸਮਾਪਤੀ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਸਫਾਈ ਸੇਵਾ ਸ਼ੁਰੂ, ਯੂਕੇ ਤੋਂ ਆਇਆ ਜੱਥਾ
ਹੋਲਾ ਮਹੱਲਾ ਦੀ ਸਮਾਪਤੀ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਸਫਾਈ ਸੇਵਾ ਸ਼ੁਰੂ, ਯੂਕੇ ਤੋਂ ਆਇਆ ਜੱਥਾ
lalit-sharma
| Updated On: 06 Mar 2026 13:59 PM IST

ਹੋਲਾ ਮਹੱਲਾ ਸਮਾਪਤ ਹੋਣ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸੇਵਾ ਸੰਭਾਲ ਦਾ ਕੰਮ ਅੱਜ ਅਰਦਾਸ ਉਪਰੰਤ ਸ਼ੁਰੂ ਕਰ ਦਿੱਤਾ ਗਿਆ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਹ ਸੇਵਾ ਯੂਕੇ ਦੇ ਨਿਸ਼ਕਾਮ ਸੇਵਕ ਜਥੇ ਵੱਲੋਂ ਨਿਭਾਈ ਜਾ ਰਹੀ ਹੈ। ਸੇਵਾ ਦੀ ਸ਼ੁਰੂਆਤ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧਗੇੜਾ ਤੇ ਹੋਰ ਮੈਂਬਰ ਸਾਹਿਬਾਨ ਹਾਜ਼ਰ ਰਹੇ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧਗੇੜਾ ਨੇ ਦੱਸਿਆ ਕਿ ਹਰ ਸਾਲ ਹੋਲੇ ਮਹੱਲੇ ਤੋਂ ਅਗਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਲੱਗੇ ਸੋਨੇ ਦੀ ਧੁਆਈ ਤੇ ਸਫਾਈ ਦੀ ਸੇਵਾ ਸ਼ੁਰੂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਭਾਈ ਮਹਿੰਦਰ ਸਿੰਘ ਦੀ ਅਗਵਾਈ ਹੇਠ ਯੂਕੇ ਤੋਂ ਆਇਆ ਨਿਸ਼ਕਾਮ ਸੇਵਕ ਜਥਾ ਪਿਛਲੇ ਕਈ ਸਾਲਾਂ ਤੋਂ ਨਿਰੰਤਰ ਇਹ ਸੇਵਾ ਕਰਦਾ ਆ ਰਿਹਾ ਹੈ ਤੇ ਇਸ ਵਾਰ ਵੀ 6 ਮਾਰਚ ਨੂੰ ਅਰਦਾਸ ਉਪਰੰਤ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ।

ਪੁਰਾਤਨ ਤੇ ਕੁਦਰਤੀ ਢੰਗ ਨਾਲ ਹੋਵੇਗੀ ਸਫਾਈ

ਉਨ੍ਹਾਂ ਦੱਸਿਆ ਕਿ ਇਸ ਸੇਵਾ ਦੀ ਖਾਸ ਗੱਲ ਇਹ ਹੈ ਕਿ ਸੋਨੇ ਦੀ ਧੁਆਈ ਲਈ ਕਿਸੇ ਵੀ ਤਰ੍ਹਾਂ ਦੇ ਕੈਮੀਕਲ ਦੀ ਵਰਤੋਂ ਨਹੀਂ ਕੀਤੀ ਜਾਂਦੀ। ਇਸ ਦੀ ਬਜਾਏ ਪੁਰਾਤਨ ਤੇ ਕੁਦਰਤੀ ਢੰਗ ਅਪਣਾਉਂਦੇ ਹੋਏ ਰੀਠਿਆਂ ਦੇ ਪਾਣੀ ਨਾਲ ਸੋਨੇ ਨੂੰ ਸਾਫ ਕੀਤਾ ਜਾਂਦਾ ਹੈ, ਜਿਸ ਨਾਲ ਸੋਨੇ ਦੀ ਚਮਕ ਬਰਕਰਾਰ ਰਹਿੰਦੀ ਹੈ ਤੇ ਉਸ ਨੂੰ ਕੋਈ ਨੁਕਸਾਨ ਵੀ ਨਹੀਂ ਪਹੁੰਚਦਾ।

ਇਹ ਸੇਵਾ ਲਗਭਗ 10 ਤੋਂ 12 ਦਿਨ ਤੱਕ ਲਗਾਤਾਰ ਚੱਲੇਗੀ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੁੰਬਦ ਦੇ ਨਾਲ ਨਾਲ ਅਕਾਲ ਤਖ਼ਤ ਸਾਹਿਬ, ਦਰਸ਼ਨੀ ਡਿਓੜੀ ਘੰਟਾ ਘਰ ਵਾਲੇ ਪਾਸੇ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਲੱਗੇ ਸੋਨੇ ਦੀ ਵੀ ਸਫਾਈ ਕੀਤੀ ਜਾਵੇਗੀ।

ਭਗਵੰਤ ਸਿੰਘ ਧਗੇੜਾ ਨੇ ਯੂਕੇ ਤੋਂ ਆਈਆਂ ਸਾਰੀਆਂ ਸੇਵਾ ਸੰਗਤਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਉਨ੍ਹਾਂ ਦੀ ਨਿਸ਼ਕਾਮ ਸੇਵਾ ਦੀ ਕਦਰ ਕੀਤੀ ਜਾਂਦੀ ਹੈ, ਜੋ ਪੰਥਕ ਰੂਹਾਨੀ ਪਰੰਪਰਾਵਾਂ ਨੂੰ ਮਜ਼ਬੂਤ ਕਰਦੀ ਹੈ।

Follow Us
Iran-Israel War: ਵਿਸ਼ਵਵਿਆਪੀ ਮਹਿੰਗਾਈ ਅਤੇ ਤੇਲ ਸੰਕਟ ਤੋਂ ਬੇਹਾਲ ਦੁਨੀਆ, ਡੂੰਘਾ ਹੋਇਆ ਆਰਥਿਕ ਸੰਕਟ
Iran-Israel War: ਵਿਸ਼ਵਵਿਆਪੀ ਮਹਿੰਗਾਈ ਅਤੇ ਤੇਲ ਸੰਕਟ ਤੋਂ ਬੇਹਾਲ ਦੁਨੀਆ, ਡੂੰਘਾ ਹੋਇਆ ਆਰਥਿਕ ਸੰਕਟ...
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ...
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ...
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?...
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?...
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?...
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ...