AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਿੱਖਾਂ ਦੇ ਜੋਸ਼ ਅਤੇ ਜਜਬੇ ਦਾ ਪ੍ਰਤੀਕ, ਜਾਣੋਂ ਕਦੋਂ ਤੋਂ ਮਨਾਇਆ ਜਾਣ ਲੱਗਿਆ ਹੋਲਾ ਮਹੱਲਾ

Hola Mohalla History: ਹੋਲਾ ਮਹੱਲਾ, ਸਿੱਖਾਂ ਦਾ ਇੱਕ ਮਹੱਤਵਪੂਰਨ ਤਿਉਹਾਰ ਹੈ ਜੋ ਹਰ ਸਾਲ ਅਨੰਦਪੁਰ ਸਾਹਿਬ ਵਿੱਚ ਮਨਾਇਆ ਜਾਂਦਾ ਹੈ। ਗੁਰੂ ਗੋਬਿੰਦ ਸਿੰਘ ਜੀ ਦੁਆਰਾ ਸ਼ੁਰੂ ਕੀਤਾ ਗਿਆ ਇਹ ਤਿਉਹਾਰ ਸਿੱਖਾਂ ਦੀ ਬਹਾਦਰੀ, ਜੰਗੀ ਕਲਾਵਾਂ ਅਤੇ ਏਕਤਾ ਦਾ ਪ੍ਰਤੀਕ ਹੈ। ਇੱਥੇ ਘੋੜਸਵਾਰੀ, ਗਤਕਾ, ਅਤੇ ਹੋਰ ਜੰਗੀ ਕਲਾਵਾਂ ਦਾ ਪ੍ਰਦਰਸ਼ਨ ਕੀਤਾ ਜਾਂਦਾ ਹੈ। ਇਹ ਤਿਉਹਾਰ ਸਿੱਖ ਇਤਿਹਾਸ ਅਤੇ ਸੱਭਿਆਚਾਰ ਦਾ ਇੱਕ ਅਨਿੱਖੜਵਾਂ ਅੰਗ ਹੈ।

ਸਿੱਖਾਂ ਦੇ ਜੋਸ਼ ਅਤੇ ਜਜਬੇ ਦਾ ਪ੍ਰਤੀਕ, ਜਾਣੋਂ ਕਦੋਂ ਤੋਂ ਮਨਾਇਆ ਜਾਣ ਲੱਗਿਆ ਹੋਲਾ ਮਹੱਲਾ
jarnail-singhtv9-com
| Updated On: 08 Mar 2025 07:12 AM IST

ਹੋਲਾ ਮਹੱਲਾ ਸਿੱਖਾਂ ਦਾ ਇੱਕ ਪ੍ਰਮੁੱਖ ਤਿਉਹਾਰ ਹੈ, ਜੋ ਹਰ ਸਾਲ ਹੋਲੀ ਦੇ ਅਗਲੇ ਦਿਨ ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਮਨਾਇਆ ਜਾਂਦਾ ਹੈ। ਇਹ ਤਿਉਹਾਰ ਸਿੱਖਾਂ ਦੀ ਬਹਾਦਰੀ, ਨਿਡਰਤਾ ਅਤੇ ਜੰਗਜੂ ਕਲਾ ਦਾ ਪ੍ਰਤੀਕ ਹੈ। ਇਸ ਦਾ ਇਤਿਹਾਸ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਜੀ ਨਾਲ ਜੁੜਿਆ ਹੋਇਆ ਹੈ।

ਗੁਰੂ ਪਾਤਸ਼ਾਹ ਨੇ ਸੰਨ 1701 ਈਸਵੀ ਵਿੱਚ ਹੋਲੇ ਮਹੱਲੇ ਦੀ ਸ਼ੁਰੂਆਤ ਹੋਲ-ਗੜ੍ਹ ਕਿਲ੍ਹੇ ਤੋਂ ਕੀਤੀ ਸੀ। ਉਸ ਸਮੇਂ, ਹਿੰਦੂ ਪਹਾੜੀ ਰਾਜੇ ਅਤੇ ਮੁਗਲ ਸਾਮਰਾਜ ਆਮ ਲੋਕਾਂ’ਤੇ ਅੱਤਿਆਚਾਰ ਕਰ ਰਿਹਾ ਸੀ। ਗੁਰੂ ਜੀ ਨੇ ਸਿੱਖਾਂ ਨੂੰ ਜੰਗਜੂ ਕਲਾਵਾਂ ਵਿੱਚ ਨਿਪੁੰਨ ਬਣਾਉਣ ਅਤੇ ਉਨ੍ਹਾਂ ਵਿੱਚ ਬਹਾਦਰੀ ਦਾ ਜਜ਼ਬਾ ਪੈਦਾ ਕਰਨ ਲਈ ਇਸ ਤਿਉਹਾਰ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਸਿੱਖਾਂ ਨੂੰ ਦੋ ਦਲਾਂ ਵਿੱਚ ਵੰਡ ਕੇ ਅਭਿਆਸੀ ਜੰਗ ਕਰਵਾਈਆਂ ਜਾਂਦੀਆਂ, ਜਿਸ ਵਿੱਚ ਘੋੜਸਵਾਰੀ, ਤੀਰਅੰਦਾਜ਼ੀ, ਗਤਕਾ ਅਤੇ ਹੋਰ ਜੰਗਜੂ ਕਲਾਵਾਂ ਦਾ ਪ੍ਰਦਰਸ਼ਨ ਕੀਤਾ ਜਾਂਦਾ ਸੀ।

ਪਾਤਸ਼ਾਹ ਨੇ ਰੰਗਾਂ ਤੋਂ ਦੂਰ ਕਰਕੇ ਸਿੱਖਾਂ ਨੂੰ ਦਿੱਤਾ ਸੂਰਬੀਰਤਾ ਦਾ ਰੰਗ

ਗੁਰੂ ਜੀ ਨੇ ਇਸ ਤਿਉਹਾਰ ਨੂੰ “ਹੋਲਾ ਮਹੱਲਾ” ਦਾ ਨਾਮ ਦਿੱਤਾ। “ਹੋਲਾ ਮਹੱਲਾ” ਸ਼ਬਦ ਦਾ ਅਰਥ ਹੈ ” ਹੱਲਾ ਬੋਲਣਾ” ਜਾਂ “ਚੜ੍ਹਾਈ ਕਰਨਾ”। ਗੁਰੂ ਜੀ ਨੇ ਇਸ ਤਿਉਹਾਰ ਨੂੰ ਹੋਲੀ ਦੇ ਰਵਾਇਤੀ ਰੰਗਾਂ ਅਤੇ ਖੇਡਾਂ ਤੋਂ ਵੱਖਰਾ ਰੱਖਿਆ। ਉਨ੍ਹਾਂ ਨੇ ਇਸ ਨੂੰ ਸਿੱਖਾਂ ਦੀ ਬਹਾਦਰੀ ਅਤੇ ਜੰਗਜੂ ਕਲਾਵਾਂ ਦੇ ਪ੍ਰਦਰਸ਼ਨ ਦਾ ਮੌਕਾ ਬਣਾਇਆ। ਹੋਲਾ ਮਹੱਲਾ ਸਿੱਖਾਂ ਲਈ ਇੱਕ ਮਹੱਤਵਪੂਰਨ ਤਿਉਹਾਰ ਬਣ ਗਿਆ। ਇਸ ਦੌਰਾਨ, ਦੂਰ-ਦੁਰਾਡੇ ਤੋਂ ਲੱਖਾਂ ਸਿੱਖ ਅਨੰਦਪੁਰ ਸਾਹਿਬ ਵਿੱਚ ਇਕੱਠੇ ਹੁੰਦੇ ਹਨ।

ਸੰਗਤਾਂ ਦੂਰੋਂ ਦੂਰੋਂ ਆਕੇ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਸ਼ਨ ਕਰਦੀਆਂ ਹਨ, ਕੀਰਤਨ ਸੁਣਦੀਆਂ ਹਨ ਅਤੇ ਸੇਵਾ ਕਰਦੀਆਂ ਹਨ। ਇਸ ਤੋਂ ਇਲਾਵਾ, ਸੰਗਤਾਂ ਘੋੜਸਵਾਰੀ, ਗਤਕਾ ਅਤੇ ਹੋਰ ਜੰਗਜੂ ਕਲਾਵਾਂ ਦੇ ਪ੍ਰਦਰਸ਼ਨ ਦਾ ਆਨੰਦ ਮਾਣਦੀਆਂ ਹਨ। ਨਿਹੰਗ ਸਿੰਘ ਇਸ ਤਿਉਹਾਰ ਵਿੱਚ ਵਿਸ਼ੇਸ਼ ਤੌਰ ‘ਤੇ ਹਿੱਸਾ ਲੈਂਦੇ ਹਨ ਅਤੇ ਆਪਣੀ ਬਹਾਦਰੀ ਦਾ ਪ੍ਰਦਰਸ਼ਨ ਕਰਦੇ ਹਨ।

ਹੋਲਾ ਮਹੱਲਾ ਸਿੱਖਾਂ ਦੀ ਵਿਰਾਸਤ ਦਾ ਇੱਕ ਅਨਿੱਖੜਵਾਂ ਅੰਗ ਹੈ। ਇਹ ਤਿਉਹਾਰ ਸਿੱਖਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਅਤੇ ਨਿਡਰਤਾ ਦੀ ਯਾਦ ਦਿਵਾਉਂਦਾ ਹੈ। ਇਹ ਸਿੱਖਾਂ ਨੂੰ ਏਕਤਾ, ਭਾਈਚਾਰੇ ਅਤੇ ਸੇਵਾ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ। ਅੱਜ ਵੀ, ਹੋਲਾ ਮਹੱਲਾ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਜਾਂਦਾ ਹੈ ਅਤੇ ਸਿੱਖਾਂ ਦੀ ਸ਼ਾਨ ਨੂੰ ਦਰਸਾਉਂਦਾ ਹੈ।

Follow Us
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...