ਸ੍ਰੀ ਅਨੰਦਪੁਰ ਸਾਹਿਬ ‘ਚ ਹੋਲਾ ਮੁਹੱਲਾ ਦੀ ਸ਼ੁਰੂਆਤ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਅਰਦਾਸ; ਨਿਹੰਗ ਸਿੰਘਾਂ ਨੇ ਦਿਖਾਏ ਕਰਤੱਬ
ਤਿੰਨ ਰੋਜ਼ਾ ਜੋੜ ਮੇਲੇ ਦੀ ਸ਼ੁਰੂਆਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਨਾਲ ਹੋਈ। ਹੋਲੇ ਮੁਹੱਲੇ ਦੀ ਆਰੰਭਤਾ ਦੀ ਅਰਦਾਸ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਕੀਤੀ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਪੁੱਜੇ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਕੀਰਤਪੁਰ ਸਾਹਿਬ ਵਿਖੇ ਮੇਲਾ ਮੁਕੰਮਲ ਕਰ ਲਿਆ ਗਿਆ ਹੈ।

ਸ੍ਰੀ ਆਨੰਦਪੁਰ ਸਾਹਿਬ ਵਿੱਚ ਅੱਜ (ਐਤਵਾਰ) ਤੋਂ ਤਿੰਨ ਰੋਜ਼ਾ ਹੋਲਾ ਮੁਹੱਲਾ ਸ਼ੁਰੂ ਹੋ ਗਿਆ ਹੈ। ਸ੍ਰੀ ਆਨੰਦਪੁਰ ਸਾਹਿਬ ਵਿਖੇ ਸਿੱਖ ਸੰਗਤਾਂ ਅਤੇ ਨਿਹੰਗ ਸਿੱਖਾਂ ਦਾ ਪੁੱਜਣਾ ਸ਼ੁਰੂ ਹੋ ਗਿਆ ਹੈ। ਹੁਣ ਨਿਹੰਗ ਸਿੱਖ ਤਿੰਨ ਦਿਨ ਇੱਥੇ ਆਪਣੇ ਕਰਤੱਬ ਦਿਖਾਉਣਗੇ। ਹੋਲਾ ਮੁਹੱਲਾ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਨਾਲ ਆਰੰਭ ਹੋਇਆ। ਪੁਲਿਸ ਨੇ ਵੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਲੋਕਾਂ ਦੀ ਸਹੂਲਤ ਲਈ ਟਰੈਫਿਕ ਪਲਾਨ ਵੀ ਜਾਰੀ ਕੀਤਾ ਗਿਆ ਹੈ।
ਕੇਸਰਗੜ੍ਹ ਸਾਹਿਬ ਵਿਖੇ ਹੋਈ ਅਰਦਾਸ
ਇਸ ਤੋਂ ਤਿੰਨ ਰੋਜ਼ਾ ਜੋੜ ਮੇਲੇ ਦੀ ਸ਼ੁਰੂਆਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਨਾਲ ਹੋਈ। ਹੋਲੇ ਮੁਹੱਲੇ ਦੀ ਆਰੰਭਤਾ ਦੀ ਅਰਦਾਸ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਕੀਤੀ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਪੁੱਜੇ।
ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਕੀਰਤਪੁਰ ਸਾਹਿਬ ਵਿਖੇ ਮੇਲਾ ਮੁਕੰਮਲ ਕਰ ਲਿਆ ਗਿਆ ਹੈ। ਹੁਣ ਸ੍ਰੀ ਆਨੰਦਪੁਰ ਸਹਿਬ ਵਿੱਚ ਹੋਲਾ ਮੁਹੱਲਾ ਤਿੰਨ ਦਿਨ ਚੱਲੇਗਾ। ਇਹ 26 ਮਾਰਚ ਨੂੰ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮੁਹੱਲਾ ਕੱਢਣ ਤੋਂ ਬਾਅਦ ਸਮਾਪਤ ਹੋਵੇਗਾ।
ਹੋਲਾ ਮੁਹੱਲਾ ਦਾ ਇਤਿਹਾਸ
ਹੋਲਾ ਦਰਅਸਲ ਇੱਕ ਅਰਬੀ ਸ਼ਬਦ ਹੈ ਜੋ ਹੁਲ ਤੋਂ ਲਿਆ ਗਿਆ ਹੈ ਜਿਸ ਦਾ ਅਰਥ ਹੈ ਚੰਗੇ ਕੰਮਾਂ ਲਈ ਲੜਨਾ ਅਤੇ ਮਹੱਲਾ ਦਾ ਅਰਥ ਹੈ ਜਿੱਤ ਤੋਂ ਬਾਅਦ ਵਸਣ ਦੀ ਥਾਂ। ਹੋਲਾ ਮਹੱਲਾ ਦੀ ਸ਼ੁਰੂਆਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1700 ਈ. ਵਿੱਚ ਹੋਲਗੜ੍ਹ ਕਿਲ੍ਹੇ ਤੋਂ ਕੀਤੀ ਸੀ। ਇਸ ਦੇ ਪਿੱਛੇ ਗੁਰੂ ਸਾਹਿਬ ਦਾ ਮਕਸਦ ਆਪਣੀ ਫੌਜ ਵਿੱਚ ਉਤਸ਼ਾਹ ਭਰਨਾ ਸੀ। ਵਿਸ਼ੇਸ਼ ਤੌਰ ਤੇ ਇਸ ਵਿੱਚ ਗੁਰੂ ਸਾਹਿਬ ਦੀ ਫੌਜ ਭਾਵ ਨਿਹੰਗ ਵੀ ਸ਼ਾਮਲ ਸਨ, ਜੋ ਪੈਦਲ ਅਤੇ ਘੋੜੇ ਤੇ ਹਥਿਆਰਾਂ ਦੀ ਵਰਤੋਂ ਕਰਨ ਦਾ ਅਭਿਆਸ ਕਰਦੇ ਸਨ। ਗੁਰੂ ਸਾਹਿਬ ਆਪਣੀ ਫੌਜ ਵਿੱਚ ਜੋਸ਼ ਅਤੇ ਜੰਗ ਦੇ ਜਜ਼ਬੇ ਦੀ ਭਾਵਨਾ ਜਗਾਉਣ ਲਈ ਨਕਲੀ ਲੜਾਈਆਂ ਕਰਵਾਉਂਦੇ ਸਨ ਅਤੇ ਫੇਰ ਜੇਤੂ ਫੌਜ ਦੀ ਟੁਕੜੀ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕਰਦੇ ਸਨ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ: Hola Mohalla Importance: ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੈ ਹੋਲਾ ਮਹੱਲਾ, ਸਿੱਖ ਧਰਮ ਵਿੱਚ ਕਿਊਂ ਹੈ ਖਾਸ ਮਹੱਤਵ? ਜਾਣੋ