ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਖਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਹੋਲਾ ਮਹੱਲਾ ਦੀ ਅੱਜ ਤੋਂ ਸ਼ੁਰੂਆਤ, ਸ੍ਰੀ ਕੀਰਤਪੁਰ ਸਾਹਿਬ ‘ਚ ਅਖੰਡ ਪਾਠਾਂ ਦੀ ਆਰੰਭਤਾ

Hola Mohalla: ਗੁਰੂ ਪਾਤਸ਼ਾਹ ਨੇ ਸੰਨ 1701 ਈਸਵੀ ਵਿੱਚ ਹੋਲੇ ਮਹੱਲੇ ਦੀ ਸ਼ੁਰੂਆਤ ਹੋਲ-ਗੜ੍ਹ ਕਿਲ੍ਹੇ ਤੋਂ ਕੀਤੀ ਸੀ। ਉਸ ਸਮੇਂ, ਹਿੰਦੂ ਪਹਾੜੀ ਰਾਜੇ ਅਤੇ ਮੁਗਲ ਸਾਮਰਾਜ ਆਮ ਲੋਕਾਂ ਤੇ ਅੱਤਿਆਚਾਰ ਕਰ ਰਹੇ ਸਨ। ਗੁਰੂ ਜੀ ਨੇ ਸਿੱਖਾਂ ਨੂੰ ਜੰਗਜੂ ਕਲਾਵਾਂ ਵਿੱਚ ਨਿਪੁੰਨ ਬਣਾਉਣ ਅਤੇ ਉਨ੍ਹਾਂ ਵਿੱਚ ਬਹਾਦਰੀ ਦਾ ਜਜ਼ਬਾ ਪੈਦਾ ਕਰਨ ਲਈ ਇਸ ਤਿਉਹਾਰ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਸਿੱਖਾਂ ਨੂੰ ਦੋ ਦਲਾਂ ਵਿੱਚ ਵੰਡ ਕੇ ਅਭਿਆਸੀ ਜੰਗ ਕਰਵਾਈਆਂ ਜਾਂਦੀਆਂ, ਜਿਸ ਵਿੱਚ ਘੋੜਸਵਾਰੀ, ਤੀਰਅੰਦਾਜ਼ੀ, ਗਤਕਾ ਅਤੇ ਹੋਰ ਜੰਗਜੂ ਕਲਾਵਾਂ ਦਾ ਪ੍ਰਦਰਸ਼ਨ ਕੀਤਾ ਜਾਂਦਾ ਸੀ।

ਖਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਹੋਲਾ ਮਹੱਲਾ ਦੀ ਅੱਜ ਤੋਂ ਸ਼ੁਰੂਆਤ, ਸ੍ਰੀ ਕੀਰਤਪੁਰ ਸਾਹਿਬ ‘ਚ ਅਖੰਡ ਪਾਠਾਂ ਦੀ ਆਰੰਭਤਾ
ਹੋਲਾ ਮਹੱਲਾ ਦੀ ਅੱਜ ਤੋਂ ਸ਼ੁਰੂਆਤ
Follow Us
raj-kumar
| Updated On: 17 Mar 2025 19:05 PM

ਸਿੱਖ ਪੰਥ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਛੇ ਰੋਜ਼ਾ ਕੌਮੀ ਤਿਉਹਾਰ ਹੋਲੇ ਮਹੱਲੇ ਦੇ ਪਹਿਲਾ ਪੜਾਅ ਦਾ ਇਤਿਹਾਸਕ ਧਰਤੀ ਸ੍ਰੀ ਕੀਰਤਪੁਰ ਸਾਹਿਬ ਤੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਨਾਲ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਗੁਰਦੁਆਰਾ ਸ੍ਰੀ ਪਤਾਲ ਸਾਹਿਬ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਦੇ ਨਾਲ ਸ਼ੁਰੂ ਹੋ ਗਿਆ ।

ਇਸ ਮੌਕੇ ਪਹਿਲੇ ਪੜਾਅ ਦੀ ਆਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਿੰਘ ਸਾਹਿਬ ਹੈਡ ਗ੍ਰੰਥੀ ਭਾਈ ਜੋਗਿਦਰ ਸਿੰਘ ਵੱਲੋਂ ਕੀਤੀ ਗਈ ਅਤੇ ਮੁੱਖ ਵਾਕ ਲਿਆ ਗਿਆ।

ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ

ਇਸ ਮੌਕੇ ਭਾਈ ਜੋਗਿੰਦਰ ਸਿੰਘ ਨੇ ਇਸ ਤਿਊਹਾਰ ਦੀ ਮਹੱਤਤਾ ਤੇ ਚਾਣਨਾ ਪਾਉਦਿਆਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ ਹੈ, ਜਿਨ੍ਹਾਂ ਦਾ 12 ਮਾਰਚ ਨੂੰ ਭੋਗ ਪਾਇਆ ਜਾਵੇਗਾ। ਇਸ ਤੋਂ ਬਾਅਦ 12 ਮਾਰਚ ਨੂੰ ਸ੍ਰੀ ਆਨੰਦਰਪੁਰ ਸਾਹਿਬ ਵਿੱਚ ਅਖੰਡ ਪਾਠ ਰੱਖੇ ਜਾਣਗੇ, ਜਿਨ੍ਹਾਂ ਦਾ ਭੋਗ 15 ਮਾਰਚ ਨੂੰ ਪਾਇਆ ਜਾਵੇਗਾ। ਨਾਲ ਹੀ ਪ੍ਰਬੰਧਕਾਂ ਵੱਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਹਮੇਸ਼ਾ ਵਾਂਗ ਇਸ ਵਾਰ ਵੀ ਸ਼ਰਧਾਲੂਆਂ ਦਾ ਬੀਮਾ ਕੀਤਾ ਗਿਆ ਹੈ। ਉੱਧਰ, ਐਸਜੀਪੀਸੀ ਦੇ ਮੈਂਬਰ ਗੁਰਬਚਨ ਸਿੰਘ ਗਰੇਵਾਲ ਨੇ ਵੀ ਹੋਲ ਮਹੱਲਾ ਵਿੱਖੇ ਕਮੇਟੀ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਇੰਤਜ਼ਾਮਾਂ ਦੀ ਜਾਣਕਾਰੀ ਦਿੱਤੀ।

ਸੁਰੱਖਿਆਂ ਦੇ ਪੁਖ਼ਤਾ ਇੰਤਜ਼ਾਮ

ਗੱਲ ਕੀਤੀ ਜਾਵੇ ਪ੍ਰਬੰਧਕੀ ਇੰਤਜ਼ਾਮਾਂ ਦੀ ਤਾਂ ਪ੍ਰਸ਼ਾਸਨ ਵੱਲੋਂ ਸੰਗਤਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪ੍ਰਸ਼ਾਸਨ ਦੇ ਆਲਾ ਅਧਿਕਾਰੀ ਖੁਦ ਗਰਾਊਂਡ ਜ਼ੀਰੋ ਤੇ ਘੁੰਮ ਕੇ ਤਿਆਰੀਆਂ ਦਾ ਜਾਇਜ਼ਾ ਲੈ ਰਿਹਾ ਹੈ । ਇਸ ਦੌਰਾਨ ਡਿਪਟੀ ਕਮਿਸ਼ਨਰ ਰੂਪਨਗਰ ਹਿਮਾਂਸ਼ੂ ਜੈਨ ਨੇ ਮੀਡੀਆ ਨੂੰ ਦੱਸਿਆ ਕਿ ਉਹ ਖੁਦ ਪੈਦਲ ਘੁੰਮ ਕੇ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ਤਾਂ ਜੋ ਸੰਗਤ ਨੂੰ ਕੋਈ ਵੀ ਪਰੇਸ਼ਾਨੀ ਨਾ ਆਵੇ। ਜੇਕਰ ਕੋਈ ਕਮੀ ਪੇਸ਼ੀ ਹੈ ਤਾਂ ਉਸਨੂੰ ਮੌਕੇ ਤੇ ਹੀ ਦਰੁਸਤ ਕੀਤਾ ਜਾਵੇ।

(Input – Rajkumar from Anandpur Sahib)

ਸ਼ਹੀਦੀ ਦਿਵਸ 'ਤੇ ਵਿਸ਼ੇਸ਼: ਭਗਤ ਸਿੰਘ ਦੀਆਂ ਉਨ੍ਹਾਂ ਕਹਾਣੀਆਂ ਨੂੰ ਜਾਣੋ ਜਿਨ੍ਹਾਂ ਨੇ ਸਭ ਕੁੱਝ ਬਦਲ ਦਿੱਤਾ! ਦੇਖੋ Video
ਸ਼ਹੀਦੀ ਦਿਵਸ 'ਤੇ ਵਿਸ਼ੇਸ਼: ਭਗਤ ਸਿੰਘ ਦੀਆਂ ਉਨ੍ਹਾਂ ਕਹਾਣੀਆਂ ਨੂੰ ਜਾਣੋ ਜਿਨ੍ਹਾਂ ਨੇ ਸਭ ਕੁੱਝ ਬਦਲ ਦਿੱਤਾ! ਦੇਖੋ Video...
ਬਠਿੰਡਾ ਯੂਨੀਵਰਸਿਟੀ ਵਿੱਚ ਪੰਜਾਬ ਅਤੇ ਬਿਹਾਰ ਦੇ ਵਿਦਿਆਰਥੀ ਆਪਸ ਵਿੱਚ ਭਿੜੇ, ਕੀ ਹੈ ਮਾਮਲਾ?
ਬਠਿੰਡਾ ਯੂਨੀਵਰਸਿਟੀ ਵਿੱਚ ਪੰਜਾਬ ਅਤੇ ਬਿਹਾਰ ਦੇ ਵਿਦਿਆਰਥੀ ਆਪਸ ਵਿੱਚ ਭਿੜੇ, ਕੀ ਹੈ ਮਾਮਲਾ?...
4 ਦਿਨਾਂ ਰਿਮਾਂਡ ਤੇ ਅੰਮ੍ਰਿਤਪਾਲ ਸਿੰਘ ਦੇ 7 ਸਾਥੀ, ਅਸਾਮ ਤੋਂ ਲਿਆਂਦਾ ਗਿਆ ਪੰਜਾਬ
4 ਦਿਨਾਂ ਰਿਮਾਂਡ ਤੇ ਅੰਮ੍ਰਿਤਪਾਲ ਸਿੰਘ ਦੇ 7 ਸਾਥੀ, ਅਸਾਮ ਤੋਂ ਲਿਆਂਦਾ ਗਿਆ ਪੰਜਾਬ...
Punjab: ਪੰਜਾਬ ਪੁਲਿਸ ਨੇ ਸ਼ੰਭੂ ਬਾਰਡਰ ਨੂੰ ਕਰਵਾਇਆ ਖਾਲੀ
Punjab: ਪੰਜਾਬ ਪੁਲਿਸ ਨੇ ਸ਼ੰਭੂ ਬਾਰਡਰ ਨੂੰ ਕਰਵਾਇਆ ਖਾਲੀ...
ਇਸ ਤਰ੍ਹਾਂ ਧਰਤੀ 'ਤੇ ਹੋਈ ਸੁਨੀਤਾ ਵਿਲੀਅਮਜ਼ ਦੀ Entry, ਦੇਖੋ ਵੀਡੀਓ
ਇਸ ਤਰ੍ਹਾਂ ਧਰਤੀ 'ਤੇ ਹੋਈ ਸੁਨੀਤਾ ਵਿਲੀਅਮਜ਼ ਦੀ Entry, ਦੇਖੋ ਵੀਡੀਓ...
ਜਲੰਧਰ ਵਿੱਚ ਘਰ ਤੇ ਗ੍ਰਨੇਡ ਸੁੱਟਣ ਵਾਲੇ ਦਾ ਐਨਕਾਉਂਟਰ, ਪਾਕਿਸਤਾਨੀ ਡੌਨ ਨੇ ਦਿੱਤੀ ਸੀ ਚੁਣੌਤੀ!
ਜਲੰਧਰ ਵਿੱਚ ਘਰ ਤੇ ਗ੍ਰਨੇਡ ਸੁੱਟਣ ਵਾਲੇ ਦਾ ਐਨਕਾਉਂਟਰ, ਪਾਕਿਸਤਾਨੀ ਡੌਨ ਨੇ ਦਿੱਤੀ ਸੀ ਚੁਣੌਤੀ!...
ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਤੋਂ NSA ਹਟਾਇਆ ਗਿਆ, ਹੁਣ ਪੰਜਾਬ ਸਰਕਾਰ ਕਰੇਗੀ ਵੱਡੀ ਕਾਰਵਾਈ!
ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਤੋਂ NSA ਹਟਾਇਆ ਗਿਆ, ਹੁਣ ਪੰਜਾਬ ਸਰਕਾਰ ਕਰੇਗੀ ਵੱਡੀ ਕਾਰਵਾਈ!...
ਮੋਗਾ ਵਿੱਚ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਠਭੇੜ...ਪੁਲਿਸ ਨੂੰ ਦੇਖ ਕੇ ਪਹਿਲਾਂ ਲੁਕ ਗਿਆ ਦੋਸ਼ੀ ... ਫਿਰ ਚਲਾਈਆਂ ਗੋਲੀਆਂ
ਮੋਗਾ ਵਿੱਚ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਠਭੇੜ...ਪੁਲਿਸ ਨੂੰ ਦੇਖ ਕੇ ਪਹਿਲਾਂ ਲੁਕ ਗਿਆ ਦੋਸ਼ੀ ... ਫਿਰ ਚਲਾਈਆਂ ਗੋਲੀਆਂ...
Amritsar: ਮੰਦਰ ਤੇ ਗ੍ਰਨੇਡ ਸੁੱਟਣ ਵਾਲੇ ਦਾ ਐਨਕਾਉਂਟਰ
Amritsar: ਮੰਦਰ ਤੇ ਗ੍ਰਨੇਡ ਸੁੱਟਣ ਵਾਲੇ ਦਾ ਐਨਕਾਉਂਟਰ...